ETV Bharat / state

14 ਫਰਵਰੀ ਨੂੰ ਪੁਲਵਾਮਾ ਅੱਤਵਾਦੀ ਹਮਲੇ ਨੇ ਹਿਲਾ ਦਿੱਤੀ ਸੀ ਪੂਰੀ ਦੁਨੀਆਂ, ਪੜ੍ਹੋ ਕਾਲੇ ਦਿਨ ਦੀ ਦਿਲ ਨੂੰ ਝੰਜੋੜ ਕੇ ਰੱਖ ਦੇਣ ਵਾਲੀ ਪੂਰੀ ਕਹਾਣੀ... - PULWAMA TERROR ATTACK

14 ਫਰਵਰੀ 2019 ਦੇ ਉਸ ਕਾਲੇ ਦਿਨ ਕੀ ਹੋਇਆ ਸੀ, ਇਹ ਜਾਨਣ ਲਈ ਪੜੋ ਪੂਰੀ ਖ਼ਬਰ...

Pulwama Terror Attack
Pulwama Terror Attack (Etv Bharat)
author img

By ETV Bharat Punjabi Team

Published : Feb 14, 2025, 1:05 AM IST

ਹੈਦਰਾਬਾਦ ਡੈਸਕ: 14 ਫਰਵਰੀ 2019 ਦਾ ਦਿਨ ਭਾਰਤ ਦੇ ਇਤਿਹਾਸ ਦਾ ਉਹ ਕਾਲਾ ਦਿਨ ਸੀ ਜਿਸ ਨੂੰ ਕੋਈ ਵੀ ਭੁਲਾ ਨਹੀਂ ਸਕਦਾ। ਜਿਸ ਦਿਨ ਜੈਸ਼-ਏ-ਮੁਹੰਮਦ ਅੱਤਵਾਦੀ ਸੰਗਠਨ ਨੇ ਪੁਲਵਾਮਾ ਵਿੱਚ ਸੀਆਰਪੀਐਫ ਦੇ ਜਵਾਨਾਂ ਉੱਤੇ ਹਮਲਾ ਕੀਤਾ ਸੀ। ਅੱਜ ਅਸੀਂ ਉਸ ਹਮਲੇ ਦੀ 6ਵੀਂ ਬਰਸੀ ਮਨਾ ਰਹੇ ਹਾਂ।

40 ਜਵਾਨ ਹੋਏ ਸਨ ਸ਼ਹੀਦ

ਦੱਸ ਦਈਏ ਕਿ ਇਹ ਹਮਲਾ ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਦੇ ਅਵੰਤੀਪੋਰਾ ਨੇੜੇ ਲੇਥਪੋਰਾ ਇਲਾਕੇ ਵਿੱਚ ਹੋਇਆ ਸੀ, ਜਿਸ ਵਿੱਚ ਸੀਆਰਪੀਐਫ ਦੇ 40 ਜਵਾਨ ਸ਼ਹੀਦ ਹੋ ਗਏ ਸਨ। ਇਸ ਅੱਤਵਾਦੀ ਹਮਲੇ ਦੇ ਜਵਾਬ 'ਚ ਭਾਰਤ ਨੇ ਜਿਸ ਤਰ੍ਹਾਂ ਦੀ ਕਾਰਵਾਈ ਕੀਤੀ ਹੈ, ਉਸ ਨੂੰ ਅੱਤਵਾਦ ਦੇ ਖਾਤਮੇ ਲਈ ਹਮੇਸ਼ਾ ਯਾਦ ਰੱਖਿਆ ਜਾਵੇਗਾ। ਭਾਰਤ ਨੇ ਪੀਓਕੇ ਵਿੱਚ ਦਾਖਲ ਹੋ ਕੇ ਹਵਾਈ ਹਮਲੇ ਕੀਤੇ ਅਤੇ ਪਾਕਿਸਤਾਨੀ ਅੱਤਵਾਦੀਆਂ ਦੇ ਟਿਕਾਣਿਆਂ ਨੂੰ ਤਬਾਹ ਕਰ ਦਿੱਤਾ ਸੀ।

