ETV Bharat / state

ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੇ ਵਰਕਰਾਂ ਵੱਲੋਂ ਰੋਸ ਪ੍ਰਦਰਸ਼ਨ - Workers protest - WORKERS PROTEST

Workers protest: ਜਿਲ੍ਹਾ ਫਤਹਿਗੜ੍ਹ ਸਾਹਿਬ ਵੱਲੋਂ ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੇ ਵਰਕਰਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਉੱਤੇ ਝੂਠਾ ਪਰਚਾ ਰਜਿਸਟਰ ਕਰਵਾਉਣ ਦੇ ਰੋਸ ਵਿੱਚ ਜਲ ਸਪਲਾਈ ਦਫ਼ਤਰ ਵਿਖੇ ਰੋਸ ਪ੍ਰਦਰਸ਼ਨ ਕੀਤਾ ਗਿਆ ਹੈ। ਪੜ੍ਹੋ ਪੂਰੀ ਖਬਰ...

Workers protest
ਪੰਜਾਬ ਦੇ ਵਰਕਰਾਂ ਦਾ ਰੋਸ ਵਿਖਾਵਾ (ETV Bharat (ਫਤਿਹਗੜ ਸਾਹਿਬ, ਪੱਤਰਕਾਰ ))
author img

By ETV Bharat Punjabi Team

Published : Aug 5, 2024, 4:08 PM IST

ਪੰਜਾਬ ਦੇ ਵਰਕਰਾਂ ਦਾ ਰੋਸ ਵਿਖਾਵਾ (ETV Bharat (ਫਤਿਹਗੜ ਸਾਹਿਬ, ਪੱਤਰਕਾਰ ))

ਸ੍ਰੀ ਫਤਹਿਗੜ੍ਹ ਸਾਹਿਬ: ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੀ ਡਵੀਜਨ ਪਠਾਨਕੋਟ ਦੇ ਅਧੀਨ ਆਉਂਦੀ ਸਬ ਡਵੀਜਨ ਤਾਰਾਗੜ੍ਹ ਦੇ ਐਸ.ਡੀ.ਓ. ਵੱਲੋਂ ਜਲ ਸਪਲਾਈ ਸਕੀਮਾਂ ’ਤੇ ਸਕਾਡਾ ਸਿਸਟਮ ਲਗਾ ਕੇ ਲੋਕ ਮਾਰੂ ਨੀਤੀਆਂ ਦਾ ਪੂਰੇ ਅਮਨ ਢੰਗ ਨਾਲ ਵਿਰੋਧ ਕਰਦੇ ਹਨ। ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੇ ਵਰਕਰਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਉੱਤੇ ਝੂਠਾ ਪਰਚਾ ਰਜਿਸਟਰ ਕਰਵਾਉਣ ਦੇ ਰੋਸ ਵਜੋਂ ਜਿਲ੍ਹਾ ਫਤਹਿਗੜ੍ਹ ਸਾਹਿਬ ਵੱਲੋਂ ਜਲ ਸਪਲਾਈ ਦਫ਼ਤਰ ਵਿਖੇ ਰੋਸ਼ ਪ੍ਰਦਰਸ਼ਨ ਕੀਤਾ ਗਿਆ।

ਕਾਰਪੋਰੇਟ ਘਰਾਣਿਆਂ ਦਾ ਮੁਕੰਮਲ ਕੰਟਰੋਲ : ਇਸ ਮੌਕੇ ਯੂਨੀਅਨ ਦੇ ਜਿਲ੍ਹਾ ਪ੍ਰਧਾਨ ਗੁਰਵਿੰਦਰ ਸਿੰਘ ਪੰਜੋਲੀ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਆਦੇਸ਼ਾਂ ਤਹਿਤ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੀ ਮੈਨੇਜਮੈਂਟ ਵੱਲੋਂ ਜਲ ਸਪਲਾਈ ਸਕੀਮਾਂ ਤੇ ਪ੍ਰਾਇਵੇਟ ਕੰਪਨੀਆ ਦੇ ਜਰੀਏ ਸਕਾਡਾ ਸਿਸਟਮ ਲਗਾ ਕੇ ਨਿੱਜੀਕਰਨ/ਪੰਚਾਇਤੀਕਰਨ ਕੀਤਾ ਜਾ ਰਿਹਾ ਹੈ। ਜਿਸ ਨਾਲ ਪੀਣ ਵਾਲੇ ਪਾਣੀ ’ਤੇ ਕਾਰਪੋਰੇਟ ਘਰਾਣਿਆਂ ਦਾ ਮੁਕੰਮਲ ਕੰਟਰੋਲ ਹੋਵੇਗਾ ਅਤੇ ਪ੍ਰਾਇਵੇਟ ਕੰਪਨੀਆਂ ਆਪਣੀ ਮਨਮਰਜੀ ਨਾਲ ਮਹਿੰਗੇ ਮੁੱਲ ਵਿਚ ਪਾਣੀ ਦੇਣਗੀਆਂ।

