ETV Bharat / state

ਹੁਣ ਨਹੀਂ ਹੋਣਗੇ ਪੰਜਾਬੀ ਤੇ NRIs ਖੱਜਲ ਖ਼ੁਆਰ ! ਦਿੱਲੀ ਏਅਰਪੋਰਟ 'ਤੇ ਪੰਜਾਬੀਆਂ ਨੂੰ ਮਿਲਣਗੀਆਂ ਇਹ ਸਹੂਲਤਾਂ - Help Center At Delhi Airport - HELP CENTER AT DELHI AIRPORT

Help Center At Delhi International Airport: ਦਿੱਲੀ ਏਅਰਪੋਰਟ 'ਤੇ ਪੰਜਾਬੀਆਂ ਲਈ ਹੈਲਪ ਸੈਂਟਰ ਖੋਲ੍ਹਿਆ ਗਿਆ ਹੈ। ਇਸ ਦਾ ਉਦਘਾਟਨ ਅੱਜ ਯਾਨੀ ਵੀਰਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ, ਜਿੱਥੇ 24 ਘੰਟੇ ਉਪਲਬਧ ਸੇਵਾਵਾਂ ਰਹਿਣਗੀਆਂ। ਪੜ੍ਹੋ ਪੂਰੀ ਖ਼ਬਰ।

Punjab CM Bhagwant Mann
ਦਿੱਲੀ ਏਅਰਪੋਰਟ 'ਤੇ ਪੰਜਾਬੀਆਂ ਨੂੰ ਮਿਲਣਗੀਆਂ ਇਹ ਸਹੂਲਤਾਂ (Etv Bharat)
author img

By ETV Bharat Punjabi Team

Published : Aug 8, 2024, 12:48 PM IST

Updated : Aug 8, 2024, 2:51 PM IST

ਚੰਡੀਗੜ੍ਹ/ਦਿੱਲੀ: ਪੰਜਾਬ ਸਰਕਾਰ ਨੇ ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਜਾਣ ਵਾਲੇ ਪ੍ਰਵਾਸੀ ਪੰਜਾਬੀਆਂ ਦੀ ਸਹੂਲਤ ਲਈ ਇੱਕ ਹੈਲਪ ਡੈਸਕ ਸਥਾਪਤ ਕੀਤਾ ਹੈ। ਲੋਕਾਂ ਦੀ ਸਹੂਲਤ ਲਈ ਇੱਥੇ 24 ਘੰਟੇ ਮੁਲਾਜ਼ਮ ਤਾਇਨਾਤ ਰਹਿਣਗੇ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਇਸ ਪ੍ਰੋਜੈਕਟ ਦਾ ਉਦਘਾਟਨ ਕੀਤਾ ਹੈ।

ਹੈਲਪ ਸੈਂਟਰ 'ਤੇ ਮਿਲਣਗੀਆਂ ਇਹ ਸੁਵਿਧਾਵਾਂ:-

  1. ਹੈਲਪ ਸੈਂਟਰ 'ਤੇ, ਲੋਕਾਂ ਨੂੰ ਹਵਾਈ ਅੱਡੇ 'ਤੇ ਉਡਾਣਾਂ, ਕਨੈਕਟਿੰਗ ਫਲਾਈਟਾਂ, ਟੈਕਸੀ ਸੇਵਾਵਾਂ, ਗੁੰਮ ਹੋਏ ਸਮਾਨ ਅਤੇ ਕਿਸੇ ਵੀ ਤਰ੍ਹਾਂ ਦੀ ਸਹਾਇਤਾ ਬਾਰੇ ਮਦਦ ਮਿਲੇਗੀ।
  2. ਇਸ ਦੇ ਨਾਲ ਹੀ, ਐਮਰਜੈਂਸੀ ਦੀ ਸਥਿਤੀ ਵਿੱਚ ਦਿੱਲੀ ਸਥਿਤ ਪੰਜਾਬ ਭਵਨ ਵਿੱਚ ਯਾਤਰੀਆਂ ਜਾਂ ਉਨ੍ਹਾਂ ਦੇ ਰਿਸ਼ਤੇਦਾਰਾਂ ਲਈ ਕੁਝ ਕਮਰੇ ਉਪਲਬਧਤਾ ਦੇ ਹਿਸਾਬ ਨਾਲ ਮੁਹੱਈਆ ਕਰਵਾਏ ਜਾਣਗੇ।
  3. ਸਟਾਫ ਵਿੱਚ ਤਾਇਨਾਤ ਕੀਤੇ ਜਾਣ ਵਾਲੇ ਜਵਾਨ ਅੰਗਰੇਜ਼ੀ ਅਤੇ ਹਿੰਦੀ ਤੋਂ ਇਲਾਵਾ ਪੰਜਾਬੀ ਵੀ ਚੰਗੀ ਤਰ੍ਹਾਂ ਜਾਣਦੇ ਹੋਣਗੇ। ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਹੀਂ ਕਰਨਾ ਪਵੇਗਾ।
  4. ਸਰਕਾਰ ਨੇ ਸਹਾਇਤਾ ਕੇਂਦਰ ਲਈ ਇੱਕ ਨੰਬਰ ਵੀ ਜਾਰੀ ਕੀਤਾ ਹੈ। ਮਦਦ ਲਈ ਹੈਲਪਲਾਈਨ ਨੰਬਰ 011-61232182 'ਤੇ ਸੰਪਰਕ ਕੀਤਾ ਜਾ ਸਕੇਗਾ।

