ਮਾਨਸਾ: ਪਾਵਰਕਾਮ ਦੇ ਕਰਮਚਾਰੀਆਂ ਵੱਲੋਂ ਪੰਜਾਬ ਭਰ ਦੇ ਵਿੱਚ ਆਪਣੀਆਂ ਮੰਗਾਂ ਨੂੰ ਲੈ ਕੇ ਤਿੰਨ ਦਿਨਾਂ ਸਮੂਹਿਕ ਛੁੱਟੀ ਕਰਕੇ ਪੰਜਾਬ ਸਰਕਾਰ ਖਿਲਾਫ ਵਿਰੋਧ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਮਾਨਸਾ ਵਿਖੇ ਵੀ ਪਾਵਰਕਾਮ ਦੇ ਕਰਮਚਾਰੀਆਂ ਵੱਲੋਂ ਸਰਕਾਰ ਦੇ ਖਿਲਾਫ ਵਿਰੋਧ ਪ੍ਰਦਰਸ਼ਨ ਕੀਤਾ ਗਿਆ ਤੇ ਚੇਤਾਵਨੀ ਦਿੱਤੀ ਕਿ ਜੇਕਰ ਜਲਦ ਹੀ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਆਉਣ ਵਾਲੇ ਸਮੇਂ ਦੇ ਵਿੱਚ ਸਰਕਾਰ ਦੇ ਖਿਲਾਫ ਵਿਰੋਧ ਪ੍ਰਦਰਸ਼ਨ ਹੋਰ ਵੀ ਤੇਜ ਹੋਣਗੇ।
ਪੰਜਾਬ ਸਰਕਾਰ ਦੇ ਖਿਲਾਫ ਵਿਰੋਧ ਪ੍ਰਦਰਸ਼ਨ
ਪਿਛਲੇ ਲੰਬੇ ਸਮੇਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਦੇ ਖਿਲਾਫ ਵਿਰੋਧ ਪ੍ਰਦਰਸ਼ਨ ਕਰ ਰਹੇ ਪਾਵਰਕਾਮ ਦੇ ਕਰਮਚਾਰੀਆਂ ਵੱਲੋਂ ਅੱਜ ਪੰਜਾਬ ਭਰ ਦੇ ਵਿੱਚ ਤਿੰਨ ਦਿਨਾਂ ਸਮੂਹਿਕ ਛੁੱਟੀ ਲੈ ਕੇ ਪੰਜਾਬ ਸਰਕਾਰ ਦੇ ਖਿਲਾਫ ਵਿਰੋਧ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਮਾਨਸਾ ਵਿਖੇ ਜੁਇੰਟ ਫੋਰਮ ਅਤੇ ਬਿਜਲੀ ਮੁਲਾਜ਼ਮ ਏਕਤਾ ਮੰਚ ਵੱਲੋਂ ਜੂਨੀਅਰ ਇੰਜੀਨੀਅਰ ਆਪਣੀਆਂ ਮੰਗਾਂ ਨੂੰ ਲੈ ਕੇ ਵਿਰੋਧ ਪ੍ਰਦਰਸ਼ਨ ਕੀਤਾ ਗਿਆ।
ਵਾਰਸਾਂ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ
ਇਸ ਦੌਰਾਨ ਆਗੂਆਂ ਨੇ ਕਿਹਾ ਕਿ ਪਾਵਰ ਕਾਮ ਦੇ ਵਿੱਚ ਬਿਜਲੀ ਮੁਲਾਜਮ ਅਤੇ ਕੰਟਰੈਕਟ ਬੇਸ ਤੇ ਕੰਮ ਕਰਦੇ ਕਰਮਚਾਰੀਆਂ ਦੇ ਮੌਤ ਹੋਣ ਅਤੇ ਉਨ੍ਹਾਂ ਨੂੰ ਸ਼ਹੀਦ ਦਾ ਦਰਜਾ ਦੇ ਕੇ ਇੱਕ ਕਰੋੜ ਰੁਪਏ ਮੁਆਵਜ਼ਾ ਅਤੇ ਉਨ੍ਹਾਂ ਦੇ ਵਾਰਸਾਂ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ। ਵਿਭਾਗ ਦੇ ਅਧੂਰੇ ਪਏ ਸਕੇਲਾਂ ਨੂੰ ਸੋਧ ਕੇ ਏਰੀਅਲ ਜਾਰੀ ਕੀਤਾ ਜਾਵੇ। ਜਲਦੀ ਹੀ ਤਰਸ ਦੇ ਅਧਾਰ 'ਤੇ ਦਿੱਤੀਆਂ ਜਾਣ ਵਾਲੀਆਂ ਨੌਕਰੀਆਂ ਵਿੱਚ ਆਈ ਖੜੋਤ ਨੂੰ ਖਤਮ ਕਰਕੇ ਤੁਰੰਤ ਉਨ੍ਹਾਂ ਨੂੰ ਨੌਕਰੀਆਂ ਦੇ ਯੋਗ ਕੀਤਾ ਜਾਵੇ।
ਮੰਗਾਂ ਨੂੰ ਲਾਗੂ ਕਰਵਾਉਣ ਦੇ ਲਈ ਵਿਰੋਧ ਪ੍ਰਦਰਸ਼
ਆਗੂਆਂ ਨੇ ਕਿਹਾ ਕਿ ਬਿਜਲੀ ਮੰਤਰੀ ਦੇ ਨਾਲ ਕਰਮਚਾਰੀਆਂ ਦੀਆਂ 16 ਮੰਗਾਂ ਨੂੰ ਲੈ ਕੇ ਸਹਿਮਤੀ ਹੋਈ ਸੀ ਜਿਨਾਂ ਤੇ ਅਜੇ ਤੱਕ ਸਰਕਾਰ ਵੱਲੋਂ ਕੋਈ ਵੀ ਗਮ ਨਹੀਂ ਕੀਤਾ ਗਿਆ। ਜਿਸ ਦੇ ਵਿਰੋਧ ਵਿੱਚ ਅੱਜ ਪੰਜਾਬ ਭਰ ਚੋਂ ਆਪਣੀਆਂ 16 ਮੰਗਾਂ ਨੂੰ ਲਾਗੂ ਕਰਵਾਉਣ ਦੇ ਲਈ ਕਰਮਚਾਰੀਆਂ ਵੱਲੋਂ ਵਿਰੋਧ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਵੱਲੋਂ ਜਲਦ ਹੀ ਉਨ੍ਹਾਂ ਦੀਆਂ ਮੰਗਾਂ ਨੂੰ ਲਾਗੂ ਨਾ ਕੀਤਾ ਗਿਆ ਤਾਂ ਆਉਣ ਵਾਲੇ ਦਿਨਾਂ ਦੇ ਵਿੱਚ ਪੰਜਾਬ ਸਰਕਾਰ ਦੇ ਖਿਲਾਫ ਪਾਵਰਕਾਮ ਦੇ ਕਰਮਚਾਰੀਆਂ ਦੇ ਵਿਰੋਧ ਹੋਰ ਵੀ ਤੇਜ਼ ਹੋਣਗੇ।