ETV Bharat / state

ਜਨਤਕ ਜਥੇਬੰਦੀਆਂ ਵੱਲੋਂ 23 ਮਾਰਚ ਨੂੰ ਬਰਨਾਲਾ ਵਿਖੇ ਸ਼ਹੀਦੀ ਕਾਨਫਰੰਸ ਕਰਨ ਦਾ ਐਲਾਨ - martyrdom conference at Barnala

ਬਰਨਾਲਾ ਵਿਖੇ 23 ਮਾਰਚ ਨੂੰ ਮਹਾਨ ਸ਼ਹੀਦਾਂ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੀ ਯਾਦ 'ਚ ਸੂਬਾਈ ਕਾਨਫਰੰਸ ਕੀਤੀ ਜਾਵੇਗੀ। ਇਸ ਦੀ ਤਿਆਰੀਆਂ ਨੂੰ ਲੈਕੇ ਵੱਖ-ਵੱਖ ਜਥੇਬੰਦੀਆਂ ਵਲੋਂ ਮੀਟਿੰਗ ਕੀਤੀ ਗਈ।

ਸ਼ਹੀਦੀ ਕਾਨਫਰੰਸ ਕਰਨ ਦਾ ਐਲਾਨ
ਸ਼ਹੀਦੀ ਕਾਨਫਰੰਸ ਕਰਨ ਦਾ ਐਲਾਨ
author img

By ETV Bharat Punjabi Team

Published : Mar 21, 2024, 6:24 PM IST

ਸ਼ਹੀਦੀ ਕਾਨਫਰੰਸ ਕਰਨ ਦਾ ਐਲਾਨ

ਬਰਨਾਲਾ: ਪੰਜਾਬ ਦੇ ਵੱਖ-ਵੱਖ ਮਿਹਨਤਕਸ਼ ਤਬਕਿਆਂ ਦੀਆਂ ਸੰਘਰਸ਼ਸ਼ੀਲ ਜਥੇਬੰਦੀਆਂ ਵੱਲੋਂ ਲੋਕ ਸਭਾ ਚੋਣਾਂ ਦੀ ਘੜਮੱਸ ਦੌਰਾਨ 23 ਮਾਰਚ ਨੂੰ ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਮੌਕੇ ਸਾਮਰਾਜੀ ਹੱਲੇ ਵਿਰੁੱਧ ਸਾਂਝੇ ਘੋਲ ਉਸਾਰਨ ਦਾ ਹੋਕਾ ਦੇਣ ਲਈ ਬਰਨਾਲਾ ਵਿਖੇ ਵਿਸ਼ਾਲ ਸੂਬਾਈ ਕਾਨਫਰੰਸ ਕੀਤੀ ਜਾਵੇਗੀ। ਇਹ ਫ਼ੈਸਲਾ ਬੀਕੇਯੂ (ਏਕਤਾ ਉਗਰਾਹਾਂ) ਦੇ ਸੱਦੇ 'ਤੇ ਅਧਿਆਪਕ ਆਗੂ ਬਲਵੀਰ ਸਿੰਘ ਲੌਂਗੋਵਾਲ ਦੀ ਪ੍ਰਧਾਨਗੀ ਹੇਠ ਅੱਜ ਕਿਸਾਨਾਂ,ਖੇਤ ਮਜ਼ਦੂਰਾਂ, ਸਨਅਤੀ ਤੇ ਬਿਜਲੀ ਕਾਮਿਆਂ, ਵਿਦਿਆਰਥੀਆਂ, ਵੱਖ-ਵੱਖ ਵਿਭਾਗਾਂ ਦੇ ਠੇਕਾ ਕਰਮਚਾਰੀਆਂ ਤੇ ਅਧਿਆਪਕ ਜਥੇਬੰਦੀਆਂ ਦੀ ਇੱਥੇ ਤਰਕਸ਼ੀਲ ਭਵਨ ਵਿੱਚ ਹੋਈ ਸਾਂਝੀ ਮੀਟਿੰਗ ਵਿੱਚ ਲਿਆ ਗਿਆ।

