ETV Bharat / state

ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਵਿਦਿਆਰਥੀਆਂ ਦੇ ਪੱਕੇ ਧਰਨੇ ਨੂੰ ਮਿਲਿਆ ਕਿਸਾਨਾਂ ਦਾ ਸਮਰਥਨ

ਲੁਧਿਆਣਾ ਵਿੱਚ ਪੀਏਯੂ ਵਿਦਿਆਰਥੀਆਂ ਦਾ ਪੱਕਾ ਮੋਰਚਾ ਅੱਜ ਸੱਤਵੇਂ ਦਿਨ 'ਚ ਤਬਦੀਲ ਹੋ ਗਿਆ, ਇਸ ਮੌਕੇ ਕਿਸਾਨਾਂ ਨੇ ਵੀ ਵਿਦਿਆਰਥੀਆਂ ਨੂੰ ਸਮਰਥਨ ਦਿਤਾ ਹੈ।

Protest of Punjab Agricultural University Ludhiana student got the support of the farmers
ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਵਿਦਿਆਰਥੀਆਂ ਦੇ ਪੱਕੇ ਧਰਨੇ ਨੂੰ ਮਿਲਿਆ ਕਿਸਾਨਾਂ ਦਾ ਸਮਰਥਣ (ਲੁਧਿਆਣਾ -ਪੱਤਰਕਾਰ (ਈਟੀਵੀ ਭਾਰਤ))
author img

By ETV Bharat Punjabi Team

Published : Nov 11, 2024, 4:47 PM IST

ਲੁਧਿਆਣਾ : ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਵਿੱਚ ਵਿਦਿਆਰਥੀਆਂ ਵੱਲੋਂ ਚਾਰ ਨਵੰਬਰ ਤੋਂ ਪੱਕਾ ਮੋਰਚਾ ਗੇਟ ਨੰਬਰ ਇੱਕ ਦੇ ਕੋਲ ਲਗਾਇਆ ਗਿਆ ਹੈ। ਜਿਸ ਨੂੰ ਲੈ ਕੇ ਅੱਜ ਕਿਸਾਨਾਂ ਵੱਲੋਂ ਵੀ ਧਰਨੇ ਨੂੰ ਸਮਰਥਨ ਦਿੱਤਾ ਗਿਆ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਆਗੂਆਂ ਵੱਲੋਂ ਮੌਕੇ 'ਤੇ ਪਹੁੰਚ ਕੇ ਵਿਦਿਆਰਥੀਆਂ ਦਾ ਸਮਰਥਨ ਦਿੱਤਾ ਗਿਆ। ਸਰਕਾਰ ਦੇ ਖਿਲਾਫ ਆਪਣੀ ਭੜਾਸ ਕੱਢੀ ਗਈ ਹੈ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਸਾਨ ਆਗੂਆਂ ਨੇ ਕਿਹਾ ਕਿ ਸਾਡੇ ਨੌਜਵਾਨ ਪੜ੍ਹੇ ਲਿਖੇ ਹੋਣ ਦੇ ਬਾਵਜੂਦ ਅੱਜ ਬੇਰੁਜ਼ਗਾਰ ਹਨ।

ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਵਿਦਿਆਰਥੀਆਂ ਦੇ ਪੱਕੇ ਧਰਨੇ ਨੂੰ ਮਿਲਿਆ ਕਿਸਾਨਾਂ ਦਾ ਸਮਰਥਣ (ਲੁਧਿਆਣਾ -ਪੱਤਰਕਾਰ (ਈਟੀਵੀ ਭਾਰਤ))

ਉਹਨਾਂ ਕਿਹਾ ਕਿ ਸਰਕਾਰ ਨੇ ਉਹਨਾਂ ਨੂੰ ਨੌਕਰੀ ਦੇਣ ਦਾ ਵਾਅਦਾ ਕੀਤਾ ਸੀ।। ਖੇਤੀ ਡਾਕਟਰ ਲਗਵਾਉਣ ਦੀ ਗੱਲ ਕਹੀ ਸੀ ਪਰ ਲੰਮਾ ਸਮਾਂ ਬੀਤ ਜਾਣ ਮਗਰੋਂ ਵੀ ਸਰਕਾਰ ਨੇ ਇਹਨਾਂ ਵੱਲ ਧਿਆਨ ਨਹੀਂ ਦਿੱਤਾ। ਉਹਨਾਂ ਕਿਹਾ ਕਿ ਉਲਟਾ ਪ੍ਰਸ਼ਾਸਨ ਇਹਨਾਂ ਦਾ ਧਰਨਾ ਚੁੱਕਣ ਲਈ ਕਹਿ ਰਿਹਾ ਹੈ। ਉਹਨਾਂ ਨੇ ਕਿਹਾ ਕਿ ਅਸੀਂ ਵਿਦਿਆਰਥੀਆਂ ਦੇ ਨਾਲ ਖੜੇ ਹਾਂ। ਪ੍ਰਸ਼ਾਸਨ ਨੂੰ ਇਹਨਾਂ ਨਾਲ ਧੱਕਾ ਨਹੀਂ ਕਰਨ ਦਿੱਤਾ ਜਾਵੇਗਾ। ਜੇਕਰ ਅਜਿਹਾ ਹੋਇਆ ਤਾਂ ਸਾਰਾ ਕਿਸਾਨ ਇਹਨਾਂ ਦੇ ਨਾਲ ਖੜੇਗਾ।

