ETV Bharat / state

ਸੀਐਮ ਮਾਨ ਤੇ ਪੰਜਾਬ ਦੇ ਉਦਯੋਗ ਮੰਤਰੀ ਨੇ ਰਤਨ ਟਾਟਾ ਨੂੰ ਕੀਤਾ ਯਾਦ, ਕਿਹਾ- ਇਕ ਯੁੱਗ ਦਾ ਅੰਤ ਹੋਇਆ - RATAN TATA DEATH

ਪ੍ਰਸਿੱਧ ਉਦਯੋਗਪਤੀ ਰਤਨ ਟਾਟਾ ਦਾ ਦੇਹਾਂਤ ਹੋ ਗਿਆ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਰਤਨ ਟਾਟਾ ਦੀ ਮੌਤ 'ਤੇ ਦੁੱਖ ਪ੍ਰਗਟਾਇਆ ਹੈ।

CM MAnn to Ratan Tata,Ratan Tata Death
ਸੀਐਮ ਮਾਨ ਨੇ ਰਤਨ ਟਾਟਾ ਨੂੰ ਕੀਤਾ ਯਾਦ (Etv Bharat)
author img

By ETV Bharat Punjabi Team

Published : Oct 10, 2024, 11:10 AM IST

Updated : Oct 10, 2024, 4:32 PM IST

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਉੱਘੇ ਉਦਯੋਗਪਤੀ ਰਤਨ ਟਾਟਾ (86) ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ, ਜਿਨ੍ਹਾਂ ਨੇ ਬੁੱਧਵਾਰ ਦੇਰ ਸ਼ਾਮ ਮੁੰਬਈ ਵਿਖੇ ਆਖਰੀ ਸਾਹ ਲਿਆ। ਪਦਮ ਭੂਸ਼ਣ ਰਤਨ ਟਾਟਾ ਦੇ ਦੇਹਾਂਤ 'ਤੇ ਪੂਰੇ ਦੇਸ਼ 'ਚ ਸੋਗ ਦੀ ਲਹਿਰ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਕਈ ਵੱਡੇ ਨੇਤਾਵਾਂ ਨੇ ਉਨ੍ਹਾਂ ਦੇ ਦੇਹਾਂਤ 'ਤੇ ਦੁੱਖ ਪ੍ਰਗਟ ਕੀਤਾ ਹੈ।

ਰਤਨ ਟਾਟਾ ਦੇ ਲਾਮਿਸਾਲ ਯੋਗਦਾਨ ਨੂੰ ਕੀਤਾ ਯਾਦ

ਆਪਣੇ ਸ਼ੋਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਦੇਸ਼ ਵਿੱਚ ਉਦਯੋਗਿਕ ਵਿਕਾਸ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰਨ ਵਿੱਚ ਰਤਨ ਟਾਟਾ ਦੇ ਲਾਮਿਸਾਲ ਯੋਗਦਾਨ ਨੂੰ ਯਾਦ ਕੀਤਾ। ਉਨ੍ਹਾਂ ਨੇ ਟਾਟਾ ਸੰਨਜ਼ ਨੂੰ 'ਗਲੋਬਲ ਪਾਵਰਹਾਊਸ' ਬਣਾਉਣ ਲਈ ਰਤਨ ਟਾਟਾ ਦੀ ਸ਼ਲਾਘਾ ਕੀਤੀ ਜਿਸ ਨਾਲ ਦੇਸ਼ ਵਿੱਚ ਸਨਅਤੀ ਵਿਕਾਸ ਦੀ ਰਫ਼ਤਾਰ ਵੀ ਤੇਜ਼ ਹੋਈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਰਤਨ ਟਾਟਾ ਦੀ ਸਖ਼ਤ ਮਿਹਨਤ, ਵਚਨਬੱਧਤਾ, ਸਮਰਪਿਤ ਭਾਵਨਾ ਅਤੇ ਸਾਦਗੀ ਨੌਜਵਾਨ ਪੀੜ੍ਹੀ ਨੂੰ ਹਮੇਸ਼ਾ ਆਪਣੀ ਪਸੰਦ ਦੇ ਖੇਤਰ ਵਿੱਚ ਮੁਕਾਮ ਬਣਾਉਣ ਲਈ ਪ੍ਰੇਰਿਤ ਕਰਦੀ ਰਹੇਗੀ।

'ਇੱਕ ਯੁੱਗ ਦਾ ਅੰਤ'

ਮੁੱਖ ਮੰਤਰੀ ਨੇ ਕਿਹਾ ਕਿ ਪ੍ਰਸਿੱਧ ਸਨਅਤੀ ਦਿੱਗਜ਼ ਦੀ ਮੌਤ ਨਾਲ ਇੱਕ ਯੁੱਗ ਦਾ ਅੰਤ ਹੋ ਗਿਆ ਕਿਉਂਕਿ ਉਨ੍ਹਾਂ ਦੇ ਤੁਰ ਜਾਣ ਨਾਲ ਅਜਿਹਾ ਖਲਾਅ ਪੈਦਾ ਹੋ ਗਿਆ ਜਿਸ ਨੂੰ ਭਵਿੱਖ ਵਿੱਚ ਪੂਰਨਾ ਬਹੁਤ ਮੁਸ਼ਕਲ ਹੈ। ਉਨ੍ਹਾਂ ਕਿਹਾ ਕਿ ਆਧੁਨਿਕ ਭਾਰਤ ਵਿੱਚ ਉਦਯੋਗਿਕ ਵਿਕਾਸ ਨੂੰ ਨਵੀਆਂ ਬੁਲੰਦੀਆਂ ਉੱਤੇ ਲਿਜਾਣ ਵਿੱਚ ਅਹਿਮ ਭੂਮਿਕਾ ਨਿਭਾਉਣ ਵਾਲੇ ਉੱਘੇ ਕਾਰੋਬਾਰੀ ਦੇ ਦੇਹਾਂਤ ਨਾਲ ਪੂਰਾ ਦੇਸ਼ ਸਦਮੇ ਵਿੱਚ ਹੈ।

