ਮਾਨਸਾ : ਮਾਨਸਾ ਵਿਖੇ ਅੱਜ ਮੰਡੀਆਂ ਵਿੱਚੋਂ ਸਿੱਧੀ ਲੋਡਿੰਗ ਅਤੇ ਠੇਕੇਦਾਰੀ ਸਿਸਟਮ ਨੂੰ ਬੰਦ ਕਰਨ ਦੀ ਮੰਗ ਨੂੰ ਲੈ ਕੇ ਅੱਜ ਪੰਜਾਬ ਭਰ ਦੇ ਵਿੱਚ ਪੱਲੇਦਾਰਾਂ ਵੱਲੋਂ ਕੰਮ ਦਾ ਬਾਈਕਾਟ ਕਰਕੇ ਵਿਰੋਧ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਪੱਲੇਦਾਰਾਂ ਨੇ ਕਿਹਾ ਕਿ ਜੇਕਰ ਸਰਕਾਰ ਵੱਲੋਂ ਤੁਰੰਤ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਗਿਆ ਤਾਂ ਆਉਣ ਵਾਲੇ ਦਿਨਾਂ ਦੇ ਵਿੱਚ ਸਰਕਾਰ ਦੇ ਖਿਲਾਫ ਹੋਰ ਵੀ ਸੰਘਰਸ਼ ਤੇਜ਼ ਕੀਤੇ ਜਾਣਗੇ।
ਪੱਲੇਦਾਰਾਂ ਵੱਲੋਂ ਕੰਮ ਦਾ ਮੁਕੰਮਲ ਬਾਈਕਾਟ ਕਰਕੇ ਸਰਕਾਰ ਦੇ ਖਿਲਾਫ ਵਿਰੋਧ ਪ੍ਰਦਰਸ਼ਨ : ਕਣਕ ਦੇ ਸੀਜਨ ਦੌਰਾਨ ਮੰਡੀਆਂ ਦੇ ਵਿੱਚੋਂ ਟਰੇਨਾਂ ਲੋੜ ਕਰਨ ਦੇ ਮਾਮਲੇ ਅਤੇ ਠੇਕੇਦਾਰੀ ਸਿਸਟਮ ਨੂੰ ਬੰਦ ਕਰਨ ਦੀ ਮੰਗ ਨੂੰ ਲੈ ਕੇ ਮਾਨਸਾ ਵਿਖੇ ਪੱਲੇਦਾਰਾਂ ਵੱਲੋਂ ਕੰਮ ਦਾ ਮੁਕੰਮਲ ਬਾਈਕਾਟ ਕਰਕੇ ਸਰਕਾਰ ਦੇ ਖਿਲਾਫ ਵਿਰੋਧ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਵਿਰੋਧ ਪ੍ਰਦਰਸ਼ਨ ਕਰ ਰਹੇ ਪੱਲੇਦਾਰ ਨੇਤਾਵਾਂ ਨੇ ਕਿਹਾ ਕਿ ਉਹ ਪਿਛਲੇ ਲੰਬੇ ਸਮੇਂ ਤੋਂ ਠੇਕੇਦਾਰੀ ਸਿਸਟਮ ਨੂੰ ਬੰਦ ਕਰਨ ਦੀ ਮੰਗ ਕਰ ਰਹੇ ਹਨ ਅਤੇ ਪਿਛਲੇ ਕਈ ਮਹੀਨਿਆਂ ਤੋਂ ਸੰਗਰੂਰ ਵਿਖੇ ਵੀ ਮੁੱਖ ਮੰਤਰੀ ਦੇ ਸ਼ਹਿਰ ਵਿੱਚ ਅਣਮਿੱਥੇ ਸਮੇਂ ਦੇ ਲਈ ਧਰਨਾ ਚੱਲ ਰਿਹਾ। ਪਰ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ਵੱਲ ਕੋਈ ਵੀ ਧਿਆਨ ਨਹੀਂ ਦਿੱਤਾ ਗਿਆ।
