ਬਰਨਾਲਾ: ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਬਰਨਾਲਾ ਵਿੱਚ ਰੱਖੇ ਕਰੋੜਾਂ ਰੁਪਏ ਦੇ ਵਿਕਾਸ ਕੰਮਾਂ ਦੇ ਨੀਹ ਪੱਥਰ ਰੱਖੇ ਗਏ। ਉਨ੍ਹਾਂ ਨੇ ਬਰਨਾਲਾ ਵਿੱਚ ਡੀਸੀ ਕੰਪਲੈਕਸ ਦੀ ਚੌਥੀ ਮੰਜ਼ਿਲ, ਹੰਡਿਆਇਆ ਵਿੱਚ ਖੇਡ ਮੈਦਾਨ ਸਮੇਤ ਕਰੀਬਨ ਕਰੋੜ ਦੇ ਵਿਕਾਸ ਕੰਮਾਂ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਮੀਤ ਹੇਅਰ ਨੇ ਕਾਂਗਰਸ ਪਾਰਟੀ ਦੇ ਨੇਤਾ ਰਾਹੁਲ ਗਾਂਧੀ ਵਲੋਂ ਕੀਤੀ ਗਈ ਬਿਆਨਬਾਜੀ ਉੱਤੇ ਵੀ ਆਪਣੀ ਪ੍ਰਤੀਕਿਰਿਆ ਦਿੱਤੀ।
"ਫਿਰਕਾ ਪ੍ਰਸਤੀ ਦੀ ਰਾਜਨੀਤੀ ਕੀਤੀ ਜਾ ਰਹੀ"
ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਵੱਲੋਂ ਸਿੱਖਾਂ ਪ੍ਰਤੀ ਦਿੱਤੇ ਬਿਆਨ ਉੱਪਰ ਪ੍ਰਤੀਕਿਰਿਆ ਦਿੰਦਿਆਂ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਜਦੋਂ ਦੀ ਭਾਜਪਾ ਸਰਕਾਰ ਕੇਂਦਰ ਦੀ ਸੱਤਾ ਵਿੱਚ ਆਈ ਹੈ, ਉਦੋਂ ਤੋਂ ਫਿਰਕਾ ਪ੍ਰਸਤੀ ਦੀ ਰਾਜਨੀਤੀ ਦੇਸ਼ ਵਿੱਚ ਕੀਤੀ ਜਾ ਰਹੀ ਹੈ। ਘੱਟ ਗਿਣਤੀਆਂ ਨਾਲ ਧੱਕੇਸ਼ਾਹੀ ਹੋ ਰਹੀ ਹੈ ਅਤੇ ਉਨ੍ਹਾਂ ਦੇ ਮਾਮਲਿਆਂ ਨੂੰ ਨਜ਼ਰ ਅੰਦਾਜ਼ ਕੀਤਾ ਜਾ ਰਿਹਾ ਹੈ।
"ਘੱਟ ਗਿਣਤੀਆਂ ਅਤੇ ਦਲਿਤਾਂ ਨਾਲ ਹਮੇਸ਼ਾ ਹੁੰਦਾ ਵਿਤਕਰਾ"
ਮੀਤ ਹੇਅਰ ਨੇ ਕਿਹਾ ਕਿ ਇਕੱਲੇ ਘੱਟ ਗਿਣਤੀਆਂ ਨਾਲ ਹੀ ਨਹੀਂ, ਬਲਕਿ ਵੀ ਜਿਹੜੀਆਂ ਦਲਿਤਾਂ ਨਾਲ ਵੀ ਇਸ ਤਰ੍ਹਾਂ ਦੇ ਮਾਮਲੇ ਸਾਹਮਣੇ ਆਉਂਦੇ ਰਹੇ ਹਨ। ਉਨ੍ਹਾਂ ਕਿਹਾ ਕਿ ਜਦੋਂ ਰਾਮ ਮੰਦਿਰ ਦਾ ਜਦੋਂ ਨੀਹ ਪੱਥਰ ਰੱਖਿਆ ਜਾਣਾ ਸੀ ਉਸ ਵੇਲੇ ਦੇਸ਼ ਦੀ ਰਾਸ਼ਟਰਪਤੀ ਨੂੰ ਇਸ ਕਰਕੇ ਨਹੀਂ ਬੁਲਾਇਆ ਗਿਆ, ਕਿਉਂਕਿ ਉਹ ਇੱਕ ਦਲਿਤ ਪਰਿਵਾਰ ਦੇ ਨਾਲ ਸੰਬੰਧ ਰੱਖਦੀ ਹੈ। ਇਸ ਤੋਂ ਇਲਾਵਾ, ਅਖਿਲੇਸ਼ ਯਾਦਵ ਜਦੋਂ ਯੂਪੀ ਦੇ ਮੁੱਖ ਮੰਤਰੀ ਪਦ ਤੋਂ ਹਟੇ ਉਸ ਉਪਰੰਤ ਯੋਗੀ ਅਦਿਤਿਆਨਾਥ ਦੇ ਉਸੇ ਕੁਰਸੀ ਉੱਪਰ ਬੈਠਣ ਤੋਂ ਪਹਿਲਾਂ ਮੁੱਖ ਮੰਤਰੀ ਦੀ ਕੁਰਸੀ ਨੂੰ ਗੰਗਾ ਜਲ ਨਾਲ ਧੋਤਾ ਗਿਆ, ਕਿਉਂਕਿ ਅਖਿਲੇਸ਼ ਯਾਦਵ ਨੂੰ ਇੱਕ ਨੀਵੀਂ ਜਾਤੀ ਨਾਲ ਸਬੰਧਤ ਸਮਝਿਆ ਜਾਂਦਾ ਹੈ। ਇਸ ਕਰਕੇ ਉਨ੍ਹਾਂ ਨੇ ਕਿਹਾ ਕਿ ਭਾਜਪਾ ਦੇ ਰਾਜ ਵਿੱਚ ਘੱਟ ਗਿਣਤੀਆਂ ਅਤੇ ਦਲਿਤਾਂ ਨਾਲ ਵਿਤਕਰਾ ਹੀ ਕੀਤਾ ਜਾਂਦਾ ਰਿਹਾ ਹੈ।