ਸਾਮਰਾਜੀ ਅਤੇ ਜਗੀਰੂ ਲੁੱਟ ਤੇ ਦਾਬੇ ਤੋਂ ਮੁਕਤ : ਬੀਕੇਯੂ (ਏਕਤਾ ਉਗਰਾਹਾਂ) ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਆਖਿਆ ਕਿ ਸ਼ਹੀਦ ਭਗਤ ਸਿੰਘ ਅਤੇ ਉਹਨਾਂ ਦੇ ਸਾਥੀਆਂ ਵੱਲੋਂ ਦੇਸ਼ ਦੇ ਲੋਕਾਂ ਨੂੰ ਸਾਮਰਾਜੀ ਅਤੇ ਜਗੀਰੂ ਲੁੱਟ ਤੇ ਦਾਬੇ ਤੋਂ ਮੁਕਤ ਕਰਾਉਣ ਲਈ ਸ਼ਹਾਦਤਾਂ ਦਿੱਤੀਆਂ ਗਈਆਂ ਸਨ। ਪਰ 1947 ਤੋਂ ਬਾਅਦ ਭਾਜਪਾ ਸਮੇਤ ਬਦਲ-ਬਦਲ ਕੇ ਆਈਆਂ ਕੇਂਦਰੀ ਤੇ ਸੂਬਾਈ ਸਰਕਾਰਾਂ ਵੱਲੋਂ ਸਾਮਰਾਜੀ ਦਿਸ਼ਾ ਨਿਰਦੇਸ਼ਾਂ ਤਹਿਤ ਦੇਸ਼ ਦੇ ਕੁਦਰਤੀ ਸਰੋਤਾਂ ਅਤੇ ਕਿਰਤ-ਸ਼ਕਤੀ ਨੂੰ ਦੇਸੀ ਵਿਦੇਸ਼ੀ ਬਹੁਕੌਮੀ ਕੰਪਨੀਆਂ ਅਤੇ ਕਾਰਪੋਰੇਟ ਘਰਾਣਿਆਂ ਹਵਾਲੇ ਕਰਨ ਲਈ ਲੋਕ ਵਿਰੋਧੀ ਨੀਤੀਆਂ ਲਾਗੂ ਕੀਤੀਆਂ ਜਾ ਰਹੀਆਂ ਹਨ। ਇਨ੍ਹਾਂ ਲੋਟੂ ਨੀਤੀਆਂ ਦਾ ਟਾਕਰਾ ਵੱਖ-ਵੱਖ ਤਬਕਿਆਂ ਦੇ ਸਾਂਝੇ, ਵਿਸ਼ਾਲ ਤੇ ਸਿਰੜੀ ਘੋਲਾਂ ਦੇ ਰਾਹੀਂ ਹੀ ਕੀਤਾ ਜਾ ਸਕਦਾ ਹੈ। ਉਹਨਾਂ ਕਿਹਾ ਕਿ ਬਰਨਾਲਾ ਦੀ ਸ਼ਹੀਦੀ ਕਾਨਫਰੰਸ ਸ਼ਹੀਦਾਂ ਦੀ ਸਾਮਰਾਜ ਵਿਰੋਧੀ ਵਿਰਾਸਤ ਨੂੰ ਬੁਲੰਦ ਕਰਨ ਅਤੇ ਲੋਕ ਸਭਾ ਚੋਣਾਂ ਦੇ ਭਟਕਾਊ ਤੇ ਭਰਮਾਊ ਮਾਹੌਲ ਦਰਮਿਆਨ ਹਕੀਕੀ ਲੋਕ ਮੁੱਦਿਆਂ ਨੂੰ ਉਭਾਰਨ ਰਾਹੀਂ ਲੋਕਾਂ ਦੀ ਸੰਘਰਸ਼ਸ਼ੀਲ ਤਾਕਤ ਦੇ ਪੋਲ ਨੂੰ ਉਭਾਰਨ ਸਮੇਤ ਹਕੀਕੀ ਲੋਕ ਮੁੱਦਿਆਂ ਉੱਤੇ ਸੰਘਰਸ਼ਾਂ ਨੂੰ ਤੇਜ ਕਰਨ ਰਾਹੀਂ ਮੋਦੀ ਸਰਕਾਰ ਦੇ ਫਿਰਕੂ ਫਾਸ਼ੀ ਹੱਲੇ ਦਾ ਟਾਕਰਾ ਕਰਨ ਦਾ ਸੰਦੇਸ਼ ਦੇਣ ਦਾ ਜ਼ਰੀਆ ਵੀ ਬਣੇਗੀ।

