ਮੋਗਾ : ਵੱਖ-ਵੱਖ ਕਿਸਾਨ ਜਥੇਬੰਦੀਆਂ ਵੱਲੋਂ 30 ਦਸੰਬਰ ਨੂੰ ਬੰਦ ਦੀ ਕਾਲ ਨੂੰ ਲੈ ਕੇ ਪਨਬਸ ਪੀਆਰਟੀਸੀ ਦੇ ਠੇਕਾ ਮੁਲਾਜ਼ਮਾਂ ਨੇ ਦਿੱਤੀ ਕਿਸਾਨਾਂ ਨੂੰ ਹਮਾਇਤ ਦਿੰਦਿਆਂ 30 ਤਰੀਕ ਨੂੰ 10 ਵਜੇ ਤੋਂ ਲੈ ਕੇ 2 ਵਜੇ ਤੱਕ ਪੂਰਨ ਤੌਰ ਤੇ ਬੱਸਾਂ ਦਾ ਚੱਕਾ ਜਾਮ ਕਰਨ ਦਾ ਐਲਾਨ ਕੀਤਾ ਹੈ।
ਕਿਸਾਨਾਂ ਨੂੰ ਸਮਰਥਨ
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹੋਇਆਂ ਯੂਨੀਅਨ ਦੇ ਸੀਨੀਅਰ ਉਪ ਪ੍ਰਧਾਨ ਬਲਜਿੰਦਰ ਸਿੰਘ ਅਤੇ ਕਨਵੀਨਰ ਬਚਿੱਤਰ ਸਿੰਘ ਨਹੀਂ ਦੱਸਿਆ ਕਿ ਉਹਨਾਂ ਦੀ ਯੂਨੀਅਨ ਨੇ ਇੱਕ ਬੈਠਕ ਕਰਕੇ ਫੈਸਲਾ ਲਿਆ ਗਿਆ ਹੈ ਕਿ ਉਹਨਾਂ ਦੀ ਜਥੇਬੰਦੀ ਕਿਸਾਨਾਂ ਦੇ ਪੰਜਾਬ ਬੰਦ ਵਿੱਚ ਕਿਸਾਨਾਂ ਦਾ ਸਾਥ ਦੇਵੇਗੀ। ਉਹਨਾਂ ਕਿਹਾ ਕਿ ਯੂਨੀਅਨ ਦੀਆਂ ਸਾਰੀਆਂ ਬੱਸਾਂ ਸਵੇਰੇ 10 ਵਜੇ ਤੋਂ ਲੈ ਕੇ ਦੁਪਹਿਰੇ 2 ਵਜੇ ਤੱਕ ਪੂਰਨ ਤੌਰ ਤੇ ਬੰਦ ਰਹਿਣਗੇ ਉਨ੍ਹਾਂ ਦਾ ਕਹਿਣਾ ਹੈ ਕਿ ਹੱਕਾਂ ਲਈ ਸੰਘਰਸ਼ ਕਰ ਰਹੇ ਸੰਗਠਨਾਂ ਨੇ 30 ਦਸੰਬਰ ਨੂੰ ਪੰਜਾਬ ਬੰਦ ਕਰਨ ਦਾ ਜੋ ਫੈਸਲਾ ਲਿਆ ਹੈ। ਅਸੀਂ ਉਸ ਦਾ ਪੂਰਾ ਸਮਰਥਨ ਕਰਾਂਗੇ ਕਿਉਂਕਿ ਦਿਨ-ਬ-ਦਿਨ ਕਰਜ਼ ਦੇ ਬੋਝ ਹੇਠ ਦੱਬ ਰਹੇ ਕਿਸਾਨ ਨੂੰ ਬਚਾਉਣਾ ਜ਼ਰੂਰੀ ਹੈ। ਆਗੂਆਂ ਨੇ ਕਿਹਾ ਕਿ 30 ਦਸੰਬਰ ਨੂੰ ਬੱਸਾਂ ਨਹੀਂ ਚੱਲਣਗੀਆਂ ਅਤੇ ਨਾਲ ਹੀ ਉਨ੍ਹਾਂ ਅਪੀਲ ਕੀਤੀ ਕਿ ਇਸ ਦਿਨ ਆਮ ਲੋਕਾਂ ਨੂੰ ਵੀ ਆਪਣੇ ਕਾਰੋਬਾਰ ਬੰਦ ਰੱਖ ਕੇ ਕਿਸਾਨ ਸੰਗਠਨਾਂ ਦਾ ਸਮਰਥਨ ਕਰਨਾ ਚਾਹੀਦਾ ਹੈ।
