ਲੁਧਿਆਣਾ: ਅੱਧਾ ਦਸੰਬਰ ਲੰਘਣ ਦੇ ਬਾਅਦ ਵੀ ਹਾਲੇ ਲੋਕ ਠੰਢ ਦਾ ਇੰਤਜ਼ਾਰ ਕਰ ਰਹੇ ਹਨ, ਪਰ ਹੁਣ ਇਹ ਇੰਤਜ਼ਾਰ ਖ਼ਤਮ ਹੋਣ ਵਾਲਾ ਹੈ। ਪੰਜਾਬ 'ਚ ਮੌਸਮ ਅੰਦਰ ਆਉਣ ਵਾਲੇ ਦਿਨਾਂ 'ਚ ਵੱਡੀਆਂ ਤਬਦੀਲੀਆਂ ਵੇਖਣ ਨੂੰ ਮਿਲਣਗੀਆਂ। ਲੋਕਾਂ ਨੂੰ ਦਿਨ ਸਮੇਂ ਜੋ ਸੂਰਜ ਦੀ ਤਪਿਸ਼ ਮਹਿਸੂਸ ਹੋ ਰਹੀ ਸੀ, ਉਹ ਆਉਣ ਵਾਲੇ ਦਿਨਾਂ 'ਚ ਘੱਟ ਜਾਵੇਗੀ ਅਤੇ ਸ਼ੀਤ ਲਹਿਰ ਚੱਲਣ ਦੇ ਨਾਲ ਲੋਕਾਂ ਨੂੰ ਠੰਢ ਮਹਿਸੂਸ ਹੋਵੇਗੀ। ਜੇਕਰ ਮੌਜੂਦਾ ਟੈਂਪਰੇਚਰ ਦੀ ਗੱਲ ਕੀਤੀ ਜਾਵੇ ਤਾਂ ਦਿਨ ਦਾ ਟੈਂਪਰੇਚਰ ਲਗਭਗ 20 ਡਿਗਰੀ ਦੇ ਨੇੜੇ ਅਤੇ ਰਾਤ ਦਾ ਟੈਂਪਰੇਚਰ ਲਗਭਗ 7 ਡਿਗਰੀ ਦੇ ਨੇੜੇ ਚੱਲ ਰਿਹਾ ਹੈ, ਜੋ ਕਿ ਆਮ ਨਾਲੋਂ ਘੱਟ ਹੈ।
ਮੌਸਮ ਵਿਭਾਗ ਦਾ ਕੀ ਕਹਿਣਾ
ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਮੌਸਮ ਵਿਭਾਗ ਦੇ ਮੁਖੀ ਡਾਕਟਰ ਪਵਨੀਤ ਕੌਰ ਨੇ ਦੱਸਿਆ ਕਿ ਆਉਣ ਵਾਲੇ ਦਿਨਾਂ ਦੇ ਵਿੱਚ ਸ਼ੀਤ ਲਹਿਰ ਚੱਲੇਗੀ। ਇਸ ਨੂੰ ਲੈ ਕੇ ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਵੀ ਜਾਰੀ ਕੀਤਾ ਗਿਆ ਹੈ। ਉਹਨਾਂ ਦੱਸਿਆ ਕਿ ਕੋਲਡ ਡੇਜ਼ ਆਉਣ ਵਾਲੇ ਦਿਨਾਂ 'ਚ ਵੇਖੇ ਜਾ ਸਕਦੇ ਹਨ। ਇਸ ਤੋਂ ਇਲਾਵਾ ਕਣਕ ਦੀ ਫਸਲ ਨੂੰ ਲੈ ਕੇ ਉਨ੍ਹਾਂ ਕਿਹਾ ਕਿ ਇਹ ਮੌਸਮ ਕਾਫੀ ਢੁੱਕਵਾਂ ਹੈ। ਠੰਡ ਵਿੱਚ ਰੱਬੀ ਦੀਆਂ ਫਸਲਾਂ ਜਿਆਦਾ ਚੰਗੀਆਂ ਹੁੰਦੀਆਂ ਹਨ। ਉਹਨਾਂ ਕਿਹਾ ਕਿ ਦਿਨ ਦੇ ਟੈਂਪਰੇਚਰ ਦੇ ਵਿੱਚ ਹੁਣ ਤੋਂ ਹੀ ਫ਼ਰਕ ਵੇਖਣ ਨੂੰ ਮਿਲ ਰਿਹਾ ਹੈ। ਆਉਣ ਵਾਲੇ ਦਿਨਾਂ ਵਿੱਚ ਹੋਰ ਠੰਢ ਵਧੇਗੀ ਅਤੇ ਦਿਨ ਦਾ ਟੈਂਪਰੇਚਰ ਹੇਠਾਂ ਜਾਵੇਗਾ ਅਤੇ ਸਰਦ ਹਵਾਵਾਂ ਚੱਲਣਗੀਆਂ।
ਯੈਲੋ ਅਲਰਟ ਜਾਰੀ
