ਚੰਡੀਗੜ੍ਹ: ਲੋਕ ਸਭਾ ਚੋਣਾਂ ਦੀ ਗਿਣਤੀ 'ਚ ਗੁਰਦਾਸਪੁਰ ਲੋਕ ਸਭਾ ਸੀਟ ਤੋਂ ਕਾਂਗਰਸ ਦੇ ਸੁਖਜਿੰਦਰ ਸਿੰਘ ਰੰਧਾਵਾ ਜੇਤੂ ਰਹੇ ਹਨ। ਇਸ ਦੌਰਾਨ ਉਨ੍ਹਾਂ ਨੇ ਲੋਕਾਂ ਦਾ ਅਹਿਸਾਨ ਜ਼ਿੰਦਗੀ ਭਰ ਨਾਲ ਭੁੱਲਣ ਦੀ ਗੱਲ ਆਖੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਲੋਕ ਮਜ਼ਾਕ ਕਰਨ ਵਾਲੀ ਸਰਕਾਰ ਨਹੀਂ, ਸਗੋਂ ਕੰਮ ਕਰਨ ਵਾਲੀ ਸਰਕਾਰ ਚਾਹੁੰਦੇ ਹਨ। ਇਸ ਦੌਰਾਨ ਉਨ੍ਹਾਂ ਨੇ ਭਾਜਪਾ ਦੇ ਦਿਨੇਸ਼ ਬੱਬੂ ਅਤੇ 'ਆਪ' ਦੇ ੳਮੀਦਵਾਰ ਨੂੰ ਵੱਡੇ ਫ਼ਰਕ ਨਾਲ ਮਾਤ ਦਿੱਤੀ ਹੈ।
ਸੁਖਜਿੰਦਰ ਰੰਧਾਵਾ ਦੀ ਜਿੱਤ: ਗੁਰਦਾਸਪੁਰ ਦੀ ਗੱਲ ਕੀਤੀ ਜਾਵੇ ਤਾਂ ਕਾਂਗਰਸ ਦੇ ਸੁਖਜਿੰਦਰ ਸਿੰਘ ਰੰਧਾਵਾ ਨੂੰ 3 ਲੱਖ 61 ਹਜ਼ਾਰ 713 ਵੋਟਾਂ ਮਿਲੀਆਂ ਹਨ, ਜਦਕਿ ਭਾਜਪਾ ਦੇ ਦਿਨੇਸ਼ ਕੁਮਾਰ ਬੱਬੂ ਨੂੰ 2 ਲੱਖ 78 ਹਜ਼ਾਰ 701 ਵੋਟਾਂ ਮਿਲੀਆਂ ਹਨ। ਇਸ ਦੌਰਾਨ ਸੁਖਜਿੰਦਰ ਸਿੰਘ ਰੰਧਾਵਾ ਨੂੰ 83 ਹਜ਼ਾਰ ਤੋਂ ਵੱਧ ਵੋਟਾਂ ਨਾਲ ਜਿੱਤ ਮਿਲੀ ਹੈ। ਇਸ ਦੇ ਨਾਲ ਹੀ ਤੀਜੇ ਨੰਬਰ 'ਤੇ ਆਮ ਆਦਮੀ ਪਾਰਟੀ ਦੇ ਸ਼ੈਰੀ ਕਲਸੀ ਆਏ ਹਨ, ਜਿੰਨ੍ਹਾਂ ਨੂੰ 2 ਲੱਖ 75 ਹਜ਼ਾਰ 416 ਵੋਟਾਂ ਮਿਲੀਆਂ ਹਨ। ਉਥੇ ਹੀ ਸ਼੍ਰੋਮਣੀ ਅਕਾਲੀ ਦਲ ਦੇ ਦਲਜੀਤ ਸਿੰਘ ਚੀਮਾ ਇਥੇ ਚੌਥੇ ਨੰਬਰ 'ਤੇ ਹਨ, ਜੋ ਇੱਕ ਲੱਖ ਦਾ ਅੰਕੜਾ ਵੀ ਪਾਰ ਨਹੀਂ ਕਰ ਸਕੇ।
ਜਿੱਤ 'ਤੇ ਵਰਕਰਾਂ 'ਚ ਖੁਸ਼ੀ: ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਕਾਂਗਰਸ ਦੇ ਉਮੀਦਵਾਰ ਸੁਖਜਿੰਦਰ ਸਿੰਘ ਰੰਧਾਵਾ ਨੇ ਆਪਣੇ ਵਿਰੋਧੀਆਂ ਨੂੰ ਮਾਤ ਦਿੰਦੇ ਹੋਏ ਵੱਡੀ ਲੀਡ ਨਾਲ ਜਿੱਤ ਹਾਸਲ ਕੀਤੀ। ਜਿੱਤ ਦੀ ਖ਼ਬਰ ਮਿਲਦਿਆਂ ਹੀ ਵਰਕਰਾਂ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ। ਜੇਤੂ ਰਹੇ ਰੰਧਾਵਾ ਦਾ ਢੋਲ ਅਤੇ ਫੁੱਲਾਂ ਦੇ ਹਾਰਾਂ ਨਾਲ ਸਵਾਗਤ ਕੀਤਾ ਗਿਆ।
