ਮਾਨਸਾ: ਮੰਡੀਆਂ ਦੇ ਵਿੱਚ ਕਿਸਾਨਾਂ ਦੀ ਰੁਲ ਰਹੀ ਝੋਨੇ ਦੀ ਫਸਲ ਅਤੇ ਡੀਏਪੀ ਖਾਦ ਦੀ ਸਮੱਸਿਆ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਅਤੇ ਕੇਂਦਰ ਸਰਕਾਰ ਦੇ ਖਿਲਾਫ ਮਾਨਸਾ ਵਿਖੇ ਧਰਨਾ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਉਹਨਾਂ ਪੰਜਾਬ ਸਰਕਾਰ ਦੇ ਨਾਮ ਮੰਗ ਪੱਤਰ ਦਿੱਤੇ। ਅਕਾਲੀ ਦਲ ਦੇ ਸੀਨੀਅਰ ਆਗੂਆਂ ਨੇ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੰਦੇ ਕਿਹਾ ਕਿ ਜੇਕਰ ਮੰਡੀਆਂ ਦੇ ਵਿੱਚ ਤੁਰੰਤ ਕਿਸਾਨਾਂ ਦੀ ਸਮੱਸਿਆ ਦਾ ਹੱਲ ਨਾ ਕੀਤਾ ਤਾਂ ਆਉਣ ਵਾਲੇ ਦਿਨਾਂ ਦੇ ਵਿੱਚ ਰੋਸ ਪ੍ਰਦਰਸ਼ਨ ਹੋਰ ਵੀ ਤੇਜ਼ ਕੀਤੇ ਜਾਣਗੇ।
ਪੰਜਾਬ ਦੀਆਂ ਮੰਡੀਆਂ ਦੇ ਵਿੱਚ ਝੋਨੇ ਦੀ ਖਰੀਦ ਨਾ ਹੋਣ ਕਾਰਨ ਅਤੇ ਡੀਏਪੀ ਖਾਦ ਦੀ ਸਮੱਸਿਆ ਦੇ ਕਾਰਨ ਪੰਜਾਬ ਦੀ ਕਿਸਾਨੀ ਰੁਲ ਰਹੀ ਹੈ। ਜਿਸ ਕਾਰਨ ਅੱਜ ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਭਰ ਦੇ ਵਿੱਚ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਦੇ ਖਿਲਾਫ ਵਿਰੋਧ ਪ੍ਰਦਰਸ਼ਨ ਕੀਤੇ ਜਾ ਰਹੇ ਨੇ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂਆਂ ਨੇ ਕਿਹਾ ਕਿ ਅੱਜ ਤੱਕ ਪੰਜਾਬ ਦੇ ਵਿੱਚ ਕਿਸਾਨੀ ਦਾ ਅਜਿਹਾ ਹਾਲ ਨਹੀਂ ਹੋਇਆ ਸੀ, ਜੋ ਕਿ ਪੰਜਾਬ ਸਰਕਾਰ ਦੇ ਇਸ ਕਾਰਜ ਕਾਲ ਦੇ ਵਿੱਚ ਹੋ ਰਿਹਾ ਹੈ।
ਰੋਸ ਮੁਜ਼ਾਹਰੇ ਤੇਜ ਕਰਨ ਦੀ ਚਿਤਾਵਨੀ
