ਜ਼ਿਲ੍ਹਾ ਪਠਾਨਕੋਟ ਜੋ ਕਿ ਇਕ ਸਰਹੱਦੀ ਜ਼ਿਲ੍ਹਾ ਹੈ ਜਿਸ ਦੇ ਇਕ ਪਾਸੇ ਜੰਮੂ ਕਸ਼ਮੀਰ ਅਤੇ ਦੂਜੇ ਪਾਸੇ ਹਿਮਾਚਲ ਸੂਬੇ ਦੀ ਸਰਹੱਦ ਲਗਦੀ ਹੈ, ਇਸ ਵਜ੍ਹਾਂ ਨਾਲ ਇਹ ਜ਼ਿਲ੍ਹਾ ਕਾਫੀ ਅਹਿਮ ਹੋ ਜਾਂਦਾ ਹੈ। ਜ਼ਿਲ੍ਹਾ ਪਠਾਨਕੋਟ ਦੇ ਸਿਵਲ ਹਸਪਤਾਲ ਵਿਖੇ ਪਠਾਨਕੋਟ ਦੇ ਨਾਲ-ਨਾਲ ਹਿਮਾਚਲ ਅਤੇ ਜੰਮੂ ਕਸ਼ਮੀਰ ਦੇ ਮਰੀਜ ਵੀ ਆਪਣਾ ਇਲਾਜ ਕਰਵਾਉਣ ਦੇ ਲਈ ਆਉਂਦੇ ਹਨ, ਪਰ ਡਾਕਟਰਾਂ ਵਲੋਂ ਉਲੀਕੀ ਗਈ 8 ਤੋਂ 11 ਵਜੇ ਤੱਕ ਦੀ ਹੜਤਾਲ ਦੇ ਚਲਦੇ ਮਰੀਜ ਖ਼ਾਸੇ ਪ੍ਰੇਸ਼ਾਨ ਨਜ਼ਰ ਆਏ। ਇਸ ਸਬੰਧੀ ਜਦ ਡਾਕਟਰਾਂ ਦੇ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਸਿਹਤ ਵਿਭਾਗ ਨੂੰ ਲੈਕੇ ਜੋ ਨੀਤੀਆਂ ਬਣਾ ਰਹੀ ਹੈ ਉਸ ਨਾਲ ਲੱਗਦਾ ਹੈ ਕਿ ਪੰਜਾਬ ਸਰਕਾਰ ਪੰਜਾਬ ਤੋਂ ਸਰਕਾਰੀ ਸਿਹਤ ਸਹੂਲਤਾਂ ਖਤਮ ਕਰਨਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਹੁਣ ਸਾਨੂੰ ਕੱਲ੍ਹ ਹੋਣ ਵਾਲੀ ਮੀਟਿੰਗ ਤੋਂ ਹੀ ਉਮੀਦਾਂ ਹਨ।
ਪੰਜਾਬ 'ਚ ਅੱਜ ਦੂਜੇ ਦਿਨ ਵੀ ਜਾਰੀ ਰਹੀ ਡਾਕਟਰਾਂ ਦੀ ਹੜਤਾਲ, ਡਾਕਟਰਾਂ ਨੇ ਦਿੱਤੀ ਚਿਤਾਵਨੀ ਤੇ ਕਿਹਾ - ਮਰੀਜ਼ ਹੋ ਰਹੇ ਪ੍ਰੇਸ਼ਾਨ, ਪਰ ... - Doctors Strike Update
Published : Sep 10, 2024, 10:11 AM IST
|Updated : Sep 10, 2024, 12:18 PM IST