ਵਾਅਦਿਆਂ ਤੋਂ ਮੁਕੱਰੇ
ਉਥੇ ਹੀ ਦੂਜੇ ਪਾਸੇ ਕੱਲ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਵਿੱਚ ਉਪ ਰਾਸ਼ਟਰਪਤੀ ਸ਼ਿਰਕਤ ਕਰਨ ਪਹੁੰਚ ਰਹੇ ਹਨ। ਜਿਸ ਨੂੰ ਲੈ ਕੇ ਵਿਦਿਆਰਥੀਆਂ ਨੂੰ ਧਰਨਾ ਚੁੱਕਣ ਲਈ ਕਿਹਾ ਜਾ ਰਿਹਾ ਹੈ। ਵਿਦਿਆਰਥੀਆਂ ਨੇ ਕਿਹਾ ਕਿ ਸਾਡੀ ਮੁੱਖ ਮੰਗਾਂ ਵਿੱਚੋਂ ਇੱਕ ਸਾਡੀ ਰੈਗੂਲਰ ਭਰਤੀ ਹੈ। ਕਿਉਂਕਿ ਸਾਨੂੰ ਪੰਜਾਬ ਸਰਕਾਰ ਨੇ ਵਾਅਦਾ ਕੀਤਾ ਸੀ ਮੁੱਖ ਮੰਤਰੀ ਮਾਨ ਨੇ ਐਲਾਨ ਕੀਤਾ ਸੀ ਕਿ ਉਹਨਾਂ ਨੂੰ ਨੌਕਰੀਆਂ ਦਿੱਤੀਆਂ ਜਾਣਗੀਆਂ, ਖੇਤੀ ਡਾਕਟਰ ਲਗਾਏ ਜਾਣਗੇ, ਪਰ ਉਹ ਵਾਅਦੇ ਤੋਂ ਮੁੱਕਰ ਗਏ। ਉੱਥੇ ਹੀ ਉਹਨਾਂ ਨੇ ਕਿਹਾ ਕਿ ਖੇਤੀ ਦਾ ਵਿਸ਼ਾ ਸਕੂਲਾਂ ਦੇ ਵਿੱਚ ਲਾਜ਼ਮੀ ਕੀਤਾ ਜਾਵੇ। ਪਹਿਲਾਂ ਇਲਾਜ ਵੀ ਪੜ੍ਹਾਇਆ ਜਾਂਦਾ ਸੀ ਪਰ ਹੁਣ ਇਸ ਨੂੰ ਹਟਾ ਦਿੱਤਾ ਗਿਆ ਹੈ। ਉਹਨਾਂ ਕਿਹਾ ਕਿ ਪੰਜਾਬ ਖੇਤੀ ਪ੍ਰਧਾਨ ਸੂਬਾ ਹੈ ਇਸ ਦੇ ਬਾਵਜੂਦ ਖੇਤੀ ਵਿਸ਼ਾ ਵਿਦਿਆਰਥੀਆਂ ਨੂੰ ਸਿਖਾਉਣਾ ਲਾਜ਼ਮੀ ਹੋਣਾ ਚਾਹੀਦਾ ਹੈ।

ਪਾਕਿਸਤਾਨ ਦਾ ਵੀਜ਼ਾ ਲੱਗਣ ਤੋਂ ਬਾਅਦ ਸੰਗਤਾਂ ਨੂੰ ਵੰਡੇ ਗਏ ਪਾਸਪੋਰਟ, ਪ੍ਰਕਾਸ਼ ਪੁਰਬ ਮੌਕੇ ਸੰਗਤਾਂ ਜਾਣਗੀਆਂ ਸਰਹੱਦ ਪਾਰ

ਸੁਰੱਖਿਆ ਵਾਪਿਸ ਲੈਣ 'ਤੇ ਭੜਕਿਆ ਭਾਜਪਾ ਆਗੂ, ਕਿਹਾ- ਜੇਕਰ ਮੇਰੀ ਜਾਨ ਗਈ ਤਾਂ ਜ਼ਿੰਮੇਵਾਰ ਹੋਵੇਗੀ ਪੰਜਾਬ ਸਰਕਾਰ ਤੇ ਪੁਲਿਸ

ਇੰਟਰਨੈਸ਼ਨਲ ਕਾਨਫਰੰਸ 'ਚ ਦੇਸ਼ ਦੇ ਉੱਪ ਰਾਸ਼ਟਰਪਤੀ, ਮੁੱਖ ਮੰਤਰੀ ਮਾਨ ਅਤੇ ਗਵਰਨਰ ਲੈਣਗੇ ਹਿੱਸਾ, ਤਿਆਰੀਆਂ ਮੁਕੰਮਲ

ETV Bharat Logo

Copyright © 2024 Ushodaya Enterprises Pvt. Ltd., All Rights Reserved.