ਉਹਨਾਂ ਕਿਹਾ ਕਿ ਮੰਡੀਆਂ ਦੇ ਵਿੱਚ ਕਿਸਾਨਾਂ ਦੀ ਝੋਨੇ ਦੀ ਫਸਲ ਰੁਲ ਰਹੀ ਹੈ ਅਤੇ ਕਣਕ ਦੀ ਬਿਜਾਈ ਕਰਨ ਦੇ ਲਈ ਕਿਸਾਨਾਂ ਨੂੰ ਡੀਏਪੀ ਖਾਦ ਨਹੀਂ ਮਿਲ ਰਹੀ ਅਤੇ ਡੀਏਪੀ ਖਾਦ ਦੀ ਕਾਲਾ ਬਾਜ਼ਾਰੀ ਹੋ ਰਹੀ ਹੈ ਜਿਸ ਕਾਰਨ ਕਿਸਾਨਾਂ ਨੂੰ ਡੀਏਪੀ ਦੇ ਨਾਲ ਵਾਧੂ ਹੋਰ ਵਸਤਾਂ ਲਗਾ ਕੇ ਦਿੱਤੀਆਂ ਜਾ ਰਹੀਆਂ ਹਨ ਅਤੇ ਕਿਸਾਨਾਂ ਦੀ ਲੁੱਟ ਕੀਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਜੋ ਪੰਜਾਬ ਸਰਕਾਰ ਖੁਦ ਕਿਸਾਨਾਂ ਦੀ ਹਤੈਸ਼ੀ ਸਰਕਾਰ ਕਹਾਉਣ ਦੇ ਦਾਅਵੇ ਕਰਦੀ ਸੀ ਅਤੇ ਕਿਸਾਨਾਂ ਦੀ ਫਸਲ ਦਾ ਮੰਡੀਆਂ ਵਿੱਚੋਂ ਦਾਣਾ ਦਾਣਾ ਚੁੱਕਣ ਦਾ ਦਾਅਵਾ ਕਰ ਰਹੀ ਸੀ।
ਆਪ ਵਿਰੁੱਧ ਗੁਰਦੀਪ ਬਾਠ ਦੇ ਚੋਣ ਲੜਨ 'ਤੇ ਬੋਲੇ ਭਗਵੰਤ ਮਾਨ, ਕਿਹਾ- ਉਹ ਵੀ ਸਾਡੇ ਆਪਣੇ ਹੀ ਨੇ
ਪੰਜਾਬ 'ਚ 8 ਨਵੰਬਰ ਨੂੰ ਹੋਵੇਗਾ ਨਵੇਂ ਸਰਪੰਚਾਂ ਦਾ ਸਹੁੰ ਚੁੱਕ ਸਮਾਗਮ, AAP ਸੁਪਰੀਮੋ ਵੀ ਰਹਿਣਗੇ ਮੌਜੂਦ
ਲੁਧਿਆਣਾ ਪੁਲਿਸ ਨੂੰ ਵੱਡੀ ਸਫਲਤਾ, ਪੈਟ੍ਰੋਲ ਬੰਬ ਧਮਾਕਿਆਂ 'ਚ ਸ਼ਾਮਿਲ ਬੱਬਰ ਖਾਲਸਾ ਦੇ ਚਾਰ ਗੁਰਗੇ ਕਾਬੂ
ਅੱਜ ਕਿਸਾਨਾਂ ਦੀ ਮੰਡੀਆਂ ਵਿੱਚ ਸਾਰ ਤੱਕ ਲੈਣ ਦੇ ਲਈ ਸਰਕਾਰ ਨਹੀਂ ਪਹੁੰਚ ਰਹੀ। ਉਹਨਾਂ ਕਿਹਾ ਕਿ ਜੇਕਰ ਜਲਦ ਹੀ ਮੰਡੀਆਂ ਦੇ ਵਿੱਚ ਕਿਸਾਨਾਂ ਦੀ ਸਮੱਸਿਆ ਦਾ ਹੱਲ ਨਾ ਕੀਤਾ ਗਿਆ ਅਤੇ ਡੀਏਪੀ ਖਾਦ ਕਿਸਾਨਾਂ ਤੱਕ ਨਾ ਪਹੁੰਚਾਈ ਗਈ ਤਾਂ ਆਉਣ ਵਾਲੇ ਦਿਨਾਂ ਦੇ ਵਿੱਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਵਿਰੋਧ ਪ੍ਰਦਰਸ਼ਨ ਸਰਕਾਰ ਦੇ ਖਿਲਾਫ ਤੇਜ਼ ਕੀਤੇ ਜਾਣਗੇ।