ਲੁਧਿਆਣਾ: ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਅੱਜ ਲੁਧਿਆਣਾ ਵਿਖੇ ਪਹੁੰਚ ਕੇ ਮੈਰੀਟੋਰੀਅਸ ਸਕੂਲਾਂ ਦੇ ਕਰੀਬ 700 ਬੱਚਿਆਂ ਨਾਲ ਗੱਲਬਾਤ ਕੀਤੀ ਅਤੇ ਦੱਸਿਆ ਕੇ ਮੈਰੀਟੋਰੀਅਸ ਸਕੂਲਾਂ ਦੇ ਵਿਆਰਥੀਆਂ ਨੂੰ ਆਤਮਵਿਸ਼ਵਾਸ ਦੇਣ ਲਈ, ਚੋਟੀ ਦੇ ਟ੍ਰੇਨਰ ਤੋਂ ਸਿਖਲਾਈ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ 15 ਅਗਸਤ ਤੱਕ 27 ਹੋਰ ਸਕੂਲ ਆਫ਼ ਐਮੀਨੈਂਸ ਤਿਆਰ ਹੋ ਜਾਣਗੇ ਜਿਨ੍ਹਾਂ ਨੂੰ ਅਜ਼ਾਦੀ ਦਿਹਾੜੇ ਮੌਕੇ ਸੂਬਾ ਵਾਸੀਆਂ ਨੂੰ ਸਮਰਪਿਤ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਇਸ ਸਾਲ 14000 ਦੇ ਕਰੀਬ ਵਿਦਿਆਰਥੀਆਂ ਨੇ ਸਰਕਾਰੀ ਸਕੂਲਾਂ ਵਿੱਚ ਦਾਖ਼ਲਾ ਲਿਆ ਹੈ।
'ਪੰਜਾਬ ਦੇ ਸਰਕਾਰੀ ਸਕੂਲਾਂ ਦਾ ਬੁਨਿਆਦੀ ਢਾਂਚਾ ਬਦਲ ਕੇ ਉਨ੍ਹਾਂ ਨੂੰ ਬਿਹਤਰ ਬਣਾਇਆ': ਸਿੱਖਿਆ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਦਾ ਬੁਨਿਆਦੀ ਢਾਂਚਾ ਬਦਲ ਕੇ ਉਨ੍ਹਾਂ ਨੂੰ ਬਿਹਤਰ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪ੍ਰਾਇਮਰੀ ਬੱਚਿਆਂ ਲਈ ਵੀ ਸਕੂਲ ਬੇਹਤਰ ਬਣਾਏ ਜਾ ਰਹੇ ਹਨ, ਉਨ੍ਹਾਂ ਕਿਹਾ ਕਿ ਅਜਿਹਾ ਪਹਿਲੀ ਵਾਰ ਹੋਵੇਗਾ ਜਦੋਂ ਪ੍ਰਾਇਮਰੀ ਸਕੂਲਾਂ ਦੇ ਹੈਡਮਾਸਟਰ ਫ਼ਿੰਨਲੈਂਡ ਜਾ ਕੇ ਸਿੱਖਿਆ ਹਾਸਿਲ ਕਰਨਗੇ। ਉਨ੍ਹਾਂ ਕਿਹਾ ਕਿ ਅਸੀਂ ਆਪਣੇ ਸਾਰੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਤੋਂ ਬਰਸਾਤ ਦੇ ਮੌਸਮ ਸਬੰਧੀ ਰਿਪੋਰਟਾਂ ਮੰਗ ਲਈਆਂ ਹਨ। 1200 ਸਕੂਲ ਅਜਿਹੇ ਹਨ ਜਿੱਥੇ ਹਾਲਤ ਥੋੜੀ ਖਰਾਬ ਸੀ ਪਰ ਅਸੀਂ ਇਸ ਨੂੰ ਸੁਧਾਰ ਰਹੇ ਹਾਂ।
