ETV Bharat / state

20,000 ਰੁਪਏ ਸਣੇ ਵਿਜੀਲੈਂਸ ਬਿਊਰੋ ਦੇ ਹੱਥੀਂ ਚੜ੍ਹਿਆ ਰਿਸ਼ਵਤਖੋਰ PSPCL ਦਾ ਠੇਕੇਦਾਰ - Bathinda Vigilance Bureau - BATHINDA VIGILANCE BUREAU

Bathinda Vigilance Bureau: ਰਿਸ਼ਵਤਖੋਰੀ ਖਿਲਾਫ ਕਾਰਵਈ ਕਰਦਿਆਂ ਬਠਿੰਡਾ ਪੁਲਿਸ ਨੇ ਪੀ.ਐਸ.ਪੀ.ਸੀ.ਐਲ.ਦੇ ਠੇਕੇਦਾਰ ਨੂੰ ਰਿਸ਼ਵਤ ਲੈਨਦੇ ਹੋਏ ਕਾਬੂ ਕੀਤਾ ਹੈ। ਮੁਲਜ਼ਮ ਠੇਕੇਦਾਰ ਪਹਿਲੀ ਕਿਸ਼ਤ ਵੱਜੋਂ 20,000 ਰੁਪਏ ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਵਿਜੀਲੈਂਸ ਬਿਊਰੋ ਦੇ ਹੱਥੇ ਚੱੜਿਆ ਜਿਸ ਦੇ ਖਿਲਾਫ ਬਣਦੀ ਕਾੲਵਈ ਕੀਤੀ ਜਾ ਰਹੀ ਹੈ।

PSPCL contractor taking bribe of Rs 20,000 as first installment nabbed by Vigilance Bureau
20,000 ਰੁਪਏ ਸਣੇ ਵਿਜੀਲੈਂਸ ਬਿਊਰੋ ਦੇ ਹੱਥੀਂ ਚੜ੍ਹਿਆ ਰਿਸ਼ਵਤਖੋਰ PSPCL ਦਾ ਠੇਕੇਦਾਰ (Bathinda Reporter)
author img

By ETV Bharat Punjabi Team

Published : Aug 6, 2024, 12:01 PM IST

20,000 ਰੁਪਏ ਸਣੇ ਵਿਜੀਲੈਂਸ ਬਿਊਰੋ ਦੇ ਹੱਥੀਂ ਚੜ੍ਹਿਆ ਰਿਸ਼ਵਤਖੋਰ (Bathinda Reporter)

