ETV Bharat / state

30 ਦਸੰਬਰ ਨੂੰ ਪੰਜਾਬ ਬੰਦ, ਕਿਸਾਨਾਂ ਨੇ ਲੋਕਾਂ ਦਾ ਮੰਗਿਆ ਸਾਥ - PUNJAB BANDH ON DECEMBER 30

ਅੰਮ੍ਰਿਤਸਰ ਵਿੱਚ ਕਿਸਾਨਾਂ ਨੇ ਦੁਕਾਨਾਂ ਦੇ ਬਾਹਰ ਪੋਸਟਰ ਚਿਪਕਾ ਕੇ 30 ਦਸੰਬਰ ਨੂੰ ਬੰਦ ਦਾ ਸੱਦਾ ਦਿੱਤਾ ਹੈ ਤੇ ਲੋਕਾਂ ਦਾ ਸਾਥ ਮੰਗਿਆ ਹੈ।

Punjab bandh on December 30
ਕਿਸਾਨਾਂ ਨੇ ਲੋਕਾਂ ਦਾ ਮੰਗਿਆ ਸਾਥ (Etv Bharat (ਪੱਤਰਕਾਰ, ਅੰਮ੍ਰਿਤਸਰ))
author img

By ETV Bharat Punjabi Team

Published : Dec 27, 2024, 5:05 PM IST

ਅੰਮ੍ਰਿਤਸਰ: ਐੱਮਐੱਸਪੀ ਦੀ ਕਾਨੂੰਨੀ ਗਰੰਟੀ ਸਮੇਤ ਆਪਣੀਆਂ ਮੰਗਾਂ ਨੂੰ ਲੈ ਕੇ ਸ਼ੰਭੂ ਤੇ ਖਨੌਰੀ ਬਾਰਡਰ ਉੱਤੇ ਬੈਠੇ ਕਿਸਾਨਾਂ ਨੇ 30 ਦਸੰਬਰ ਨੂੰ ਪੰਜਾਬ ਬੰਦ ਦਾ ਐਲਾਨ ਕੀਤਾ ਹੈ। ਇਸੇ ਤਹਿਤ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਜਨਰਲ ਸਕੱਤਰ ਸਰਵਨ ਸਿੰਘ ਪੰਧੇਰ ਸਮੇਤ ਕਿਸਾਨਾਂ ਵੱਲੋਂ ਅੰਮ੍ਰਿਤਸਰ ਦੇ ਬਾਜ਼ਾਰਾਂ ਅਤੇ ਅੰਮ੍ਰਿਤਸਰ ਦੇ ਬੱਸ ਸਟੈਂਡ ਦੇ ਵਿੱਚ ਦੁਕਾਨਾਂ ਦੇ ਬਾਹਰ ਪੋਸਟਰ ਚਿਪਕਾ ਕੇ ਬੰਦ ਦਾ ਸੱਦਾ ਦਿੱਤਾ ਗਿਆ ਤੇ ਲੋਕਾਂ ਨੂੰ ਬੰਦ ਦਾ ਸਾਥ ਦੇਣ ਦੀ ਅਪੀਲ ਕੀਤੀ ਗਈ।

ਕਿਸਾਨਾਂ ਨੇ ਲੋਕਾਂ ਦਾ ਮੰਗਿਆ ਸਾਥ (Etv Bharat (ਪੱਤਰਕਾਰ, ਅੰਮ੍ਰਿਤਸਰ))

