ਚੰਡੀਗੜ੍ਹ: ਬਰਨਾਲਾ ਤੋਂ ਵਿਧਾਇਕ ਅਤੇ ਪੰਜਾਬ ਸਰਕਾਰ ਦੇ ਮੰਤਰੀ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਸੰਸਦ ਮੈਂਬਰ ਬਨਣ ਤੋਂ ਬਾਅਦ ਵਿਧਾਇਕ ਦੇ ਅਹੁੱਦੇ ਤੋਂ ਆਪਣਾ ਅਸਤੀਫ਼ਾ ਦੇ ਦਿੱਤਾ ਹੈ, ਜਿਸ ਤੋਂ ਬਾਅਦ ਹੁਣ ਬਰਨਾਲਾ ਸੀਟ ਖਾਲੀ ਹੋ ਗਈ ਹੈ। ਦੱਸ ਦਈਏ ਕਿ ਇਸ ਸੀਟ ‘ਤੇ ਹੁਣ ਜ਼ਿਮਨੀ ਚੋਣ ਕਰਵਾਈ ਜਾਵੇਗੀ। ਲੋਕ ਸਭਾ ਚੋਣਾਂ ਵਿੱਚ ਮੀਤ ਹੇਅਰ ਨੇ ਸੰਗਰੂਰ ਲੋਕ ਸਭਾ ਹਲਕੇ ਤੋਂ ਜਿੱਤ ਦਰਜ ਕੀਤੀ ਸੀ, ਜਿਸ ਤੋਂ ਬਾਅਦ ਸੰਵਿਧਾਨ ਮੁਤਾਬਿਕ ਇਹ ਸੀਟ ਖਾਲੀ ਕਰਨੀ ਪੈਣੀ ਸੀ, ਜਿਸ ਕਰਕੇ ਮੰਤਰੀ ਮੀਤ ਹੇਅਰ ਨੇ ਆਪਣੀ ਵਿਧਾਇਕੀ ਤੋਂ ਅਸਤੀਫ਼ਾ ਦੇ ਦਿੱਤਾ ਹੈ। ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਐਕਸ ‘ਤੇ ਪੋਸਟ ਸਾਂਝੀ ਕਰ ਕੇ ਇਸ ਦੀ ਜਾਣਕਾਰੀ ਦਿੱਤੀ ਹੈ।
ਮੀਤ ਹੇਅਰ ਦੇ ਐਲਾਨ : ਜ਼ਿਕਰਯੋਗ ਹੈ ਕਿ ਅਸਤੀਫ਼ਾ ਦੇਣ ਤੋਂ ਪਹਿਲਾਂ ਮੰਤਰੀ ਮੀਤ ਹੇਅਰ ਨੇ ਐਲਾਨ ਕੀਤਾ ਸੀ ਕਿ ਨਵੀਂ ਨੀਤੀ ਤਹਿਤ ਓਲੰਪਿਕਸ ਵਿੱਚ ਹਿੱਸਾ ਲੈਣ ਵਾਲੇ ਖਿਡਾਰੀਆਂ ਨੂੰ ਤਿਆਰੀ ਲਈ 15 ਲੱਖ ਰੁਪਏ ਪ੍ਰਤੀ ਖਿਡਾਰੀ ਦਿੱਤੇ ਜਾਣਗੇ। ਓਲੰਪਿਕਸ ਵਿੱਚ ਸੋਨੇ, ਚਾਂਦੀ ਤੇ ਕਾਂਸੀ ਦਾ ਤਮ਼ਗਾ ਜੇਤੂ ਪੰਜਾਬੀ ਖਿਡਾਰੀ ਨੂੰ ਕ੍ਰਮਵਾਰ 3 ਕਰੋੜ, 2 ਕਰੋੜ ਅਤੇ ਇੱਕ ਕਰੋੜ ਰੁਪਏ ਮਿਲਣਗੇ।
ਇਸ ਤੋਂ ਪਹਿਲਾਂ ਪੰਜਾਬ ਦੇ ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦਾ ਡੇਰਾ ਬਾਬਾ ਨਾਨਕ ਵਿਧਾਨ ਸਭਾ ਸੀਟ ਤੋਂ ਵਿਧਾਇਕ ਦੇ ਅਹੁਦੇ ਤੋਂ ਅਤੇ ਚੱਬੇਵਾਲ ਵਿਧਾਨ ਸਭਾ ਸੀਟ ਤੋਂ ਰਾਜ ਕੁਮਾਰ ਚੱਬੇਵਾਲ ਦਾ ਅਸਤੀਫਾ ਵਿਧਾਨ ਸਭਾ ਸਪੀਕਰ ਨੇ ਪ੍ਰਵਾਨ ਕਰ ਲਿਆ ਹੈ। ਕਾਂਗਰਸ ਦੇ ਸੂਬਾ ਪ੍ਰਧਾਨ ਅਤੇ ਗਿੱਦੜਬਾਹਾ ਤੋਂ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵੀ ਅਸਤੀਫ਼ਾ ਦਿੱਤਾ ਸੀ।