ਬਠਿੰਡਾ: ਪੰਜਾਬ ਸਰਕਾਰ ਵੱਲੋਂ ਲਗਾਤਾਰ ਭ੍ਰਿਸ਼ਟਾਚਾਰ ਅਤੇ ਰਿਸ਼ਵਤਖੋਰੀ ਵਿਰੁੱਧ ਸਖ਼ਤੀ ਕੀਤੀ ਜਾ ਰਹੀ ਹੈ, ਪਰ ਬਾਵਜੁਦ ਇਸ ਦੇ ਸਰਕਾਰੀ ਮੁਲਾਜ਼ਮ ਰਿਸ਼ਵਤਖੋਰੀ ਤੋਂ ਬਾਜ਼ ਨਹੀਂ ਆ ਰਹੇ। ਅਜਿਹਾ ਹੀ ਮਾਮਲਾ ਸਾਹਮਣੇ ਆਇਆ ਹੈ ਬਠਿੰਡਾ ਤੋਂ ਜਿੱਥੇ ਵਿਜੀਲੈਂਸ ਬਿਊਰੋ ਨੇ ਬਿਤੇ ਦਿਨ ਮੌੜ ਮੰਡੀ, ਜ਼ਿਲ੍ਹਾ ਬਠਿੰਡਾ ਵਿਖੇ ਪੀ.ਐਸ.ਪੀ.ਸੀ.ਐਲ.ਦਫ਼ਤਰ ਦੇ ਇੱਕ ਨਿੱਜੀ ਠੇਕੇਦਾਰ ਅੰਮ੍ਰਿਤਪਾਲ ਉਰਫ਼ ਕੱਦੂ ਨੂੰ ਪੀ.ਐਸ.ਪੀ.ਸੀ.ਐਲ. ਗਰਿੱਡ,ਮੌੜ ਤੋਂ 20,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਟਿਊਬਵੈੱਲ ਦੇ ਕੁਨੈਕਸ਼ਨ ਲਈ ਮੰਗੀ ਰਿਸ਼ਵਤ : ਇਸ ਸਬੰਧੀ ਇੰਸਪੈਕਟਰ ਅਮਨਦੀਪ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਕਤ ਮੁਲਜ਼ਮ ਨੂੰ ਬਠਿੰਡਾ ਜ਼ਿਲ੍ਹੇ ਦੇ ਪਿੰਡ ਕੁੱਤੀਵਾਲ ਖੁਰਦ ਦੀ ਵਸਨੀਕ ਨਿੱਕੀ ਕੌਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਇਲਜ਼ਾਮ ਲਾਇਆ ਕਿ ਉਕਤ ਮੁਲਜ਼ਮ ਨੇ ਉਸ ਦੀ ਵਾਹੀਯੋਗ ਜ਼ਮੀਨ ਦਾ ਟਿਊਬਵੈੱਲ ਕੁਨੈਕਸ਼ਨ ਦਿਵਾਉਣ ਬਦਲੇ 80,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ ਅਤੇ ਭਰੋਸਾ ਦਿੱਤਾ ਕਿ ਠੇਕੇਦਾਰ ਹੋਣ ਨਾਤੇ ਪੀ.ਐਸ.ਪੀ.ਸੀ.ਐਲ. ਦਫ਼ਤਰ ਮੌੜ ਵਿਖੇ ਤਾਇਨਾਤ ਅਧਿਕਾਰੀਆਂ ਨਾਲ ਉਸਦੇ ਚੰਗੇ ਸਬੰਧ ਹਨ। ਉਸਨੇ ਅੱਗੇ ਇਲਜ਼ਾਮ ਲਾਇਆ ਕਿ ਮੁਲਜ਼ਮ ਨੇ ਪੇਸ਼ਗੀ ਵਜੋਂ 30,000 ਰੁਪਏ ਅਤੇ ਬਾਕੀ ਪੈਸੇ ਬਿਜਲੀ ਕੁਨੈਕਸ਼ਨ ਲੱਗਣ ਤੋਂ ਬਾਅਦ ਦੇਣ ਲਈ ਕਿਹਾ।

ਫ਼ਿਰੋਜ਼ਪੁਰ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, ਲੱਖਾਂ ਦੀ ਜਾਅਲੀ ਕਰੰਸੀ ਸਣੇ ਦੋ ਕਾਬੂ - two arrested with fake currency

ਮੈਡੀਕਲ ਸਟੋਰ ਤੋਂ ਡਰੱਗ ਮਨੀ ਸਣੇ ਵੱਡੀ ਮਾਤਰਾ 'ਚ ਨਸ਼ੀਲੀਆਂ ਤੇ ਹੋਰ ਪ੍ਰਤੀਬੰਧ ਗੋਲੀਆਂ ਬਰਾਮਦ - Drug Money Recovered

ਪੰਜਾਬ ਸਰਕਾਰ ਸਤੰਬਰ ਮਹੀਨੇ ਤੱਕ ਕਰਵਾ ਸਕਦੀ ਹੈ ਪੰਚਾਇਤੀ ਚੋਣਾਂ, AG ਪੰਜਾਬ ਨੇ ਹਾਈਕੋਰਟ 'ਚ ਦਿੱਤੀ ਜਾਣਕਾਰੀ - Punjab panchayat elections

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਮੁਲਜ਼ਮ ਠੇਕੇਦਾਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਪਹਿਲੀ ਕਿਸ਼ਤ ਵਜੋਂ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਉਨ੍ਹਾਂ ਅੱਗੇ ਦੱਸਿਆ ਕਿ ਇਸ ਸਬੰਧ ਵਿੱਚ ਵਿਜੀਲੈਂਸ ਬਿਊਰੋ ਥਾਣਾ ਬਠਿੰਡਾ ਰੇਂਜ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

ETV Bharat Logo

Copyright © 2025 Ushodaya Enterprises Pvt. Ltd., All Rights Reserved.