ਮੰਡੀਆਂ ਦੇ ਵਿੱਚੋਂ ਸਿੱਧੀਆਂ ਟਰੇਨਾਂ ਲੋਡ ਕਰਨ ਦਾ ਸਰਕਾਰ ਵੱਲੋਂ ਫਰਮਾਨ ਜਾਰੀ : ਪੱਲੇਦਾਰਾਂ ਤੇ ਇੱਕ ਹੋਰ ਸਰਕਾਰ ਵੱਲੋਂ ਨਾਦਰਸ਼ਾਹੀ ਫਰਮਾਨ ਜਾਰੀ ਕਰਕੇ ਉਨ੍ਹਾਂ ਦੇ ਚੁੱਲੇ ਠੰਡੇ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਮੰਡੀਆਂ ਦੇ ਵਿੱਚੋਂ ਸਿੱਧੀਆਂ ਟਰੇਨਾਂ ਲੋਡ ਕਰਨ ਦਾ ਸਰਕਾਰ ਵੱਲੋਂ ਫਰਮਾਨ ਜਾਰੀ ਕੀਤਾ ਗਿਆ ਹੈ। ਜਿਸ ਨਾਲ ਪੱਲੇਦਾਰਾਂ ਦਾ ਵੱਡਾ ਨੁਕਸਾਨ ਹੋਵੇਗਾ ਅਤੇ ਪੱਲੇਦਾਰਾਂ ਨੂੰ ਜੋ ਆਉਣ ਵਾਲੇ ਸਮੇਂ ਦੇ ਵਿੱਚ ਸਪੈਸ਼ਲਾਂ ਦੇ ਰਾਹੀਂ ਮਿਹਨਤ ਮਜ਼ਦੂਰੀ ਮਿਲਦੀ ਹੈ, ਉਹ ਖਤਮ ਹੋ ਜਾਵੇਗੀ। ਜਿਸ ਕਾਰਨ ਪੱਲੇਦਾਰਾਂ ਵੱਲੋਂ ਅੱਜ ਪੰਜਾਬ ਭਰ ਦੇ ਵਿੱਚ ਕੰਮ ਦਾ ਮੁਕੰਮਲ ਬਾਈਕਾਟ ਕਰਕੇ ਵਿਰੋਧ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਜਲਦ ਹੀ ਸਰਕਾਰ ਨੇ ਇਸ ਪਾਸੇ ਧਿਆਨ ਨਾ ਦਿੱਤਾ ਤਾਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਨੂੰ ਹੋਰ ਵੀ ਤੇਜ਼ ਕੀਤਾ ਜਾਏਗਾ।
- ਭਾਜਪਾ ਦਫਤਰ ਦੇ ਬਾਹਰ ਬਠਿੰਡਾ ਤੋਂ ਉਮੀਦਵਾਰ ਪਰਮਪਾਲ ਕੌਰ ਦਾ ਵਿਰੋਧ ਕਰਨ ਲਈ ਇਕੱਠੇ ਹੋਏ ਕਿਸਾਨ - Farmers oppose BJP candidate
- ਬਰਨਾਲਾ 'ਚ ਸਕੂਲ ਬੱਸ ਦੀ ਟਰੱਕ ਨਾਲ ਹੋਈ ਭਿਆਨਕ ਟੱਕਰ, 14 ਬੱਚੇ ਜ਼ਖ਼ਮੀ - School bus accident in Barnala
- ਮਜੀਠਾ ਹਲਕੇ 'ਚ ਭਾਜਪਾ ਉਮੀਦਵਾਰ ਤਰਨਜੀਤ ਸੰਧੂ ਦਾ ਕਿਸਾਨਾਂ ਵੱਲੋਂ ਵਿਰੋਧ, ਦਿਖਾਈਆਂ ਕਾਲੀਆਂ ਝੰਡੀਆਂ - Opposition to Taranjit Sandhu