ਪਾਣੀ ਦੀ ਬੁਨਿਆਦੀ ਸਹੂਲਤ ਦਾ ਪ੍ਰਬੰਧ: ਇਸ ਤਰ੍ਹਾਂ ਪੇਂਡੂ ਖੇਤਰ ਵਿਚ ਵੱਸੇ ਲੋਕਾਂ ਨੂੰ ਪੀਣ ਵਾਲੇ ਪਾਣੀ ਦੀ ਬੁਨਿਆਦੀ ਸਹੂਲਤ ਦਾ ਪ੍ਰਬੰਧ ਖੁਦ ਪੰਜਾਬ ਸਰਕਾਰ ਵੱਲੋਂ ਕਰਨ ਤੋਂ ਭੱਜ ਰਹੀ ਹੈ। ਜਿਸਦੇ ਵਿਰੋਧ ਵਿੱਚ ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ ਯੂਨੀਅਨ ਪੰਜਾਬ (ਰਜਿ. 31) ਜ਼ਿਲ੍ਹਾ ਪਠਾਨਕੋਟ ਵੱਲੋਂ ਪਿੰਡਾਂ ਦੇ ਲੋਕਾਂ ਦੇ ਸਹਿਯੋਗ ਨਾਲ ਲੋਕ ਅਤੇ ਵਰਕਰ ਵਿਰੋਧੀ ਇਸ ਸਕਾਡਾ ਸਿਸਟਮ ਦੇ ਖਿਲਾਫ ਪੂਰਅਮਨ ਢੰਗ ਨਾਲ ਵਿਰੋਧ ਕੀਤਾ ਜਾ ਰਿਹਾ ਹੈ ਅਤੇ ਟੈਂਕੀਆਂ ਤੇ ਸਕਾਡਾ ਸਿਸਟਮ ਨਹੀ ਲੱਗਣ ਦਿੱਤਾ ਜਾ ਰਿਹਾ ਹੈ।

ਪਰਿਵਾਰਾਂ ’ਤੇ ਝੂਠਾ ਪਰਚਾ ਦਰਜ ਕਰਵਾਇਆ: ਇਸੇ ਲੜੀ ਤਹਿਤ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੀ ਡਵੀਜਨ ਪਠਾਨਕੋਟ ਦੇ ਅਧੀਨ ਆਉਦੀ ਸਬ ਡਵੀਜਨ ਤਾਰਾਗੜ੍ਹ ਦੇ ਐਸ.ਡੀ.ਓ. ਵੱਲੋਂ ਯੂਨੀਅਨ ਦੇ ਆਗੂਆਂ ਸਮੇਤ 25 ਵਰਕਰਾਂ ਅਤੇ ਉਨ੍ਹਾਂ ਦੇ ਪਰਿਵਾਰਾਂ ’ਤੇ ਝੂਠਾ ਪਰਚਾ ਦਰਜ ਕਰਵਾਇਆ ਗਿਆ ਹੈ। ਜਿਸਦੀ ਦੀ ਜ਼ੋਰਦਾਰ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਸਬ ਡਵੀਜਨ ਤਾਰਾਗੜ੍ਹ ਦੇ ਐਸ.ਡੀ.ਓ. ਅਤੇ ਪੰਜਾਬ ਸਰਕਾਰ ਦੇ ਖਿਲਾਫ ਅੱਜ ਜਥੇਬੰਦੀ ਵੱਲੋਂ ਸਾਰੇ ਪੰਜਾਬ ਵਿਚ ਅਰਥੀਆਂ ਫੂਕ ਕੇ ਰੋਹ ਭਰਪੂਰ ਧਰਨੇ ਦਿੱਤੇ ਗਏ ਹਨ।

ਸਰਕਾਰਾਂ ਦੇ ਤਾਨਾਸ਼ਾਹੀ ਰਵੱਈਏ : ਉੱਥੇ ਹੀ ਅੱਜ ਠੇਕਾ ਮੁਲਾਜਮ ਸੰਘਰਸ਼ ਮੋਰਚਾ ਪੰਜਾਬ ਵੱਲੋਂ ਵੀ ਅਰਥੀਆਂ ਫੂਕ ਕੇ ਰੋਸ਼ ਪ੍ਰਦਰਸ਼ਨ ਕਰਕੇ ਸੰਘਰਸ਼ੀ ਲੋਕਾਂ ਦੇ ਖਿਲਾਫ ਕੀਤੀ ਗਈ। ਪੁਲਿਸ ਕਾਰਵਾਈ ਦੀ ਨਿਖੇਧੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਉਕਤ ਐਸ.ਡੀ.ਓ. ਦੇ ਤਾਨਾਸ਼ਾਹੀ ਰਵੱਈਏ ਨੂੰ ਸੰਘਰਸ਼ੀ ਲੋਕ ਕਿਸੇ ਵੀ ਕੀਮਤ ’ਤੇ ਬਰਦਾਰਸ਼ਤ ਨਹੀਂ ਕਰਨਗੇ ਅਤੇ ਸਰਕਾਰਾਂ ਦੇ ਤਾਨਾਸ਼ਾਹੀ ਰਵੱਈਏ ਦੇ ਖਿਲਾਫ ਚੱਲ ਰਹੇ ਸੰਘਰਸ਼ਾਂ ਵਿਚ ਵੱਧ ਚੱੜ ਕੇ ਸ਼ਾਮਲ ਹੋਣਗੇ।