ਸਾਰੇ ਲੋਕਾਂ ਨੂੰ ਸਾਥ ਦੇਣ ਦੀ ਅਪੀਲ

ਸਰਵਨ ਸਿੰਘ ਪੰਧੇਰ ਨੇ ਗੱਲਬਾਤ ਕਰਦੇ ਹੋਏ ਕਿਹਾ ਕਿ 30 ਦਸੰਬਰ ਨੂੰ ਪੂਰਾ ਪੰਜਾਬ ਸਵੇਰੇ 7 ਵਜੇ ਤੋਂ ਲੈ ਕੇ ਸ਼ਾਮ ਦੇ 4 ਵਜੇ ਤੱਕ ਬੰਦ ਰਹੇਗਾ। ਉਹਨਾਂ ਕਿਹਾ ਕਿ ਇਸ ਵਿੱਚ ਸਾਨੂੰ ਸਾਰੇ ਦੁਕਾਨਦਾਰਾਂ, ਸਟੂਡੈਂਟ ਯੂਨੀਅਨ, ਵਪਾਰੀਆਂ, ਟ੍ਰਾਂਸਪੋਰਟਾਂ, ਕਿਸਾਨਾਂ ਤੇ ਆਮ ਜਨਤਾ ਦਾ ਪੂਰਾ ਸਮਰਥਨ ਮਿਲ ਰਿਹਾ ਹੈ। ਉਹਨਾਂ ਕਿਹਾ ਕਿ ਅਸੀਂ ਅਪੀਲ ਕਰਦੇ ਹਾਂ ਕਿ ਸਾਨੂੰ ਸਮਰਥਨ ਦੇ ਕੇ ਪੂਰਾ ਪੰਜਾਬ ਬੰਦ ਕਰ ਕੇਂਦਰ ਸਰਕਾਰ ਤੇ ਦਬਾਅ ਬਣਾਇਆ ਜਾਵੇ।

ਦਾਣਾ ਮੰਡੀ ਤੇ ਸ਼ਬਜੀਮੰਡੀ ਵੀ ਰਹੇਗੀ ਬੰਦ

ਪੰਧੇਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਕਿਸਾਨ ਸਵੇਰੇ ਸ਼ਹੀਰਾਂ ਵਿੱਚ ਦੁੱਧ ਪਾਉਣ ਲਈ ਨਾ ਆਉਣ। ਇਸ ਦੇ ਨਾਲ ਹੀ ਉਹਨਾਂ ਨੇ ਕਿਹਾ ਕਿ ਕਿਸਾਨ ਸਵੇਰੇ ਮੰਡੀ ਵਿੱਚ ਸ਼ਬਜੀ ਲੈ ਕੇ ਨਾ ਆਉਣ ਉਹ ਸ਼ਾਮ ਨੂੰ ਚਾਰ ਵਜੇ ਤੋਂ ਬਾਅਦ ਸ਼ਬਜੀ ਲੈ ਕੇ ਆ ਸਕਦੇ ਹਨ। ਇਸ ਦੇ ਨਾਲ ਹੀ ਉਹਨਾਂ ਨੇ ਕਿਹਾ ਕਿ ਬਹੁਤ ਸਾਰੀਆਂ ਸੜਕਾਂ ਕਿਸਾਨਾਂ ਵੱਲੋਂ ਜਾਮ ਕੀਤੀਆਂ ਜਾਣਗੀਆਂ।

ਉਹਨਾਂ ਕਿਹਾ ਕਿ ਤਿੰਨ ਕਰੋੜ ਪੰਜਾਬੀ ਪੰਜਾਬ ਬੰਦ ਕਰਕੇ ਕੇਂਦਰ ਨੂੰ ਕਰਾਰਾ ਜਵਾਬ ਦੇਣਗੇ। ਉੱਥੇ ਹੀ ਉਹਨਾਂ ਕਿਹਾ ਕਿ ਜੇਕਰ ਡੱਲੇਵਾਲ ਜੀ ਨੂੰ ਕੁਝ ਹੁੰਦਾ ਹੈ ਤਾਂ ਇਸ ਦੇ ਜ਼ਿੰਮੇਵਾਰ ਕੇਂਦਰ ਸਰਕਾਰ ਹੋਵੇਗੀ। ਇਸ ਮੌਕੇ ਸਰਵਨ ਸਿੰਘ ਪੰਧੇਰ ਨੇ ਸਵਰਗੀ ਡਾ. ਮਨਮੋਹਨ ਸਿੰਘ ਨੂੰ ਸ਼ਰਧਾਂਜਲੀ ਦਿੰਦੇ ਹੋਏ ਕਿਹਾ ਕਿ ਸਾਰਾ ਦੇਸ਼ ਉਹਨਾਂ ਨੂੰ ਹਮੇਸ਼ਾ ਯਾਦ ਰੱਖੇਗਾ। ਉਹਨਾਂ ਦੇ ਕੀਤੇ ਹੋਏ ਕੰਮਾਂ ਦੇ ਕਾਰਨ ਉਹਨਾਂ ਕਿਹਾ ਕਿ ਇਹ ਵਿਛੋੜਾ ਸਾਨੂੰ ਹਮੇਸ਼ਾ ਯਾਦ ਰਹੇਗਾ।

ETV Bharat Logo

Copyright © 2025 Ushodaya Enterprises Pvt. Ltd., All Rights Reserved.