ਮੋਗਾ: 6 ਜਨਵਰੀ ਤੋਂ 8 ਜਨਵਰੀ ਤੱਕ ਪੰਜਾਬ ਵਿੱਚ ਸਰਕਾਰੀ ਬੱਸਾਂ ਬੰਦ ਰਹਿਣਗੀਆਂ, ਜਿਸ ਕਾਰਨ ਸਫ਼ਰ ਕਰਨ ਵਾਲੇ ਲੋਕਾਂ ਨੂੰ ਵੱਡੀਆਂ ਮੁਸ਼ਕਿਲਾ ਦਾ ਸਹਾਮਣਾ ਕਰਨਾ ਪੈ ਸਕਦਾ ਹੈ। ਦੱਸ ਦਈਏ ਕਿ ਪਨ ਬੱਸ ਅਤੇ ਪੀ.ਆਰ.ਟੀ.ਸੀ ਬੱਸ ਦੇ ਕੱਚੇ ਤੇ ਆਊਟਸੋਰਸ ਮੁਲਾਜ਼ਮ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਹੜਤਾਲ ਕਰਨ ਦਾ ਐਲਾਨ ਕੀਤਾ ਹੈ, ਜਿਸ ਕਾਰਨ 6 ਤੋਂ 8 ਤਰੀਕ ਤੱਕ ਤਿੰਨ ਦਿਨ ਬੱਸਾਂ ਬੰਦ (Punjab Bus Strike) ਰੱਖਣਗੇ।
6 ਜਨਵਰੀ ਤੋਂ 8 ਜਨਵਰੀ ਤੱਕ ਹੜਤਾਲ
ਮੋਗਾ ਵਿੱਚ ਪਨ ਬੱਸ ਅਤੇ ਪੀ.ਆਰ.ਟੀ.ਸੀ ਬੱਸ ਦੇ ਕੱਚੇ ਅਤੇ ਆਊਟ ਸੋਰਸ ਮੁਲਾਜ਼ਮਾਂ ਨੇ ਪ੍ਰੈਸ ਕਾਨਫਰੰਸ ਕਰਕੇ ਕਿਹਾ ਕਿ ਉਹ 6 ਜਨਵਰੀ ਤੋਂ 8 ਜਨਵਰੀ ਤੱਕ ਹੜਤਾਲ ਕਰ (Punjab Bus Strike) ਰਹੇ ਹਨ, ਜਿਸ ਵਿੱਚ ਅੱਠ ਹਜ਼ਾਰ ਦੇ ਕਰੀਬ ਕੱਚੇ ਅਤੇ ਆਊਟ ਸੋਰਸ ਮੁਲਾਜ਼ਮ ਸ਼ਾਮਲ ਹਨ। ਆਪਣੀਆਂ ਮੰਗਾਂ ਨੂੰ ਲੈ ਕੇ ਪੂਰਾ ਪੰਜਾਬ ਦੇ ਕੱਚੇ ਅਤੇ ਆਊਟ ਸੋਰਸ ਹੜਤਾਲ ਕਰਨਗੇ।
ਇਹ ਹਨ ਮੰਗਾਂ
ਇਸ ਸਬੰਧੀ ਜਾਣਕਾਰੀ ਦਿੰਦਿਆਂ ਹੋਇਆਂ ਪਨ ਬੱਸ ਪੀ.ਆਰ.ਟੀ.ਸੀ ਬੱਸ ਪ੍ਰਾਈਵੇਟ ਵਰਕਰਜ਼ ਯੂਨੀਅਨ ਦੇ ਸੂਬਾ ਪ੍ਰਧਾਨ ਰੇਸ਼ਮ ਸਿੰਘ ਨੇ ਦੱਸਿਆ ਕਿ ਸਾਡੀਆਂ ਮੰਗਾਂ ਪਿਛਲੇ ਕਾਫੀ ਸਮੇਂ ਤੋਂ ਚੱਲ ਰਹੀਆਂ ਹਨ, ਜਿਸ ਵਿੱਚ ਮੁਲਾਜ਼ਮਾਂ ਨੂੰ ਪੱਕਾ ਕਰਨਾ, ਉਨ੍ਹਾਂ ਦੀਆਂ ਤਨਖ਼ਾਹਾਂ ਵਿੱਚ ਵਾਧਾ ਕਰਨਾ ਅਤੇ ਬੱਸਾਂ ਨੂੰ ਬੰਦ ਕਰਨਾ ਸ਼ਾਮਲ ਹੈ। ਮੰਗਾਂ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਨੇ ਟਰਾਂਸਪੋਰਟ ਮੰਤਰੀ ਨੂੰ ਇੱਕ ਮਹੀਨੇ ਦੇ ਅੰਦਰ-ਅੰਦਰ ਹੱਲ ਕਰਨ ਲਈ ਕਿਹਾ ਸੀ, ਉਸ ਸਬੰਧੀ ਅਸੀਂ ਟਰਾਂਸਪੋਰਟ ਮੰਤਰੀ ਨਾਲ ਮੀਟਿੰਗ ਵੀ ਕੀਤੀ ਸੀ, ਜਿਸ ਦਾ ਕੋਈ ਹੱਲ ਨਹੀਂ ਨਿਕਲਿਆ।
ਸਰਕਾਰ ਨਹੀਂ ਦੇ ਰਹੀ ਧਿਆਨ
ਮੰਗਾਂ ਨੂੰ ਲੈ ਕੇ ਅਸੀਂ ਇੱਕ ਮਹੀਨਾ ਪਹਿਲਾਂ ਟਰਾਂਸਪੋਰਟ ਮੰਤਰੀ ਅਤੇ ਸਮੂਹ ਵਿਧਾਇਕਾਂ ਨੂੰ ਮੰਗ ਪੱਤਰ ਦਿੱਤਾ ਸੀ, ਪਰ ਇਸ ਦਾ ਕੋਈ ਹੱਲ ਨਹੀਂ ਹੋਇਆ। ਪਨ ਬੱਸ ਅਤੇ ਪੀ.ਆਰ.ਟੀ.ਸੀ ਬੱਸ ਦੇ ਕਰੀਬ 8 ਹਜ਼ਾਰ ਕੱਚੇ ਮੁਲਾਜ਼ਮ 6 ਜਨਵਰੀ ਤੋਂ 8 ਜਨਵਰੀ ਤੱਕ (Punjab Bus Strike) ਹੜਤਾਲ 'ਤੇ ਹਨ। ਜੇਕਰ ਸਾਡੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਆਉਣ ਵਾਲੇ ਸਮੇਂ ਵਿੱਚ ਵੀ ਹੜਤਾਲ ਜਾਰੀ ਰਹੇਗੀ।