ETV Bharat / state

ਬੱਚਿਆਂ ਨੂੰ ਲੱਗੀਆਂ ਮੌਜਾਂ, ਸਰਕਾਰ ਵੱਲੋਂ ਛੁੱਟੀ ਦਾ ਐਲਾਨ, ਜਾਣੋ ਕਦੋਂ ਬੰਦ ਰਹਿਣਗੇ ਸਕੂਲ? - PUBLIC HOLIDAY

ਸਰਕਾਰੀ ਦਫ਼ਤਰਾਂ, ਪ੍ਰਾਈਵੇਟ ਸਕੂਲਾਂ, ਕਾਲਜਾਂ, ਵਿਦਿਅਕ ਅਦਾਰਿਆਂ, ਬੈਂਕਾਂ ਅਤੇ ਹੋਰ ਵਪਾਰਕ ਅਦਾਰਿਆਂ ਵਿੱਚ ਛੁੱਟੀ

PUBLIC HOLIDAY
ਬੱਚਿਆਂ ਨੂੰ ਲੱਗੀਆਂ ਮੌਜਾਂ (CANVA)
author img

By ETV Bharat Punjabi Team

Published : Feb 22, 2025, 8:32 PM IST

ਹੈਦਰਾਬਾਦ ਡੈਸਕ: ਬੱਚਿਆਂ ਨੂੰ ਅਕਸਰ ਹੀ ਛੁੱਟੀਆਂ ਦੀ ਉਡੀਕ ਰਹਿੰਦੀ ਹੈ। ਇਸੇ ਉਡੀਕ 'ਚ ਉਹ ਸਕੂਲ ਜਾਂਦੇ ਹਨ। ਇਸ ਦੇ ਨਾਲ ਹੀ ਸਕੂਲ ਚੋਂ ਛੁੱਟੀ ਕਰਨ ਦੇ ਬਹਾਨੇ ਵੀ ਲੱਭਦੇ ਰਹਿੰਦੇ ਹਨ। ਇਸ ਲਈ ਇਹ ਖ਼ਬਰ ਬੱਚਿਆਂ ਲਈ ਬੇਹੱਦ ਖ਼ਾਸ ਹੈ।

ਕਦੋਂ ਹੋਵੇਗੀ ਛੁੱਟੀ?

ਦਰਅਸਲ ਸੂਬਾ ਸਰਕਾਰ ਵੱਲੋਂ 26 ਫਰਵਰੀ ਦੀ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਦਿਨ ਸਾਰੇ ਹੀ ਸਰਕਾਰੀ ਦਫ਼ਤਰਾਂ, ਪ੍ਰਾਈਵੇਟ ਸਕੂਲਾਂ, ਕਾਲਜਾਂ, ਵਿਦਿਅਕ ਅਦਾਰਿਆਂ, ਬੈਂਕਾਂ ਅਤੇ ਹੋਰ ਵਪਾਰਕ ਅਦਾਰਿਆਂ ਵਿੱਚ ਛੁੱਟੀ ਰਹੇਗੀ। ਇਸ ਲਈ ਤੁਸੀਂ ਆਪਣਾ ਬੈਂਕ ਦਾ ਵੀ ਜੇਕਰ ਕੋਈ ਕੰਮ ਕਰਨਾ ਹੈ ਤਾਂ ਉਹ ਪਹਿਲਾ ਕਰ ਲਵੋ ਕਿਉਂਕਿ 26 ਫਰਵਰੀ ਨੂੰ ਸਰਾਕਰੀ ਕੋਈ ਵੀ ਕੰਮ ਨਹੀਂ ਹੋਵੇਗਾ।

PUBLIC HOLIDAY
ਬੱਚਿਆਂ ਨੂੰ ਲੱਗੀਆਂ ਮੌਜਾਂ (ETV Bharat)

ਕਿਉਂ ਹੋਵੇਗੀ ਛੁੱਟੀ?