Punjab Doctor Strike On 2nd Day : ਪੰਜਾਬ ਦੇ ਡਾਕਟਰਾਂ ਦੀ ਅੱਜ ਦੂਜੇ ਦਿਨ ਵੀ ਆਪਣੀਆਂ ਮੰਗਾਂ ਨੂੰ ਲੈ ਕੇ ਸੂਬਾ ਸਰਕਾਰ ਖਿਲਾਫ ਹੜਤਾਲ ਜਾਰੀ ਹੈ। ਬੀਤੇ ਸੋਮਵਾਰ ਤੋਂ ਡਾਕਟਰ ਹੜਤਾਲ 'ਤੇ ਚਲੇ ਗਏ ਹਨ। ਇਸ ਦੌਰਾਨ ਸਰਕਾਰੀ ਹਸਪਤਾਲਾਂ ਅਤੇ ਸਿਹਤ ਕੇਂਦਰਾਂ ਵਿੱਚ ਓਪੀਡੀ ਅੱਧਾ ਦਿਨ ਬੰਦ ਰਹੀ, ਜਿਸ ਕਾਰਨ ਮਰੀਜ਼ਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ। ਸਵੇਰ ਤੋਂ ਹੀ ਮਰੀਜ਼ ਇਲਾਜ ਲਈ ਹਸਪਤਾਲਾਂ ਵਿੱਚ ਭਟਕਦੇ ਰਹੇ ਅਤੇ ਇਸ ਦੌਰਾਨ ਪਹਿਲਾਂ ਤੋਂ ਤੈਅ ਕੀਤੇ ਆਪ੍ਰੇਸ਼ਨ ਵੀ ਨਹੀਂ ਕੀਤੇ ਗਏ।
ਤਿੰਨ ਦਿਨ ਜਾਰੀ ਰਹੇਗੀ ਡਾਕਟਰਾਂ ਦੀ ਹੜਤਾਲ
ਪ੍ਰਦਰਸ਼ਨਕਾਰੀ ਡਾਕਟਰਾਂ ਨੇ ਸੋਮਵਾਰ ਨੂੰ ਦੱਸਿਆ ਕਿ ਪੰਜਾਬ ਸਿਵਲ ਮੈਡੀਕਲ ਸਰਵਿਸਿਜ਼ (ਪੀ.ਸੀ.ਐਮ.ਐਸ.) ਐਸੋਸੀਏਸ਼ਨ ਦੇ ਬੈਨਰ ਹੇਠ ਲਾਇਆ ਗਿਆ ਇਹ ਧਰਨਾ 11 ਸਤੰਬਰ ਤੱਕ ਜ਼ਿਲ੍ਹੇ ਅਤੇ ਸਬ-ਡਵੀਜ਼ਨਲ ਹਸਪਤਾਲਾਂ ਅਤੇ ਕਮਿਊਨਿਟੀ ਹੈਲਥ ਸੈਂਟਰਾਂ ਵਿੱਚ ਜਾਰੀ ਰਹੇਗਾ।
ਜ਼ਿਲ੍ਹਾ ਬਠਿੰਡਾ ਦੇ ਐਸੋਸੀਏਸ਼ਨ ਮੈਂਬਰ ਤੇ ਡਾਕਟਰ ਜਗਰੂਪ ਸਿੰਘ ਨੇ ਕਿਹਾ ਕਿ ਸਰਕਾਰੀ ਡਾਕਟਰਾਂ ਦੀ ਪ੍ਰਮੁੱਖ ਜੱਥੇਬੰਦੀ ਪੰਜਾਬ ਸਿਵਲ ਮੈਡੀਕਲ ਸਰਵਿਸਿਸ ਐਸੋਸੀਏਸ਼ਨ ਨੇ ਆਪਣੇ ਸਾਰੇ ਜ਼ਿਲ੍ਹਿਆਂ ਦੇ ਅਹੁਦੇਦਾਰਾਂ ਵੱਲੋਂ 9 ਸਤੰਬਰ ਤੋਂ ਤਿੰਨ ਦਿਨਾਂ ਲਈ ਅੱਧੇ ਦਿਨ ਤੱਕ ਮਤਲਬ 8 ਤੋਂ 11 ਵਜੇ ਤੱਕ ਓਪਡੀ ਸੇਵਾਵਾਂ ਬੰਦ ਰੱਖਣ ਦਾ ਫੈਸਲਾ ਕੀਤਾ ਹੈ।
