ETV Bharat / state

ਪੰਜਾਬ ਦੇ ਮੁੱਖ ਮੰਤਰੀ ਵੱਲੋਂ 'ਆਪ' ਉਮੀਦਵਾਰ ਦੇ ਹੱਕ 'ਚ ਚੋਣ ਪ੍ਰਚਾਰ, ਵਿਰੋਧੀਆਂ 'ਤੇ ਲਾਏ ਸਿਆਸੀ ਨਿਸ਼ਾਨੇ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬਰਨਾਲਾ ਵਿਧਾਨ ਸਭਾ ਹਲਕੇ ਦੇ ਸੰਘੇੜਾ ਅਤੇ ਧਨੌਲਾ ਵਿੱਚ ਆਪ ਉਮੀਦਵਾਰ ਹਰਿੰਦਰ ਸਿੰਘ ਧਾਲੀਵਾਲ ਲਈ ਚੋਣ ਪ੍ਰਚਾਰ ਕੀਤਾ।

BARNALA ASSEMBLY CONSTITUENCY
'ਆਪ' ਉਮੀਦਵਾਰ ਦੇ ਹੱਕ 'ਚ ਚੋਣ ਪ੍ਰਚਾਰ (ETV Bharat (ਪੱਤਰਕਾਰ , ਬਰਨਾਲਾ))
author img

By ETV Bharat Punjabi Team

Published : Nov 12, 2024, 10:52 PM IST

ਬਰਨਾਲਾ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬਰਨਾਲਾ ਵਿਧਾਨ ਸਭਾ ਹਲਕੇ ਦੇ ਸੰਘੇੜਾ ਅਤੇ ਧਨੌਲਾ ਵਿੱਚ ਆਪ ਉਮੀਦਵਾਰ ਹਰਿੰਦਰ ਸਿੰਘ ਧਾਲੀਵਾਲ ਲਈ ਚੋਣ ਪ੍ਰਚਾਰ ਕਰਦਿਆਂ ਵਿਸ਼ਾਲ ਜਨ ਸਭਾਵਾਂ ਨੂੰ ਸੰਬੋਧਨ ਕੀਤਾ। ਮੁੱਖ ਮੰਤਰੀ ਨੇ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀਆਂ ਪ੍ਰਾਪਤੀਆਂ 'ਤੇ ਧਿਆਨ ਕੇਂਦਰਿਤ ਕਰਦਿਆਂ ਸਿੱਖਿਆ, ਸਿਹਤ ਸੰਭਾਲ, ਬੁਨਿਆਦੀ ਢਾਂਚੇ ਅਤੇ ਲੋਕ ਭਲਾਈ ਦੇ ਖੇਤਰ ਵਿੱਚ ਵਿਕਾਸ ਦੀਆਂ ਪ੍ਰਾਪਤੀਆਂ ਨੂੰ ਉਜਾਗਰ ਕੀਤਾ। ਮਾਨ ਨੇ ਵਿਰੋਧੀ ਧਿਰ 'ਤੇ ਇੰਨੇ ਲੰਬੇ ਸਮੇਂ ਤੋਂ ਲੋਕਾਂ ਨੂੰ ਲੁੱਟਣ ਅਤੇ ਗੁੰਮਰਾਹ ਕਰਨ 'ਤੇ ਵੀ ਹਮਲਾ ਬੋਲਿਆ। ਮੁੱਖ ਮੰਤਰੀ ਭਗਵੰਤ ਮਾਨ ਨੇ ਬਰਨਾਲਾ ਵਾਸੀਆਂ ਦੇ ਲਗਾਤਾਰ ਸਹਿਯੋਗ ਲਈ ਧੰਨਵਾਦ ਕੀਤਾ ਅਤੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ 'ਆਪ' ਸਰਕਾਰ ਉਨ੍ਹਾਂ ਦੀ ਭਲਾਈ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਅਸੀਂ ਇੱਥੇ ਕੰਮ ਕਰਨ ਅਤੇ ਅਸਲ ਬਦਲਾਅ ਲਿਆਉਣ ਲਈ ਆਏ ਹਾਂ।

