ETV Bharat / state

ਪੰਜਾਬ ਵਿੱਚ 3 ਦਿਨ ਤੱਕ ਨਹੀਂ ਚੱਲਣਗੀਆਂ ਬੱਸਾਂ, 3 ਦਿਨਾਂ ਤੱਕ ਹੜਤਾਲ 'ਤੇ ਰੋਡਵੇਜ਼ ਬੱਸਾਂ ਦੇ ਮੁਲਾਜ਼ਮ - PRTC BUS

ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੇ ਪੀਆਰਟੀਸੀ ਅਤੇ ਪਨਬੱਸ ਦੇ ਕਰਮਚਾਰੀਆਂ ਵੱਲੋਂ ਪੰਜਾਬ ਵਿੱਚ ਤਿੰਨ ਦਿਨਾਂ ਲਈ ਸਰਕਾਰੀ ਬੱਸ ਸੇਵਾ ਮੁਕੰਮਲ ਤੌਰ 'ਤੇ ਠੱਪ।

BUS SERVICE COMPLETELY STOPPED
ਪੰਜਾਬ ਵਿੱਚ 3 ਦਿਨ ਤੱਕ ਨਹੀਂ ਚੱਲਣਗੀਆਂ ਬੱਸਾਂ (ETV Bharat)
author img

By ETV Bharat Punjabi Team

Published : Jan 6, 2025, 1:54 PM IST

Updated : Jan 6, 2025, 8:30 PM IST

ਬਠਿੰਡਾ/ਅੰਮ੍ਰਿਤਸਰ: ਪਿਛਲੇ ਲੰਬੇ ਸਮੇਂ ਤੋਂ ਆਪਣੀ ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੇ ਪੀਆਰਟੀਸੀ ਅਤੇ ਪਨ ਬੱਸ ਦੇ ਕਰਮਚਾਰੀਆਂ ਵੱਲੋਂ ਪੰਜਾਬ ਵਿੱਚ ਤਿੰਨ ਦਿਨਾਂ ਲਈ ਸਰਕਾਰੀ ਬੱਸ ਸੇਵਾ ਮੁਕੰਮਲ ਤੌਰ 'ਤੇ ਠੱਪ ਕਰ ਦਿੱਤੀ ਗਈ ਹੈ। ਪਿਛਲੇ ਦਿਨੀ ਟ੍ਰਾਂਸਪੋਰਟ ਮੰਤਰੀ ਲਾਲਜੀਤ ਭੁੱਲਰ ਵੱਲੋਂ ਠੇਕਾ ਮੁਲਾਜ਼ਮਾਂ ਨਾਲ ਮੀਟਿੰਗ ਦੌਰਾਨ ਉਨ੍ਹਾਂ ਦੀਆਂ ਮੰਗਾਂ ਨੂੰ ਗੈਰ ਵਾਜਿਬ ਦੱਸੇ ਜਾਣ ਤੋਂ ਬਾਅਦ ਰੋਸ ਵਿੱਚ ਆਏ ਠੇਕਾ ਮੁਲਾਜ਼ਮਾਂ ਨੇ ਅੱਜ ਮੁਕੰਮਲ ਤੋਂ ਤਿੰਨ ਦਿਨਾਂ ਲਈ ਸਰਕਾਰੀ ਬੱਸ ਸੇਵਾ ਠੱਪ ਕਰਨ ਦਾ ਐਲਾਨ ਕਰ ਦਿੱਤਾ ਹੈ।

