ਬਰਨਾਲਾ: ਸੰਗਰੂਰ ਤੋਂ ਮੈਂਬਰ ਪਾਰਲੀਮੈਂਟ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ ਅਤੇ ਉਦਘਾਟਨ ਕੀਤੇ ਗਏ। ਬਰਨਾਲਾ ਵਿਧਾਨ ਸਭਾ ਹਲਕੇ ਦੇ ਤਿੰਨ ਵੱਖ-ਵੱਖ ਪਿੰਡਾਂ ਵਿੱਚ ਵਿਕਾਸ ਕਾਰਜਾਂ ਦੀ ਸ਼ੁਰੂਆਤ ਹੋਈ। ਪਿੰਡ ਪੱਤੀ ਸੇਖਵਾਂ, ਝਲੂਰ ਅਤੇ ਸੇਖਾ ਵਿੱਚ ਪੰਚਾਇਤ ਘਰਾਂ, ਛੱਪੜਾਂ ਅਤੇ ਗਲੀਆਂ-ਨਾਲੀਆਂ ਦੇ ਵਿਕਾਸ ਕਾਰਜ ਸ਼ੁਰੂ ਕਰਵਾਏ। ਇਸ ਮੌਕੇ ਇੱਥੇ ਪਹੁੰਚੇ ਮੀਤ ਹੇਅਰ ਨੇ ਦੱਸਿਆ ਕਿ ਕੇਂਦਰ ਵਲੋਂ ਜ਼ਮੀਨਾਂ ਦੇ ਸਹੀ ਰੇਟ ਨਹੀਂ ਮਿਲ ਰਹੇ, ਜਿਸ ਕਾਰਨ ਕਿਸਾਨ ਆਪਣੀਆਂ ਜ਼ਮੀਨਾਂ ਦੇਣ ਲਈ ਤਿਆਰ ਨਹੀਂ ਹਨ।
![COMPLETED WORK STARTED](https://etvbharatimages.akamaized.net/etvbharat/prod-images/24-08-2024/pb-bnl-meetheyardevelop-pb10017_23082024190159_2308f_1724419919_334.jpg)
ਕਿਸਾਨ ਆਪਣੀਆਂ ਜ਼ਮੀਨਾਂ ਦੇਣ ਲਈ ਤਿਆਰ ਨਹੀਂ : ਭਾਰਤਮਾਲਾ ਪ੍ਰਾਜੈਕਟ ਤਹਿਤ ਦੇਸ਼ ਵਿੱਚ ਬਣ ਰਹੇ ਵੱਡੇ ਹਾਈਵੇਅ ਨਾਲ ਸਬੰਧਤ ਸੰਸਦ ਮੈਂਬਰ ਮੀਤ ਹੇਅਰ ਨੇ ਕਿਹਾ ਕਿ ਕਿਸਾਨਾਂ ਨੂੰ ਉਨ੍ਹਾਂ ਦੀਆਂ ਜ਼ਮੀਨਾਂ ਦੇ ਸਹੀ ਰੇਟ ਨਹੀਂ ਮਿਲ ਰਹੇ, ਜਿਸ ਕਾਰਨ ਕਿਸਾਨ ਆਪਣੀਆਂ ਜ਼ਮੀਨਾਂ ਦੇਣ ਲਈ ਤਿਆਰ ਨਹੀਂ ਹਨ। ਉਨ੍ਹਾਂ ਦੀ ਮੰਗ ਇਹ ਵੀ ਹੈ ਕਿ ਕਿਸਾਨਾਂ ਨੂੰ ਉਨ੍ਹਾਂ ਦੀਆਂ ਜ਼ਮੀਨਾਂ ਦੇ ਸਹੀ ਭਾਅ ਦਿੱਤੇ ਜਾਣ, ਉਹ ਆਪਣੇ ਸੂਬੇ ਦੇ ਵਿਕਾਸ ਲਈ ਤਿਆਰ ਹਨ। ਮੀਤ ਹੇਅਰ ਨੇ ਕਿਹਾ ਕਿ ਉਹ ਰਾਜਪੁਰਾ-ਚੰਡੀਗੜ੍ਹ ਰੇਲ ਸੰਪਰਕ ਦਾ ਮੁੱਦਾ ਵੀ ਸੰਸਦ ਵਿੱਚ ਉਠਾ ਚੁੱਕੇ ਹਨ। ਮੇਰੇ ਸਵਾਲ ਦੇ ਜਵਾਬ ਵਿੱਚ ਕੇਂਦਰ ਸਰਕਾਰ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਇਸ ਕੁਨੈਕਟੀਵਿਟੀ ਦੇ ਰਾਹ ਵਿੱਚ ਆਉਣ ਵਾਲੀ ਜ਼ਮੀਨ ਮੁਫ਼ਤ ਦਿੱਤੀ ਜਾਵੇ।
![COMPLETED WORK STARTED](https://etvbharatimages.akamaized.net/etvbharat/prod-images/24-08-2024/pb-bnl-meetheyardevelop-pb10017_23082024190159_2308f_1724419919_209.jpg)
ਕਿਸਾਨ ਆਪਣੀ ਕਰੋੜਾਂ ਦੀ ਜ਼ਮੀਨ ਇਸ ਤਰ੍ਹਾਂ ਮੁਫਤ ਵਿਚ ਕਿਵੇਂ ਦੇ ਸਕਦਾ: ਮੀਤ ਹੇਅਰ ਨੇ ਦੱਸਿਆ ਕਿ ਚੰਡੀਗੜ੍ਹ ਨੇੜੇ ਜ਼ਮੀਨ ਦਾ ਰੇਟ 5 ਕਰੋੜ ਰੁਪਏ ਪ੍ਰਤੀ ਏਕੜ ਹੈ। ਕੋਈ ਵੀ ਕਿਸਾਨ ਆਪਣੀ ਕਰੋੜਾਂ ਦੀ ਜ਼ਮੀਨ ਇਸ ਤਰ੍ਹਾਂ ਮੁਫਤ ਵਿਚ ਕਿਵੇਂ ਦੇ ਸਕਦਾ ਹੈ? ਉਨ੍ਹਾਂ ਕਿਹਾ ਕਿ ਜ਼ਮੀਨਾਂ ਵਾਲੇ ਕਿਸਾਨਾਂ ਨੂੰ ਉਨ੍ਹਾਂ ਦੀਆਂ ਜ਼ਮੀਨਾਂ ਦੇ ਰੇਟ ਦਿੱਤੇ ਜਾਣ ਤਾਂ ਜੋ ਪੰਜਾਬ ਦੇ ਸਮੁੱਚੇ ਮਾਲਵਾ ਖੇਤਰ ਨੂੰ ਰੇਲਵੇ ਮਾਰਗ ਰਾਹੀਂ ਚੰਡੀਗੜ੍ਹ ਨਾਲ ਜੋੜਿਆ ਜਾ ਸਕੇ।
ਲੋਕਾਂ ਦੀਆਂ ਸਮੱਸਿਆਵਾਂ: ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਰਨਾਲਾ ਵਿਧਾਨ ਸਭਾ ਦੇ ਵਿਕਾਸ ਲਈ ਕਰੋੜਾਂ ਰੁਪਏ ਦੀਆਂ ਗ੍ਰਾਂਟਾਂ ਲਗਾਤਾਰ ਜਾਰੀ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪਿਛਲੇ 75 ਸਾਲਾਂ ਦੌਰਾਨ ਕਿਸੇ ਵੀ ਸਰਕਾਰ ਨੇ ਆਪਣੇ ਕਾਰਜਕਾਲ ਦੇ ਪਹਿਲੇ ਢਾਈ ਸਾਲਾਂ ਵਿੱਚ ਵਿਕਾਸ ਕਾਰਜਾਂ ਲਈ ਕੋਈ ਗਰਾਂਟ ਨਹੀਂ ਦਿੱਤੀ। ਜਦੋਂਕਿ ਇਕੱਲੀ ਆਮ ਆਦਮੀ ਪਾਰਟੀ ਦੀ ਸਰਕਾਰ ਆਪਣੇ ਕਾਰਜਕਾਲ ਦੇ ਪਹਿਲੇ ਸਾਲਾਂ ਵਿੱਚ ਹੀ ਲੋਕਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਲਗਾਤਾਰ ਵਿਕਾਸ ਕਾਰਜ ਕਰ ਰਹੀ ਹੈ।