ਹਵਾ ਪ੍ਰਦੂਸ਼ਣ ਸਰਹੱਦਾਂ ਨੂੰ ਨਹੀਂ ਜਾਣਦਾ

ਮੁੱਖ ਮੰਤਰੀ ਭਗਵੰਤ ਮਾਨ ਨੇ ਪਰਾਲੀ ਪ੍ਰਬੰਧਨ ਵਿੱਚ ਨਾਕਾਮ ਰਹਿਣ ਅਤੇ ਪੰਜਾਬ ਦੇ ਕਿਸਾਨਾਂ ਦੀ ਸਹਾਇਤਾ ਨਾ ਕਰਨ ਲਈ ਕੇਂਦਰ ਸਰਕਾਰ ਦੀ ਸਖ਼ਤ ਆਲੋਚਨਾ ਕੀਤੀ। ਮਾਨ ਨੇ ਕਿਹਾ ਕਿ ਪਾਕਿਸਤਾਨ ਦੇ ਪੰਜਾਬ ਦੇ ਕੁਝ ਲੋਕ ਕਹਿ ਰਹੇ ਹਨ ਕਿ ਸਾਡਾ ਧੂੰਆਂ ਉਨ੍ਹਾਂ ਦੀ ਹਵਾ ਨੂੰ ਪ੍ਰਦੂਸ਼ਤ ਕਰ ਰਿਹਾ ਹੈ, ਫਿਰ ਕੁਝ ਕਹਿ ਰਹੇ ਹਨ ਕਿ ਇਹ ਧੂੰਆਂ ਦਿੱਲੀ ਜਾ ਰਿਹਾ ਹੈ। ਇਹ ਸੱਚ ਨਹੀਂ ਹੈ ਕਿ ਸਾਰਾ ਧੂੰਆਂ ਸਾਡੇ ਪਾਸਿਓਂ ਆ ਰਿਹਾ ਹੈ। ਮੈਂ ਤੁਹਾਨੂੰ ਦੱਸਣਾ ਚਾਹੁੰਦਾ ਹਾਂ ਕਿ ਹਵਾ ਪ੍ਰਦੂਸ਼ਣ ਸਰਹੱਦਾਂ ਨੂੰ ਨਹੀਂ ਜਾਣਦਾ। ਦੂਜੇ ਰਾਜ ਵੀ ਝੋਨੇ ਦੀ ਖੇਤੀ ਕਰਦੇ ਹਨ। ਅਸੀਂ ਵੀ ਇਸੇ ਸਮੱਸਿਆ ਦਾ ਸਾਹਮਣਾ ਕਰ ਰਹੇ ਹਾਂ, ਅਤੇ ਜਦੋਂ ਅਸੀਂ ਇਸ ਨਾਲ ਨਜਿੱਠਣ ਲਈ ਹਰ ਸੰਭਵ ਕੋਸ਼ਿਸ਼ ਕਰ ਰਹੇ ਹਾਂ, ਤਾਂ ਕੇਂਦਰ ਸਰਕਾਰ ਸਾਡੀ ਮਦਦ ਨਹੀਂ ਕਰ ਰਹੀ ਹੈ।

BARNALA ASSEMBLY CONSTITUENCY
'ਆਪ' ਉਮੀਦਵਾਰ ਦੇ ਹੱਕ 'ਚ ਚੋਣ ਪ੍ਰਚਾਰ (ETV Bharat (ਪੱਤਰਕਾਰ , ਬਰਨਾਲਾ))