ਭਗਵੰਤ ਸਿੰਘ ਮਾਨ ਨੇ ਦੁਖੀ ਪਰਿਵਾਰ ਅਤੇ ਸਾਕ-ਸਨੇਹੀਆਂ ਨਾਲ ਦਿਲੀ ਹਮਦਰਦੀ ਪ੍ਰਗਟ ਕਰਦਿਆਂ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਦੇਣ ਅਤੇ ਉਨ੍ਹਾਂ ਨੂੰ ਦੁੱਖ ਦੀ ਇਸ ਘੜੀ ਵਿੱਚ ਭਾਣਾ ਮੰਨਣ ਦਾ ਬਲ ਬਖਸ਼ਣ।

ਉਦਯੋਗ ਮੰਤਰੀ ਤਰੁਨਪ੍ਰੀਤ ਸਿੰਘ ਵਲੋਂ ਦੁੱਖ ਪ੍ਰਗਟਾਵਾ

ਪੰਜਾਬ ਦੇ ਉਦਯੋਗ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੇਸ਼ ਦੇ ਨਾਮੀਂ ਉਦਯੋਗਪਤੀ ਰਤਨ ਟਾਟਾ ਦੇ ਦੇਹਾਂਤ ਉੱਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਨੇ ਇਕ "ਕੀਮਤੀ ਰਤਨ" ਖੋ ਲਿਆ ਹੈ, ਜਿਸਦੀ ਭਰਪਾਈ ਕਰਨੀ ਮੁਸ਼ਕਿਲ ਹੈ। ਇੱਥੋਂ ਜਾਰੀ ਸੋਗ ਸੰਦੇਸ਼ ਵਿੱਚ ਸੌਂਦ ਨੇ ਕਿਹਾ ਕਿ ਰਤਨ ਟਾਟਾ ਨੇ ਦੇਸ਼ ਦੇ ਅਰਥਚਾਰੇ ਦੀ ਮਜ਼ਬੂਤੀ ਵਿੱਚ ਵਿਸ਼ੇਸ਼ ਯੋਗਦਾਨ ਪਾਇਆ ਹੈ ਅਤੇ ਵੱਖ ਵੱਖ ਖੇਤਰਾਂ ਵਿੱਚ ਉਨ੍ਹਾਂ ਵੱਲੋਂ ਕੀਤੇ ਕੰਮ ਨੌਜਵਾਨ ਪੀੜ੍ਹੀ ਨੂੰ ਹਮੇਸ਼ਾਂ ਪ੍ਰੇਰਨਾ ਦਿੰਦੇ ਰਹਿਣਗੇ। ਉਨ੍ਹਾਂ ਕਿਹਾ ਕਿ ਰਤਨ ਟਾਟਾ ਆਪਣੀ ਸਾਦਗੀ, ਮਿਹਨਤ ਅਤੇ ਇਮਾਨਦਾਰੀ ਲਈ ਲੋਕ ਮਨਾਂ ਵਿੱਚ ਹਮੇਸ਼ਾਂ ਵਸੇ ਰਹਿਣਗੇ। ਉਨ੍ਹਾਂ ਕਿਹਾ ਕਿ ਜਾਨਵਰਾਂ ਪ੍ਰਤੀ ਰਤਨ ਟਾਟਾ ਦੇ ਪਿਆਰ ਅਤੇ ਹਮਦਰਦੀ ਨੂੰ ਵੀ ਸਦਾ ਯਾਦ ਕੀਤਾ ਜਾਂਦਾ ਰਹੇਗਾ।

ਉਦਯੋਗ ਮੰਤਰੀ ਨੇ ਕਿਹਾ ਕਿ ਆਧੁਨਿਕ ਭਾਰਤ ਦੇ ਸਨਅਤੀ ਖੇਤਰ ਦੀ ਇਸ ਨਾਮੀਂ ਸਖਸ਼ੀਅਤ ਦੇ ਤੁਰ ਜਾਣ ਨਾਲ ਇੱਕ ਯੁੱਗ ਦਾ ਅੰਤ ਹੋ ਗਿਆ ਹੈ। ਤਰੁਨਪ੍ਰੀਤ ਸਿੰਘ ਸੌਂਦ ਨੇ ਟਾਟਾ ਪਰਿਵਾਰ ਦੇ ਸਾਰੇ ਮੈਂਬਰਾਂ ਅਤੇ ਸਾਕ-ਸਨੇਹੀਆਂ ਨਾਲ ਦਿਲੀ ਹਮਦਰਦੀ ਪ੍ਰਗਟ ਕਰਦਿਆਂ ਰੱਬ ਅੱਗੇ ਅਰਦਾਸ ਕੀਤੀ ਹੈ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਦੇਣ ਅਤੇ ਦੁੱਖ ਦੀ ਇਸ ਘੜੀ ਵਿੱਚ ਭਾਣਾ ਮੰਨਣ ਦਾ ਬਲ ਬਖਸ਼ਣ।

Last Updated : Oct 10, 2024, 4:32 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.