ਅੰਮ੍ਰਿਤਸਰ: ਪੰਜਾਬ ਦੇ ਜ਼ਿਲ੍ਹਾ ਵਿਖੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਬਾਹਰ ਮੰਗਾਂ ਨੂੰ ਲੈਕੇ ਵਿਦਿਆਰਥੀ ਜਥੇਬੰਦੀਆਂ ਵੱਲੋਂ ਯੂਨੀਵਰਸਿਟੀ ਦੇ ਖਿਲਾਫ ਲਾਇਆ ਗਿਆ ਧਰਨਾ ਆਖਰ ਸਮਾਪਤ ਹੋ ਗਿਆ ਹੈ। ਮਿਲੀ ਜਾਣਕਾਰੀ ਮੁਤਾਬਿਕ ਯੂਨੀਵਰਸਿਟੀ ਵਿਦਿਆਰਥੀਆਂ ਅਤੇ ਪ੍ਰਸ਼ਾਸ਼ਨ ਵਿਚਾਲੇ ਸਹਿਮਤੀ ਬਣ ਗਈ ਹੈ ਅਤੇ ਪ੍ਰਸ਼ਾਸ਼ਨ ਨੇ ਵਿਦਿਆਰਥੀਆਂ ਦੀਆਂ ਮੰਗਾਂ ਨੂੰ ਮੰਨਦੇ ਹੋਏ ਭਰੋਸਾ ਦਿੱਤਾ ਹੈ ਕਿ ਜੋ ਵੀ ਮੰਗ ਹੋਵੇਗੀ ਉਹਨਾਂ ਨੂੰ ਪੂਰਾ ਕਰਨ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ, ਜਿਸ ਤੋਂ ਬਾਅਦ ਇਹ ਧਰਨਾ ਚੁੱਕਿਆ ਗਿਆ ਹੈ।
ਮੰਗਾਂ ਲਈ ਭੁੱਖ ਹੜਤਾਲ 'ਤੇ ਬੈਠੇ ਸਨ ਵਿਦਿਆਰਥੀ : ਦੱਸਣਯੋਗ ਹੈ ਕਿ ਵਿਦਿਆਰਥੀ ਜਥੇਬੰਦੀਆਂ ਸੱਥ ਅਤੇ ਯੂਨਾਈਟਿਡ ਸਿੱਖ ਸਟੂਡੈਂਟਸ ਫੈਡਰੇਸ਼ਨ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਦੋਵਾਂ ਗੇਟਾਂ ’ਤੇ ਪਿਛਲੇ ਕੁਝ ਦਿਨਾਂ ਤੋਂ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ ਅਤੇ ਪੱਕਾ ਮੋਰਚਾ ਲਗਾਇਆ ਹੋਇਆ ਸੀ। ਵਿਦਿਆਰਥੀਆਂ ਦੀ ਮੰਗ ਸੀ ਕਿ ਯੂਨੀਵਰਸਿਟੀ ਵਿੱਚ ਵਿਦਿਆਰਥੀਆਂ ਲਈ ਦਾਖ਼ਲਾ ਕੋਟਾ ਬਹਾਲ ਕਰਨ ਦੀ ਮੰਗ ਨੂੰ ਲੈ ਕੇ ਸੱਥ ਦੇ ਤਿੰਨ ਮੈਂਬਰ ਵਿਦਿਆਰਥੀ ਪਿਛਲੇ ਕਈ ਦਿਨਾਂ ਤੋਂ ਭੁੱਖ ਹੜਤਾਲ ’ਤੇ ਬੈਠੇ ਹਨ। ਇਸ ਮੌਕੇ ਗੱਲ ਬਾਤ ਕਰਦਿਆਂ ਜਥੇਬੰਦੀ ਸੱਥ ਦੇ ਮੀਤ ਪ੍ਰਧਾਨ ਜਸਕਰਨ ਸਿੰਘ, ਜੋ ਭੁੱਖ ਹੜਤਾਲ ’ਤੇ ਬੈਠੇ ਸਨ, ਓਹਨਾ ਨੇ ਕਿਹਾ ਕਿ ਉਹ ਚਾਹੁੰਦੇ ਹਨ ਕਿ ਬਾਰਡਰ ਬੈਲਟ ਦੇ ਵਿਦਿਆਰਥੀਆਂ ਅਤੇ 1984 ਦੇ ਦੰਗਿਆਂ ਵਿੱਚ ਪ੍ਰਭਾਵਿਤ ਪਰਿਵਾਰਾਂ ਲਈ ਯੂਨੀਵਰਸਿਟੀ ਵਿੱਚ ਦਾਖਲੇ ਵਿੱਚ ਰਾਖਵੇਂਕਰਨ ਨੂੰ ਮੁੜ ਸੁਰਜੀਤ ਕਰਨ ਦੀ ਮੰਗ ਕਰ ਰਹੇ ਸੀ, ਜੋ ਕਿ 2017 ਤੱਕ ਲਾਗੂ ਸੀ।