ਬਠਿੰਡੇ ਦੇ 174 ਬੱਸ ਰੂਟ ਮੁਕੰਮਲ ਤੌਰ 'ਤੇ ਬੰਦ

ਸੂਬਾ ਕਮੇਟੀ ਮੈਂਬਰ ਸੰਦੀਪ ਸਿੰਘ ਗਰੇਵਾਲ ਅਤੇ ਸਰਬਜੀਤ ਸਿੰਘ ਨੇ ਦੱਸਿਆ ਕਿ ਉਹ ਪਿਛਲੇ ਲੰਬੇ ਸਮੇਂ ਤੋਂ ਆਪਣੀਆਂ ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੇ ਹਨ ਪਰ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ। ਹੁਣ ਉਨ੍ਹਾਂ ਦੀਆਂ ਮੰਗਾਂ ਨੂੰ ਗੈਰ ਵਾਜਿਬ ਦੱਸਿਆ ਜਾ ਰਿਹਾ ਹੈ, ਜਿਸ ਕਾਰਨ ਉਹ ਮਜਬੂਰ ਹੋ ਕੇ ਹੁਣ ਪ੍ਰਦਰਸ਼ਨ ਦੇ ਰਾਹ ਪਏ ਹਨ। ਉਨ੍ਹਾਂ ਨੇ ਕਿਹਾ ਕਿ ਰੋਜ਼ਾਨਾ ਸਰਕਾਰ ਦੇ 2000 ਤੋਂ 2500 ਸਰਕਾਰੀ ਰੂਟ ਪ੍ਰਭਾਵਿਤ ਹੋ ਰਹੇ ਹਨ ਅਤੇ ਸਰਕਾਰ ਨੂੰ ਕਰੋੜਾਂ ਰੁਪਏ ਦਾ ਰੋਜ਼ਾਨਾ ਘਾਟਾ ਚੱਲਣਾ ਪੈ ਰਿਹਾ ਹੈ। ਇਕੱਲੇ ਬਠਿੰਡਾ ਡੀਪੂ ਦੀ ਗੱਲ ਕੀਤੀ ਜਾਵੇ ਤਾਂ 174 ਬੱਸ ਰੂਟ ਮੁਕੰਮਲ ਤੌਰ 'ਤੇ ਬੰਦ ਕੀਤੇ ਗਏ ਹਨ ਕਈ ਰੋਟਾਂ ਤੇ ਬਿਨਾਂ ਕਨੈਕਟਰਾਂ ਤੋਂ ਬੱਸਾਂ ਭੇਜੀਆਂ ਜਾ ਰਹੀਆਂ ਹਨ।

ਲੋਕਾਂ ਤੋਂ ਸਹਿਯੋਗ ਦੀ ਮੰਗ

ਸੂਬਾ ਕਮੇਟੀ ਮੈਂਬਰਾਂ ਨੇ ਪੰਜਾਬ ਦੀ ਜਨਤਾ ਤੋਂ ਹੋ ਰਹੀ ਖੱਜਲ ਖੁਆਰੀ ਲਈ ਮਾਫੀ ਮੰਗਦੇ ਹੋਏ ਕਿਹਾ ਕਿ ਸਰਕਾਰ ਵੱਲੋਂ ਉਨ੍ਹਾਂ ਨਾਲ ਧੋਖਾ ਕੀਤਾ ਗਿਆ ਜੇਕਰ ਸਰਕਾਰ ਨੂੰ ਬਣਾਉਣ ਲਈ ਉਨ੍ਹਾਂ ਵੱਲੋਂ ਬੱਸਾਂ ਦੇ ਵਿੱਚ ਪ੍ਰਚਾਰ ਕੀਤਾ ਗਿਆ। ਅੱਜ ਉਹੀ ਸਰਕਾਰ ਉਨ੍ਹਾਂ ਦੀਆਂ ਮੰਗਾਂ ਮੰਨਣ ਨੂੰ ਤਿਆਰ ਨਹੀਂ ਜਿਸ ਕਾਰਨ ਉਹ ਲੋਕਾਂ ਤੋਂ ਸਹਿਯੋਗ ਦੀ ਮੰਗ ਕਰਦੇ ਹਨ ਅਤੇ ਇਸ ਅੰਨੀ ਬੌਲੀ ਸਰਕਾਰ ਦੇ ਕੰਨਾਂ ਤੱਕ ਆਪਣੀ ਆਵਾਜ਼ ਪਹੁੰਚਾਉਣਾ ਚਾਹੁੰਦੇ ਹਨ। ਇਸ ਲਈ ਪੰਜਾਬ ਦੇ ਲੋਕਾਂ ਤੋਂ ਸਹਿਯੋਗ ਦੀ ਮੰਗ ਕਰਦੇ ਹਨ ਅਤੇ ਆਪਣਾ ਸੰਘਰਸ਼ ਹੋਰ ਤਿੱਖਾ ਕਰਨ ਵਿੱਚ ਅਹਿਮ ਯੋਗਦਾਨ ਦੀ ਮੰਗ ਕਰਦੇ ਹਨ।

