ETV Bharat / state

ਮੰਤਰੀ ਈਟੀਓ ਨੇ 2 ਕਰੋੜ 33 ਲੱਖ ਰੁਪਏ ਦੇ ਵਿਕਾਸ ਕਾਰਜਾਂ ਦੀ ਕੀਤੀ ਸ਼ੁਰਆਤ

ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਜੰਡਿਆਲਾ ਗੁਰੂ ਵਿਖੇ ਵੱਖ-ਵੱਖ ਵਿਕਾਸ ਕਾਰਜਾਂ ਦੇ ਉਦਘਾਟਨ ਕਰਨ ਉਪਰੰਤ ਕੀਤਾ।

DEVELOPMENT WORKS INAUGURATED
ਵਿਕਾਸ ਕਾਰਜਾਂ ਦੀ ਕੀਤੀ ਸ਼ੁਰਆਤ (ETV Bharat (ਅੰਮ੍ਰਿਤਸਰ, ਪੱਤਰਕਾਰ))
author img

By ETV Bharat Punjabi Team

Published : 3 hours ago

ਅੰਮ੍ਰਿਤਸਰ: ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸੂਬੇ ਭਰ ਵਿੱਚ ਤੇਜ਼ੀ ਨਾਲ ਵਿਕਾਸ ਕਾਰਜ ਜਾਰੀ ਹਨ ਅਤੇ ਲੋਕਾਂ ਨੂੰ ਮੁੱਢਲੀਆਂ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਹੋਰ ਕਈ ਉਪਰਾਲੇ ਕੀਤੇ ਜਾ ਰਹੇ ਹਨ। ਸੂਬੇ ਦੇ ਵਿਕਾਸ ਕਾਰਜਾਂ ਨੂੰ ਲੈ ਕੇ ਹੋਈਆਂ ਜ਼ਿਮਨੀ ਚੋਣਾਂ ਵਿੱਚ ਸੂਬਾ ਵਾਸੀਆਂ ਨੇ ਇੱਕ ਵਾਰ ਫੇਰ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਸਰਕਾਰ ਵਿੱਚ ਆਪਣਾ ਵਿਸ਼ਵਾਸ ਪ੍ਰਗਟਾਇਆ ਹੈ। ਜਿਸ ਸਦਕਾ ਆਮ ਆਦਮੀ ਪਾਰਟੀ ਨੇ ਵੱਡੀ ਜਿੱਤ ਹਾਸਲ ਕੀਤੀ ਹੈ।

ਵਿਕਾਸ ਕਾਰਜਾਂ ਦੀ ਕੀਤੀ ਸ਼ੁਰਆਤ (ETV Bharat (ਅੰਮ੍ਰਿਤਸਰ, ਪੱਤਰਕਾਰ))

ਵਿਕਾਸ ਕਾਰਜਾਂ ਲਈ 4 ਕਰੋੜ 26 ਲੱਖ ਰੁਪਏ ਦੇ ਟੈਂਡਰ ਪਾਸ

ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਜੰਡਿਆਲਾ ਗੁਰੂ ਵਿਖੇ ਵੱਖ-ਵੱਖ ਵਿਕਾਸ ਕਾਰਜਾਂ ਦੇ ਉਦਘਾਟਨ ਕਰਨ ਉਪਰੰਤ ਕੀਤਾ। ਉਨ੍ਹਾਂ ਦੱਸਿਆ ਕਿ ਜੰਡਿਆਲਾ ਗੁਰੂ ਵਿਖੇ ਵਿਕਾਸ ਕਾਰਜਾਂ ਲਈ 4 ਕਰੋੜ 26 ਲੱਖ ਰੁਪਏ ਦੇ ਟੈਂਡਰ ਪਾਸ ਹੋ ਚੁੱਕੇ ਹਨ, ਜਿਸ ਅਧੀਨ ਕਰੀਬ 25 ਗਲੀਆਂ ਦਾ ਕੰਮ ਕੀਤਾ ਜਾਣਾ ਹੈ। ਉਨ੍ਹਾਂ ਨੇ ਦੱਸਿਆ ਕਿ ਅੱਜ ਅੱਠ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ ਜਾਣੇ ਹਨ ਜਿਸ ਤੇ 2.33 ਕਰੋੜ ਰੁਪਏ ਖਰਚ ਆਉਣਗੇ।

ਵਿਕਾਸ ਕਾਰਜ ਤਿੰਨ ਮਹੀਨੇ ਦੇ ਅੰਦਰ-ਅੰਦਰ ਮੁਕੰਮਲ ਕੀਤੇ ਜਾਣਗੇ

ਹਰਭਜਨ ਸਿੰਘ ਈਟੀਓ ਨੇ ਦੱਸਿਆ ਕਿ ਇਨਾਂ ਵਿਕਾਸ ਕਾਰਜਾਂ ਵਿੱਚ ਵਾਰਡ ਨੰਬਰ 6, 8, 14, ਗਲੀ ਨੰਬਰ 4, ਸ੍ਰੀ ਗੋਪਾਲ ਕ੍ਰਿਸ਼ਨ ਗਊਸ਼ਾਲਾ, ਮੇਨ ਬਾਜਾਰ ਵਾਲਮੀਕ ਚੌਂਕ ਅਤੇ ਨਵੀਂ ਗਊਸ਼ਾਲਾ ਦਾ ਉਦਘਾਟਨ ਕੀਤਾ ਜਾਣਾ ਹੈ। ਉਨਾਂ ਨੇ ਦੱਸਿਆ ਕਿ ਇਹ ਸਾਰੇ ਵਿਕਾਸ ਕਾਰਜ ਤਿੰਨ ਮਹੀਨੇ ਦੇ ਅੰਦਰ-ਅੰਦਰ ਮੁਕੰਮਲ ਕੀਤੇ ਜਾਣਗੇ। ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਵਿਕਾਸ ਕਾਰਜਾਂ ਵਿੱਚ ਕਿਸੇ ਕਿਸਮ ਦੀ ਢਿੱਲ ਮਿੱਠ ਬਰਦਾਸ਼ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜੰਡਿਆਲਾ ਹਲਕੇ ਨੂੰ ਨਮੂਨੇ ਦਾ ਸ਼ਹਿਰ ਵਜੋਂ ਵਿਕਸਿਤ ਕੀਤਾ ਜਾਵੇਗਾ।

