ETV Bharat / state

ਡਾਕਟਰਾਂ ਦੀ ਹੜਤਾਲ ਅੱਜ ਤੀਜੇ ਵੀ ਜਾਰੀ, ਓਪੀਡੀ ਸੇਵਾਵਾਂ 11 ਵਜੇ ਤੱਕ ਲਈ ਬੰਦ - Punjab Doctors Strike - PUNJAB DOCTORS STRIKE

Punjab Doctors Strike : ਆਪਣੀਆਂ ਮੰਗਾਂ ਨੂੰ ਲੈ ਕੇ ਲਗਾਤਾਰ ਅੱਜ ਤੀਜੇ ਦਿਨ ਵੀ ਪੰਜਾਬ ਦੇ ਸਰਕਾਰੀ ਹਸਪਤਾਲਾਂ ਦੇ ਡਾਕਟਰਾਂ ਦੀ ਹੜਤਾਲ ਜਾਰੀ ਹੈ। ਅੱਜ ਸ਼ਾਮ ਨੂੰ ਡਾਕਟਰਾਂ ਦੀ ਸਿਹਤ ਵਿਭਾਗ ਤੇ ਪ੍ਰਸ਼ਾਸਨ ਨਾਲ ਮੀਟਿੰਗ ਹੋਵੇਗੀ ਜਿਸ ਤੋਂ ਬਾਅਦ ਇਹ ਸਾਫ ਹੋਵੇਗਾ ਕਿ ਡਾਕਟਰਾਂ ਵਲੋਂ ਇਹ ਹੜਤਾਲ ਖ਼ਤਮ ਕੀਤੇ ਜਾਵੇਗੀ ਜਾਂ ਨਹੀਂ, ਪੜ੍ਹੋ ਪੂਰੀ ਖ਼ਬਰ।

Strike 3rd Day Continue
ਡਾਕਟਰਾਂ ਦੀ ਹੜਤਾਲ ਅੱਜ ਤੀਜੇ ਵੀ ਜਾਰੀ (Etv Bharat)
author img

By ETV Bharat Punjabi Team

Published : Sep 11, 2024, 10:28 AM IST

ਚੰਡੀਗੜ੍ਹ: ਪੰਜਾਬ ਭਰ ਵਿੱਚ ਡਾਕਟਰਾਂ ਦੀ ਹੜਤਾਲ ਚੱਲ ਰਹੀ ਹੈ ਅਤੇ ਹੜਤਾਲ ਦਾ ਅੱਜ ਤੀਜਾ ਦਿਨ ਹੈ। ਅੱਜ ਤੀਜੇ ਦਿਨ ਵੀ ਤਿੰਨ ਘੰਟੇ ਲਈ ਸਰਕਾਰੀ ਹਸਪਤਾਲਾਂ ਵਿੱਚ ਓਪੀਡੀ ਸੇਵਾਵਾਂ ਠੱਪ ਰਹੀਆਂ ਹਨ। ਇਸ ਨਾਲ ਮਰੀਜ਼ ਵੀ ਪ੍ਰਭਾਵਿਤ ਹੋ ਰਹੇ ਹਨ। ਉੱਥੇ ਹੀ ਡਾਕਟਰਾਂ ਦਾ ਕਹਿਣਾ ਹੈ ਕਿ ਹੜਤਾਲ ਕਰਨਾ, ਉਨ੍ਹਾਂ ਦੀ ਮਜਬੂਰੀ ਹੈ। ਸਰਕਾਰ ਨਾਲ ਲੰਬੇ ਸਮੇਂ ਤੋਂ ਉਹ ਜਦੋ-ਜਹਿਦ ਕਰਦੇ ਆ ਰਹੇ ਹਨ, ਪਰ ਹਾਲੇ ਤੱਕ ਉਨ੍ਹਾਂ ਦੇ ਮਸਲੇ ਹੱਲ ਨਹੀਂ ਹੋਏ।