ਅੰਮ੍ਰਿਤਸਰ 'ਚ ਵੀ ਚੱਕਾ ਜਾਮ

ਉੱਥੇ ਹੀ ਅੰਮ੍ਰਿਤਸਰ ਵਿੱਚ ਵੀ ਰੋਡਵੇਜ਼ ਡੀਪੂ ਦੇ ਬਾਹਰ ਪੀਆਰਟੀਸੀ ਕੋਂਟਰੈਕਟ ਯੂਨੀਅਨ ਵੱਲੋਂ ਗੇਟ ਦੇ ਬਾਹਰ ਪ੍ਰਦਰਸ਼ਨ ਕੀਤਾ ਗਿਆ ਅਤੇ ਕੋਈ ਵੀ ਰੋਡਵੇਜ਼ ਦੀ ਬੱਸ ਡੀਪੂ ਦੇ ਬਾਹਰ ਨਹੀਂ ਜਾਣ ਦਿੱਤੀ ਦੀ ਜਾਣਕਾਰੀ ਦਿੰਦਿਆਂ ਪੀਆਰਟੀਸੀ ਕੰਟਰੈਕਟ ਵਰਕਰ ਯੂਨੀਅਨ ਦੇ ਆਗੂਆਂ ਨੇ ਦੱਸਿਆ ਕਿ ਸਮੇਂ ਤੋਂ ਪੀਆਰਟੀਸੀ ਬੱਸਾਂ ਦੇ ਕੰਟਰੈਕਟ ਵਰਕਰਜ ਦੀਆਂ ਮੰਗਾਂ ਲਟਕਦੀਆਂ ਚਲੀਆਂ ਆ ਰਹੀਆਂ ਹਨ। ਕਈ ਵਾਰ ਸਰਕਾਰ ਦੇ ਨੁਮਾਇੰਦਿਆਂ ਦੇ ਨਾਲ ਮੀਟਿੰਗਾਂ ਵੀ ਹੋਈਆਂ ਹਨ ਪਰ ਹਾਲੇ ਤੱਕ ਉਨ੍ਹਾਂ ਮੀਟਿੰਗਾਂ ਦਾ ਕੋਈ ਵੀ ਸਿੱਟਾ ਨਹੀਂ ਨਿਕਲਿਆ।

