ਚੰਡੀਗੜ੍ਹ: ਅੱਜ ਪੰਜਾਬ ਸਣੇ ਚੰਡੀਗੜ੍ਹ ਵਿੱਚ ਜਨਤਕ ਛੁੱਟੀ ਰਹੇਗੀ। ਸੂਬਾ ਸਰਕਾਰ ਨੇ ਸੂਬੇ ਵਿੱਚ 6 ਦਸੰਬਰ ਨੂੰ ਜਨਤਕ ਛੁੱਟੀ ਦਾ ਐਲਾਨ ਕੀਤਾ ਹੈ। ਇਸ ਦੌਰਾਨ ਸਕੂਲ, ਕਾਲਜ, ਸਰਕਾਰੀ ਦਫ਼ਤਰ, ਬੋਰਡ, ਕਾਰਪੋਰੇਸ਼ਨ ਅਤੇ ਹੋਰ ਸਰਕਾਰੀ ਅਦਾਰੇ ਕੱਲ੍ਹ ਸ਼ੁੱਕਰਵਾਰ ਨੂੰ ਬੰਦ ਰਹਿਣਗੇ।, 6 ਦਸੰਬਰ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਹੈ, ਜਿਸ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਛੁੱਟੀ ਦਾ ਐਲਾਨ ਕੀਤਾ ਹੈ।
ਚੰਡੀਗੜ੍ਹ ਵਿੱਚ ਵੀ ਰਹੇਗੀ ਛੁੱਟੀ
ਚੰਡੀਗੜ੍ਹ ਪ੍ਰਸ਼ਾਸਨ ਨੇ ਵੀ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਪੁਰਬ ਦੇ ਮੱਦੇਨਜ਼ਰ 6 ਦਸੰਬਰ ਨੂੰ ਛੁੱਟੀ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਇਸ ਦੌਰਾਨ ਚੰਡੀਗੜ੍ਹ ਵਿੱਚ ਸਾਰੇ ਸਰਕਾਰੀ ਦਫ਼ਤਰ, ਨਿਗਮ, ਬੋਰਡ ਅਤੇ ਵਿਦਿਅਕ ਅਦਾਰੇ ਬੰਦ ਰਹਿਣਗੇ।
ਦਸੰਬਰ ਮਹੀਨੇ ਕਿੰਨੇ ਦਿਨ ਬੰਦ ਰਹਿਣਗੇ ਬੈਂਕ ?
ਦਸੰਬਰ ਮਹੀਨੇ ਜੇਕਰ ਹੋਰ ਛੁੱਟੀਆਂ ਦੀ ਗੱਲ ਕਰੀਏ ਤਾਂ, ਪੰਜਾਬ ਵਿੱਚ 6 ਤਰੀਕ ਤੋਂ ਬਾਅਦ 6 ਦਿਨ ਹੋਰ ਛੁੱਟੀਆਂ ਆਉਣਗੀਆਂ ਤੇ ਬੈਂਕ ਬੰਦ ਰਹਿਣਗੇ। ਇਸ ਤੋਂ ਇਲਾਵਾ ਐਤਵਾਰ ਵੀ ਬੈਂਕ ਬੰਦ ਰਹਿਣਗੇ।
- 8 ਦਸੰਬਰ ਨੂੰ ਮਹੀਨੇ ਦਾ ਪਹਿਲਾਂ ਸ਼ਨੀਵਾਰ, ਦੇਸ਼ ਦੇ ਸਾਰੇ ਬੈਂਕ ਬੰਦ ਰਹਿਣਗੇ।
- 10 ਦਸੰਬਰ ਨੂੰ ਮਨੁੱਖੀ ਅਧਿਕਾਰ ਦਿਵਸ, ਦੇਸ਼ ਦੇ ਸਾਰੇ ਬੈਂਕ ਬੰਦ ਰਹਿਣਗੇ।
- 14 ਦਸੰਬਰ, ਮਹੀਨੇ ਦਾ ਦੂਜਾ ਸ਼ਨੀਵਾਰ, ਬੈਂਕ ਬੰਦ ਰਹਿਣਗੇ।
- 18 ਦਸੰਬਰ, ਗੁਰੂ ਘਾਸੀਦਾਸ ਜਯੰਤੀ, ਚੰਡੀਗੜ੍ਹ 'ਚ ਸਥਿਤ ਬੈਂਕਾਂ 'ਚ ਛੁੱਟੀ ਰਹੇਗੀ।
- 25 ਦਸੰਬਰ, ਕ੍ਰਿਸਮਿਸ ਨੂੰ ਲੈ ਕੇ ਬੈਂਕ ਬੰਦ ਰਹਿਣਗੇ।
- 28 ਦਸੰਬਰ, ਮਹੀਨੇ ਦਾ ਚੌਥਾ ਸ਼ਨੀਵਾਰ, ਬੈਂਕ ਬੰਦ ਰਹਿਣਗੇ।