- ਮਾਨ ਸਰਕਾਰ ਕੱਢਣ ਜਾ ਰਹੀ ਬੰਪਰ ਪੁਲਿਸ ਭਰਤੀ, ਨਾਲ ਨਸ਼ੇ ਨੂੰ ਰੋਕਣ ਲਈ ਵੀ ਜਾਰੀ ਕੀਤਾ ਇਹ ਹੁਕਮ... - Announcement of ten thousand posts
- ਲੋਕਾਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਡਿਪਟੀ ਕਮਿਸ਼ਨਰ ਵੱਲੋਂ ਸਵਾਗਤ ਤੇ ਸਹਾਇਤਾ ਕੇਂਦਰ ਸਥਾਪਿਤ - reception and support center
- ਮੁੱਖ ਮੰਤਰੀ ਮਾਨ ਦੀ ਸੂਬੇ ਦੇ ਸਮੂਹ ਡਿਪਟੀ ਕਮਿਸ਼ਨਰਾਂ ਨਾਲ ਮੀਟਿੰਗ, ਕਿਹਾ- ਸਰਕਾਰੀ ਦਫ਼ਤਰਾਂ ਵਿੱਚ ਲੋਕਾਂ ਨੂੰ ਹੁੰਦੀ ਪ੍ਰੇਸ਼ਾਨੀ ਕੀਤੀ ਜਾਵੇਗੀ ਖ਼ਤਮ - CM Mann Meeting WITH DCS
ਕਾਬਿਲਗੌਰ ਹੈ ਕਿ ਇਸ ਵਾਰ ਪੰਜਾਬ ਦੇ ਚਾਰ ਵਿਧਾਇਕ ਲੋਕ ਸਭਾ ਚੋਣ ਜਿੱਤ ਕੇ ਸੰਸਦ ਪਹੁੰਚੇ ਹਨ, ਜਿੰਨ੍ਹਾਂ ਵਿੱਚ ਕਾਂਗਰਸ ਦੇ ਡੇਰਾ ਬਾਬਾ ਨਾਨਕ ਤੋਂ ਵਿਧਾਇਕ ਸੁਖਜਿੰਦਰ ਸਿੰਘ ਰੰਧਾਵਾ, ਕਾਂਗਰਸ ਦੇ ਸੂਬਾ ਪ੍ਰਧਾਨ ਅਤੇ ਗਿੱਦੜਬਾਹਾ ਤੋਂ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ, ਬਰਨਾਲਾ ਤੋਂ ‘ਆਪ’ ਦੇ ਵਿਧਾਇਕ ਅਤੇ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਅਤੇ ਕਾਂਗਰਸ ਛੱਡ ‘ਆਪ’ ਵਿੱਚ ਸ਼ਾਮਲ ਹੋਏ ਰਾਜ ਕੁਮਾਰ ਚੱਬੇਵਾਲ ਸ਼ਾਮਲ ਹਨ। ਇਸ ਤੋਂ ਬਾਅਦ ਚੋਣ ਕਮਿਸ਼ਨ ਇਨ੍ਹਾਂ ਵਿਧਾਇਕਾਂ ਦੀਆਂ ਸੀਟਾਂ ਉੱਪਰ ਉਪ ਚੋਣਾਂ ਕਰਵਾਉਣ ਬਾਰੇ ਫੈਸਲਾ ਲਵੇਗਾ। ਹਾਲਾਂਕਿ ਜਲੰਧਰ ਪੱਛਮੀ ਸੀਟ ਤੋਂ ਵਿਧਾਇਕ ਸ਼ੀਤਲ ਅੰਗੁਰਾਲ ਨੇ ਲੋਕ ਸਭਾ ਚੋਣਾਂ ਤੋਂ ਠੀਕ ਪਹਿਲਾਂ ਅਸਤੀਫਾ ਦੇ ਦਿੱਤਾ ਸੀ। ਜਿੱਥੇ ਹੁਣ ਚੋਣਾਂ ਹੋਣ ਜਾ ਰਹੀਆਂ ਹਨ।