NRI's ਅਤੇ ਯਾਤਰੀਆਂ ਦੀਆਂ ਮੁਸ਼ਕਲਾਂ ਦਾ ਹੋਵੇਗਾ ਹੱਲ: ਇਸ ਸਹਾਇਤਾ ਕੇਂਦਰ ਦੀ ਸ਼ੁਰੂਆਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਾਡੇ ਲਈ ਅੱਜ ਇਕ ਇਤਿਹਾਸਕ ਦਿਨ ਹੈ ਕਿਉਂਕਿ ਪੰਜਾਬ ਅਜਿਹਾ ਉਪਰਾਲਾ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਹੈ ਜਿਸ ਤੋਂ ਸੂਬਾ ਸਰਕਾਰ ਦੀ ਐਨ.ਆਰ.ਆਈ. ਭਾਈਚਾਰੇ ਦੀ ਮਦਦ ਅਤੇ ਸਹਿਯੋਗ ਕਰਨ ਲਈ ਦ੍ਰਿੜ ਪ੍ਰਤੀਬੱਧਤਾ ਦਾ ਪ੍ਰਗਟਾਵਾ ਹੁੰਦਾ ਹੈ। ਉਨ੍ਹਾਂ ਕਿਹਾ ਕਿ ਇਹ ਕੇਂਦਰ 24 ਘੰਟੇ ਕਾਰਜਸ਼ੀਲ ਰਹੇਗਾ ਅਤੇ ਇਸ ਟਰਮੀਨਲ ਉਤੇ ਆਉਣ ਵਾਲੇ ਐਨ.ਆਰ.ਆਈਜ਼ ਅਤੇ ਹੋਰ ਮੁਸਾਫਰਾਂ ਨੂੰ ਸਹਾਇਤਾ ਪ੍ਰਦਾਨ ਕਰੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਕੇਂਦਰ ਕੋਲ ਦੋ ਇਨੋਵਾ ਕਾਰਾਂ ਹੋਣਗੀਆਂ ਜੋ ਮੁਸਾਫਰਾਂ ਨੂੰ ਪੰਜਾਬ ਭਵਨ ਜਾਂ ਹੋਰ ਨੇੜਲੀਆਂ ਥਾਵਾਂ ਉਤੇ ਲਿਜਾਣ ਲਈ ਸਹਾਇਤਾ ਕਰਨਗੀਆਂ। ਮੁੱਖ ਮੰਤਰੀ ਨੇ ਕਿਹਾ ਕਿ ਯਾਤਰੀ ਜਾਂ ਉਨ੍ਹਾਂ ਦੇ ਰਿਸ਼ਤੇਦਾਰ ਕਿਸੇ ਵੇਲੇ ਵੀ ਹਵਾਈ ਉਡਾਨਾਂ ਦੇ ਪਹੁੰਚਣ, ਉਡਾਨਾਂ ਦੇ ਸਮੇਂ, ਟੈਕਸੀ ਸਰਵਿਸ, ਹਵਾਈ ਅੱਡੇ ਉਤੇ ਗੁਆਚੇ ਸਾਮਾਨ ਬਾਰੇ ਸੂਚਿਤ ਕਰਨ ਜਾਂ ਕੋਈ ਹੋਰ ਸਹਾਇਤਾ ਲਈ ਇਸ ਕੇਂਦਰ ਤੱਕ ਪਹੁੰਚ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਕਿਸਮ ਦੀ ਐਮਰਜੈਂਸੀ ਆਉਂਦੀ ਹੈ ਤਾਂ ਨਵੀਂ ਦਿੱਲੀ ਸਥਿਤ ਪੰਜਾਬ ਭਵਨ, ਕਾਪਰਨਿਕਸ ਮਾਰਗ ਵਿਖੇ ਕੁਝ ਕਮਰੇ ਵੀ ਮੁਸਾਫਰਾਂ ਅਤੇ ਉਨ੍ਹਾਂ ਦੇ ਰਿਸ਼ਤੇਦਾਰ ਨੂੰ ਦਿੱਤੇ ਜਾਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕੋਈ ਵੀ ਸਹਾਇਤਾ ਲੈਣ ਲਈ 011-61232182 ਉਤੇ ਸੰਪਰਕ ਕੀਤਾ ਜਾ ਸਕਦਾ ਹੈ।