ਅੱਜ ਹੱਲ ਨਿਕਲਣ ਦੀ ਉਮੀਦ

ਬੀਤੇ ਦਿਨ, ਲੁਧਿਆਣਾ ਸਿਵਲ ਹਸਪਤਾਲ ਦੇ ਡਾਕਟਰ ਸਿਮਰਨਜੀਤ ਸਿੰਘ (ਜਨਰਲ ਸੈਕਟਰੀ ਪੀਐਮਐਸਏ) ਨੇ ਦੱਸਿਆ ਕਿ ਅੱਜ ਉਹ ਲੁਧਿਆਣਾ ਸਿਵਲ ਹਸਪਤਾਲ ਦੇ ਵਿੱਚ ਬਤੌਰ ਅਬਜ਼ਰਵਰ ਆਏ ਹਨ ਅਤੇ ਡਾਕਟਰਾਂ ਨੂੰ ਇਹ ਦੱਸਣ ਆਏ ਹਨ ਕਿ ਉਨ੍ਹਾਂ ਦੀਆਂ ਜਿਹੜੀਆਂ ਵੀ ਮੰਗਾਂ ਹਨ ਉਹ ਜਾਇਜ਼ ਹਨ। ਉਨ੍ਹਾਂ ਕਿਹਾ ਕਿ ਅਸੀਂ ਅੱਗੇ ਹੜਤਾਲ ਨੂੰ ਜਾਰੀ ਨਹੀਂ ਰੱਖਣਾ ਚਾਹੁੰਦੇ, ਪਰ ਉਨ੍ਹਾਂ ਨੂੰ ਉਮੀਦ ਹੈ ਕਿ ਅੱਜ ਯਾਨੀ ਬੁੱਧਵਾਰ ਨੂੰ ਤੀਜੇ ਦਿਨ ਸਾਡੀਆਂ ਸਾਰੀਆਂ ਹੀ ਮੰਗਾਂ ਪੂਰੀਆਂ ਹੋ ਜਾਣਗੀਆਂ।

ਡਾਕਟਰਾਂ ਨੇ ਕਿਹਾ ਕਿ ਸਾਡੇ ਦੋ ਤਿੰਨ ਮੁੱਦੇ ਹਨ, ਜੇਕਰ ਸਰਕਾਰ ਇਸ ਦਾ ਹੱਲ ਕਰ ਦਿੰਦੀ ਹੈ, ਤਾਂ ਅਸੀਂ ਮੁੜ ਤੋਂ ਹੜਤਾਲ ਨਹੀਂ ਕਰਾਂਗੇ। ਨਵੇਂ ਡਾਕਟਰਾਂ ਦੀ ਭਰਤੀ ਦੇ ਨਾਲ-ਨਾਲ ਸਾਡੀ ਸੁਰੱਖਿਆ ਨੂੰ ਲੈ ਕੇ ਸਰਕਾਰ ਵਚਨਬੱਧ ਹੋਵੇ ਤੇ ਇਹੀ ਸਾਡੀਆਂ ਮੰਗਾਂ ਹਨ।

ਅੱਜ ਹੋਵੇਗੀ ਮੀਟਿੰਗ

ਪੰਜਾਬ ਸਿਵਲ ਮੈਡੀਕਲ ਸਰਵਿਸਿਜ਼ ਐਸੋਸੀਏਸ਼ਨ ਨੇ ਸਰਕਾਰ ਦੇ ਭਰੋਸੇ ਦੇ ਬਾਵਜੂਦ ਹੜਤਾਲ 'ਤੇ ਜਾਣ ਦਾ ਫੈਸਲਾ ਕੀਤਾ ਹੈ। 11 ਸਤੰਬਰ ਨੂੰ ਡਾਕਟਰਾਂ ਅਤੇ ਸਰਕਾਰ ਵਿਚਾਲੇ ਮੀਟਿੰਗ ਵੀ ਹੋਣ ਜਾ ਰਹੀ ਹੈ। ਕੈਬਨਿਟ ਸਬ ਕਮੇਟੀ ਨਾਲ ਮੀਟਿੰਗ ਕਰਕੇ ਸਾਰੀਆਂ ਮੰਗਾਂ 'ਤੇ ਵਿਚਾਰ ਕੀਤਾ ਜਾਵੇਗਾ। ਸਰਕਾਰ ਵੱਲੋਂ ਬਣਾਈ ਗਈ ਕੈਬਨਿਟ ਸਬ-ਕਮੇਟੀ ਦੀ ਅਗਵਾਈ ਵਿੱਤ ਮੰਤਰੀ ਹਰਪਾਲ ਚੀਮਾ ਕਰਨਗੇ।

ਐਸੋਸੀਏਸ਼ਨ ਵੱਲੋਂ ਇਹ ਅੰਦੋਲਨ ਕਰਨ ਦੇ ਕਾਰਨ:-

  1. ਹਸਪਤਾਲ ਵਿੱਚ ਡਾਕਟਰਾਂ ਅਤੇ ਮੈਡੀਕਲ ਸਟਾਫ਼ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ।
  2. ਰੈਗੂਲਰ ਤਨਖ਼ਾਹਾਂ ਵਿੱਚ ਵਾਧੇ ਦੇ ਹੁਕਮ ਜਾਰੀ ਕਰਨ ਦੀ ਮੰਗ।
  3. ਸਮੇਂ ਸਿਰ ਤਨਖ਼ਾਹ ਵਾਧੇ ਦਾ ਨੋਟੀਫਿਕੇਸ਼ਨ ਜਾਰੀ ਨਹੀਂ ਕੀਤਾ ਜਾਂਦਾ, ਉਹ ਆਪਣੀ ਹੜਤਾਲ ਵਾਪਸ ਨਾ ਲੈਣ ਦਾ ਐਲਾਨ

ETV Bharat Logo

Copyright © 2025 Ushodaya Enterprises Pvt. Ltd., All Rights Reserved.