ਪ੍ਰਦੂਸ਼ਣ ਨਾਲ ਨਜਿੱਠਣ ਵਿੱਚ ਮਦੱਦ

ਉਨ੍ਹਾਂ ਨੇ ਵਾਤਾਵਰਣ ਦੇ ਨਕਾਰਾਤਮਿਕ ਪ੍ਰਭਾਵ ਨੂੰ ਘਟਾਉਣ ਲਈ ਫ਼ਸਲੀ ਵਿਭਿੰਨਤਾ ਦੀ ਲੋੜ ਨੂੰ ਵੀ ਉਜਾਗਰ ਕੀਤਾ ਅਤੇ ਕੇਂਦਰ ਸਰਕਾਰ ਦੀ ਉਦਾਸੀਨਤਾ ਲਈ ਨਿਖੇਧੀ ਕੀਤੀ। ਮਾਨ ਨੇ ਕਿਹਾ ਕਿ ਅਸੀਂ ਆਪਣੇ ਕਿਸਾਨਾਂ ਨੂੰ ਫਸਲਾਂ ਦੀ ਵਿਭਿੰਨਤਾ ਕਰਨ ਅਤੇ ਪਰਾਲੀ ਸਾੜਨ ਤੋਂ ਦੂਰ ਰਹਿਣ ਲਈ ਉਤਸ਼ਾਹਿਤ ਕਰ ਰਹੇ ਹਾਂ, ਪਰ ਕੇਂਦਰ ਸਰਕਾਰ ਇਨ੍ਹਾਂ ਯਤਨਾਂ ਲਈ ਪ੍ਰੇਰਨਾ ਜਾਂ ਸਹਾਇਤਾ ਪ੍ਰਦਾਨ ਕਰਨ ਵਿੱਚ ਅਸਫਲ ਰਹੀ ਹੈ। ਜੇਕਰ ਉਹ ਸੱਚਮੁੱਚ ਪੰਜਾਬ ਅਤੇ ਵਾਤਾਵਰਣ ਦੀ ਪ੍ਰਵਾਹ ਕਰਦੇ ਹਨ, ਤਾਂ ਉਹ ਸਾਡੇ ਕਿਸਾਨਾਂ ਨੂੰ ਸਹਾਇਤਾ ਦੀ ਪੇਸ਼ਕਸ਼ ਕਰਨ ਅਤੇ ਸਾਰਥਿਕ ਤਰੀਕੇ ਨਾਲ ਪ੍ਰਦੂਸ਼ਣ ਨਾਲ ਨਜਿੱਠਣ ਵਿੱਚ ਸਾਡੀ ਮਦੱਦ ਕਰਨ। ਰੈਲੀਆਂ ਦੌਰਾਨ ਸੰਗਰੂਰ ਤੋਂ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ, ‘ਆਪ’ ਉਮੀਦਵਾਰ ਹਰਿੰਦਰ ਸਿੰਘ ਧਾਲੀਵਾਲ, ਵਿਧਾਇਕ 'ਤੇ ਸਾਬਕਾ ਮੰਤਰੀ ਚੇਤਨ ਸਿੰਘ ਜੌੜੇਮਾਜਰਾ ਅਤੇ ਪਾਰਟੀ ਅਹੁਦੇਦਾਰ ਵੀ ਹਾਜ਼ਰ ਸਨ। ਮੁੱਖ ਮੰਤਰੀ ਨੇ ਪੰਜਾਬ ਦੀ ਸਿੱਖਿਆ ਪ੍ਰਣਾਲੀ ਵਿੱਚ ਸੁਧਾਰਾਂ ਤੋਂ ਸ਼ੁਰੂ ਕਰਦੇ ਹੋਏ ਵੱਖ-ਵੱਖ ਮੁੱਦਿਆਂ ਨੂੰ ਸੰਬੋਧਨ ਕੀਤਾ।

ਡਾਕਟਰਾਂ ਨੂੰ ਬਾਹਰੋਂ ਲੋੜੀਂਦੀ ਦਵਾਈ ਲਿਖਣ ਦੇ ਹੁਕਮ ਨਹੀਂ

ਭਗਵੰਤ ਮਾਨ ਨੇ ਕਿਹਾ ਸਾਡੇ ਸਕੂਲਾਂ ਦੇ ਨਤੀਜੇ ਵਿੱਚ ਸੁਧਾਰ ਹੋ ਰਿਹਾ ਹੈ, ਅਤੇ ਸਾਡੇ ਬੱਚੇ ਹੁਣ ਇਮਤਿਹਾਨਾਂ ਵਿੱਚ ਟਾੱਪ ਕਰ ਰਹੇ ਹਨ। ਅਸੀਂ ਨਾ ਸਿਰਫ਼ ਬੁਨਿਆਦੀ ਢਾਂਚੇ 'ਤੇ ਕੰਮ ਕੀਤਾ ਹੈ, ਸਗੋਂ ਅਧਿਆਪਕਾਂ ਨੂੰ ਸਿਖਲਾਈ ਦੇਣ 'ਤੇ ਵੀ ਕੰਮ ਕੀਤਾ ਹੈ। ਉਨ੍ਹਾਂ ਦੱਸਿਆ ਕਿ ਕਿਵੇਂ ਅਧਿਆਪਕ ਭਾਈਚਾਰਾ ਬਦਲ ਗਿਆ ਹੈ, ਅਧਿਆਪਕ ਹੁਣ ਪ੍ਰਬੰਧਕੀ ਕੰਮਾਂ ਵਿੱਚ ਫਸਣ ਦੀ ਬਜਾਏ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਪੜਾ ਰਹੇ ਹਨ। ਸਿਹਤ ਸੰਭਾਲ ਬਾਰੇ ਬੋਲਦਿਆਂ ਸੀਐਮ ਮਾਨ ਨੇ ਮੁਹੱਲਾ ਕਲੀਨਿਕਾਂ ਦੀ ਸਿਰਜਣਾ ਰਾਹੀਂ ਮਿਆਰੀ ਸਿਹਤ ਸਹੂਲਤਾਂ ਨੂੰ ਯਕੀਨੀ ਬਣਾਉਣ ਲਈ ਕੀਤੇ ਗਏ ਯਤਨਾਂ 'ਤੇ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਨੇ ਇਹ ਯਕੀਨੀ ਬਣਾਇਆ ਹੈ ਕਿ ਸਰਕਾਰੀ ਕਲੀਨਿਕਾਂ ਅਤੇ ਹਸਪਤਾਲਾਂ ਵਿੱਚ ਡਾਕਟਰਾਂ ਦੁਆਰਾ ਤਜਵੀਜ਼ ਕੀਤੀਆਂ ਦਵਾਈਆਂ ਬਿਨਾਂ ਕਿਸੇ ਵਾਧੂ ਕੀਮਤ ਦੇ, ਹਸਪਤਾਲਾਂ ਵਿੱਚ ਹੀ ਉਪਲਬਧ ਹੋਣ। ਉਨ੍ਹਾਂ ਕਿਹਾ ਕਿ ਮਰੀਜ਼ਾਂ ਨੂੰ ਪਰੇਸ਼ਾਨੀ ਨਾ ਹੋਵੇ ਇਸ ਲਈ ਅਸੀਂ ਡਾਕਟਰਾਂ ਨੂੰ ਬਾਹਰੋਂ ਲੋੜੀਂਦੀ ਦਵਾਈ ਨਹੀਂ ਲਿਖਣ ਦੇ ਹੁਕਮ ਦਿੱਤੇ ਹਨ।