ਮੰਗਾਂ ਨਾ ਮੰਨੀਆਂ ਤਾਂ ਵਿੱਡਣਗੇ ਵੱਡਾ ਸੰਘਰਸ਼

ਕਈ ਵਾਰ ਸਰਕਾਰ ਨੇ ਪੀਆਰਟੀਸੀ ਪਨਬੱਸ ਯੂਨੀਅਨ ਦੀਆਂ ਮੰਗਾਂ ਮੰਨੀਆਂ ਹਨ ਪਰ ਉਨਾਂ ਨੂੰ ਲਾਗੂ ਨਹੀਂ ਕੀਤਾ ਗਿਆ। ਜਿਸ ਦੇ ਰੋਸ ਵਜੋਂ ਇਸ ਵਾਰ ਫਿਰ ਤਿੰਨ ਦਿਨ ਤੱਕ ਬੱਸਾਂ ਬੰਦ ਕਰਕੇ ਹੜਤਾਲ ਕੀਤੀ ਜਾ ਰਹੀ ਹੈ। ਆਗੂਆਂ ਨੇ ਕਿਹਾ ਕਿ ਕੱਲ ਨੂੰ ਉਨ੍ਹਾਂ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਰਿਹਾਇਸ਼ ਦਾ ਵੀ ਘਰਾਵ ਕੀਤਾ ਜਾਵੇਗਾ ਅਤੇ ਅਗਰ ਇਸ ਵਾਰ ਵੀ ਮੰਗਾਂ ਨਾ ਮੰਨੀਆਂ ਗਈਆਂ ਤਾਂ ਆਉਣ ਵਾਲੇ ਸਮੇਂ ਵਿੱਚ ਉਹ ਇਸ ਤੋਂ ਵੀ ਵੱਡਾ ਸੰਘਰਸ਼ ਵਿੱਡਣਗੇ। ਉਨ੍ਹਾਂ ਨੇ ਕਿਹਾ ਕਿ ਇਸ ਦੌਰਾਨ ਅਗਰ ਪੰਜਾਬ ਵਾਸੀਆਂ ਨੂੰ ਕੋਈ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ, ਤਾਂ ਉਸ ਦੀ ਜਿੰਮੇਵਾਰ ਪੰਜਾਬ ਸਰਕਾਰ ਖੁਦ ਹੋਵੇਗੀ।

ਪਟਿਆਲਾ: ਪਟਿਆਲਾ ਦੇ ਵਿੱਚ ਸਵੇਰ ਸਮੇਂ ਰੈਗੂਲਰ ਸਟਾਫ ਦੇ ਵੱਲੋਂ ਕੁਝ ਬੱਸਾਂ ਨੂੰ ਚਲਾਉਣ ਨਾਲ ਜਿੱਥੇ ਲੋਕਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਘੱਟ ਕਰਨਾ ਪਿਆ ਪਰ ਜਿਵੇਂ ਹੀ ਦਿਨ ਚੜਨ ਦੇ ਨਾਲ ਕੱਚੇ ਕਾਮਿਆਂ ਨੇ ਬੱਸਾਂ ਨੂੰ ਡੀਪੂਆਂ ਦੇ ਵਿੱਚ ਲਗਾਇਆ ਤਾਂ ਲੋਕਾਂ ਨੂੰ ਭਾਰੀ ਪਰੇਸ਼ਾਨੀ ਝਲਣੀ ਪੈ ਰਹੀ ਹੈ। ਰਕੇਸ਼ ਕੁਮਾਰ ਵਿੱਕੀ ਜੀ ਪੰਜਾਬ ਰੋਡਵੇ ਪਨਵਸ ਪੀਆਰਟੀਸੀ ਪ੍ਰੋਡਕਟ ਵਰਕਰ ਯੂਨੀਅਨ ਸੂਬੇ ਦਾ ਮੀਦ ਪ੍ਰਧਾਨ ਦਾ ਜਿਹੜਾ ਦੇਖੋ ਜੀ ਜਿਹੜੀ ਸਾਡੀ ਇਹ ਤਿੰਨ ਦਿਨ ਦੀ ਕਾਲ ਦਿੱਤੀ ਗਈ ਹੈ। ਇਹ ਸਾਡੀ ਮੈਨੇਜਮੈਂਟ ਦੇ ਸਰਕਾਰ ਦੇ ਖਿਲਾਫ ਆ ਕਿਉਂਕਿ ਸਾਡੀਆਂ ਜਿਹੜੀਆਂ ਮੰਗਾਂ ਨੇ ਪਿਛਲੇ ਸਮੇਂ ਸਾਡੀਆਂ ਮੀਟਿੰਗਾਂ ਹੋਈਆਂ ਹਨ। ਉਹ ਮੰਨ ਲਈਆਂ ਗਈਆਂ ਟਰਾਂਸਪੋਰਟ ਮੰਤਰੀ ਸਾਹਿਬ ਨੇ ਮੁੱਖ ਮੰਤਰੀ ਸਾਹਿਬ ਨੇ ਗੌਰਮੈਂਟ ਨੇ ਆਪਣੇ ਪੇਜ ਤੋਂ ਪਾਇਆ ਵੀ ਇਨ੍ਹਾਂ ਦੀਆਂ ਮੰਗਾਂ ਨੇ ਜਿਹੜੀਆਂ ਸਵੀਕਾਰ ਕਰ ਲਈਆਂ ਕੱਚੇ ਕਾਮੇ ਪੱਕੇ ਕਰੋ ਠੇਕੇਦਾਰੀ ਸਿਸਟਮ ਬੰਦ ਕਰੋ ਵਿਭਾਗ ਦੀ ਆਪਣੀਆਂ ਬੱਸਾਂ ਪਾਈਆਂ ਜਾਣ ਤਨਖਾਹਾਂ ਦੇ ਵਿੱਚ ਵਾਧਾ ਕੀਤਾ ਜਾਂਦਾ ਪਰ ਅਸੀਂ ਮਜ਼ਬੂਰ ਆ ਧਰਨੇ ਪ੍ਰਦਰਸ਼ਨ ਕਰਨ ਨੂੰ ਪੱਤਰ ਜਾਰੀ ਹੋਣ ਦੇ ਬਾਵਜੂਦ ਵੀ ਨੋਟੀਫਿਕੇਸ਼ਨ ਹੋਣ ਦੇ ਬਾਵਜੂਦ ਸਾਡੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ।

