ETV Bharat / state

ਛੇ ਮਹੀਨੇ ਤੋਂ ਸੀਵਰੇਜ ਲਈ ਪੁੱਟੀ ਗਲੀ, ਮੀਂਹ ਨੇ ਬਣਾਈ ਜ਼ਿੰਦਗੀ ਨਰਕ, ਗਲੀਆਂ ਵਿੱਚੋਂ ਨਿਕਲਣਾ ਹੋਇਆ ਮੁਸ਼ਕਿਲ - BARNALA SEWAGE PROBLEM

ਬਰਨਾਲਾ ਵਿੱਚ ਪਿਛਲੇ ਛੇ ਮਹੀਨਿਆਂ ਤੋਂ ਸੀਵਰੇਜ ਦਾ ਕੰਮ ਮੁਕੰਮਲ ਨਾ ਹੋਣ ਕਾਰਨ ਸਥਾਨਕ ਲੋਕਾਂ ਵਿੱਚ ਰੋਸ ਹੈ।

BARNALA SEWAGE PROBLEM
ਸੀਵਰੇਜ ਦਾ ਕੰਮ ਮੁਕੰਮਲ ਨਾ ਹੋਣ ਕਾਰਨ ਸਥਾਨਕ ਲੋਕਾਂ ਵਿੱਚ ਰੋਸ (ETV Bharat (ਬਰਨਾਲਾ, ਪੱਤਰਕਾਰ))
author img

By ETV Bharat Punjabi Team

Published : Dec 29, 2024, 9:16 PM IST

ਬਰਨਾਲਾ: ਬਰਨਾਲਾ ਵਿੱਚ ਦੋ ਦਿਨਾਂ ਤੋਂ ਪਏ ਮੀਂਹ ਨੇ ਪ੍ਰਸ਼ਾਸਨ ਦੇ ਪ੍ਰਬੰਧਾਂ ਦੀ ਖੋਲੀ ਪੋਲ ਦਿੱਤੀ ਹੈ। ਸ਼ਹਿਰ ਦੇ ਸੇਖਾ ਰੋਡ ਦੇ ਪੁਰਾਣਾ ਸਿਨੇਮਾ ਤੋਂ ਗੀਤਾ ਭਵਨ ਮੰਦਰ ਨੂੰ ਜਾਂਦੀ ਗਲੀ ਨੇ ਧਾਰਿਆ ਨਰਕ ਦਾ ਰੂਪ ਧਾਰਨ ਕਰ ਲਿਆ ਹੈ। ਪਿਛਲੇ ਛੇ ਮਹੀਨਿਆਂ ਤੋਂ ਸੀਵਰੇਜ ਦਾ ਕੰਮ ਮੁਕੰਮਲ ਨਾ ਹੋਣ ਕਾਰਨ ਸਥਾਨਕ ਲੋਕਾਂ ਵਿੱਚ ਰੋਸ ਹੈ। ਮੀਂਹ ਕਾਰਨ ਗਲੀ ਵਿੱਚ ਨਿਕਲਣਾ ਲੋਕਾਂ ਦਾ ਮੁਸ਼ਕਿਲ ਹੋ ਚੁੱਕਿਆ ਹੈ। ਸਥਾਨਕ ਲੋਕਾਂ ਨੇ ਪ੍ਰਸ਼ਾਸਨ ਉੱਪਰ ਗਲੀ ਦੇ ਸੀਵਰੇਜ ਵਿੱਚ ਘਟੀਆ ਮਟੀਰੀਅਲ ਵਰਤਣ ਦੇ ਇਲਜ਼ਾਮ ਲਗਾਏ ਰਹੇ ਹਨ। ਉੱਥੇ ਕਿਸੇ ਵੀ ਪ੍ਰਸ਼ਾਸਨਿਕ ਅਧਿਕਾਰੀ ਜਾਂ ਨੇਤਾਂ ਵੱਲੋਂ ਕੋਈ ਸੁਣਵਾਈ ਨਾ ਕਰਨ ਦੇ ਇਲਜ਼ਾਮ ਲਗਾਏ ਹਨ। ਉੱਥੇ ਲੋਕ ਮਸਲੇ ਦਾ ਹੱਲ ਨਾ ਹੋਣ 'ਤੇ ਧਰਨਾ ਪ੍ਰਦਰਸ਼ਨ ਕਰਨ ਦੀ ਚੇਤਾਵਨੀ ਦੇ ਰਹੇ ਹਨ।

ਸੀਵਰੇਜ ਦਾ ਕੰਮ ਮੁਕੰਮਲ ਨਾ ਹੋਣ ਕਾਰਨ ਸਥਾਨਕ ਲੋਕਾਂ ਵਿੱਚ ਰੋਸ (ETV Bharat (ਬਰਨਾਲਾ, ਪੱਤਰਕਾਰ))