ਤਨਦੇਹੀ ਦੇ ਨਾਲ ਸੇਵਾਵਾਂ: ਉਨ੍ਹਾਂ ਇਹ ਵੀ ਕਿਹਾ ਕਿ ਸਾਨੂੰ ਪੀਣ ਵਾਲੇ ਪਾਣੀ ਦੀ ਬੁਨਿਆਦੀ ਸਹੂਲਤ ਲੋਕਾਂ ਦੇ ਘਰ ਘਰ ਪਹੁੰਚਾਉਣ ਲਈ ਪੰਜਾਬ ਸਰਕਾਰ ਦੇ ਆਦੇਸ਼ਾਂ ਤਹਿਤ ਹੀ ਵਿਭਾਗੀ ਅਧਿਕਾਰੀਆਂ ਵੱਲੋਂ ਇਕ ਵਰਕਰ ਦੇ ਰੂਪ ਵਿਚ ਰੱਖਿਆ ਗਿਆ ਸੀ ਅਤੇ ਇਨ੍ਹਾਂ ਕਾਮਿਆ ਨੇ ਆਪਣੀ ਜਿੰਦਗੀ ਦਾ ਅਹਿਮ ਸਮਾਂ ਪੰਜਾਬ ਸਰਕਾਰ ਦੀਆਂ ਸਹੂਲਤਾਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਤਨਦੇਹੀ ਦੇ ਨਾਲ ਸੇਵਾਵਾਂ ਦੇ ਕੇ ਠੇਕਾ ਪ੍ਰਣਾਲੀ ਦਾ ਸੰਤਾਪ ਭੋਗ ਰਹੇ ਹਨ ਅਤੇ ਲੰਮਾਂ ਸਮਾਂ ਕੰਮ ਕਰਨ ਕਰਕੇ ਇਨ੍ਹਾਂ ਇਨਲਿਸਟਮੈਂਟ ਅਤੇ ਆਊਟਸੋਰਸ ਵਰਕਰਾਂ ਨੂੰ ਤਜਰਬੇ ਦੇ ਅਧਾਰ ਤੇ ਵਿਭਾਗ ਵਿਚ ਪੱਕੇ ਰੁਜਗਾਰ ਦੀ ਪ੍ਰਾਪਤੀ ਲਈ ਸੰਘਰਸ਼ ਕੀਤਾ ਜਾ ਰਿਹਾ ਹੈ।

ਸਬ ਡਵੀਜਨ ਦੇ ਐਸ.ਡੀ.ਓ. ਦੇ ਖਿਲਾਫ ਧਰਨਾ: ਆਗੂਆਂ ਨੇ ਕਿਹਾ ਕਿ ਸਾਡੀ ਜੱਥੇਬੰਦੀ ਦੀੇ ਮੰਗ ਹੈ ਕਿ ਪਠਾਨਕੋਟ ਵਿਖੇ ਜਲ ਸਪਲਾਈ ਵਿਭਾਗ ਦੇ ਵਰਕਰਾਂ, ਪਰਿਵਾਰਾਂ ਅਤੇ ਪਿੰਡ ਵਾਸੀਆ ਉੱਤੇ ਝੂਠੇ ਦਰਜ ਕੀਤੇ ਪਰਚੇ ਨੂੰ ਤੁਰੰਤ ਰੱਦ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਉਪਰੋਕਤ ਝੂਠੇ ਮੁਕੱਦਮੇ ਨੂੰ ਰੱਦ ਕਰਵਾਉਣ ਲਈ ਜਥੇਬੰਦੀ ਦੀ ਜਿਲ੍ਹਾ ਕਮੇਟੀ ਪਠਾਨਕੋਟ ਵੱਲੋਂ 6 ਅਗਸਤ ਨੂੰ ਤਾਰਾਗੜ੍ਹ ਸਬ ਡਵੀਜਨ ਦੇ ਐਸ.ਡੀ.ਓ. ਦੇ ਖਿਲਾਫ ਧਰਨਾ ਦਿੱਤਾ ਜਾਵੇਗਾ ਅਤੇ ਲੋੜ ਪੈਣ 'ਤੇ ਸੰਘਰਸ਼ ਨੂੰ ਹੋਰ ਤਿੱਖਾ ਵੀ ਕੀਤਾ ਜਾ ਸਕਦਾ ਹੈ।

ETV Bharat Logo

Copyright © 2025 Ushodaya Enterprises Pvt. Ltd., All Rights Reserved.