ਤਰਨਤਾਰਨ: ਪੰਜਾਬ ਰੋਡਵੇਜ਼ ਪੀਆਰਟੀਸੀ ਵਿੱਚ ਠੇਕੇ ’ਤੇ ਕੰਮ ਕਰਦੇ ਮੁਲਾਜ਼ਮ ਪਿਛਲੇ ਲੰਮੇ ਸਮੇਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਹਨ। ਪਰ ਸੂਬਾ ਸਰਕਾਰ ਉਨ੍ਹਾਂ ਦੀਆਂ ਮੰਗਾਂ ਵੱਲ ਕੋਈ ਧਿਆਨ ਨਹੀਂ ਦੇ ਰਹੀ। ਇਸ ਮੌਕੇ ਗੱਲਬਾਤ ਕਰਦਿਆਂ ਤਰਨਤਾਰਨ ਦੇ ਮੁਲਾਜ਼ਮ ਆਗੂਆਂ ਨੇ ਕਿਹਾ ਕਿ ਸੂਬੇ ਵਿੱਚ ਸਰਕਾਰ ਬਣਨ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਵਾਅਦਾ ਕੀਤਾ ਸੀ ਕਿ ਸਾਰੇ ਵਿਭਾਗਾਂ ਵਿੱਚ ਠੇਕੇ ’ਤੇ ਕੰਮ ਕਰਦੇ ਕੱਚੇ ਮੁਲਾਜ਼ਮਾਂ ਨੂੰ ਬਿਨਾਂ ਕਿਸੇ ਸ਼ਰਤ ਦੇ ਪੱਕਾ ਕੀਤਾ ਜਾਵੇਗਾ ਪਰ ਸਰਕਾਰ ਬਣਨ ਤੋਂ ਬਾਅਦ ਕਿਸੇ ਵੀ ਮੁਲਾਜ਼ਮ ਵੱਲ ਧਿਆਨ ਨਹੀਂ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਪਿਛਲੇ ਸਾਲ 1 ਜੁਲਾਈ ਨੂੰ ਮੁੱਖ ਮੰਤਰੀ ਨੇ ਪੰਜਾਬ ਰੋਡਵੇਜ਼ ਪਨਬਸ ਪੀਆਰਟੀਸੀ ਦੇ ਕੱਚੇ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਯੂਨੀਅਨ ਨਾਲ ਪੈਨਲ ਮੀਟਿੰਗ ਕੀਤੀ ਸੀ। ਸਾਰੀਆਂ ਮੰਗਾਂ ਪੂਰੀਆਂ ਕਰਨ ਲਈ ਇੱਕ ਮਹੀਨੇ ਦਾ ਸਮਾਂ ਮੰਗਿਆ ਸੀ ਪਰ 6 ਮਹੀਨੇ ਤੋਂ ਵੱਧ ਦਾ ਸਮਾਂ ਇਸ ਦੇ ਬਾਵਜੂਦ ਅਜੇ ਤੱਕ ਕੋਈ ਕਾਰਵਾਈ ਨਹੀਂ ਕੀਤੀ ਗਈ ਅਤੇ ਉਹ ਹੜਤਾਲ 'ਤੇ ਜਾਣ ਲਈ ਮਜ਼ਬੂਰ ਹਨ। ਉਨ੍ਹਾਂ ਇਸ ਹੜਤਾਲ ਕਾਰਨ ਆਮ ਲੋਕਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਲਈ ਮੁਆਫ਼ੀ ਵੀ ਮੰਗੀ।