ਸੀਵਰੇਜ ਦੇ ਪਾਣੀ ਦੀ ਸਮੱਸਿਆ ਦਾ ਪੱਕੇ ਤੌਰ 'ਤੇ ਹੱਲ

ਈਟੀਓ ਨੇ ਕਿਹਾ ਕਿ ਜੰਡਿਆਲਾ ਹਲਕੇ ਵਿੱਚ ਇਹ ਪਹਿਲੀ ਵਾਰ ਹੋਇਆ ਹੈ ਕਿ ਨਗਰ ਕੌਂਸਲ ਵੱਲੋਂ ਦੋ ਏਕੜ ਜਮੀਨ ਦੀ ਖਰੀਦ ਕੀਤੀ ਗਈ ਹੈ ਜਿਸ ਤੇ 25 ਕਰੋੜ ਰੁਪਏ ਲਾਗਤ ਨਾਲ ਅਗਲੇ ਹਫ਼ਤੇ ਨਵਾਂ ਐਸ.ਟੀ.ਪੀ ਪਲਾਂਟ ਲਗਾਇਆ ਜਾਵੇਗਾ। ਉਨ੍ਹਾਂ ਨੇ ਦੱਸਿਆ ਕਿ ਇਸ ਕੰਮ ਲਈ ਟੈਂਡਰ ਪ੍ਰਕਿਰਿਆ ਮੁਕੰਮਲ ਹੋ ਚੁੱਕੀ ਹੈ ਅਤੇ 18 ਮਹੀਨਿਆਂ ਦੇ ਅੰਦਰ ਅੰਦਰ ਇਸ ਪਲਾਂਟ ਨੂੰ ਚਾਲੂ ਕਰ ਦਿੱਤਾ ਜਾਵੇਗਾ। ਜਿਸ ਨਾਲ ਜੰਡਿਆਲਾ ਗੁਰੂ ਸ਼ਹਿਰ ਦੇ ਸੀਵਰੇਜ ਦੇ ਪਾਣੀ ਦੀ ਸਮੱਸਿਆ ਦਾ ਪੱਕੇ ਤੌਰ 'ਤੇ ਹੱਲ ਹੋ ਜਾਵੇਗਾ।

1300 ਹੋਰ ਨੌਜਵਾਨਾਂ ਨੂੰ ਨਿਯੁਕਤੀ ਪੱਤਰ

ਕੈਬਨਿਟ ਮੰਤਰੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਲੋਕਾਂ ਨੂੰ ਰੋਜ਼ਗਾਰ ਦੇਣ ਲਈ ਵਚਨਬੱਧ ਹੈ ਅਤੀ ਅਤੇ ਅਸੀਂ ਆਪਣੇ ਢਾਈ ਸਾਲ ਦੇ ਕਾਰਜਕਾਲ ਦੌਰਾਨ ਕਰੀਬ 50 ਹਜਾਰ ਦੇ ਲੋਕਾਂ ਨੂੰ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾਏ ਹਨ। ਉਨ੍ਹਾਂ ਨੇ ਕਿਹਾ ਕਿ ਸੋਮਵਾਰ ਨੂੰ ਪੀ ਐਸ ਪੀ ਸੀ ਐਲ ਵਿਚ 1300 ਹੋਰ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਪੰਜਾਬ ਜੀ ਵੱਲੋਂ ਦਿੱਤੇ ਜਾ ਰਹੇ ਹਨ। ਉਨ੍ਹਾਂ ਨੇ ਵਿਰੋਧੀਆਂ 'ਤੇ ਤੰਜ ਕਸਦਿਆਂ ਕਿਹਾ ਕਿ ਅਸੀਂ ਵਿਕਾਸ ਦੀ ਰਾਜਨੀਤੀ ਵਾਸਤੇ ਆਏ ਹਾਂ ਅਤੇ ਵਿਕਾਸ ਹੀ ਕਰਾਂਗੇ। ਇਸ ਮੌਕੇ ਸ੍ਰੀ ਨਰੇਸ਼ ਪਾਠਕ ਵਲੋਂ ਜ਼ਿਮਨੀ ਚੋਣਾਂ ਵਿੱਚ ਹੋਈ ਜਿੱਤ ਦੀ ਖੁਸ਼ੀ ਵਿੱਚ ਕੈਬਨਿਟ ਮੰਤਰੀ ਦਾ ਮੂੰਹ ਵੀ ਮਿੱਠਾ ਕਰਵਾਇਆ ਗਿਆ ਅਤੇ ਵਧਾਈ ਦਿੱਤਾ ਕਿ 2027 ਦੀਆਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਵੱਡੀ ਜਿੱਤ ਹਾਸਲ ਕਰਕੇ ਆਪਣੀ ਸਰਕਾਰ ਬਣਾਏਗੀ।

ETV Bharat Logo

Copyright © 2024 Ushodaya Enterprises Pvt. Ltd., All Rights Reserved.