ਛੇ ਮਹੀਨਿਆਂ ਤੋਂ ਸਮੂਹ ਸਥਾਨਕ ਵਾਸੀ ਨਰਕ ਦੀ ਜ਼ਿੰਦਗੀ ਜਿਉਂ ਰਹੇ

ਇਸ ਮੌਕੇ ਗੱਲਬਾਤ ਕਰਦਿਆਂ ਸਥਾਨਕ ਲੋਕਾਂ ਬਲਵਿੰਦਰ ਕੁਮਾਰ, ਵਿਜੇ ਕੁਮਾਰ, ਮੁਕੇਸ਼ ਕੁਮਾਰ ਅਤੇ ਨਿਸ਼ਾ ਗਰਗ ਨੇ ਦੱਸਿਆ ਕਿ ਬਰਨਾਲਾ ਦੇ ਸੇਖਾ ਰੋਡ ਦੇ ਪੁਰਾਣਾ ਸਿਨੇਮਾ ਤੋਂ ਲੈ ਕੇ ਗੀਤਾ ਭਵਨ ਮੰਦਰ ਤੱਕ ਉਹਨਾਂ ਦੇ ਘਰਾਂ ਵਾਲੀ ਗਲੀ ਪੁੱਟੀ ਗਈ ਹੈ ਇਸ ਗਲੀ ਵਿੱਚ ਪਿਛਲੇ ਛੇ ਮਹੀਨੇ ਪਹਿਲਾਂ ਸੀਵਰੇਜ ਪਾਉਣ ਦਾ ਕੰਮ ਸ਼ੁਰੂ ਕੀਤਾ ਗਿਆ ਸੀ, ਜੋ ਅੱਜ ਤੱਕ ਮੁਕੰਮਲ ਨਹੀਂ ਹੋ ਸਕਿਆ। ਇਸ ਕਾਰਨ ਪਿਛਲੇ ਛੇ ਮਹੀਨਿਆਂ ਤੋਂ ਸਮੂਹ ਸਥਾਨਕ ਵਾਸੀ ਨਰਕ ਦੀ ਜ਼ਿੰਦਗੀ ਜਿਉਂ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਇਸ ਸੀਵਰੇਜ ਦੇ ਕੰਮ ਵਿੱਚ ਬਹੁਤ ਹੀ ਮਾੜਾ ਮਟੀਰੀਅਲ ਵਰਤਿਆ ਗਿਆ ਹੈ। ਪਿਛਲੇ ਦੋ ਦਿਨਾਂ ਤੋਂ ਪਏ ਮੀਂਹ ਨੇ ਪ੍ਰਸ਼ਾਸਨ ਦੇ ਇਸ ਕੰਮ ਦੀ ਪੋਲ ਖੋਲ ਕੇ ਰੱਖ ਦਿੱਤੀ ਹੈ। ਸਾਰੀ ਮਿੱਟੀ ਅਤੇ ਸੀਵਰੇਜ ਹੇਠਾਂ ਬਹਿ ਗਿਆ ਹੈ, ਜਿਸ ਕਾਰਨ ਆਉਣ ਵਾਲੇ ਦਿਨਾਂ ਵਿੱਚ ਇਹ ਵੱਡੀ ਸਮੱਸਿਆ ਦਾ ਰੂਪ ਧਾਰਨ ਕਰੇਗਾ।

BARNALA SEWAGE PROBLEM
ਸੀਵਰੇਜ ਦਾ ਕੰਮ ਮੁਕੰਮਲ ਨਾ ਹੋਣ ਕਾਰਨ ਸਥਾਨਕ ਲੋਕਾਂ ਵਿੱਚ ਰੋਸ (ETV Bharat (ਬਰਨਾਲਾ, ਪੱਤਰਕਾਰ))

ਇੱਕਜੁੱਟ ਹੋ ਕੇ ਪ੍ਰਸ਼ਾਸਨ ਦੇ ਖਿਲਾਫ ਧਰਨਾ ਪ੍ਰਦਰਸ਼ਨ

ਸਥਾਨਕ ਵਾਸੀਆਂ ਨੇ ਕਿਹਾ ਕਿ ਇਸ ਗਲੀ ਦੇ ਪੁੱਟੇ ਹੋਣ ਕਾਰਨ ਘਰਾਂ ਵਿੱਚੋਂ ਬਾਹਰ ਨਿਕਲਣਾ ਵੀ ਮੁਸ਼ਕਿਲ ਹੋਇਆ ਪਿਆ ਹੈ। ਕੋਈ ਵਹੀਕਲ ਸਕੂਟਰੀ ਜਾਂ ਗੱਡੀ ਤੱਕ ਇਸ ਗਲੀ ਵਿੱਚ ਚਲਾਈ ਨਹੀਂ ਜਾ ਸਕਦੀ। ਐਮਰਜੈਂਸੀ ਹਾਲਤ ਵਿੱਚ ਲੋਕਾਂ ਨੂੰ ਹੋਰ ਵੀ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਨੇ ਕਿਹਾ ਕਿ ਇਸ ਸਬੰਧੀ ਕਈ ਵਾਰ ਪ੍ਰਸ਼ਾਸਨ ਦੇ ਅਧਿਕਾਰੀਆਂ, ਠੇਕੇਦਾਰਾਂ, ਐਮਪੀ ਅਤੇ ਐਮਐਲਏ ਨੂੰ ਮਿਲ ਚੁੱਕੇ ਹਨ, ਪ੍ਰੰਤੂ ਕਿਸੇ ਵੱਲੋਂ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਕੀਤੀ ਗਈ। ਸਥਾਨਕ ਵਾਸੀਆਂ ਨੇ ਕਿਹਾ ਕਿ ਜੇਕਰ ਹਾਲਾਤ ਇਹੀ ਰਹੇ ਤਾਂ ਆਉਣ ਵਾਲੇ ਦਿਨਾਂ ਵਿੱਚ ਜਿੱਥੇ ਕੋਈ ਵੱਡਾ ਹਾਦਸਾ ਵਾਪਰ ਸਕਦਾ ਹੈ। ਉੱਥੇ ਸਮੂਹ ਗਲੀ ਦੇ ਲੋਕ ਇੱਕਜੁੱਟ ਹੋ ਕੇ ਪ੍ਰਸ਼ਾਸਨ ਦੇ ਖਿਲਾਫ ਧਰਨਾ ਪ੍ਰਦਰਸ਼ਨ ਕਰਨ ਲਈ ਮਜਬੂਰ ਹੋਣਗੇ।

ETV Bharat Logo

Copyright © 2025 Ushodaya Enterprises Pvt. Ltd., All Rights Reserved.