ਖੂਲ੍ਹੀਆਂ ਰਹਿਣਗੀਆਂ ਐਮਰਜੰਸੀ ਸੇਵਾਵਾਂ
ਦੱਸ ਦੇਈਏ ਕਿ ਪੰਜਾਬ ਬੰਦ ਦੇ ਸੱਦੇ ਨੂੰ ਸਫਲ ਬਣਾਉਣ ਲਈ ਲਗਾਤਾਰ ਕਿਸਾਨਾਂ ਵੱਲੋਂ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਹਾਲਾਂਕਿ ਕਿਸਾਨ ਨੇਤਾ ਸਰਵਨ ਸਿੰਘ ਪੰਧੇਰ ਨੇ ਕਿਹਾ ਕਿ ਬੰਦ ਦੌਰਾਨ ਮੈਡੀਕਲ ਸੇਵਾਵਾਂ ਤੇ ਹੋਰ ਐਮਰਜੈਂਸੀ ਸਹੂਲਤਾਂ ਪਹਿਲਾਂ ਵਾਂਗ ਜਾਰੀ ਰਹਿਣਗੀਆਂ। ਏਅਰਪੋਰਟ ‘ਤੇ ਮੁਸਾਫਰਾਂ ਤੇ ਵਿਆਹ ਸਮਾਗਮਾਂ ਦੇ ਵਾਹਨਾਂ ਨੂੰ ਨਹੀਂ ਰੋਕਿਆ ਜਾਵੇਗਾ। ਇਸ ਦੇ ਨਾਲ ਹੀ ਪ੍ਰੀਖਿਆਰਥੀਆਂ ਨੂੰ ਵੀ ਉਨ੍ਹਾਂ ਨੇ ਪ੍ਰੀਖਿਆ ਕੇਂਦਰ ਤੱਕ ਜਾਣ ਵਿਚ ਪੂਰੀ ਮਦਦ ਕੀਤੀ ਜਾਵੇਗੀ। ਪੰਧੇਰ ਨੇ ਕਿਹਾ ਕਿ ਬੰਦ ਸਵੇਰੇ 7 ਵਜੇ ਤੋਂ ਸ਼ਾਮ 4 ਵਜੇ ਤੱਕ ਰਹੇਗਾ।
ਕੀ-ਕੀ ਰਹੇਗਾ ਬੰਦ
- 7 ਤੋਂ 4 ਵਜੇ ਤੱਕ ਪੰਜਾਬ ਰਹੇਗਾ ਬੰਦ।
- ਸਕੂਲ-ਕਾਲਜ ਬੰਦ ਰਹਿਣਗੇ।
- ਬੱਸਾਂ ਨਹੀਂ ਚੱਲਣਗੀਆਂ।
- ਰੇਲ ਆਵਾਜਾਈ ਬੰਦ।
- ਸ਼ਹੀਰਾਂ ਵਿੱਚ ਦੁਕਾਨਾਂ ਨਹੀਂ ਖੁੱਲ੍ਹਣਗੀਆਂ।
- ਸਰਕਾਰੀ ਤੇ ਗ਼ੈਰ ਸਰਕਾਰੀ ਦਫ਼ਤਰ ਬੰਦ।
- ਪ੍ਰਾਈਵੇਟ ਵਾਹਨ ਨਹੀਂ ਚੱਲਣਗੇ।
- ਗੈਸ ਸਟੇਸ਼ਨ ਬੰਦ।
- ਪੈਟਰੋਲ ਪੰਪ ਬੰਦ।
- ਸਬਜ਼ੀ ਮੰਡੀਆਂ ਬੰਦ।
- ਦੁੱਧ ਦੀ ਸਪਲਾਈ ਬੰਦ।
- 200,300 ਥਾਵਾਂ 'ਤੇ ਨਾਕੇਬੰਦੀ।
- ਆਮ ਜਨਤਾ ਘਰੋਂ ਬਾਹਰ ਨਾ ਨਿਕਲੇ।