4 ਪੰਜਾਬ ਦੇ ਪੁੱਤ ਵੀ ਸ਼ਹੀਦ ਹੋਏ

ਇੰਨ੍ਹਾਂ 40 ਜਵਾਨਾਂ 'ਚ 4 ਪੰਜਾਬ ਦੇ ਪੁੱਤ ਵੀ ਸ਼ਹੀਦ ਹੋਏ। ਜਿੰਨ੍ਹਾਂ 'ਚ ਇੱਕ ਜਵਾਨ ਗੁਰਦਾਸਪੁਰ ਜ਼ਿਲ੍ਹੇ ਦੇ ਦੀਨਾਨਗਰ ਦਾ ਰਹਿਣ ਵਾਲਾ ਮਨਜਿੰਦਰ ਸਿੰਘ, ਮੋਗਾ ਜ਼ਿਲ੍ਹੇ ਦਾ ਜੈਮਲ ਸਿੰਘ ਜੋ ਸੀਆਰਪੀਐਫ ਕਾਫ਼ਲੇ ਦੀ ਬੱਸ ਚਲਾ ਰਿਹਾ ਸੀ, ਤਰਨਤਾਰਨ ਜ਼ਿਲ੍ਹੇ ਦੇ ਪਿੰਡ ਗੰਡੀਵਿੰਡ ਧੱਤਲ ਦਾ ਰਹਿਣ ਵਾਲਾ ਜਵਾਨ ਸੁਖਜਿੰਦਰ ਸਿੰਘ ਅਤੇ ਰੂਪਨਗਰ ਜ਼ਿਲ੍ਹੇ ਵਿਚ ਪੈਂਦੇ ਪਿੰਡ ਰੌਲੀ ਨਾਲ ਸਬੰਧਤ ਕੁਲਵਿੰਦਰ ਸਿੰਘ ਸ਼ਾਮਿਲ ਸੀ।

ਪੂਰੀ ਤਿਆਰੀ ਨਾਲ ਆਏ ਸਨ ਅੱਤਵਾਦੀ

14 ਫਰਵਰੀ 2019 ਨੂੰ ਜਵਾਨਾਂ ਦਾ ਕਾਫਲਾ ਜੰਮੂ ਦੇ ਚੇਨਾਨੀ ਰਾਮਾ ਟਰਾਂਜ਼ਿਟ ਕੈਂਪ ਤੋਂ ਸ਼੍ਰੀਨਗਰ ਲਈ ਰਵਾਨਾ ਹੋਇਆ। ਭਾਰਤੀ ਸੈਨਿਕਾਂ ਨੂੰ ਸ਼ਾਮ ਤੋਂ ਪਹਿਲਾਂ ਸ਼੍ਰੀਨਗਰ ਦੇ ਬਖਸ਼ੀ ਸਟੇਡੀਅਮ ਵਿੱਚ ਟਰਾਂਜ਼ਿਟ ਕੈਂਪ ਵਿੱਚ ਪਹੁੰਚਣਾ ਸੀ। ਇਹ ਲਗਭਗ 320 ਕਿਲੋਮੀਟਰ ਦੂਰ ਸੀ। ਸੀਆਰਪੀਐਫ ਦੇ ਜਵਾਨ ਤੜਕੇ 3.30 ਵਜੇ ਤੋਂ ਸਫ਼ਰ ਲਈ ਰਵਾਨਾ ਹੋਏ। ਇਹ ਕਾਫਲਾ 78 ਬੱਸਾਂ ਵਿੱਚ 2500 ਜਵਾਨਾਂ ਨੂੰ ਲੈ ਕੇ ਜੰਮੂ ਤੋਂ ਰਵਾਨਾ ਹੋਇਆ ਸੀ, ਪਰ ਪੁਲਵਾਮਾ ਵਿੱਚ ਅੱਤਵਾਦੀ ਸੰਗਠਨ ਜੈਸ਼ ਦੇ ਅੱਤਵਾਦੀਆਂ ਨੇ ਜਵਾਨਾਂ ਉੱਤੇ ਹਮਲਾ ਕਰ ਦਿੱਤਾ।