ਬਰਨਾਲਾ: ਬਰਨਾਲਾ ਵਿੱਚ ਪੀਆਰਟੀਸੀ ਮੁਲਾਜ਼ਮਾਂ ਵਲੋਂ ਤਿੰਨ ਰੋਜ਼ਾ ਹੜਤਾਲ ਸ਼ੁਰੂ ਹੋ ਗਈ ਹੈ। ਜਿਸ ਦੇ ਚੱਲਦਿਆਂ ਤਿੰਨ ਦਿਨ ਸਰਕਾਰੀ ਬੱਸਾਂ ਬੰਦ ਰਹਿਣਗੀਆਂ। ਬਰਨਾਲਾ ਦੇ ਬੱਸ ਅੱਡੇ ਵਿੱਚ ਧਰਨਾ ਲਗਾ ਕੇ ਪੰਜਾਬ ਸਰਕਾਰ ਵਿਰੁੱਧ ਪ੍ਰਦਰਸ਼ਨ ਕੀਤਾ ਗਿਆ। ਪੰਜਾਬ ਸਰਕਾਰ ਉੱਪਰ ਵਾਅਦਾ ਖਿਲਾਫੀ ਕਰਨ ਦੇ ਇਲਜ਼ਾਮ ਲਗਾਏ ਹਨ। ਇਸ ਮੌਕੇ ਗੱਲਬਾਤ ਕਰਦੇ ਆਂ ਪ੍ਰਦਰਸ਼ਨਕਾਰੀ ਪੀਆਰਟੀਸੀ ਕਰਮਚਾਰੀਆਂ ਨੇ ਕਿਹਾ ਕਿ ਉਹ ਪਿਛਲੇ ਲੰਬੇ ਸਮੇਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕਰਦੇ ਆ ਰਹੇ ਹਨ।