ਪੰਜਾਬ ਦੇ 90% ਘਰਾਂ ਨੂੰ ਜ਼ੀਰੋ ਬਿਜਲੀ ਦੇ ਬਿੱਲ

ਸੀਐਮ ਮਾਨ ਨੇ ਅੱਗੇ ਕਿਹਾ ਕਿ ਪੰਜਾਬ ਦੇ 90% ਘਰਾਂ ਨੂੰ ਜ਼ੀਰੋ ਬਿਜਲੀ ਦੇ ਬਿੱਲ ਮਿਲ ਰਹੇ ਹਨ, ਜਿਸ ਨਾਲ ਪੇਂਡੂ ਖੇਤਰਾਂ ਵਿੱਚ ਬਿਜਲੀ ਸਪਲਾਈ ਵਿੱਚ ਮਹੱਤਵਪੂਰਨ ਸੁਧਾਰ ਹੋਏ ਹਨ, ਖਾਸ ਕਰਕੇ ਖੇਤੀ ਲਈ ਸਮੇਂ ਸਿਰ ਬਿਜਲੀ ਦੀ ਸਪਲਾਈ ਦੇਣਾ। ਉਨ੍ਹਾਂ ਨੇ ਵਿਰੋਧੀ ਧਿਰ ਖਾਸ ਕਰਕੇ ਭਾਜਪਾ ਅਤੇ ਕਾਂਗਰਸ 'ਤੇ ਚੁਟਕੀ ਲੈਂਦਿਆਂ ਕਿਹਾ ਕਿ ਇਹ ਪਾਰਟੀਆਂ ਸਿਰਫ ਆਪਸ ਵਿੱਚ ਲੜਨ ਵਿੱਚ ਦਿਲਚਸਪੀ ਰੱਖਦੀਆਂ ਹਨ। ਉਹ ਆਪਸ ਵਿੱਚ ਲੜਦੇ ਹਨ, ਪਰ ਉਹ ਕਦੇ ਵੀ ਉਹ ਕੰਮ ਨਹੀਂ ਕਰ ਸਕਦੇ ਜੋ ਅਸੀਂ ਪੰਜਾਬ ਲਈ ਕਰ ਰਹੇ ਹਾਂ।" ਉਨ੍ਹਾਂ ਨੇ ਆਪਣੀ ਸਰਕਾਰ ਵੱਲੋਂ ਮੁਹੱਈਆ ਕਰਵਾਏ ਗਏ ਰੁਜ਼ਗਾਰ ਦੇ ਮੌਕਿਆਂ ਬਾਰੇ ਵੀ ਦੱਸਿਆ, ਉਨ੍ਹਾਂ ਨੇ 45,000 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣ ਬਾਰੇ ਦੱਸਿਆ ਅਤੇ ਭਰੋਸਾ ਦਿੱਤਾ ਕਿ ਪੁਲਿਸ ਵਿਭਾਗ ਵਿੱਚ ਜਲਦੀ ਹੀ ਹੋਰ ਨੌਕਰੀਆਂ ਕੱਢੀਆਂ ਜਾਣਗੀਆਂ। ਉਨ੍ਹਾਂ ਸੜਕ ਹਾਦਸਿਆਂ ਵਿੱਚ 45% ਦੀ ਕਮੀ ਦੇ ਨਾਲ-ਨਾਲ ਕੁਸ਼ਲਤਾ ਅਤੇ ਜਵਾਬ ਦੇ ਸਮੇਂ ਵਿੱਚ ਸੁਧਾਰ ਕਰਨ ਲਈ ਪੁਲਿਸ ਵਿਭਾਗ ਲਈ ਨਵੀਂ ਫੋਰਸ ਐਸਐਸਐਫ ਅਤੇ ਨਵੇਂ ਵਾਹਨਾਂ ਦੀ ਸ਼ੁਰੂਆਤ ਦਾ ਵੀ ਜ਼ਿਕਰ ਕੀਤਾ।

