ਚੰਡੀਗੜ੍ਹ: ਪੰਜਾਬ ਵਿੱਚ ਅੱਜ ਤੋਂ ਝੋਨੇ ਦਾ ਸੀਜ਼ਨ ਸ਼ੁਰੂ ਹੋ ਗਿਆ ਹੈ। ਅਜਿਹੇ ਵਿੱਚ ਕਿਸਾਨਾਂ ਨੂੰ ਬਿਨਾਂ ਕਿਸੇ ਰੁਕਾਵਟ ਦੇ ਬਿਜਲੀ ਮਿਲੇ। ਇਸ ਦੇ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬਿਜਲੀ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਵਿਚ ਹਰ ਮੁੱਦੇ 'ਤੇ ਵਿਸਥਾਰ ਨਾਲ ਚਰਚਾ ਕੀਤੀ ਗਈ। ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਨੇ ਕਿਹਾ ਕਿ ਵਾਅਦੇ ਮੁਤਾਬਿਕ ਕਿਸਾਨਾਂ ਨੂੰ ਬਿਨ੍ਹਾਂ ਕਿਸੇ ਰੁਕਾਵਟ ਦੇ ਅੱਠ ਘੰਟੇ ਬਿਜਲੀ ਦਿੱਤੀ ਜਾਵੇਗੀ। ਨਾਲ ਹੀ, ਸਰਕਾਰ ਕਿਸਾਨਾਂ ਨੂੰ ਦਿਨ ਵੇਲੇ ਬਿਜਲੀ ਦੇਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਮੀਟਿੰਗ ਵਿੱਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਅਤੇ ਸਮੂਹ ਅਧਿਕਾਰੀ ਹਾਜ਼ਰ ਸਨ।
'6 ਜ਼ਿਲ੍ਹਿਆਂ ਵਿੱਚ ਛੱਡਿਆ ਗਿਆ ਨਹਿਰੀ ਪਾਣੀ': ਸੂਬੇ ਵਿੱਚ ਝੋਨੇ ਦੇ ਸੀਜ਼ਨ ਲਈ ਅੱਜ 6 ਜ਼ਿਲ੍ਹਿਆਂ ਵਿੱਚ ਨਹਿਰੀ ਪਾਣੀ ਛੱਡਿਆ ਗਿਆ। ਇਸ ਦੌਰਾਨ ਸ੍ਰੀ ਮੁਕਤਸਰ ਸਾਹਿਬ, ਫਾਜ਼ਿਲਕਾ, ਫ਼ਿਰੋਜ਼ਪੁਰ, ਫ਼ਰੀਦਕੋਟ, ਮਾਨਸਾ ਅਤੇ ਬਠਿੰਡਾ ਨੂੰ ਨਹਿਰੀ ਪਾਣੀ ਮਿਲਿਆ। ਸਰਕਾਰ ਨੇ ਲੋਕਾਂ ਨੂੰ ਨਹਿਰੀ ਪਾਣੀ ਦੀ ਵੱਧ ਤੋਂ ਵੱਧ ਵਰਤੋਂ ਕਰਨ ਦੀ ਅਪੀਲ ਕੀਤੀ ਹੈ। ਇਸ ਤੋਂ ਪਹਿਲਾਂ ਨਹਿਰਾਂ ਦੀ ਸਫ਼ਾਈ ਤੇ ਹੋਰ ਕੰਮ ਮੁਕੰਮਲ ਹੋ ਚੁੱਕੇ ਸਨ।
ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ ਅੱਜ ਤੋਂ ਮਾਲਵਾ ਖੇਤਰ ਤੋਂ ਇਲਾਵਾ ਮੁਕਤਸਰ ਸਾਹਿਬ, ਫਰੀਦਕੋਟ, ਮਾਨਸਾ, ਬਠਿੰਡਾ, ਫਾਜ਼ਿਲਕਾ, ਫਿਰੋਜ਼ਪੁਰ ਜ਼ਿਲ੍ਹਿਆਂ ਵਿੱਚ ਕੌਮੀ ਸਰਹੱਦ ਦੀ ਕੰਡਿਆਲੀ ਤਾਰ ਤੋਂ ਪਾਰ ਝੋਨੇ ਦੀ ਲਵਾਈ ਸ਼ੁਰੂ ਹੋ ਜਾਵੇਗੀ। ਜਦੋਂਕਿ ਪਿਛਲੇ ਸਾਲ ਮਾਲਵੇ ਵਿੱਚ ਝੋਨੇ ਦੀ ਲਵਾਈ 16 ਜੂਨ ਤੋਂ ਸ਼ੁਰੂ ਹੋਈ ਸੀ। ਸੂਬੇ ਦੇ ਬਾਕੀ ਜ਼ਿਲ੍ਹਿਆਂ ਵਿੱਚ ਝੋਨੇ ਦੀ ਲਵਾਈ 15 ਜੂਨ ਤੋਂ ਤੈਅ ਕੀਤੀ ਗਈ ਹੈ। ਜਦੋਂ ਕਿ ਪਿਛਲੇ ਸਾਲ 9 ਜ਼ਿਲ੍ਹਿਆਂ ਵਿੱਚ ਝੋਨੇ ਦੀ ਲਵਾਈ ਦਾ ਆਖਰੀ ਪੜਾਅ 21 ਜੂਨ ਤੋਂ ਸ਼ੁਰੂ ਹੋਇਆ ਸੀ।
- ਪੰਜਾਬ 'ਚ ਅੱਤਵਾਦੀ ਇਕਬਾਲਪ੍ਰੀਤ ਦੇ ਦੋ ਸਾਥੀ ਗ੍ਰਿਫਤਾਰ: ਦੋ ਪਿਸਤੌਲ ਤੇ 11 ਕਾਰਤੂਸ ਬਰਾਮਦ, ਪੁੱਛਗਿੱਛ ਜਾਰੀ, ਵੱਡੇ ਖੁਲਾਸੇ ਹੋਣ ਦੀ ਉਮੀਦ - Two associates of Iqbalpreet arrest
- ਅੰਮ੍ਰਿਤਸਰ ਦੇ ਹਰਦਾਸ ਹਸਪਤਾਲ ਦੇ ਟਰਾਂਸਫਾਰਮਰ ਨੂੰ ਲੱਗੀ ਭਿਆਨਕ ਅੱਗ, ਦੇਖੋ ਵੀਡੀਓ - Fire broke out in Hardas Hospital
- ਚੋਰਾਂ ਨੇ ਦੁਕਾਨ ਨੂੰ ਬਣਾਇਆ ਨਿਸ਼ਾਨਾ, 1.25 ਲੱਖ ਦੀ ਨਕਦੀ ਅਤੇ ਹੋਰ ਕੀਮਤੀ ਸਾਮਾਨ ਲੈ ਕੇ ਹੋਏ ਫਰਾਰ ! - Theft of 20 lakhs in Bathinda
- ਰਵਨੀਤ ਬਿੱਟੂ ਨੇ ਸੰਭਾਲਿਆ ਰਾਜ ਮੰਤਰੀ ਦਾ ਅਹੁਦਾ- ਕਿਹਾ- ਮੈਂ ਮੋਦੀ ਜੀ ਦਾ ਸ਼ੁਕਰਗੁਜ਼ਾਰ ਹਾਂ, ਰੇਲਵੇ ਨੂੰ ਅੱਗੇ ਵਧਾਉਣ ਦੀ ਲਈ ਕਰਾਂਗਾ ਹਰ ਯਤਨ - Ravneet Bittu took over the post