'ਪੰਜਾਬ ਦੇ ਸਿੱਖਿਆ ਮਾਡਲ ਨੇ ਹਰਿਆਣਾ ਦੇ ਸਿੱਖਿਆ ਮਾਡਲ ਨੂੰ ਪਿੱਛੇ ਛੱਡਿਆ': ਇਸ ਮੌਕੇ ਉਨ੍ਹਾਂ ਕੇਂਦਰ ਸਰਕਾਰ ਵੱਲੋਂ ਸਰਵ ਸਿੱਖਿਆ ਅਭਿਆਨ ਤਹਿਤ ਫੰਡ ਜਾਰੀ ਨਾ ਕੀਤੇ ਜਾਣ ’ਤੇ ਵੀ ਸਵਾਲ ਉਠਾਏ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਿੱਖਿਆ ਮਾਡਲ ਨੇ ਹਰਿਆਣਾ ਦੇ ਸਿੱਖਿਆ ਮਾਡਲ ਨੂੰ ਪਿੱਛੇ ਛੱਡ ਦਿੱਤਾ ਹੈ ਅਤੇ ਇਹ ਕੈਗ ਰਿਪੋਰਟ ਵਿੱਚ ਵੀ ਖੁਲਾਸਾ ਹੋਇਆ ਹੈ ਪਰ ਇਸ ਦੇ ਬਾਵਜੂਦ ਕੇਂਦਰ ਸਰਕਾਰ ਗਲਤ ਕਰ ਰਹੀ ਹੈ, ਉਹ ਸਹੀ ਨਹੀਂ ਹੈ।
ਇਸ ਮੌਕੇ ਹਰਜੋਤ ਬੈਂਸ ਨੇ ਕੇਜਰੀਵਾਲ ਦੀ ਗ੍ਰਿਫਤਾਰੀ ਬਾਰੇ ਕਿਹਾ ਕਿ ਐਮਰਜੈਂਸੀ ਦੌਰਾਨ ਦੇਸ਼ ਵਿੱਚ ਜਿਸ ਤਰ੍ਹਾਂ ਦੇ ਹਾਲਾਤ ਬਣੇ ਹੋਏ ਸਨ ਅਜਿਹੇ ਹਾਲਾਤ ਮੁੜ ਬਣਾ ਦਿੱਤੇ ਗਏ ਨੇ, ਉਨ੍ਹਾਂ ਕਿਹਾ ਕਿ ਤਿੰਨ ਵਾਰ ਚੁਣੇ ਗਏ ਮੁੱਖ ਮੰਤਰੀ ਨੂੰ ਇਸ ਤਰ੍ਹਾਂ ਗ੍ਰਿਫ਼ਤਾਰ ਕਰਕੇ ਜੇਲ੍ਹ ਵਿੱਚ ਡੱਕਿਆ ਨਹੀਂ ਜਾਣਾ ਚਾਹੀਦਾ ਹੈ, ਉਨ੍ਹਾਂ ਕਿਹਾ ਕਿ ਹੇਠਲੀ ਅਦਾਲਤ ਨੇ ਖੁਦ ਕਿਹਾ ਹੈ ਕਿ ਇਨਫੋਰਸਮੈਂਟ ਡਾਇਰੈਕਟੋਰੇਟ ਆਪਣੀ ਸ਼ਕਤੀ ਦੀ ਦੁਰਵਰਤੋਂ ਕਰ ਰਿਹਾ ਹੈ।
- ਦੁਕਾਨਦਾਰ ਨੇ ਨਹੀਂ ਦਿੱਤਾ ਉਧਾਰ ਸਮਾਨ ਤਾਂ ਸ਼ਖ਼ਸ ਨੇ ਦੁਕਾਨਦਾਰ ਦੀ ਲੱਤ 'ਚ ਮਾਰੀ ਗੋਲ਼ੀ, ਹਮਲਾਵਰ ਹੋਇਆ ਫ਼ਰਾਰ - attacker shot a shopkeeper
- ਵਾਤਾਵਰਨ ਅਤੇ ਚੌਗਿਰਦੇ ਨੂੰ ਬਚਾਉਣ ਲਈ ਸਮਾਜ ਸੇਵੀ ਸੰਸਥਾਵਾਂ, ਜ਼ਿਲ੍ਹਾ ਪ੍ਰਸ਼ਾਸਨ ਸਣੇ ਨਗਰ ਨਿਗਮ ਦੀ ਅਨੋਖੀ ਪਹਿਲ, ਦੇਖੋ ਵੀਡੀਓ - Trying to save the environment
- ਪੰਜਾਬ ਵਿੱਚ ਘੱਟੋ ਘੱਟ ਤਾਪਮਾਨ ਵੀ 32 ਤੋਂ ਪਾਰ; ਮੌਸਮ ਦੇ ਬਦਲਣ ਨੂੰ ਲੈ ਕੇ ਵੱਡਾ ਅਪਡੇਟ, ਕਿਸਾਨਾਂ ਨੂੰ ਇਹ ਸਲਾਹ - Rain Alert In Punjab