ਆਜ਼ਾਦੀ ਘੁਲਾਟੀਆਂ ਨੂੰ ਸ਼ਰਧਾਂਜਲੀ ਭੇਟ ਕੀਤੀ

ਸੀਐਮ ਭਗਵੰਤ ਮਾਨ ਨੇ ਸਾਡੇ ਲਈ ਲੜਨ ਵਾਲੇ ਆਜ਼ਾਦੀ ਘੁਲਾਟੀਆਂ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਕਿਹਾ ਕਿ ਉਹ ਸਾਨੂੰ ਪ੍ਰੇਰਿਤ ਕਰਦੇ ਹਨ। "ਕਰਤਾਰ ਸਿੰਘ ਸਰਾਭਾ ਨੇ ਸਿਰਫ 19 ਸਾਲ ਦੀ ਉਮਰ ਵਿੱਚ ਸਾਡੇ ਦੇਸ਼ ਦੀ ਅਜ਼ਾਦੀ ਲਈ ਆਪਣੀ ਜਾਨ ਕੁਰਬਾਨ ਕਰ ਦਿੱਤੀ। ਅੱਜ ਅਸੀਂ ਵੀ ਪੰਜਾਬ ਦੇ ਭਵਿੱਖ ਲਈ ਲੜ ਰਹੇ ਹਾਂ। ਅਸੀਂ ਸਾਫ ਹਵਾ, ਇੱਕ ਸਿਹਤਮੰਦ ਵਾਤਾਵਰਣ ਅਤੇ ਸਾਡੇ ਬੱਚਿਆਂ ਲਈ ਇੱਕ ਬਿਹਤਰ ਭਵਿੱਖ ਲਈ ਲੜ ਰਹੇ ਹਾਂ। ਉਨ੍ਹਾਂ ਦੀਆਂ ਕੁਰਬਾਨੀਆਂ ਤੋਂ ਸਾਨੂੰ ਪੰਜਾਬ ਦੇ ਸੁਨਹਿਰੇ ਭਵਿੱਖ ਲਈ ਕੰਮ ਕਰਦੇ ਰਹਿਣ ਲਈ ਪ੍ਰੇਰਿਤ ਹੋਣਾ ਚਾਹੀਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਸਾਡੇ ਕਰਤਾਰ ਸਿੰਘ ਸਰਾਭਾ ਵਰਗੇ ਆਜ਼ਾਦੀ ਘੁਲਾਟੀਆਂ ਨੇ ਆਪਣੀ ਜਾਨ ਇਸ ਲਈ ਕੁਰਬਾਨ ਨਹੀਂ ਕੀਤੀ ਤਾਂ ਕਿ ਕੇਵਲ ਢਿੱਲੋਂ ਵਰਗੇ ਲੋਕ ਸਾਨੂੰ ਲੁੱਟ ਸਕਣ।