ਕਰੋੜਾਂ ਦੇ ਪ੍ਰੋਜੈਕਟਾਂ ਦਾ ਰੱਖਿਆ ਗਿਆ ਨੀਂਹ ਪੱਥਰ
ਇਸ ਮੌਕੇ ਗੱਲਬਾਤ ਕਰਦਿਆਂ ਆਪ ਸਾਂਸਦ ਤੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਬਰਨਾਲਾ ਜ਼ਿਲ੍ਹੇ ਵਿੱਚ ਸਾਢੇ ਨੌਂ ਕਰੋੜ ਦੇ ਵਿਕਾਸ ਕਾਰਜਾਂ ਦਾ ਨੀਹ ਪੱਥਰ ਰੱਖਿਆ ਗਿਆ ਹੈ। ਹਰ ਹਫ਼ਤੇ ਕਰੋੜਾਂ ਰੁਪਏ ਦੇ ਵਿਕਾਸ ਕੰਮਾਂ ਦੇ ਨੀਹ ਪੱਥਰ ਅਤੇ ਉਦਘਾਟਨ ਕੀਤੇ ਜਾ ਰਹੇ ਹਨ। ਕਸਬਾ ਹੰਡਿਆਇਆ ਵਿਖੇ ਇਕ ਟਿਊਬਵੈਲ ਅਤੇ ਖੇਡ ਮੈਦਾਨ ਦਾ ਹੰਡਿਆਇਆ ਵਿਖੇ ਨੀਹ ਪੱਥਰ ਰੱਖਿਆ ਗਿਆ ਹੈ। ਡੀਸੀ ਦਫਤਰ ਕੰਪਲੈਕਸ ਵਿਖੇ ਚੌਥੀ ਮੰਜ਼ਿਲ ਬਣਾਉਣ ਦਾ ਉਦਘਾਟਨ ਕੀਤਾ ਗਿਆ ਹੈ, ਜਿਸ ਨਾਲ ਬਿਨਾਂ ਦਫਤਰਾਂ ਤੋਂ ਕੰਮ ਕਰ ਰਹੇ ਵਿਭਾਗਾ ਨੂੰ ਦਫਤਰ ਮੁਹੱਈਆ ਹੋਣਗੇ।
ਬਰਨਾਲਾ ਦਾ ਵਿਕਾਸ ਹੋਵੇਗਾ
ਇਸ ਦੇ ਨਾਲ ਹੀ ਪਿੰਡ ਸੰਘੇੜਾ ਤੋਂ ਝਲੂਰ ਨੂੰ ਜਾਣ ਵਾਲੀ ਸੜਕ ਦਾ ਇਕ ਕਰੋੜ 64 ਲੱਖ ਰੁਪਏ ਨਾਲ ਨਵੀਨੀਕਰਨ ਸ਼ੁਰੂ ਕਰਵਾਇਆ ਗਿਆ। ਇਸ ਤੋਂ ਇਲਾਵਾ ਸ਼ਹੀਦ ਜੀਤਾ ਸਿੰਘ ਨਗਰ ਵਿੱਚ ਇੰਟਰਲੋਕ ਟਾਈਲ ਲਗਾਉਣ ਦਾ ਕੰਮ ਸ਼ੁਰੂ ਕੀਤਾ ਗਿਆ ਹੈ। ਉਨ੍ਹਾਂ ਵਿਕਾਸ ਕੰਮਾਂ ਲਈ ਕਰੋੜਾਂ ਦੀ ਗਰਾਂਟ ਦੇਣ ਲਈ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕੀਤਾ। ਸ਼ਹਿਰ ਵਿੱਚ ਸੀਵਰੇਜ ਅਤੇ ਪੀਣ ਵਾਲੇ ਪਾਣੀ ਦੀ ਸਮੱਸਿਆ ਸਬੰਧੀ ਮੀਤ ਹੇਅਰ ਨੇ ਕਿਹਾ ਕਿ ਸ਼ਹਿਰ ਵਿੱਚ ਇਸ ਪਾਈਪ ਲਾਈਨ ਨੂੰ ਪਾਏ ਕਰੀਬ 50 ਸਾਲ ਤੋਂ ਵੱਧ ਸਮਾਂ ਹੋ ਗਿਆ ਹੈ ਅਤੇ ਇਹ ਪਾਈਪਾਂ ਖਰਾਬ ਹੋ ਚੁੱਕੀਆਂ ਹਨ, ਜਿਨਾਂ ਦੇ ਨਵੀਨੀਕਰਨ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜ਼ਿਮਨੀ ਚੋਣ ਨੂੰ ਲੈ ਕੇ ਆਮ ਆਦਮੀ ਪਾਰਟੀ ਦੀ ਤਿਆਰੀ ਹੈ, ਇਸ ਦਾ ਐਲਾਨ ਚੋਣ ਕਮਿਸ਼ਨ ਕਰੇਗਾ।