ਇਹ ਰਹਿਣਗੀਆਂ ਖਾਸ ਮੰਗਾਂ: ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਆਖਿਆ ਕਿ ਕਾਨਫਰੰਸ ਦੌਰਾਨ ਕਿਸਾਨ-ਮਜ਼ਦੂਰ ਪੱਖੀ ਤੇ ਕਾਰਪੋਰੇਟ/ਸਾਮਰਾਜ/ਜਗੀਰਦਾਰੀ ਵਿਰੋਧੀ ਖੇਤੀ ਨੀਤੀ ਲਿਆਉਣ, ਐਮਐਸਪੀ ਦੀ ਸੰਵਿਧਾਨਕ ਗਾਰੰਟੀ, ਸਰਵ ਜਨਤਕ ਵੰਡ ਪ੍ਰਣਾਲੀ ਲਾਗੂ ਕਰਨ, ਪੁਰਾਣੀ ਪੈਨਸ਼ਨ ਦਾ ਹੱਕ ਬਹਾਲ ਕਰਨ, ਠੇਕਾ ਕਾਮਿਆਂ ਨੂੰ ਰੈਗੂਲਰ ਕਰਨ, ਸਭਨਾਂ ਸਰਕਾਰੀ ਅਦਾਰਿਆਂ ਦੇ ਨਿੱਜੀਕਰਨ ਦੇ ਕਦਮ ਰੋਕਣ ਤੇ ਸਰਕਾਰੀਕਰਨ ਦਾ ਅਮਲ ਚਲਾਉਣ, ਠੇਕਾ ਭਰਤੀ ਦੀ ਨੀਤੀ ਰੱਦ ਕਰਨ ਤੇ ਸਭਨਾਂ ਲੋੜਵੰਦਾਂ ਦੇ ਰੈਗੂਲਰ ਰੁਜ਼ਗਾਰ ਦਾ ਪ੍ਰਬੰਧ ਕਰਨ, ਨਿੱਜੀਕਰਨ ਦੀਆਂ ਨੀਤੀਆਂ ਮੁੱਢੋਂ ਰੱਦ ਕਰਨ ਅਤੇ ਸੰਸਾਰ ਵਪਾਰ ਸੰਸਥਾ ’ਚੋਂ ਬਾਹਰ ਆਉਣ ਵਰਗੇ ਮੁੱਦਿਆਂ ਸਮੇਤ ਸਾਂਝੀਆਂ ਅਹਿਮ ਮੰਗਾਂ ’ਤੇ ਸਾਂਝਾ ਸੰਘਰਸ਼ ਉਸਾਰਨ ਦਾ ਹੋਕਾ ਦਿੱਤਾ ਜਾਵੇਗਾ।ਉਹਨਾਂ ਆਖਿਆ ਕਿ ਕੰਮ ਦਿਹਾੜੀ ਦੇ 12 ਘੰਟੇ ਕਰਨ ਦਾ ਪੰਜਾਬ ਸਰਕਾਰ ਦਾ ਨੋਟੀਫਿਕੇਸ਼ਨ ਰੱਦ ਕਰਨ, ਖੇਤ ਮਜ਼ਦੂਰਾਂ ਸਮੇਤ ਸਫਾਈ, ਉਸਾਰੀ, ਮਨਰੇਗਾ ਤੇ ਭੱਠਾ ਮਜ਼ਦੂਰਾਂ ਲਈ ਸਾਲ ਭਰ ਵਾਸਤੇ ਕੰਮ, ਆਰਥਿਕ ਸੁਰੱਖਿਆ ਤੇ ਸਨਮਾਨਯੋਗ ਗੁਜ਼ਾਰੇ ਵਾਲੀ ਤਨਖਾਹ ਦੇਣ, ਪ੍ਰਾਈਵੇਟ ਥਰਮਲਾਂ ਨਾਲ ਕੀਤੇ ਸਮਝੌਤੇ ਰੱਦ ਕਰਨ, ਬਿਜਲੀ ਕਨੂੰਨ 2003 ਤੇ ਸੋਧ ਬਿੱਲ 2022ਰੱਦ ਕਰਨ ਤੇ ਸਮੁੱਚੇ ਬਿਜਲੀ ਖੇਤਰ ਦਾ ਸਰਕਾਰੀਕਰਨ ਕਰਨ, ਪਾਣੀ ਦੇ ਸੋਮਿਆਂ ਨੂੰ ਦੇਸੀ ਵਿਦੇਸ਼ੀ ਬਹੁਕੌਮੀ ਕੰਪਨੀਆਂ ਹਵਾਲੇ ਕਰਨ ਦੇ ਕਦਮ ਫੌਰੀ ਰੋਕਣ, ਕੌਮੀ ਸਿੱਖਿਆ ਨੀਤੀ 2020 ਫੌਰੀ ਰੱਦ ਕਰਨ ਤੇ ਸੂਬੇ ਅੰਦਰ ਪ੍ਰਾਈਵੇਟ ਯੂਨਿਵਰਸਿਟੀਆਂ ਖੋਲ੍ਹਣ ’ਤੇ ਰੋਕ ਲਾਉਣ, ਸਭਨਾਂ ਲੋੜਵੰਦ ਬੇ-ਘਰੇ ਪੇਂਡੂ ਤੇ ਸ਼ਹਿਰੀ ਲੋਕਾਂ ਨੂੰ ਪਲਾਟ ਤੇ ਮਕਾਨ ਦੇਣ, ਸੜਕਾਂ ’ਤੇ ਟੋਲ ਟੈਕਸ ਲਾਉਣ ਦੀ ਨੀਤੀ ਰੱਦ ਕਰਨ, ਕਾਲੇ ਕਾਨੂੰਨ ਰੱਦ ਕਰਨ ਤੇ ਨਸ਼ਿਆਂ ਦੇ ਧੰਦੇ ਨੂੰ ਫੌਰੀ ਨੱਥ ਪਾਉਣ ਵਰਗੇ ਲੋਕ ਮਸਲਿਆਂ ਨੂੰ ਵੀ ਪ੍ਰਮੁੱਖਤਾ ਨਾਲ ਉਭਾਰਿਆ ਜਾਵੇਗਾ।

