ਚੰਡੀਗੜ੍ਹ: ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖ ਕੇ ਜਿੱਥੇ ਉਨ੍ਹਾਂ ਨੂੰ ਤੀਜੀ ਵਾਰ ਇਸ ਵਕਾਰੀ ਮੁਕਾਮ ਉੱਤੇ ਪੁੱਜਣ ਲਈ ਪੰਜਾਬ ਦੇ ਲੋਕਾਂ ਵੱਲੋਂ ਸੁਭਕਾਮਨਾਵਾਂ ਭੇਜੀਆਂ ਹਨ। ਉੱਥੇ ਹੀ ਉਨ੍ਹਾਂ ਨੇ ਪੰਜਾਬ ਦੇ ਆਦਮਪੁਰ ਹਵਾਈ ਅੱਡੇ ਦਾ ਨਾਂਅ ਗੁਰੂ ਰਵਿਦਾਸ ਜੀ ਦੇ ਨਾਂਅ ਉੱਤੇ ਰੱਖਣ ਅਤੇ ਦਿੱਲੀ ਦੇ ਤੁਗਲਕਾਬਾਦ ਸਥਿਤ ਗੁਰੂ ਰਵਿਦਾਸ ਮੰਦਿਰ ਦੇ ਨਵੀਨੀਕਰਨ ਅਤੇ ਉਸ ਦੇ ਆਲੇ ਦੁਆਲੇ ਦੇ ਸੁੰਦਰੀਕਰਨ ਦੀ ਅਪੀਲ ਵੀ ਕੀਤੀ ਹੈ।
ਲੰਬੇ ਸਮੇਂ ਤੋਂ ਲਟਕਦੀ ਆ ਰਹੀ ਮੰਗ ਪੂਰੀ: ਆਪਣੀ ਚਿੱਠੀ ਵਿਚ ਸੁਨੀਲ ਜਾਖੜ ਨੇ ਪ੍ਰਧਾਨ ਮੰਤਰੀ ਦਾ ਧਿਆਨ ਉਨ੍ਹਾਂ ਦੋ ਮੁੱਦਿਆਂ ਵੱਲ ਖਿੱਚਿਆ ਹੈ, ਜਿਨ੍ਹਾਂ ਦਾ ਲੋਕਾਂ ਦੇ ਮਨਾਂ 'ਤੇ ਡੂੰਘਾ ਭਾਵਾਨਾਤਮਕ ਅਤੇ ਅਧਿਆਤਮਿਕ ਪ੍ਰਭਾਵ ਹੈ। ਇਹ ਮੁੱਦੇ ਸਮਾਜ ਪ੍ਰਤੀ ਪਾਰਟੀ ਦੀ ਵਚਨਬੱਧਤਾ ਨਾਲ ਵੀ ਜੁੜੇ ਹਨ। ਸੁਨੀਲ ਜਾਖੜ ਨੇ ਲਿਖਿਆ ਹੈ ਕਿ ਮਹਾਨ ਗੁਰੂ ਭਗਤ ਰਵਿਦਾਸ ਜੀ ਦੇ ਨਾਂਅ ਉੱਤੇ ਆਦਮਪੁਰ ਹਵਾਈ ਅੱਡੇ ਦਾ ਨਾਂਅ ਰੱਖਣ ਦੀ ਪੰਜਾਬ ਦੀ ਪੁਰਾਣੀ ਮੰਗ ਹੈ। ਇਸ ਸਬੰਧੀ ਪ੍ਰਧਾਨ ਮੰਤਰੀ ਨੇ ਆਪਣੀ ਪੰਜਾਬ ਫੇਰੀ ਦੌਰਾਨ ਅਜਿਹੀ ਇੱਛਾ ਵੀ ਪ੍ਰਗਟਾਈ ਸੀ। ਸੂਬਾ ਪ੍ਰਧਾਨ ਨੇ ਆਖਿਆ ਕਿ ਜੇਕਰ ਅਜਿਹਾ ਕੀਤਾ ਜਾਂਦਾ ਹੈ ਤਾਂ ਇਸ ਨਾਲ ਪੰਜਾਬ ਦੇ ਲੋਕਾਂ ਦੀ ਲੰਬੇ ਸਮੇਂ ਤੋਂ ਲਟਕਦੀ ਆ ਰਹੀ ਮੰਗ ਪੂਰੀ ਹੋ ਜਾਵੇਗੀ।
