ETV Bharat / state

'ਆਪ' ਵਿਧਾਇਕ ਕੁੰਵਰ ਵਿਜੇ ਪ੍ਰਤਾਪ ਦੀ ਪਤਨੀ ਦਾ ਦਿਹਾਂਤ; ਸ਼ਿਵਪੁਰੀ 'ਚ ਕੀਤਾ ਗਿਆ ਅੰਤਿਮ ਸੰਸਕਾਰ, ਦੇਰ ਰਾਤ ਅਚਾਨਕ ਵਿਗੜੀ ਸੀ ਸਿਹਤ - Kunwar Vijay Pratap Wife Death - KUNWAR VIJAY PRATAP WIFE DEATH

Kunwar Vijay Pratap Wife Death: ਉੱਤਰੀ ਹਲਕੇ ਤੋਂ 'ਆਪ' ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਗਹਿਰਾ ਸਦਮਾ ਲੱਗਾ ਹੈ। ਉਨ੍ਹਾਂ ਦੀ ਪਤਨੀ ਮਧੂਮਿਤਾ ਦਾ ਸ਼ਨੀਵਾਰ ਸਵੇਰੇ ਦਿਹਾਂਤ ਹੋ ਗਿਆ। ਜਾਣਕਾਰੀ ਅਨੁਸਾਰ ਬੀਤੀ ਰਾਤ ਉਨ੍ਹਾਂ ਨੂੰ ਸਾਹ ਲੈਣ ਵਿੱਚ ਤਕਲੀਫ਼ ਹੋਣ ਕਾਰਨ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ।

Kunwar Vijay Pratap Wife Death
'ਆਪ' ਵਿਧਾਇਕ ਕੁੰਵਰ ਵਿਜੇ ਪ੍ਰਤਾਪ ਦੀ ਪਤਨੀ ਦਾ ਦਿਹਾਂਤ (ETV Bharat (ਪੱਤਰਕਾਰ, ਅੰਮ੍ਰਿਤਸਰ))
author img

By ETV Bharat Punjabi Team

Published : Sep 21, 2024, 12:44 PM IST

ਅੰਮ੍ਰਿਤਸਰ: ਅੰਮ੍ਰਿਤਸਰ ਤੋਂ 'ਆਪ' ਵਿਧਾਇਕ ਅਤੇ ਸਾਬਕਾ ਆਈਪੀਐਸ ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਪਤਨੀ ਦਾ ਅੱਜ ਸਵੇਰੇ ਅਚਾਨਕ ਦਿਹਾਂਤ ਹੋ ਗਿਆ। ਉਹ ਪੂਰੀ ਤਰ੍ਹਾਂ ਤੰਦਰੁਸਤ ਸੀ। ਪਰ, ਬੀਤੇ ਸ਼ੁੱਕਰਵਾਰ ਨੂੰ ਅਚਾਨਕ ਉਨ੍ਹਾਂ ਦੀ ਸਿਹਤ ਵਿਗੜ ਗਈ ਅਤੇ ਉਨ੍ਹਾਂ ਨੇ ਹਸਪਤਾਲ ਵਿੱਚ ਆਖਰੀ ਸਾਹ ਲਿਆ।

'ਆਪ' ਵਿਧਾਇਕ ਕੁੰਵਰ ਵਿਜੇ ਪ੍ਰਤਾਪ ਦੀ ਪਤਨੀ ਦਾ ਦਿਹਾਂਤ (ETV Bharat (ਪੱਤਰਕਾਰ, ਅੰਮ੍ਰਿਤਸਰ))

ਅੰਮ੍ਰਿਤਸਰ ਤੋਂ ਹਲਕਾ ਉੱਤਰੀ ਦੇ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਪਤਨੀ ਮਧੂਮਿਤਾ ਇੱਕ ਘਰ ਸੰਭਾਲਨ ਵਾਲੀ ਔਤਰ ਸੀ। ਉਸ ਦੀਆਂ ਦੋ ਬੇਟੀਆਂ ਹਨ, ਜਿਨ੍ਹਾਂ 'ਚੋਂ ਇਕ ਲਾਅ ਕਰ ਰਹੀ ਹੈ ਅਤੇ ਦੂਜੀ ਬੇਟੀ ਸਕੂਲ ਜਾਂਦੀ ਹੈ। ਮਧੂਮਿਤਾ ਬਹੁਤ ਹੀ ਸੋਸ਼ਲ ਐਕਟੀਵਿਸਟ ਸੀ ਅਤੇ ਕਈ ਫੰਕਸ਼ਨ ਵਿੱਚ ਉਨ੍ਹਾਂ ਦੇ ਨਾਲ ਨਜ਼ਰ ਆਉਂਦੀ ਸੀ।

Kunwar Vijay Pratap Wife Death
'ਆਪ' ਵਿਧਾਇਕ ਕੁੰਵਰ ਵਿਜੇ ਪ੍ਰਤਾਪ ਦੀ ਪਤਨੀ ਦਾ ਦਿਹਾਂਤ (ETV Bharat (ਪੱਤਰਕਾਰ, ਅੰਮ੍ਰਿਤਸਰ))

ਸੀਐਮ ਮਾਨ ਸਣੇ ਕਈ ਆਗੂਆਂ ਤੇ ਅਧਿਕਾਰੀਆਂ ਨੇ ਕੀਤੀ ਸ਼ਿਰਕਤ

ਮਧੂਮਿਤਾ ਦਾ ਅੰਤਿਮ ਸੰਸਕਾਰ ਅੰਮ੍ਰਿਤਸਰ ਦੇ ਦੁਰਗਿਆਣਾ ਮੰਦਰ ਨੇੜੇ ਸ਼ਿਵਪੁਰੀ ਵਿਖੇ ਹੋਇਆ, ਜਿੱਥੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਪਹੁੰਚੇ। ਇਸ ਦੇ ਨਾਲ ਹੀ, ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ, ਡੀਆਈਜੀ ਸਤਿੰਦਰ ਸਿੰਘ, ਪੁਲਿਸ ਕਮਿਸ਼ਨਰ ਰਣਜੀਤ ਸਿੰਘ ਢਿੱਲੋਂ, ਡੀਸੀਪੀ ਲਾਅ ਐਂਡ ਆਰਡਰ, ਕਾਂਗਰਸ ਦੇ ਸ਼ਹਿਰੀ ਪ੍ਰਧਾਨ ਅਸ਼ਵਨੀ ਪੱਪੂ, ਸਾਬਕਾ ਸਿਹਤ ਮੰਤਰੀ ਲਕਸ਼ਮੀ ਕਾਂਤਾ ਚਾਵਲਾ, ਵਿਧਾਇਕ ਅਜੇ ਗੁਪਤਾ, ਸਾਬਕਾ ਵਿਧਾਇਕ ਸੁਨੀਲ ਦੱਤਾ, ਜੁਗਲ ਕਿਸ਼ੋਰ ਸ਼ਰਮਾ, ਕੌਂਸਲਰ ਰਾਜਕੰਵਲ ਲੱਕੀ ਸ਼ਾਮਲ ਸਨ। ਮੀਨੂੰ ਸਹਿਗਲ ਸਮੇਤ ਕਈ ਪੁਲਿਸ ਅਧਿਕਾਰੀ, ਰਾਜਨੇਤਾ ਅਤੇ ਸ਼ਹਿਰ ਦੇ ਪਤਵੰਤੇ ਪਹੁੰਚੇ ਹੋਏ ਹਨ।

ਪਤੀ ਉੱਤਰੀ ਅੰਮ੍ਰਿਤਸਰ ਹਲਕੇ ਤੋਂ ਵਿਧਾਇਕ

ਕੁੰਵਰ ਵਿਜੇ ਪ੍ਰਤਾਪ ਸਿੰਘ ਗੋਪਾਲਗੰਜ ਦੇ ਰਹਿਣ ਵਾਲੇ ਹਨ। ਉਹ ਪੰਜਾਬ ਵਿੱਚ ਆਈਜੀ ਦੇ ਅਹੁਦੇ ਤੋਂ ਵੀਆਰਐਸ ਲੈ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਸਨ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੋਂ ਪ੍ਰੇਰਿਤ ਹੋ ਕੇ ਉਹ ਅੰਮ੍ਰਿਤਸਰ ਉੱਤਰੀ ਵਿਧਾਨ ਸਭਾ ਸੀਟ ਤੋਂ ਚੋਣ ਮੈਦਾਨ ਵਿੱਚ ਉਤਰੇ ਅਤੇ ਜਿੱਤ ਦਰਜ ਕੀਤੀ।

ਕੁੰਵਰ ਵਿਜੇ ਪ੍ਰਤਾਪ ਸਿੰਘ ਬੇਅਦਬੀ ਮਾਮਲੇ ਵਿੱਚ ਐਸਆਈਟੀ ਅਧਿਕਾਰੀ ਸਨ। ਫਿਰ ਉਸ ਨੇ ਰਿਪੋਰਟ ਬਣਾ ਕੇ ਸਰਕਾਰ ਨੂੰ ਕਾਰਵਾਈ ਲਈ ਭੇਜ ਦਿੱਤੀ, ਪਰ ਜਦੋਂ ਉਸ ਸਮੇਂ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ 'ਤੇ ਕੋਈ ਕਾਰਵਾਈ ਨਹੀਂ ਕੀਤੀ ਤਾਂ ਉਨ੍ਹਾਂ ਨੇ 9 ਅਪ੍ਰੈਲ 2021 ਨੂੰ ਆਈਜੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ। ਇਸ ਤੋਂ ਬਾਅਦ ਉਹ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ।

ਕੁੰਵਰ ਵਿਜੇ ਪ੍ਰਤਾਪ ਸਿੰਘ ਅਕਸਰ ਆਪਣੀ ਹੀ ਸਰਕਾਰ 'ਤੇ ਨਿਸ਼ਾਨਾ ਸਾਧਦੇ ਰਹੇ ਹਨ। ਕਦੇ ਵਿਕਾਸ ਦੇ ਮੁੱਦੇ 'ਤੇ ਅਤੇ ਕਦੇ ਬੇਅਦਬੀ ਦੇ ਮਾਮਲਿਆਂ 'ਤੇ ਸਰਕਾਰ ਨੂੰ ਘੇਰਿਆ ਹੈ। ਕੁਝ ਸਮਾਂ ਪਹਿਲਾਂ ਉਸ ਨੇ ਇਹ ਵੀ ਕਿਹਾ ਸੀ ਕਿ ਪੰਜਾਬ ਪੁਲਿਸ ਦੇ ਘੱਟੋ-ਘੱਟ ਦੋ ਅਧਿਕਾਰੀ ਸ਼ਹਿਰ ਵਿੱਚ ਨਸ਼ਿਆਂ ਦੇ ਕਾਰੋਬਾਰ ਦਾ ਸਮਰਥਨ ਕਰ ਰਹੇ ਹਨ ਅਤੇ ਇਹ ਅਧਿਕਾਰੀ ਚੱਢਾ ਦੇ ‘ਚਹੇਤੇ’ ਹਨ।

ETV Bharat Logo

Copyright © 2025 Ushodaya Enterprises Pvt. Ltd., All Rights Reserved.