ਜਦੋਂ ਭਾਰਤ ਨੇ ਲਿਆ ਬਦਲਾ, ਪੂਰੀ ਦੁਨੀਆ ਰਹੀ ਗਵਾਹ

ਭਾਰਤੀ ਹਵਾਈ ਸੈਨਾ ਨੇ ਪੁਲਵਾਮਾ 'ਚ ਭਾਰਤੀ ਜਵਾਨਾਂ ਦੀ ਸ਼ਹਾਦਤ ਦਾ ਬਦਲਾ ਲਿਆ, ਉਸ ਨੂੰ ਦੁਨੀਆ ਨੇ ਦੇਖਿਆ। ਜਦੋਂ ਜੈਸ਼-ਏ-ਮੁਹੰਮਦ ਨੇ ਇਸ ਹਮਲੇ ਦੀ ਜ਼ਿੰਮੇਵਾਰੀ ਲਈ ਤਾਂ ਭਾਰਤ ਹੱਥ 'ਤੇ ਹੱਥ ਧਰ ਕੇ ਨਹੀਂ ਬੈਠਾ, ਭਾਰਤ ਨੇ ਹਮਲੇ ਦਾ ਬਦਲਾ ਲੈਣ ਦੀ ਤਿਆਰੀ ਸ਼ੁਰੂ ਕਰ ਦਿੱਤੀ ਸੀ। ਅਖੀਰ 26 ਫਰਵਰੀ 2019 ਦੀ ਸਵੇਰ ਭਾਰਤੀ ਹਵਾਈ ਸੈਨਾ ਦੇ ਜਹਾਜ਼ ਬਹਾਦਰੀ ਨਾਲ ਪਾਕਿਸਤਾਨ ਦੀ ਸਰਹੱਦ ਵਿੱਚ ਦਾਖਲ ਹੋ ਕੇ ਬਾਲਾਕੋਟ ਵਿੱਚ ਅੱਤਵਾਦੀਆਂ ਦੇ ਕੈਂਪਾਂ ਨੂੰ ਨਿਸ਼ਾਨਾ ਬਣਾਇਆ ਤੇ ਉਹਨਾਂ ਨੂੰ ਨਸ਼ਟ ਕਰ ਦਿੱਤਾ।

ਦੁਸ਼ਮਣ ਨੂੰ ਘਰ ਵਿੱਚ ਵੜ ਕੇ ਮਾਰਿਆ

ਬਾਲਾਕੋਟ ਹਵਾਈ ਹਮਲੇ ਤੋਂ ਬਾਅਦ ਅਭਿਨੰਦਨ ਨੇ ਆਪਣੇ ਮਿਗ-21 ਬਾਇਸਨ ਲੜਾਕੂ ਜਹਾਜ਼ ਨਾਲ ਪਾਕਿਸਤਾਨੀ ਐੱਫ-16 ਲੜਾਕੂ ਜਹਾਜ਼ ਨੂੰ ਤਬਾਹ ਕਰ ਦਿੱਤਾ, ਪਰ ਇਸ ਦੌਰਾਨ ਉਸ ਦਾ ਜੈੱਟ ਵੀ ਨੁਕਸਾਨਿਆ ਗਿਆ। ਇਸ ਕਾਰਨ ਉਹ ਦੁਸ਼ਮਣ ਦੀ ਜ਼ਮੀਨ 'ਤੇ ਡਿੱਗ ਪਿਆ ਅਤੇ ਪਾਕਿਸਤਾਨੀ ਫ਼ੌਜ ਨੇ ਉਸ ਨੂੰ ਫੜ੍ ਲਿਆ। ਅਭਿਨੰਦਨ ਨੂੰ ਪਾਕਿਸਤਾਨ ਨੇ 1 ਮਾਰਚ, 2019 ਨੂੰ ਭਾਰਤ-ਪਾਕਿਸਤਾਨ ਸਰਹੱਦ 'ਤੇ ਵਾਹਗਾ ਸਰਹੱਦ 'ਤੇ ਭਾਰਤੀ ਸਮੇਂ ਅਨੁਸਾਰ ਰਾਤ 9.20 ਵਜੇ ਰਿਹਾਅ ਕਰ ਦਿੱਤਾ ਸੀ। ਉਨ੍ਹਾਂ ਨੂੰ ਭਾਰਤ ਸਰਕਾਰ ਵੱਲੋਂ 'ਵੀਰ ਚੱਕਰ' ਨਾਲ ਸਨਮਾਨਿਤ ਕੀਤਾ ਗਿਆ ਹੈ। ਅੱਜ ਪੁਲਵਾਮ ਹਮਲੇ ਦੀ ਬਰਸੀ ਮੌਕੇ ਹਰ ਕੋਈ ਇੰਨ੍ਹਾਂ ਸ਼ਹੀਦਾਂ ਦੀ ਸ਼ਹਾਦਤ ਨੂੰ ਸਿਜਦਾ ਕਰ ਰਿਹਾ ਹੈ।

ETV Bharat Logo

Copyright © 2025 Ushodaya Enterprises Pvt. Ltd., All Rights Reserved.