- NEET UG 2024 ਪ੍ਰੀਖਿਆ ਨੂੰ ਲੈ ਕੇ ਸੁਪਰੀਮ ਕੋਰਟ 'ਚ ਅੱਜ ਹੋਈ ਸੁਣਵਾਈ, ਇਨ੍ਹਾਂ ਉਮੀਦਵਾਰਾਂ ਦੀ ਮੁੜ ਹੋਵੇਗੀ ਪ੍ਰੀਖਿਆ - NEET UG 2024 Exam
- ਪਹਿਲੀ ਵਾਰ ਯੂਪੀ ਤੋਂ ਸੰਸਦ 'ਚ ਨਜ਼ਰ ਆਉਣਗੇ ਪਤੀ-ਪਤਨੀ, ਅਖਿਲੇਸ਼-ਡਿੰਪਲ ਤੋਂ ਪਹਿਲਾਂ ਇਨ੍ਹਾਂ 3 ਜੋੜਿਆਂ ਨੇ ਵੀ ਬਣਾਇਆ ਅਨੋਖਾ ਰਿਕਾਰਡ - HUSBAND WIFE AND PARLIAMENT
- ਗਾਜ਼ੀਆਬਾਦ 'ਚ ਦਰਦਨਾਕ ਹਾਦਸਾ: ਇੱਕ ਘਰ ਨੂੰ ਲੱਗੀ ਅੱਗ; ਪਰਿਵਾਰ ਦੇ 5 ਲੋਕ ਜ਼ਿੰਦਾ ਸੜੇ, ਮਰਨ ਵਾਲਿਆਂ ਵਿੱਚ ਦੋ ਬੱਚੇ ਵੀ ਸ਼ਾਮਲ - 5 family member died in ghaziabad
ਨਰਿੰਦਰ ਮੋਦੀ ਦੇ ਸੰਕਲਪ ਦਾ ਪ੍ਰਗਟਾਵਾ: ਸੂਬਾ ਭਾਜਪਾ ਪ੍ਰਧਾਨ ਨੇ ਪੱਤਰ ਵਿਚ ਅੱਗੇ ਲਿਖਿਆ ਹੈ ਕਿ ਹੁਣ ਜਦੋਂ ਦਿੱਲੀ ਦੇ ਤੁਗਲਕਾਬਾਦ ਸਥਿਤ ਗੁਰੂ ਰਵਿਦਾਸ ਮੰਦਿਰ ਨੂੰ ਇਸਦੀ ਅਸਲੀ ਸ਼ਾਨ ਬਹਾਲ ਕਰਨ ਲਈ ਦੁਬਾਰਾ ਬਣਾਇਆ ਜਾ ਰਿਹਾ ਹੈ, ਤਾਂ ਗੁਰੂ ਰਵਿਦਾਸ ਮੰਦਿਰ ਦੇ ਆਲੇ ਦੁਆਲੇ ਦੇ ਖੇਤਰਾਂ ਨੂੰ ਇੱਕ ਵਾਟਿਕਾ (ਬਾਗ) ਵਿੱਚ ਵਿਕਸਤ ਕਰਨ ਬਾਰੇ ਵਿਚਾਰ ਕਰਨਾ ਲਾਹੇਵੰਦ ਹੋਵੇਗਾ। ਇਹ ਹਰ ਵਰਗ ਦੇ ਲੋਕਾਂ ਨੂੰ ਸਤਿਕਾਰਯੋਗ ਗੁਰੂ ਰਵਿਦਾਸ ਜੀ ਦੇ ਸਮਾਨਤਾਵਾਦੀ ਫਲਸਫੇ ਨਾਲ ਜੋੜਣ ਵਿਚ ਸਹਾਇਕ ਸਿੱਧ ਹੋਵੇਗਾ। ਪ੍ਰਧਾਨ ਮੰਤਰੀ ਨੂੰ ਸੰਬੋਧਨ ਚਿੱਠੀ ਵਿਚ ੳਨ੍ਹਾਂ ਲਿਖਿਆ ਹੈ ਕਿ ਇਹ ਗੁਰੂ ਰਵਿਦਾਸ ਜੀ ਨੂੰ ਇੱਕ ਢੁੱਕਵੀਂ ਸ਼ਰਧਾਂਜਲੀ ਹੋਵੇਗੀ ਅਤੇ ਸਾਰੇ ਧਰਮਾਂ ਦੇ ਸਿਧਾਂਤਾਂ ਨੂੰ ਬਰਕਰਾਰ ਰੱਖਣ ਦੇ ਨਰਿੰਦਰ ਮੋਦੀ ਦੇ ਸੰਕਲਪ ਦਾ ਪ੍ਰਗਟਾਵਾ ਹੋਵੇਗਾ।