ਬਠਿੰਡਾ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਲੋਂ ਦਿੱਲੀ ਵਿੱਚ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣ ਦਾ ਐਲਾਨ ਕੀਤਾ ਹੈ। ਇਸ ਤੋਂ ਬਾਅਦ ਦਿੱਲੀ ਵਿੱਚ ਜਿੱਥੇ ਸਿਆਸੀ ਹਲਚਲ ਗਰਮਾ ਗਈ ਹੈ, ਉੱਥੇ ਹੀ ਪੰਜਾਬ ਤੋਂ ਵੀ ਵਿਰੋਧੀ ਪਾਰਟੀਆਂ ਸਣੇ ਆਮ ਆਦਮੀ ਪਾਰਟੀ ਵਲੋਂ ਪ੍ਰਤੀਕਿਰਿਆਵਾਂ ਸਾਹਮਣੇ ਆ ਰਹੀਆਂ ਹਨ। ਬਠਿੰਡਾ ਪਹੁੰਚੇ ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਵੀ ਕੇਜਰੀਵਾਲ ਦੇ ਅਸਤੀਫੇ ਨੂੰ ਲੈ ਕੇ ਆਪਣੀ ਗੱਲ ਸਾਹਮਣੇ ਰੱਖੀ।
ਸਰਕਾਰ ਨੇ ਕੰਮ ਤਾਂ ਚਲਾਉਣਾ ਹੀ ਹੈ...
ਜਿਵੇਂ ਵਾਰ-ਵਾਰ ਅੜਿਕੇ ਪਾਏ ਜਾ ਰਹੇ ਸੀ, ਇਸ ਲਈ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਅਸਤੀਫਾ ਦੇਣਾ ਸਹੀ, ਕਿਉਂਕਿ ਸਰਕਾਰ ਵਲੋਂ ਆਪਣੇ ਕੰਮ ਤਾਂ ਚਲਾਉਣੇ ਹੀ ਹਨ, ਜੋ ਕਿ ਜ਼ਰੂਰੀ ਹੈ। ਦੱਸ ਦਈਏ ਕਿ ਬੀਤੇ ਅਰਵਿੰਦ ਕੇਜਰੀਵਾਲ ਵਲੋਂ ਇਹ ਐਲਾਨ ਕੀਤਾ ਗਿਆ ਸੀ ਕਿ ਉਹ ਆਉਣ ਵਾਲੇ ਦੋ ਦਿਨਾਂ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਹੁਦੇ ਤੋਂ ਅਸਤੀਫਾ ਦੇ ਦੇਣਗੇ।
ਮੁੱਖ ਮੰਤਰੀ ਦਾ ਅਹੁਦਾ ਉਦੋਂ ਹੀ ਸਵੀਕਾਰ ਕਰਾਂਗਾ, ਜਦੋਂ ਜਨਤਾ ਆਉਣ ਵਾਲੀਆਂ ਦਿੱਲੀ ਵਿਧਾਨ ਸਭਾ ਚੋਣਾਂ ਵਿੱਚ ਮੇਰੀ ਇਮਾਨਦਾਰੀ ਦੀ ਪੁਸ਼ਟੀ ਕਰੇਗੀ। ਅਸੀਂ ਆਪਣੀ ਬੇਗੁਨਾਹੀ ਸਾਬਿਤ ਕਰਨ ਲਈ ਜਨਤਾ ਦੀ ਅਦਾਲਤ ਵਿੱਚ ਜਾਵਾਂਗੇ। - ਅਰਵਿੰਦ ਕੇਜਰੀਵਾਲ, ਦਿੱਲੀ ਦੇ ਮੁੱਖ ਮੰਤਰੀ
ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਈ ਜਾਵੇ
ਪੰਜਾਬ ਵਿੱਚ ਲਗਾਤਾਰ ਪਿਛਲੇ ਲੰਮੇ ਸਮੇਂ ਤੋਂ ਝੋਨੇ ਦੀ ਪਰਾਲੀ ਦੇ ਮੁੱਦੇ ਨੂੰ ਲੈ ਕੇ ਗੁਰਮੀਤ ਸਿੰਘ ਖੁੱਡੀਆਂ ਨਾਲ ਕਹਿਣਾ ਹੈ ਕਿ ਹਰ ਸਾਲ ਵੱਧ ਤੋਂ ਵੱਧ ਕੋਸ਼ਿਸ਼ ਕੀਤੀ ਜਾਂਦੀ ਹੈ ਕਿ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਈ ਜਾਵੇ। ਉਨ੍ਹਾਂ ਕਿਹਾ ਕਿ ਪਿਛਲੇ ਸਾਲ 3 ਲੱਖ ਦੇ ਕਰੀਬ ਮਸ਼ੀਨਰੀ ਕਿਸਾਨਾਂ ਨੂੰ ਦਿੱਤੀ ਸੀ ਅਤੇ ਇਸ ਵਾਰ ਪੰਜ ਲੱਖ ਮਸ਼ੀਨਰੀ ਅਸੀਂ ਕਿਸਾਨਾਂ ਨੂੰ ਦੇ ਰਹੇ ਹਾਂ। ਇਸ ਕਰਕੇ ਪਿਛਲੇ ਸਾਲਾਂ ਦੇ ਮੁਕਾਬਲੇ ਇਸ ਵਾਰ ਲੋਕਾਂ ਨੂੰ ਝੋਨੇ ਦੀ ਪਰਾਲੀ ਦੇ ਧੂਏ ਤੋਂ ਨਿਜਾਤ ਮਿਲੇਗੀ। ਗੁਰਮੀਤ ਸਿੰਘ ਖੁੱਡੀਆਂ ਬਠਿੰਡਾ ਵਿਖੇ ਪੰਜਾਬ ਪੁਲਿਸ ਵੱਲੋਂ ਦੋ ਰੋਜ਼ਾ ਕਰਵਾਏ ਹਾਕੀ ਟੂਰਨਾਮੈਂਟ ਦੇ ਮੁੱਖ ਮਹਿਮਾਨ ਵਜੋਂ ਵਿਸ਼ੇਸ਼ ਤੌਰ ਉੱਤੇ ਪੁੱਜੇ ਸੀ।