ਫੰਡਾਂ ਨੂੰ ਖੇਤਰ ਦੇ ਵਿਕਾਸ ਲਈ ਪ੍ਰਭਾਵਸ਼ਾਲੀ ਢੰਗ ਨਾਲ ਵਰਤਿਆ ਜਾਵੇ

ਧਨੌਲਾ ਰੈਲੀ ਵਿੱਚ ਆਪਣੇ ਸੰਬੋਧਨ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਲੋਕਾਂ ਵੱਲੋਂ ਲਗਾਤਾਰ ਦਿੱਤੇ ਜਾ ਰਹੇ ਸਹਿਯੋਗ ਲਈ ਉਨ੍ਹਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਧਨੌਲਾ ਦੇ ਵਿਕਾਸ ਲਈ ਕੀਤੇ ਗਏ ਮਹੱਤਵਪੂਰਨ ਵਿੱਤੀ ਨਿਵੇਸ਼ ਨੂੰ ਉਜਾਗਰ ਕੀਤਾ, ਸਥਾਨਕ ਕਮੇਟੀਆਂ ਨੂੰ ਇਹ ਯਕੀਨੀ ਬਣਾਉਣ ਦੀ ਅਪੀਲ ਕੀਤੀ ਕਿ ਫੰਡਾਂ ਨੂੰ ਖੇਤਰ ਦੇ ਵਿਕਾਸ ਲਈ ਪ੍ਰਭਾਵਸ਼ਾਲੀ ਢੰਗ ਨਾਲ ਵਰਤਿਆ ਜਾਵੇ। ਉਨ੍ਹਾਂ ਕਿਹਾ ਕਿ ਇਸ ਨੂੰ ਸਰਕਾਰ ਦਾ ਪੈਸਾ ਨਾ ਸਮਝੋ; ਇਹ ਲੋਕਾਂ ਦਾ ਪੈਸਾ ਹੈ। ਮੁੱਖ ਮੰਤਰੀ ਮਾਨ ਨੇ ਰਾਜਗੜ੍ਹ ਦੀ ਸ਼ਾਨਦਾਰ ਪ੍ਰਾਪਤੀ ਦਾ ਵੀ ਜ਼ਿਕਰ ਕੀਤਾ, ਜਿੱਥੇ 40 ਸਾਲਾਂ ਬਾਅਦ ਆਖ਼ਰਕਾਰ ਸਿੰਚਾਈ ਲਈ ਪਾਣੀ ਉਪਲਬਧ ਕਰਵਾਇਆ ਗਿਆ, ਜੋ ਲੰਬੇ ਸਮੇਂ ਤੋਂ ਅਣਗੌਲੇ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਲਈ ਉਨ੍ਹਾਂ ਦੀ ਸਰਕਾਰ ਦੀ ਵਚਨਬੱਧਤਾ ਦਾ ਪ੍ਰਮਾਣ ਹੈ। ਉਨ੍ਹਾਂ ਕਿਹਾ ਕਿ ਇਹ ਲੋਕਾਂ ਦਾ ਹੀ ਸਮਰਥਨ ਅਤੇ ਪਿਆਰ ਹੈ ਜਿਸ ਨੇ ਮੈਨੂੰ ਛੋਟੀ ਉਮਰ ਵਿੱਚ ਇਕ ਕਲਾਕਾਰ ਵਜੋਂ ਲੋਕਾਂ ਦੇ ਦਿਲਾਂ ਤੱਕ ਪਹੁੰਚਾਇਆ। ਉਨ੍ਹਾਂ ਨੇ ਲੋਕਾਂ ਨਾਲ ਸਾਂਝੇ ਕੀਤੇ ਆਪਣੇ ਰਿਸ਼ਤੇ ਨੂੰ ਸਵੀਕਾਰ ਕਰਦੇ ਹੋਏ ਕਿਹਾ ਤੁਸੀਂ ਮੈਨੂੰ ਉਦੋਂ ਮਸ਼ਹੂਰ ਕੀਤਾ ਜਦੋਂ ਮੈਂ ਸਿਰਫ ਸਾਢੇ 17 ਸਾਲ ਦਾ ਸੀ।

ਪਾਰਟੀਆਂ ਜ਼ਮੀਨੀ ਹਕੀਕਤਾਂ ਅਤੇ ਲੋਕਾਂ ਦੀਆਂ ਚਿੰਤਾਵਾਂ ਤੋਂ ਦੂਰ

ਸੀਐਮ ਮਾਨ ਨੇ ਅੱਗੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਸਖ਼ਤ ਮਿਹਨਤ ਤੋਂ ਨਹੀਂ ਡਰਦੀ ਅਤੇ ਲੋਕਾਂ ਦੀ ਸੇਵਾ ਲਈ ਸਮਰਪਿਤ ਹੈ। ਉਨ੍ਹਾਂ ਨੇ ਵਿਰੋਧੀ ਧਿਰ 'ਤੇ ਚੁਟਕੀ ਲੈਂਦਿਆਂ ਕਿਹਾ ਕਿ ਲੋਕਾਂ ਨੇ ਕਾਂਗਰਸ ਅਤੇ ਭਾਜਪਾ ਵਰਗੀਆਂ ਪਾਰਟੀਆਂ ਨੂੰ ਨਕਾਰ ਦਿੱਤਾ ਹੈ ਕਿਉਂਕਿ ਇਹ ਪਾਰਟੀਆਂ ਜ਼ਮੀਨੀ ਹਕੀਕਤਾਂ ਅਤੇ ਲੋਕਾਂ ਦੀਆਂ ਚਿੰਤਾਵਾਂ ਤੋਂ ਦੂਰ ਰਹਿੰਦੀਆਂ ਹਨ। ਉਨ੍ਹਾਂ ਕਿਹਾ ਕਿ ਅਸੀਂ ਤੁਹਾਡੇ ਵਰਗੇ ਹਾਂ, ਅਤੇ ਅਸੀਂ ਤੁਹਾਡੇ ਲਈ ਇੱਥੇ ਹਾਂ। ਉਨ੍ਹਾਂ ਨੇ ਇਹ ਵੀ ਭਰੋਸਾ ਦਿਵਾਇਆ ਕਿ 'ਆਪ' ਸਰਕਾਰ ਲੋਕਾਂ ਦੀ ਭਲਾਈ ਲਈ ਵਚਨਬੱਧ ਹੈ। ਉਨ੍ਹਾਂ ਨੇ 'ਇਕ ਵਿਧਾਇਕ, ਇਕ ਪੈਨਸ਼ਨ' ਸਕੀਮ ਨੂੰ ਸਰਕਾਰ ਦੀ ਸਰਗਰਮ ਪਹੁੰਚ ਦੀ ਮਿਸਾਲ ਵਜੋਂ ਲਾਗੂ ਕਰਨ ਦਾ ਜ਼ਿਕਰ ਵੀ ਕੀਤਾ।