- GNDU ਬਾਹਰ ਵਿਦਿਆਰਥੀਆਂ ਦਾ ਪ੍ਰਦਰਸ਼ਨ ਲਗਾਤਾਰ ਜਾਰੀ, ਸਿਮਰਨਜੀਤ ਮਾਨ ਨੇ ਵਿਦਿਆਰਥੀਆਂ ਨਾਲ ਕੀਤੀ ਮੁਲਾਕਾਤ - GNDU Students Strike
- ਯੂਨੀਵਰਸਿਟੀ ਬਾਹਰ ਅਣਮਿੱਥੇ ਸਮੇਂ ਲਈ ਭੁੱਖ ਹੜਤਾਲ 'ਤੇ ਬੈਠੇ ਵਿਦਿਆਰਥੀਆਂ ਚੋਂ ਇੱਕ ਦੀ ਵਿਗੜੀ ਸਿਹਤ - hunger strike
- ਭੁੱਖ ਹੜਤਾਲ ਉਤੇ ਬੈਠੇ ਵਿਦਿਆਰਥੀਆਂ ਨੂੰ ਪੰਜਾਬ ਪੁਲਿਸ ਨੇ ਦਿੱਤੀ ਧਮਕੀ, ਕਿਹਾ-ਧਰਨਾ ਚੁੱਕੋ, ਨਹੀਂ ਤਾਂ... - GNDU Students Protest
ਫੀਸਾਂ ਦੇ ਵਾਧੇ ਕਾਰਨ ਗਰੀਬ ਵਿਦਿਆਰਥੀਆਂ ਨੂੰ ਹੋ ਰਹੀ ਸੀ ਮੁਸ਼ਕਿਲ : ਇਸ ਮੌਕੇ ਵਿਦਿਆਰਥੀ ਜਥੇਬੰਦੀ ਦੇ ਆਗੂਆਂ ਨੇ ਕਿਹਾ ਕਿ ਰਾਜ ਵਿੱਚ ਉੱਚ ਸਿੱਖਿਆ ਦੀ ਵਧਦੀ ਕੀਮਤ ਕਾਰਨ ਸਰਹੱਦੀ ਗ੍ਰਾਮੀਣ ਪੱਟੀ ਵਿਚ ਰਹਿ ਰਹੇ ਗਰੀਬ ਵਰਗਾਂ ਦੇ ਵਿਦਿਆਰਥੀਆਂ ਲਈ ਮਿਆਰੀ ਉੱਚ ਸਿੱਖਿਆ ਪ੍ਰਾਪਤ ਕਰਨੀ ਮੁਸ਼ਕਲ ਹੋ ਗਈ ਹੈ। ਇਸ ਕਰਕੇ ਵਿਦਿਆਰਥੀਆਂ ਵੱਲੋਂ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ ਅਤੇ ਹੁਣ ਅੱਜ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪ੍ਰਸ਼ਾਸਨ ਦੇ ਅਧਿਕਾਰੀਆਂ ਦੇ ਨਾਲ ਵਿਦਿਆਰਥੀਆਂ ਦੀ ਮੀਟਿੰਗ ਹੋਈ ਅਤੇ ਜਿਸ ਤੋਂ ਬਾਅਦ ਯੂਨੀਵਰਸਿਟੀ ਦੇ ਪ੍ਰਸ਼ਾਸਨ ਨੇ ਉਹਨਾਂ ਦੀਆਂ ਮੰਗਾਂ ਤੇ ਸਹਿਮਤੀ ਜਤਾਈ ਹੈ। ਵਿਦਿਆਰਥੀਆਂ ਦੀਆਂ ਮੰਗਾਂ ਨੂੰ ਦੇਖਦੇ ਹੋਏ ਇੱਕ ਕਮੇਟੀ ਗਠਿਤ ਕੀਤੀ ਗਈ ਹੈ, ਜਿਸ ਵਿੱਚ ਵਿਦਿਆਰਥੀ ਸੱਥ ਜਥੇਬੰਦੀ ਦੇ ਦੋ ਵਿਦਿਆਰਥੀਆਂ ਨੂੰ ਵੀ ਸ਼ਾਮਿਲ ਕੀਤਾ ਗਿਆ ਹੈ। ਜਿਸ ਤੋਂ ਬਾਅਦ ਹੁਣ ਵਿਦਿਆਰਥੀਆਂ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਬਾਹਰ ਲਗਾਇਆ ਹੋਇਆ ਧਰਨਾ ਅੱਜ ਖਤਮ ਕਰ ਦਿੱਤਾ।