ਪੰਜਾਬ ਵਿਚ ਮਹਾਸ਼ਿਵਰਾਤਰੀ ਦੇ ਪਵਿੱਤਰ ਤਿਉਹਾਰ ਉੱਤੇ 26 ਫਰਵਰੀ ਦਿਨ ਬੁੱਧਵਾਰ ਨੂੰ ਜਨਤਕ ਛੁੱਟੀ ਰਹੇਗੀ। ਦੱਸ ਦਈਏ ਕਿ ਮਹਾਸ਼ਿਵਰਾਤਰੀ ਦਾ ਤਿਉਹਾਰ ਇਸ ਵਾਰ ਦੇਸ਼ ਭਰ ਵਿੱਚ 26 ਫਰਵਰੀ ਨੂੰ ਮਨਾਇਆ ਜਾ ਰਿਹਾ ਹੈ। ਇਸ ਦਿਨ ਲੋਕ ਭਗਵਾਨ ਸ਼ਿਵ ਦੀ ਪੂਜਾ ਕਰਦੇ ਹਨ ਅਤੇ ਪੂਰਾ ਦਿਨ ਵਰਤ ਰੱਖਦੇ ਹਨ। ਇਸ ਦਿਨ ਮੰਦਰਾਂ ਅਤੇ ਹੋਰ ਥਾਵਾਂ ਉੱਤੇ ਵਿਸ਼ੇਸ਼ ਪੂਜਾ ਅਤੇ ਪ੍ਰੋਗਰਾਮ ਕੀਤੇ ਜਾਂਦੇ ਹਨ। ਪੰਜਾਬ ਵਿੱਚ ਵਸਦੇ ਹਿੰਦੂ ਲੋਕਾਂ ਦੀਆਂ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਸੂਬਾ ਸਰਕਾਰ ਨੇ 26 ਫਰਵਰੀ ਦਿਨ ਬੁੱਧਵਾਰ ਨੂੰ ਵਿਦਿਅਕ ਅਤੇ ਵਪਾਰਕ ਇਕਾਈਆਂ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ।

ਕਿਉਂ ਮਨਾਇਆ ਜਾਂਦਾ ਮਹਾਸ਼ਿਵਰਾਤਰੀ ਦਾ ਤਿਉਹਾਰ ?

ਦੱਸਿਆ ਜਾਂਦਾ ਹੈ ਕਿ ਭਗਵਾਨ ਸ਼ਿਵ ਅਤੇ ਮਾਤਾ ਪਾਰਵਤੀ ਦਾ ਵਿਆਹ ਫੱਗਣ ਮਹੀਨੇ ਦੇ ਕ੍ਰਿਸ਼ਨ ਪੱਖ ਦੀ ਚਤੁਰਦਸ਼ੀ ਤਰੀਕ ਨੂੰ ਹੋਇਆ ਸੀ। ਇਸ ਲਈ, ਹਰ ਸਾਲ ਫੱਗਣ ਮਹੀਨੇ ਦੀ ਚਤੁਰਦਸ਼ੀ ਤਰੀਕ ਨੂੰ ਮਹਾਸ਼ਿਵਰਾਤਰੀ ਵਜੋਂ ਮਨਾਇਆ ਜਾਂਦਾ ਹੈ। ਇਸ ਖਾਸ ਮੌਕੇ 'ਤੇ ਦੇਸ਼ ਭਰ ਦੇ ਸ਼ਿਵ ਮੰਦਰਾਂ ਵਿੱਚ ਮਹਾਦੇਵ ਦੀ ਵਿਸ਼ੇਸ਼ ਪ੍ਰਾਰਥਨਾ ਅਤੇ ਪੂਜਾ ਕੀਤੀ ਜਾਂਦੀ ਹੈ। ਇਸ ਦੇ ਨਾਲ ਹੀ ਮਹਾਭੀਸ਼ੇਕ ਵੀ ਕੀਤਾ ਜਾਂਦਾ ਹੈ। ਇਸ ਤੋਂ ਇਲਾਵਾ, ਸ਼ਿਵ ਭਗਤ ਮਹਾਦੇਵ ਦੀ ਸ਼ੋਭਾ ਯਾਤਰਾ ਵੀ ਕੱਢਦੇ ਹਨ। ਇੱਕ ਧਾਰਮਿਕ ਮਾਨਤਾ ਹੈ ਕਿ ਭਗਵਾਨ ਸ਼ਿਵ ਦੀ ਪੂਜਾ ਅਤੇ ਮਹਾਸ਼ਿਵਰਾਤਰੀ 'ਤੇ ਵਰਤ ਰੱਖਣ ਨਾਲ ਵਿਆਹ ਵਿੱਚ ਆਉਣ ਵਾਲੀਆਂ ਰੁਕਾਵਟਾਂ ਦੂਰ ਹੁੰਦੀਆਂ ਹਨ ਅਤੇ ਜਲਦੀ ਵਿਆਹ ਹੋਣ ਦੀ ਸੰਭਾਵਨਾ ਪੈਦਾ ਹੁੰਦੀ ਹੈ।

ETV Bharat Logo

Copyright © 2025 Ushodaya Enterprises Pvt. Ltd., All Rights Reserved.