ਸੀਐਮ ਮਾਨ ਨੇ ਬਰਨਾਲਾ ਦੇ ਲੋਕਾਂ ਨੂੰ ਆਉਣ ਵਾਲੀਆਂ ਚੋਣਾਂ ਵਿੱਚ ਸਮਰਥਨ ਦੇਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸਾਡਾ ਚੋਣ ਨਿਸ਼ਾਨ ਝਾੜੂ ਹੈ। 20 ਤਰੀਕ ਨੂੰ ਝਾੜੂ ਦੇ ਬਟਨ ਨੂੰ ਦਬਾਓ, ਕਿਸੇ ਹੋਰ ਬਟਨ ਨੂੰ ਨਾ ਦਬਾਓ,ਨਹੀਂ ਤਾਂ ਤੁਹਾਨੂੰ ਉਹੀ ਪੁਰਾਣੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਉਨ੍ਹਾਂ ਨੇ ਵੋਟਰਾਂ ਨੂੰ ਇਹ ਵੀ ਯਾਦ ਰੱਖਣ ਦੀ ਅਪੀਲ ਕੀਤੀ ਕਿ 'ਆਪ' ਸਰਕਾਰ ਉਨ੍ਹਾਂ ਦੀ ਸੇਵਾ ਲਈ ਵਚਨਬੱਧ ਹੈ, ਜਿਸ ਦੇ ਸਾਰੇ ਫ਼ੈਸਲੇ ਲੋਕਾਂ ਦੇ ਜੀਵਨ ਨੂੰ ਬਿਹਤਰ ਬਣਾਉਣ 'ਤੇ ਕੇਂਦਰਿਤ ਹਨ। ਉਨ੍ਹਾਂ ਕਿਹਾ ਅਸੀਂ ਇੱਥੇ ਪੈਸਾ ਕਮਾਉਣ ਲਈ ਨਹੀਂ ਅਸੀਂ ਤੁਹਾਡੇ ਲਈ ਕੰਮ ਕਰਨ ਲਈ ਇੱਥੇ ਆਏ ਹਾਂ।"

ਢਾਈ ਸਾਲਾਂ ਵਿੱਚ ਅਸਲ ਤਬਦੀਲੀ ਲਿਆਂਦੀ

ਸੰਗਰੂਰ ਤੋਂ ਸੰਸਦ ਮੈਂਬਰ ਮੀਤ ਹੇਅਰ ਨੇ ਆਪਣੇ ਸੰਬੋਧਨ ਵਿੱਚ ਦਹਾਕਿਆਂ ਦੀ ਅਣਦੇਖੀ ਤੋਂ ਬਾਅਦ ਬਰਨਾਲਾ ਜ਼ਿਲ੍ਹੇ ਵਿੱਚ ਆਈਆਂ ਮਹੱਤਵਪੂਰਨ ਤਬਦੀਲੀਆਂ ਬਾਰੇ ਭਾਵਪੂਰਵਕ ਗੱਲ ਕੀਤੀ। ਮੀਤ ਹੇਅਰ ਨੇ ਕਿਹਾ ਕਿ 35 ਸਾਲਾਂ ਤੋਂ ਸਾਡੇ ਖੇਤਰ ਨੂੰ ਕੋਈ ਫੰਡ ਨਹੀਂ ਮਿਲਿਆ ਅਤੇ ਪਿਛਲੀਆਂ ਸਰਕਾਰਾਂ ਦੁਆਰਾ ਇਸ ਦੀ ਅਣਦੇਖੀ ਕੀਤੀ ਗਈ ਸੀ। ਪਰ ਸਿਰਫ ਢਾਈ ਸਾਲਾਂ ਵਿੱਚ, ਅਸੀਂ ਅਸਲ ਤਬਦੀਲੀ ਲਿਆਂਦੀ ਹੈ। ਸੰਘੇੜਾ ਨੂੰ ਪਹਿਲਾਂ ਨਾਲੋਂ ਵੱਧ ਫੰਡ ਪ੍ਰਾਪਤ ਹੋਏ ਹਨ, ਜਿਸ ਵਿੱਚ 13 ਕਰੋੜ ਰੁਪਏ ਦੀ ਵੱਡੀ ਰਕਮ ਵੀ ਸ਼ਾਮਲ ਹੈ।