ਵਿਨੇਸ਼ ਫੋਗਾਟ ਨੂੰ ਲੈਕੇ ਆਖੀ ਇਹ ਗੱਲ: ਮਹਿਲਾ ਪਹਿਲਵਾਨ ਵਿਨੇਸ਼ ਫੋਗਾਟ ਦੀ ਘਟਨਾ ਬਾਰੇ ਸਹਾਇਕ ਸਟਾਫ ਦੀ ਨਿਰਪੱਖ ਜਾਂਚ ਕਰਵਾਉਣ ਦੀ ਮੰਗ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਘਟਨਾ ਨੇ ਸਮੁੱਚੇ ਖੇਡ ਜਗਤ ਨੂੰ ਵੱਡਾ ਧੱਕਾ ਲਾਇਆ ਹੈ। ਉਨ੍ਹਾਂ ਕਿਹਾ ਕਿ ਇਸ ਘਟਨਾ ਨੇ ਲੱਖਾਂ ਖੇਡ ਪ੍ਰੇਮੀਆਂ ਦੇ ਹਿਰਦਿਆਂ ਨੂੰ ਗਹਿਰੀ ਠੇਸ ਪਹੁੰਚਾਈ ਹੈ ਜਿਸ ਕਰਕੇ ਇਸ ਦੀ ਨਿਰਪੱਖ ਜਾਂਚ ਕਰਵਾਉਣਾ ਸਮੇਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਇਸ ਜਾਂਚ ਨਾਲ ਨਾ ਸਿਰਫ ਲੋਕਾਂ ਦਾ ਸਮੁੱਚੇ ਢਾਂਚੇ ਵਿੱਚ ਭਰੋਸਾ ਬਹਾਲ ਹੋਵੇਗਾ ਸਗੋਂ ਇਸ ਘਟਨਾ ਦੀ ਅਸਲ ਸਚਾਈ ਬੇਪਰਦ ਹੋਵੇਗੀ। ਭਗਵੰਤ ਸਿੰਘ ਮਾਨ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਫੋਗਾਟ ਦੇ ਸਟਾਫ ਦੀ ਭੂਮਿਕਾ ਵੀ ਸ਼ੱਕੀ ਹੈ ਕਿਉਂਕਿ ਉਨ੍ਹਾਂ ਨੇ ਨਿਰਧਾਰਤ ਸੀਮਾ ਵਿੱਚ ਪਹਿਲਵਾਨ ਦਾ ਭਾਰ ਕਾਬੂ ਕਰਨ ਲਈ ਕੋਈ ਕਦਮ ਨਹੀਂ ਚੁੱਕਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਸ ਦੁਖਦਾਇਕ ਘਟਨਾ ਨੇ ਵੱਡੇ ਸੁਆਲ ਖੜ੍ਹੇ ਕੀਤੇ ਹਨ ਅਤੇ ਨਿਰਪੱਖ ਜਾਂਚ ਰਾਹੀਂ ਇਨ੍ਹਾਂ ਦਾ ਜਵਾਬ ਦਿੱਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਓਲੰਪਿਕ ਖੇਡਾਂ ਵਰਗੇ ਮਹੱਤਵਪੂਰਨ ਮੁਕਾਬਲੇ ਜਿੱਥੇ ਦੇਸ਼ ਦਾ ਸਭ ਕੁਝ ਦਾਅ ਉਤੇ ਲੱਗਾ ਹੋਵੇ, ਵਿੱਚ 100 ਗ੍ਰਾਮ ਭਾਰ ਕਾਬੂ ਕਰਨਾ ਬਹੁਤਾ ਵੱਡਾ ਮਸਲਾ ਨਹੀਂ। ਉਨ੍ਹਾਂ ਕਿਹਾ ਕਿ ਇਹ ਸਹਾਇਕ ਸਟਾਫ ਦੀ ਨਾਕਾਮੀ ਹੈ ਕਿਉਂਕਿ ਅਜਿਹੇ ਮਸਲਿਆਂ ਦਾ ਖਿਆਲ ਰੱਖਣਾ ਉਨ੍ਹਾਂ ਦੀ ਜਿੰਮੇਵਾਰੀ ਹੈ।

ਇਕ ਹੋਰ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਤੋਂ ਕੌਮੀ ਰਾਜਧਾਨੀ ਆਉਣ ਵਾਲੇ ਵਾਹਨਾਂ ਦੀ ਨਿਰਵਿਘਨ ਐਂਟਰੀ ਦਾ ਮਸਲਾ ਛੇਤੀ ਹੱਲ ਕਰ ਲਿਆ ਜਾਵੇਗਾ ਕਿਉਂਕਿ ਹੁਣ ਮਿਊਂਸਪਲ ਕਾਰਪੋਰੇਸ਼ਨ, ਦਿੱਲੀ ਵਿੱਚ ਵੀ ਆਮ ਆਦਮੀ ਪਾਰਟੀ ਸੱਤਾ ਵਿੱਚ ਹੈ।

Last Updated : Aug 8, 2024, 2:51 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.