ਪਰ ਪੰਜਾਬ ਸਰਕਾਰ ਉਨ੍ਹਾਂ ਦੀਆਂ ਮੰਗਾਂ ਮੰਨਣ ਦੀ ਥਾਂ ਤੇ ਟਾਲ ਮਟੋਲ ਦੀ ਨੀਤੀ ਅਪਣਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਸੱਤਾ ਤੇ ਕਾਬਜ਼ ਹੋਣ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਵਾਅਦਾ ਕੀਤਾ ਸੀ ਕਿ ਸਰਕਾਰ ਬਣਨ ਤੋਂ ਬਾਅਦ ਸਮੂਹ ਮੁਲਾਜ਼ਮਾਂ ਨੂੰ ਰੈਗੂਲਰ ਕੀਤਾ ਜਾਵੇਗਾ ਪ੍ਰੰਤੂ ਸਰਕਾਰੀ ਬੱਸਾਂ ਦੇ ਮੁਲਾਜ਼ਮਾਂ ਨੂੰ ਤਿੰਨ ਸਾਲ ਵੀਤਣ ਦੇ ਬਾਵਜੂਦ ਰੈਗੂਲਰ ਨਹੀਂ ਕੀਤਾ ਜਾ ਰਿਹਾ ਅਤੇ ਬਹੁ ਗਿਣਤੀ ਮੁਲਾਜ਼ਮ ਠੇਕਾ ਸਿਸਟਮ ਦੇ ਵਿੱਚ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪਿਛਲੇ ਵਰੇ ਦੇ ਜੁਲਾਈ ਮਹੀਨੇ ਵਿੱਚ ਮੁੱਖ ਮੰਤਰੀ ਪੰਜਾਬ ਨਾਲ ਉਨ੍ਹਾਂ ਦੀਆਂ ਜਥੇਬੰਦੀਆਂ ਦੇ ਆਗੂਆਂ ਦੀ ਮੀਟਿੰਗ ਹੋਈ ਸੀ ਜਿਸ ਦੌਰਾਨ ਮੁੱਖ ਮੰਤਰੀ ਨੇ ਸਮੂਹ ਮੰਗਾਂ ਮੰਨਣ ਦਾ ਵਾਅਦਾ ਕੀਤਾ ਸੀ ਪ੍ਰੰਤੂ ਛੇ ਮਹੀਨੇ ਬੀਤਣ ਦੇ ਬਾਅਦ ਉਹਨਾਂ ਦੀਆਂ ਮੰਗਾਂ ਵੱਲ ਧਿਆਨ ਨਹੀਂ ਦਿੱਤਾ ਗਿਆ। ਜਿਸ ਕਰਕੇ ਆਪਣੀਆਂ ਮੰਗਾਂ ਨੂੰ ਪੂਰਾ ਕਰਵਾਉਣ ਲਈ ਸਮੂਹ ਮੁਲਾਜ਼ਮ ਤਿੰਨ ਦਿਨਾਂ ਦੀ ਹੜਤਾਲ ਉੱਪਰ ਹਨ।