ਮੌਸਮ ਕੇਂਦਰ ਵੱਲੋਂ ਸਾਂਝੀ ਕੀਤੀ ਗਈ ਜਾਣਕਾਰੀ ਅਨੁਸਾਰ ਪੰਜਾਬ ਦੇ 7 ਜ਼ਿਲ੍ਹਿਆਂ ਵਿੱਚ ਧੁੰਦ ਦਾ ਅਸਰ ਦੇਖਣ ਨੂੰ ਮਿਲੇਗਾ, ਜਿਸ ਵਿਚ ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਲੁਧਿਆਣਾ, ਬਰਨਾਲਾ, ਸੰਗਰੂਰ ਅਤੇ ਮਾਨਸਾ ਵਿੱਚ ਧੁੰਦ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਇੱਥੇ ਯੈਲੋ ਅਲਰਟ ਜਾਰੀ ਕੀਤਾ ਹੈ। ਮੌਸਮ ਏਜੰਸੀ ਨੇ ਭਵਿੱਖਬਾਣੀ ਕੀਤੀ ਹੈ ਕਿ 9 ਦਸੰਬਰ ਨੂੰ ਪੱਛਮੀ ਹਿਮਾਲਿਆ ਖੇਤਰ ਵਿੱਚ ਹਲਕੀ ਜਾਂ ਦਰਮਿਆਨੀ ਬਾਰਿਸ਼ ਜਾਂ ਬਰਫ਼ਬਾਰੀ ਹੋਣ ਦੇ ਨਾਲ-ਨਾਲ ਪੰਜਾਬ, ਹਰਿਆਣਾ, ਚੰਡੀਗੜ੍ਹ ਅਤੇ ਪੱਛਮੀ ਉੱਤਰ ਪ੍ਰਦੇਸ਼ ਵਿੱਚ ਬਾਰਿਸ਼ ਦੀ ਸੰਭਾਵਨਾ ਹੈ।
ਜਲੰਧਰ, ਹੁਸ਼ਿਆਰਪੁਰ, ਅੰਮ੍ਰਿਤਸਰ, ਕਪੂਰਥਲਾ, ਤਰਨਤਾਰਨ, ਗੁਰਦਾਸਪੁਰ, ਫਤਿਹਗੜ੍ਹ ਸਾਹਿਬ, ਪਠਾਨਕੋਟ, ਮੁਹਾਲੀ ਅਤੇ ਚੰਡੀਗੜ੍ਹ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਮੌਸਮ ਵਿਭਾਗ ਵੱਲੋਂ ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਹੁਸ਼ਿਆਰਪੁਰ, ਕਪੂਰਥਲਾ, ਪਠਾਨਕੋਟ, ਤਰਨਤਾਰਨ, ਗੁਰਦਾਸਪੁਰ, ਮੁਕਤਸਰ, ਫ਼ਿਰੋਜ਼ਪੁਰ, ਮੋਗਾ, ਫਾਜ਼ਿਲਕਾ, ਬਠਿੰਡਾ, ਮਾਨਸਾ, ਬਰਨਾਲਾ, ਮੁਹਾਲੀ, ਮਲੇਰਕੋਟਲਾ, ਫਤਿਹਗੜ੍ਹ ਸਾਹਿਬ ਦੇ ਨਾਲ-ਨਾਲ ਚੰਡੀਗੜ੍ਹ ਵਿੱਚ ਧੁੰਦ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
- ਵਿਦਿਆਰਥੀਆਂ ਨੂੰ ਲੱਗੀਆਂ ਮੌਜਾਂ ਹੀ ਮੌਜਾਂ, ਪੰਜਾਬ ਦੇ ਸਾਰੇ ਸਕੂਲਾਂ ਵਿਚ ਹੋਈਆਂ ਛੁੱਟੀਆਂ, ਜਾਣੋ ਕਦੋਂ ਤੋਂ ਸ਼ੁਰੂ ਨੇ ਛੁੱਟੀਆਂ ...
- ਰਵਨੀਤ ਬਿੱਟੂ ਦਾ ਵੱਡਾ ਬਿਆਨ, ਜਾਣੋ ਪਹਿਲਾਂ ਕਿਸ ਨੂੰ ਕਿਹਾ "ਕੌਮ ਦਾ ਹੀਰਾ" ਅਤੇ ਹੁਣ ਕਿਹਾ "ਸੱਪ"
- ਕੀ ਤੁਸੀਂ ਜਾਣਦੇ ਹੋ ਪੰਜਾਬ ਦੇ ਅਜਿਹੇ ਪਿੰਡ ਬਾਰੇ ਜਿੱਥੇ ਲੋਕ ਮੁੰਡੇ ਅਤੇ ਕੁੜੀਆਂ ਦੇ ਰਿਸ਼ਤੇ ਨਹੀਂ ਕਰਨਾ ਚਾਹੁੰਦੇ? ਜੇਕਰ ਨਹੀਂ ਤਾਂ ਪੜ੍ਹੋ ਇਹ ਖਬਰ...