ਮੀਟਿੰਗ 'ਚ ਇਹ ਸਨ ਸ਼ਾਮਲ: ਅੱਜ ਦੀ ਮੀਟਿੰਗ ਨੇ ਪੰਜਾਬ ਦੀਆਂ ਹੋਰਨਾਂ ਸੰਘਰਸ਼ਸ਼ੀਲ ਜਥੇਬੰਦੀਆਂ ਨੂੰ ਸੱਦਾ ਦਿੱਤਾ ਕਿ ਉਹ ਵੀ ਸਾਂਝੀ ਸ਼ਹੀਦੀ ਕਾਨਫਰੰਸ ਦਾ ਹਿੱਸਾ ਬਣਨ। ਅੱਜ ਦੀ ਮੀਟਿੰਗ ਵਿੱਚ ਹਰਜਿੰਦਰ ਸਿੰਘ, ਬਲਜਿੰਦਰ ਸਿੰਘ ਮਾਨ, ਸਤਵਿੰਦਰ ਸਿੰਘ,ਚੰਦਰ ਸ਼ਰਮਾ, ਜ਼ੋਰਾ ਸਿੰਘ ਨਸਰਾਲੀ, ਜਸਵੀਰ ਸਿੰਘ,ਹਾਕਮ ਸਿੰਘ ਧਨੇਠਾ, ਜਗਰੂਪ ਸਿੰਘ, ਬਲਿਹਾਰ ਸਿੰਘ, ਗੁਰਵਿੰਦਰ ਸਿੰਘ ਪੰਨੂ, ਜਗਜੀਤ ਸਿੰਘ, ਗੁਲਾਬ ਸਿੰਘ, ਜਗਸੀਰ ਸਿੰਘ ਭੰਗੂ, ਅਮਿਤੋਜ ਮੌੜ, ਬਲਬੀਰ ਲੌਂਗੋਵਾਲ, ਲਛਮਣ ਸਿੰਘ ਸੇਵੇਵਾਲਾ, ਝੰਡਾ ਸਿੰਘ ਜੇਠੂਕੇ, ਸੁਖਦੇਵ ਸਿੰਘ ਕੋਕਰੀ ਕਲਾਂ , ਰੂਪ ਸਿੰਘ ਛੰਨਾਂ ਵੀ ਮੌਜੂਦ ਸਨ।

ETV Bharat Logo

Copyright © 2024 Ushodaya Enterprises Pvt. Ltd., All Rights Reserved.