ਕੰਮਾਂ ਨੂੰ ਸੰਪੂਰਨ ਕਰਕੇ ਉਨ੍ਹਾਂ ਦਾ ਉਦਘਾਟਨ ਕੀਤਾ: ਇਸ ਮੌਕੇ ਗੱਲਬਾਤ ਕਰਦਿਆਂ ਮੈਂਬਰ ਪਾਰਲੀਮੈਂਟ ਮੀਤ ਹੇਅਰ ਨੇ ਕਿਹਾ ਕਿ ਅੱਜ ਬਰਨਾਲਾ ਵਿਧਾਨ ਸਭਾ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ ਗਿਆ ਹੈ, ਜੋ ਪਹਿਲਾਂ ਸ਼ੁਰੂ ਕੀਤੇ ਗਏ ਕੰਮਾਂ ਨੂੰ ਸੰਪੂਰਨ ਕਰਕੇ ਉਨ੍ਹਾਂ ਦਾ ਉਦਘਾਟਨ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਅੱਜ ਇਲਾਕੇ ਦੇ ਪਿੰਡਾਂ ਪੱਤੀ ਸੇਖਵਾਂ, ਝਲੂਰ ਅਤੇ ਸੇਖਾ ਵਿੱਚ ਨਵੇਂ ਪੰਚਾਇਤ ਘਰ ਬਣਾਉਣ ਅਤੇ ਗੰਦੇ ਪਾਣੀ ਦੀ ਨਿਕਾਸੀ ਲਈ ਛੱਪੜ ਦੀ ਮੁਰੰਮਤ ਕਰਨ ਦੇ ਕਰੋੜਾਂ ਰੁਪਏ ਦੇ ਵਿਕਾਸ ਕਾਰਜ ਸ਼ੁਰੂ ਕੀਤਾ ਗਿਆ ਹੈ।
- SGPC ਵੱਲੋਂ ਫ਼ਿਲਮ ਐਂਮਰਜੈਂਸੀ ਨੂੰ ਲੈ ਕੇ ਸਖ਼ਤੀ, ਸੂਚਨਾ ਤੇ ਪ੍ਰਸਾਰਣ ਮੰਤਰੀ ਅਤੇ ਸੈਂਸਰ ਬੋਰਡ ਦੇ ਚੇਅਰਮੈਨ ਨੂੰ ਭੇਜਿਆ ਪੱਤਰ - SGPC Against Movie Emergency
- ਧਰਨੇ ਦੌਰਾਨ ਪੁਲਿਸ ਮੁਲਾਜ਼ਮ ਦੇ ਨਾਲ ਦੁਰਵਿਵਹਾਰ ਕਰਨ ਵਾਲਾ ਸ਼ਖ਼ਸ ਗ੍ਰਿਫ਼ਤਾਰ, ਹੋਰ ਅਣਪਛਾਤਿਆ ਖ਼ਿਲਾਫ਼ ਵੀ ਮਾਮਲਾ ਦਰਜ - misbehaved with a policeman
- ਘੱਟ ਖ਼ਰਚਿਆਂ 'ਚ ਚੋਖਾ ਮੁਨਾਫ਼ਾ ਕਮਾ ਰਿਹਾ ਕਿਸਾਨ ਇਕਬਾਲ ਸਿੰਘ, ਆਪਣੀ ਹੀ ਜੀਪ 'ਚ ਦੁਕਾਨ ਬਣਾ ਕਰ ਰਿਹਾ ਇਹ ਕੰਮ - FARMER BUILT A SHOP IN JEEP