ਪਹਿਲਾਂ ਐਸੋਸੀਏਸ਼ਨ ਵੱਲੋਂ ਅਨੁਸੂਚਿਤ ਕਾਲ ਤੱਕ ਪੂਰਨ ਤੌਰ 'ਤੇ ਬੰਦ ਦਾ ਐਲਾਨ ਕੀਤਾ ਗਿਆ ਸੀ ਪਰ ਸਿਹਤ ਮੰਤਰੀ ਵੱਲੋਂ ਅਪੀਲ ਕੀਤੀ ਗਈ ਹੈ। ਕੈਬਨਿਟ ਦੀ ਸਬ ਕਮੇਟੀ ਦੇ ਤੌਰ 'ਤੇ ਵਿੱਤ ਮੰਤਰੀ ਨਾਲ ਐਸੋਸੀਏਸ਼ਨ ਨੂੰ ਮੀਟਿੰਗ ਕਰਵਾਏ ਜਾਣ ਦਾ ਸੱਦਾ ਦੇਣ ਤੋਂ ਬਾਅਦ ਡਾਕਟਰਾਂ ਨੇ ਮਰੀਜ਼ਾਂ 'ਤੇ ਲੋਕ ਹਿੱਤ ਨੂੰ ਮੁੱਖ ਰੱਖਦੇ ਹੋਏ ਆਪਣਾ ਵਿਰੋਧ ਥੋੜਾ ਘਟਾਇਆ ਹੈ।
LIVE FEED
ਜੇਕਰ ਕੱਲ੍ਹ ਵੀ ਨਹੀਂ ਮੰਨੀਆਂ ਮੰਗੀਆਂ, ਤਾਂ ਸੰਘਰਸ਼ ਹੋਰ ਤਿੱਖਾ ਹੋਵੇਗਾ
ਸਾਨੂੰ ਭਰੋਸਾ ਨਹੀਂ, ਐਕਸ਼ਨ ਚਾਹੀਦਾ; ਅਸੀਂ ਹੜਤਾਲ ਨਹੀਂ ਕਰਨਾ ਚਾਹੁੰਦੇ
ਲੁਧਿਆਣਾ ਵਿਖੇ ਡਾਕਟਰ ਸਿਮਰਨਜੀਤ ਸਿੰਘ ਜਨਰਲ ਸੈਕਟਰੀ ਪੀਐਮਐਸਏ ਨੇ ਦੱਸਿਆ ਕਿ ਅੱਜ ਉਹ ਲੁਧਿਆਣਾ ਸਿਵਲ ਹਸਪਤਾਲ ਦੇ ਵਿੱਚ ਬਤੌਰ ਅਬਜ਼ਰਵਰ ਆਏ ਹਨ ਅਤੇ ਡਾਕਟਰਾਂ ਨੂੰ ਇਹ ਦੱਸਣਾ ਆਏ ਹਨ ਕਿ ਉਹਨਾਂ ਦੀਆਂ ਜਿਹੜੀਆਂ ਵੀ ਮੰਗਾਂ ਹਨ ਉਹ ਜਾਇਜ਼ ਹਨ। ਉਹਨਾਂ ਕਿਹਾ ਕਿ ਅਸੀਂ ਅੱਗੇ ਹੜਤਾਲ ਨੂੰ ਜਾਰੀ ਨਹੀਂ ਰੱਖਣਾ ਚਾਹੁੰਦੇ ਉਹਨਾਂ ਕਿਹਾ ਕਿ ਸਾਨੂੰ ਉਮੀਦ ਹੈ ਕਿ ਕੱਲ ਤੀਜਾ ਦਿਨ ਸਾਡੀਆਂ ਸਾਰੀਆਂ ਹੀ ਮੰਗਾਂ ਪੂਰੀਆਂ ਹੋ ਜਾਣਗੀਆਂ।
ਲੋਕ ਸਮਝ ਰਹੇ, ਸਾਡੀਆਂ ਮੰਗਾਂ ਜਾਇਜ਼
