ਚੰਡੀਗੜ੍ਹ: ਅੱਜ ਪੰਜਾਬ ਕਾਂਗਰਸ ਵਲੋਂ ਕੇਂਦਰ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਵਿੱਚ ਸੂਬੇ ਦੀ ਸਮੁੱਚੀ ਲੀਡਰਸ਼ਿਪ ਸ਼ਾਮਲ ਹੋਵੇਗੀ। ਇਸ ਦੌਰਾਨ ਭਾਰਤੀ ਸਕਿਓਰਿਟੀਜ਼ ਐਂਡ ਐਕਸਚੇਂਜ ਬੋਰਡ (SEBI) ਦੇ ਮੁਖੀ ਨੂੰ ਉਨ੍ਹਾਂ ਦੇ ਅਹੁਦੇ ਤੋਂ ਹਟਾਉਣ ਅਤੇ ਮਾਮਲੇ ਦੀ ਜੇਪੀਸੀ ਜਾਂਚ ਕਰਵਾਉਣ ਦੀ ਮੰਗ ਕੀਤੀ ਜਾਵੇਗੀ। ਇਹ ਰੋਸ ਪ੍ਰਦਰਸ਼ਨ ਸਵੇਰੇ 10.30 ਵਜੇ ਤੈਅ ਕੀਤਾ ਗਿਆ ਹੈ ਅਤੇ ਇਸ ਦੀ ਅਗਵਾਈ ਕਾਂਗਰਸ ਪ੍ਰਧਾਨ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਖੁਦ ਕਰਨਗੇ। ਉਨ੍ਹਾਂ ਨੇ ਇਸ ਸਬੰਧੀ ਟਵੀਟ ਕਰਦਿਆ ਜਾਣਕਾਰੀ ਸਾਂਝੀ ਕੀਤੀ।
SEBI ਦਫ਼ਤਰਾਂ ਦਾ ਘਿਰਾਓ: ਚੰਡੀਗੜ੍ਹ ਵਿੱਚ ਕਾਂਗਰਸ ਭਵਨ ਦੇ ਬਾਹਰ ਕਾਂਗਰਸ ਵੱਲੋਂ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਸਾਰੇ ਜ਼ਿਲ੍ਹਿਆਂ ਦੇ ਆਗੂ ਪਹਿਲਾਂ ਉਥੇ ਇਕੱਠੇ ਹੋਏ। ਇਨ੍ਹਾਂ ਵਿੱਚ ਸਾਰੇ ਵਿਧਾਇਕ, ਸਾਬਕਾ ਵਿਧਾਇਕ, ਸਾਬਕਾ ਮੰਤਰੀ, ਸੰਸਦ ਮੈਂਬਰ ਅਤੇ ਸਮਰਥਕ ਸ਼ਾਮਲ ਹੋ ਸਕਦੇ ਨੇ। ਇਸ ਤੋਂ ਬਾਅਦ ਉਹ ਸੈਕਟਰ-17 ਸਥਿਤ ਸੇਬੀ ਦਫ਼ਤਰ ਵੱਲ ਜਾਣਗੇ। ਹਾਲਾਂਕਿ ਪੁਲਿਸ ਵੱਲੋਂ ਉੱਥੇ ਠੋਸ ਪ੍ਰਬੰਧ ਕੀਤੇ ਗਏ ਹਨ। ਨਾਲ ਹੀ ਉਨ੍ਹਾਂ ਨੂੰ ਕਾਂਗਰਸ ਭਵਨ ਨੇੜੇ ਰੋਕਿਆ ਜਾਵੇਗਾ।
Tomorrow at 10:30 am, @INCPunjab will protest against @BJP4India's protection of Gautam Adani despite damning revelations by Hindenburg Research. The involvement of SEBI Chief Madhubi Buch & her husband in Adani’s financial fraud is an attack on our nation’s integrity. Modi… pic.twitter.com/Iv25KsHGiL
— Amarinder Singh Raja Warring (@RajaBrar_INC) August 21, 2024
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ, NEET ਮਾਮਲੇ 'ਚ ਵੀ ਕਾਂਗਰਸ ਵੱਲੋਂ ਚੰਡੀਗੜ੍ਹ 'ਚ ਵੱਡਾ ਪ੍ਰਦਰਸ਼ਨ ਕੀਤਾ ਗਿਆ ਸੀ। ਇਸ ਵਿੱਚ ਸਾਰੇ ਕਾਂਗਰਸੀ ਆਗੂਆਂ ਨੇ ਸ਼ਮੂਲੀਅਤ ਕੀਤੀ। ਉਨ੍ਹਾਂ ਨੇ ਗ੍ਰਿਫਤਾਰੀਆਂ ਤੱਕ ਦਿੱਤੀਆਂ।
ਇਸ ਤੋਂ ਇਲਾਵਾ, ਇਸ ਮਾਮਲੇ ਨੂੰ ਲੈ ਕੇ ਐਨਐਸਯੂਆਈ ਵੱਲੋਂ ਪ੍ਰਦਰਸ਼ਨ ਵੀ ਕੀਤਾ ਗਿਆ। ਇਸ ਦੇ ਨਾਲ ਹੀ ਅੱਜ ਇਹ ਵੱਡਾ ਸੰਘਰਸ਼ ਹੋਣ ਜਾ ਰਿਹਾ ਹੈ। ਇਸ ਬਹਾਨੇ ਕਾਂਗਰਸ ਵੀ ਆਪਣੀ ਸ਼ਕਤੀ ਪ੍ਰਦਰਸ਼ਨ ਕਰੇਗੀ, ਕਿਉਂਕਿ ਜਲੰਧਰ ਪੱਛਮੀ ਜ਼ਿਮਨੀ ਚੋਣ ਤੋਂ ਬਾਅਦ ਕਾਂਗਰਸੀ ਆਗੂ ਬਹੁਤੇ ਸਰਗਰਮ ਨਹੀਂ ਹਨ।