ਬਰਨਾਲਾ ਦੇ ਲੋਕਾਂ ਨੂੰ ਹਰੀਗੜ੍ਹ ਨਹਿਰ ਤੋਂ ਪਾਣੀ ਮਿਲ ਰਿਹਾ

ਮੀਤ ਹੇਅਰ ਨੇ ਬਰਨਾਲਾ ਦੇ ਡਰੇਨੇਜ ਸਿਸਟਮ ਦੇ ਆਧੁਨਿਕੀਕਰਨ ਸਮੇਤ ਅਹਿਮ ਬੁਨਿਆਦੀ ਢਾਂਚੇ ਦੇ ਪ੍ਰੋਜੈਕਟਾਂ 'ਤੇ ਵੀ ਜ਼ੋਰ ਦਿੱਤਾ। ਸੰਸਦ ਮੈਂਬਰ ਨੇ ਖੁਲਾਸਾ ਕੀਤਾ ਕਿ ਨਹਿਰੀ ਵਿਭਾਗ ਨੂੰ ਬਰਨਾਲਾ ਦੇ ਕੰਮਾਂ ਲਈ 300 ਕਰੋੜ ਰੁਪਏ ਮਿਲੇ ਸਨ, ਹੁਣ ਬਰਨਾਲਾ ਦੇ ਲੋਕਾਂ ਨੂੰ ਹਰੀਗੜ੍ਹ ਨਹਿਰ ਤੋਂ ਪਾਣੀ ਮਿਲ ਰਿਹਾ ਹੈ। ਮੀਤ ਹੇਅਰ ਨੇ ਅੱਗੇ ਕਿਹਾ ਕਿ ਅਸੀਂ ਬੁਨਿਆਦੀ ਢਾਂਚੇ ਨੂੰ ਠੀਕ ਕਰਨ ਲਈ ਅਣਥੱਕ ਕੰਮ ਕਰ ਰਹੇ ਹਾਂ ਜੋ ਲੰਬੇ ਸਮੇਂ ਤੋਂ ਨਜ਼ਰਅੰਦਾਜ਼ ਕੀਤਾ ਗਿਆ ਸੀ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ‘ਆਪ’ ਉਮੀਦਵਾਰ ਹਰਿੰਦਰ ਸਿੰਘ ਧਾਲੀਵਾਲ ਨੂੰ ਜਿਤਾਉਣ ਤਾਂ ਜੋ ਵਿਕਾਸ ਦੇ ਕੰਮ ਬਿਨਾਂ ਕਿਸੇ ਪ੍ਰੇਸ਼ਾਨੀ ਦੇ ਜਾਰੀ ਰਹਿ ਸਕਣ।

'ਆਪ' ਉਮੀਦਵਾਰ ਹਰਿੰਦਰ ਸਿੰਘ ਧਾਲੀਵਾਲ ਨੇ ਕਿਹਾ ਕਿ ਅਸੀਂ ਮਾਨ ਸਰਕਾਰ ਦੇ ਕੀਤੇ ਕੰਮਾਂ ਦੇ ਆਧਾਰ 'ਤੇ ਇਸ ਜ਼ਿਮਨੀ ਚੋਣ 'ਚ ਵੋਟਾਂ ਮੰਗ ਰਹੇ ਹਾਂ, ਮੇਰੇ ਵਿਰੋਧੀ ਦੂਜਿਆਂ ਦੀ ਨੁਕਤਾਚੀਨੀ ਕਰਕੇ ਵੋਟਾਂ ਮੰਗ ਰਹੇ ਹਨ। ਫ਼ਰਕ ਸਾਫ ਹੈ, ਇਸ ਲਈ ਸਾਡਾ ਸਾਥ ਦਿਓ ਤਾਂ ਜੋ ਬਰਨਾਲਾ ਦੇ ਵਿਕਾਸ ਲਈ ਹੋਰ ਵੀ ਕੰਮ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਵੋਟਿੰਗ ਮਸ਼ੀਨ 'ਤੇ 'ਝਾੜੂ' ਬਟਨ ਪਹਿਲੇ ਨੰਬਰ 'ਤੇ ਹੋਵੇਗਾ ਅਤੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ 'ਝਾੜੂ' ਦੇ ਬਟਨ ਨੂੰ ਦੱਬ ਕੇ ਸਾਡੀ ਜਿੱਤ ਯਕੀਨੀ ਬਣਾਉਣ।

ETV Bharat Logo

Copyright © 2024 Ushodaya Enterprises Pvt. Ltd., All Rights Reserved.