ਪਿਛਲੇ ਲੰਮੇ ਸਮੇਂ ਤੋਂ ਆਪਣੀਆਂ ਹੱਥੀ ਮੰਗਾਂ ਲਈ ਸੰਘਰਸ਼ ਕਰ ਰਹੀ ਪੰਜਾਬ ਸਿਵਲ ਮੈਡੀਕਲ ਸਰਵਿਸ ਐਸੋਸੀਏਸ਼ਨ ਵੱਲੋਂ ਪੰਜਾਬ ਸਰਕਾਰ ਖਿਲਾਫ ਮੋਰਚਾ ਖੋਲਦੇ ਹੋਏ ਬਠਿੰਡਾ ਵਿੱਚ ਵੀ ਅੱਜ ਦੂਜੇ ਦਿਨ ਵੀ ਤਿੰਨ ਘੰਟਿਆਂ ਲਈ ਓਪੀਡੀ ਸੇਵਾਵਾਂ ਬੰਦ ਘਰ ਪੰਜਾਬ ਸਰਕਾਰ ਖਿਲਾਫ ਪ੍ਰਦਰਸ਼ਨ ਕੀਤਾ ਗਿਆ। ਜ਼ਿਲ੍ਹਾ ਬਠਿੰਡਾ ਦੇ ਪ੍ਰਧਾਨ ਡਾਕਟਰ ਜਗਰੂਪ ਸਿੰਘ ਨੇ ਕਿਹਾ ਕਿ ਸਰਕਾਰੀ ਡਾਕਟਰਾਂ ਦੀ ਪ੍ਰਮੁੱਖ ਜਥੇਬੰਦੀ ਪੰਜਾਬ ਸਿਵਲ ਮੈਡੀਕਲ ਸਰਵਿਸਿਸ ਐਸੋਸੀਏਸ਼ਨ ਨੇ ਆਪਣੇ ਸਾਰੇ ਜ਼ਿਲਿਆਂ ਦੇ ਅਹੁਦੇਦਾਰਾਂ ਵੱਲੋਂ 9 ਸਤੰਬਰ ਤੋਂ ਤਿੰਨ ਦਿਨਾਂ ਲਈ ਅੱਧੇ ਦਿਨ ਤੱਕ ਮਤਲਬ 8 ਤੋਂ 11 ਵਜੇ ਤੱਕ ਓਪਡੀ ਸੇਵਾਵਾਂ ਬੰਦ ਰੱਖਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਲੋਕ ਜਿੱਥੇ ਖੱਜਲ ਖੁਆਰ ਹੋ ਰਹੇ ਹਨ, ਉੱਥੇ ਹੀ ਉਹ ਸਾਡੀਆਂ ਜਾਇਜ਼ ਮੰਗਾਂ ਨੂੰ ਸਮਝ ਵੀ ਰਹੇ ਹਨ।
"ਕੋਲਕਾਤਾ ਰੇਪ ਅਤੇ ਕਤਲ ਕਾਂਡ ਤੋਂ ਬਾਅਦ ਵੀ ਸਰਕਾਰ ਨੇ ਨਹੀਂ ਲਿਆ ਸਬਕ"
ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਲਗਾਤਾਰ ਦੂਜੇ ਦਿਨ ਵੀ ਬਰਨਾਲਾ ਦੇ ਸਰਕਾਰੀ ਹਸਪਤਾਲ ਵਿੱਚ ਡਾਕਟਰਾਂ ਨੇ ਤਿੰਨ ਘੰਟੇ ਦੀ ਹੜਤਾਲ ਜਾਰੀ ਰਹੀ। ਡਾਕਟਰਾਂ ਨੇ ਹਸਪਤਾਲ ਵਿੱਚ ਰੋਸ ਪ੍ਰਦਰਸ਼ਨ ਕਰਦਿਆਂ ਪੰਜਾਬ ਤੇ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਗਟ ਕੀਤਾ। ਇਸ ਮੌਕੇ ਧਰਨਾਕਾਰੀ ਡਾਕਟਰਾਂ ਕਮਲਜੀਤ ਸਿੰਘ ਬਾਜਵਾ, ਅੰਕੁਸ਼ ਜਿੰਦਲ ਅਤੇ ਦੀਪਲੇਖ ਬਾਜਵਾ ਨੇ ਕਿਹਾ ਕਿ ਉਨ੍ਹਾਂ ਦੀ ਹੜਤਾਲ ਦੀਆਂ ਤਿੰਨ ਮੁੱਖ ਮੰਗਾਂ ਹਨ, ਜਿਨ੍ਹਾਂ ਵਿੱਚ ਸੁਰੱਖਿਆ ਦੇ ਪ੍ਰਬੰਧ ਯਕੀਨੀ ਬਣਾਉਣਾ, ਸਰਕਾਰੀ ਹਸਪਤਾਲਾਂ ਵਿੱਚ ਖਾਲੀ ਪਈਆਂ ਅਸਾਮੀਆਂ ਨੂੰ ਭਰਨਾ ਅਤੇ ਸੇਵਾ ਮੁਕਤ ਡਾਕਟਰਾਂ ਦੀਆਂ ਤਰੱਕੀਆਂ ਸ਼ਾਮਲ ਹਨ। ਲੰਬੇ ਸਮੇਂ ਤੋਂ ਕੰਮ ਕਰਨ ਦੀ ਮੰਗ ਹੈ। ਉਨ੍ਹਾਂ ਕਿਹਾ ਕਿ ਕੋਲਕਾਤਾ ਰੇਪ ਅਤੇ ਕਤਲ ਕਾਂਡ ਤੋਂ ਬਾਅਦ ਵੀ ਡਾਕਟਰਾਂ ਦੀ ਸੁਰੱਖਿਆ ਦੇ ਇੰਤਜ਼ਾਮ ਨਹੀਂ ਕੀਤੇ ਗਏ।
ਅੰਮ੍ਰਿਤਸਰ 'ਚ ਦੂਜੇ ਦਿਨ ਵੀ ਓਪੀਡੀ ਸੇਵਾਵਾਂ 11 ਵਜੇ ਤੱਕ ਬੰਦ
ਪੂਰੇ ਪੰਜਾਬ ਵਿੱਚ ਡਾਕਟਰਾਂ ਵੱਲੋਂ ਹੜਤਾਲ ਕੀਤੀ ਹੋਈ ਹੈ। ਇਸ ਲੜੀ ਦੇ ਤਹਿਤ ਅੰਮ੍ਰਿਤਸਰ ਵਿੱਚ ਡਾਕਟਰਾਂ ਵੱਲੋਂ ਅੱਜ ਹੜਤਾਲ ਦੂਜੇ ਦਿਨ ਵੀ ਜਾਰੀ ਰੱਖੀ ਗਈ। ਇਸ ਸੰਬਧੀ ਜਾਣਕਾਰੀ ਦਿੰਦਿਆ PCMS ਡਾਕਟਰ ਐਸ਼ੌਸ਼ਿਐਸ਼ਨ ਦੇ ਪ੍ਰਧਾਨ ਡਾ. ਸੁਮੀਤਪਾਲ ਸਿੰਘ ਅਤੇ ਡਾਕਟਰ ਗੁਰਪਿੰਦਰ ਕੌਰ ਨੇ ਦੱਸਿਆ ਕਿ ਉਨ੍ਹਾਂ ਵਲੋਂ ਅੱਜ ਅੰਮ੍ਰਿਤਸਰ ਦੇ ਸਿਵਲ ਹਸਪਤਾਲ ਵਿੱਚ ਓਪੀਡੀ ਬੰਦ ਕਰ ਆਪਣੀ ਮੰਗਾਂ ਨੂੰ ਲੈ ਕੇ ਸਰਕਾਰ ਤੱਕ ਆਪਣੀ ਅਵਾਜ ਪਹੁੰਚਾਉਣ ਲਈ ਇਹ ਹੜਤਾਲ ਕਰ ਹਨ। ਡਾਕਟਰਾਂ ਦੀ ਸੁਰੱਖਿਆ ਯਕੀਨੀ ਬਣਾਉਣ, ਬਣਦੀਆਂ ਤਰਕੀਆ ਦੇਣ ਅਤੇ ਹੋਰ ਜ਼ਰੂਰੀ ਮੁੱਦਿਆਂ ਸੰਬਧੀ ਅਵਾਜ਼ ਬੁਲੰਦ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਪੂਰਾ ਯਕੀਨ ਹੈ ਕਿ ਸਾਡੇ ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਅਤੇ ਸਬ ਕਮੇਟੀ ਤੋ ਸਾਨੂੰ ਉਮੀਦ ਹੈ ਕਿ ਉਹ ਸਾਡੀਆ ਮੰਗਾਂ ਜ਼ਰੂਰ ਮਣਨਗੇ ਅਤੇ ਫਿਲਹਾਲ ਅਸੀ ਸੋਫਟ ਤਰੀਕੇ ਨਾਲ ਸਿਰਫ ਓਪੀਡੀ ਬੰਦ ਕਰ ਹੜਤਾਲ ਕੀਤੀ ਹੈ। ਹਾਲਾਂਕਿ ਐਮਰਜੰਸੀ ਸੇਵਾਵਾਂ ਚਾਲੂ ਹਨ, ਬਾਕੀ ਮਰੀਜਾਂ ਨੂੰ ਆ ਰਹੀ ਮੁਸ਼ਕਿਲਾ ਲਈ ਅਸੀ ਮੁਆਫੀ ਮੰਗਦੇ ਹਾਂ।
ਕੀ ਹਨ ਡਾਕਟਰਾਂ ਦੀਆਂ ਮੰਗਾਂ:
ਵਾਰਡਾਂ ਵਿੱਚ ਵਾਧੂ ਦਾ ਲੋੜ ਐਮਰਜੈਂਸੀ ਇਲਾਜ ਵਿੱਚ ਆ ਰਹੀਆਂ ਦਿੱਕਤਾਂ ਆਉਣ ਨੂੰ ਲੈ ਕੇ ਡਾਕਟਰਾਂ ਵੱਲੋਂ ਇਹ ਹੜਤਾਲ ਕੀਤੀ ਗਈ ਹੈ।
- ਗੈਰ ਡਾਕਟਰੀ ਕੰਮਾਂ ਦੇ ਵਿੱਚ ਰੁਝੇ ਹੋਣ ਕਰਕੇ ਮਰੀਜ਼ਾਂ ਵੱਲ ਧਿਆਨ ਨਹੀਂ ਦਿੱਤਾ ਜਾ ਰਿਹਾ।
- ਡਾਕਟਰਾਂ ਦੀਆਂ ਤਨਖਾਹਾਂ ਅਤੇ ਹੋਰ ਮੁੱਦਿਆਂ ਨੂੰ ਲੈ ਕੇ ਸਰਕਾਰੀ ਡਾਕਟਰ ਹੜਤਾਲ ਕਰ ਰਹੇ ਹਨ।
- ਪ੍ਰਦਰਸ਼ਨਕਾਰੀ ਡਾਕਟਰਾਂ ਨੇ ਕਿਹਾ ਕਿ ਨਵੀਆਂ ਪੋਸਟਾਂ ਵਧਾਈਆਂ ਜਾਣੀਆਂ ਸੀ, ਸਗੋਂ 1991 ਦੇ ਮੁਤਾਬਕ ਮੌਜੂਦਾ ਪੋਸਟਾਂ ਵੀ ਪੂਰੀਆਂ ਨਹੀਂ ਹੋ ਸਕੀਆਂ ਹਨ। ਡਾਕਟਰਾਂ ਨੂੰ ਵਾਧੂ ਦੇ ਚਾਰਜ ਦਿੱਤੇ ਗਏ ਹਨ।
- 1991 ਦੇ ਮੁਤਾਬਿਕ 4600 ਪੋਸਟਾਂ ਮਨਜ਼ੂਰ ਕੀਤੀਆਂ ਗਈਆਂ ਸਨ, ਜਿਨ੍ਹਾਂ ਚੋਂ 2800 ਪੋਸਟਾਂ ਹਾਲੇ ਵੀ ਖਾਲੀ ਹਨ।