ਫਿਰੋਜ਼ਪੁਰ: ਇਸੇ ਤਰ੍ਹਾਂ ਫਿਰੋਜ਼ਪੁਰ ਦੇ ਜੀਰਾ ਬੱਸ ਅੱਡਾ ਵਿੱਚ ਪੀਆਰਟੀਸੀ ਪਨਬਸ ਪੰਜਾਬ ਰੋਡਵੇਜ਼ ਦੇ ਕੰਟਰੈਕਟ ਵਰਕਰ ਯੂਨੀਅਨ ਦੇ ਕਰਮਚਾਰੀਆਂ ਵੱਲੋਂ ਧਰਨਾ ਦਿੱਤਾ ਗਿਆ ਤੇ ਚੱਕਾ ਜਾਮ ਕੀਤਾ ਗਿਆ ਇਸ ਮੌਕੇ ਪ੍ਰਾਈਵੇਟ ਅਦਾਰੇ ਦੀਆਂ ਬੱਸਾਂ ਹੀ ਚਲਦੀਆਂ ਨਜ਼ਰ ਆਈਆਂ। ਜਦੋਂ ਮੁਲਾਜਮਾਂ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਨੇ ਕਿਹਾ ਕਿ ਪਿਛਲੇ ਤਿੰਨ ਸਾਲ ਤੋਂ ਪੰਜਾਬ ਸਰਕਾਰ ਨੇ ਸਰਕਾਰ ਬਣਨ ਤੋਂ ਪਹਿਲਾਂ ਸਾਡੇ ਨਾਲ ਵਾਅਦਾ ਕੀਤਾ ਸੀ ਕੀ ਸਰਕਾਰ ਆਉਣ ਤੋਂ ਬਾਅਦ ਕੰਟਰੈਕਟ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇਗਾ। ਪਰ ਹਾਲੇ ਤੱਕ ਮੰਤਰੀ ਨਾਲ ਗੱਲਬਾਤ ਦੇ ਦੌਰ ਲਗਾਤਾਰ ਚੱਲੇ ਪਰ ਕੋਈ ਵੀ ਗੱਲ ਸਿਰੇ ਨਹੀਂ ਚੜੀ। ਇਸ ਨੂੰ ਲੈ ਕੇ ਇਹ ਸੂਬੇ ਭਰ ਵਿੱਚ ਹੜਤਾਲ ਕੀਤੀ ਗਈ ਹੈ ਜੇ ਸਰਕਾਰ ਅੱਗੇ ਸਾਡੀਆਂ ਮੰਗਾਂ ਨਹੀਂ ਮੰਨਦੀ ਤਾਂ ਇਹ ਪੱਕੇ ਤੌਰ ਤੇ ਹੜਤਾਲ ਕੀਤੀ ਜਾਵੇਗੀ। ਇਸ ਤੋਂ ਬਾਅਦ ਜਦ ਲੋਕਾਂ ਨਾਲ ਇਸ ਗੱਲਬਾਤ ਕੀਤੀ ਤਾਂ ਲੋਕਾਂ ਨੇ ਕਿਹਾ ਕਿ ਅਸੀਂ ਸਰਕਾਰ ਨੂੰ ਹਰ ਇੱਕ ਤਰ੍ਹਾਂ ਦਾ ਟੈਕਸ ਚੀਜ਼ ਖਰੀਦ ਤੇ ਦਿੰਦੇ ਹਾਂ ਪਰ ਆਏ ਦਿਨ ਕਿਸਾਨਾਂ ਵੱਲੋਂ ਹੜਤਾਲਾਂ ਜਾ ਧਰਨੇ ਜਾਂ ਮੁਲਾਜ਼ਮਾਂ ਵੱਲੋਂ ਧਰਨੇ ਤੇ ਹੁਣ ਬਸ ਹੜਤਾਲਾਂ ਲਗਾਤਾਰ ਕੀਤੀਆਂ ਜਾ ਰਹੀਆਂ ਹਨ। ਜਿਸ ਨਾਲ ਲੋਕਾਂ ਨੂੰ ਵੱਡੀ ਮੁਸ਼ਕਿਲ ਦਾ ਸਾਹਮਣਾ ਕਰਨਾ ਪੈਂਦਾ ਹੈ ਇਸ ਮੌਕੇ ਇੱਕ ਵਿਅਕਤੀ ਵੱਲੋਂ ਕਿਹਾ ਕਿ ਮੈਂ ਦਿੱਲੀ ਜਾਣਾ ਸੀ ਪਰ ਇਸ ਹੜਤਾਲ ਕਰਨ ਸਮੇਂ ਸਿਰ ਨਹੀਂ ਜਾ ਸਕਿਆ ਇਕ ਔਰਤ ਵੱਲੋਂ ਵੀ ਆਧਾਰ ਕਾਰਡ ਦੀ ਵਰਤੋਂ ਕਰਨ ਦੀ ਗੱਲ ਵੀ ਕਹੀ ਗਈ ਜੇ ਸਰਕਾਰ ਨੇ ਆਧਾਰ ਸੁਵਿਧਾ ਦਿੱਤੀ ਹੈ ਤਾਂ ਇਹਨਾਂ ਹੜਤਾਲਾਂ ਬਾਰੇ ਵੀ ਧਿਆਨ ਕਰੇ ਲੋਕਾਂ ਨੇ ਕਿਹਾ ਕਿ ਆਏ ਦਿਨ ਇਹਨਾਂ ਹੜਤਾਲਾਂ ਤੇ ਧਰਨਿਆਂ ਨਾਲ ਪੰਜਾਬੀਆਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ

Last Updated : Jan 6, 2025, 8:30 PM IST
ETV Bharat Logo

Copyright © 2025 Ushodaya Enterprises Pvt. Ltd., All Rights Reserved.