ਵਰਕਰਾਂ ਦਾ ਵੱਡਾ ਯੋਗਦਾਨ: ਜਿੱਤ ਤੋਂ ਬਾਅਦ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਉਨ੍ਹਾਂ ਦੀ ਜਿੱਤ ਵਿੱਚ ਵਰਕਰਾਂ, ਕੇਂਦਰ ਦੀ ਲੀਡਰਸ਼ਿਪ ਅਤੇ ਸਥਾਨਕ ਆਗੂਆਂ ਦਾ ਬਹੁਤ ਵੱਡਾ ਯੋਗਦਾਨ ਹੈ। ਗੁਰਦਾਸਪੁਰ ਦੇ ਲੋਕਾਂ ਵੱਲੋਂ ਉਨ੍ਹਾਂ ਨੂੰ ਦਿੱਤੇ ਜਿੱਤ ਦੇ ਮਾਣ ਨੂੰ ਉਹ ਉਮਰ ਭਰ ਨਹੀਂ ਭੁੱਲਣਗੇ। ਉਨ੍ਹਾਂ ਕਿਹਾ ਕਿ ਉਹ ਲੋਕਾਂ ਦੀਆਂ ਸਮੱਸਿਆਵਾਂ ਨੂੰ ਸੰਸਦ ਵਿੱਚ ਉਠਾਉਣਗੇ ਅਤੇ ਉਨ੍ਹਾਂ ਦੇ ਹੱਲ ਲਈ ਯਤਨ ਕਰਨਗੇ।
ਗੈਂਗਸਟਰਾਂ ਨੂੰ ਕਾਬੂ ਕਰਨ ਦੀ ਲੋੜ: ਇੱਕ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਲੋਕ ਅਮਨ-ਸ਼ਾਂਤੀ ਨਾਲ ਰਹਿਣਾ ਪਸੰਦ ਕਰਦੇ ਹਨ। ਏਜੰਸੀਆਂ ਨੂੰ ਪੰਜਾਬ ਦੀ ਅਮਨ-ਸ਼ਾਂਤੀ ਨੂੰ ਭੰਗ ਨਾ ਕਰਨ ਦਾ ਧਿਆਨ ਰੱਖਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਗੈਂਗਸਟਰਾਂ ਨੂੰ ਨੱਥ ਪਾਉਣ ਦੀ ਲੋੜ ਹੈ। ਕਾਨੂੰਨ ਵਿਵਸਥਾ ਬਣਾਈ ਰੱਖਣੀ ਪਵੇਗੀ। ਲੋਕਾਂ ਨੂੰ ਮਜ਼ਾਕ ਕਰਨ ਵਾਲੀ ਨਹੀਂ, ਸਗੋਂ ਕੰਮ ਕਰਨ ਵਾਲੀ ਸਰਕਾਰ ਚਾਹੁੰਦੇ ਹਨ।
ਸ਼੍ਰੋਮਣੀ ਅਕਾਲੀ ਦਲ 'ਤੇ ਨਿਸ਼ਾਨਾ: ਉਨ੍ਹਾਂ ਕਿਹਾ ਕਿ ਲੋਕਾਂ ਨੇ ਪ੍ਰਧਾਨ ਮੰਤਰੀ ਦੇ ਖਿਲਾਫ ਇਸ ਲਈ ਵੋਟ ਦਿੱਤਾ ਕਿਉਂਕਿ ਉਨ੍ਹਾਂ ਨੇ ਦੇਸ਼ ਵਿਰੋਧੀ ਫੈਸਲੇ ਲਏ। ਅਕਾਲੀ ਦਲ 'ਤੇ ਟਿੱਪਣੀ ਕਰਦਿਆਂ ਉਨ੍ਹਾਂ ਕਿਹਾ ਕਿ ਅਕਾਲੀ ਦਲ ਆਪਣੀ ਹੋਂਦ ਗੁਆ ਚੁੱਕਾ ਹੈ। ਅਕਾਲੀ ਦਲ ਨੂੰ ਤਬਾਹ ਕਰਨ ਦਾ ਸਿਹਰਾ ਬਿਕਰਮ ਮਜੀਠੀਆ ਨੂੰ ਜਾਂਦਾ ਹੈ। ਅੰਗਰੇਜ਼ਾਂ ਦੇ ਰਾਜ ਦੌਰਾਨ ਬਾਦਲ ਪਰਿਵਾਰ ਨੇ ਸਿੱਖਾਂ ਨਾਲ ਜੋ ਕੁਝ ਕੀਤਾ ਸੀ, ਅੱਜ ਉਸ ਨੇ ਸਾਬਤ ਕਰ ਦਿੱਤਾ ਹੈ ਕਿ ਇਹ ਪੰਥ ਵਿਰੋਧੀ ਅਤੇ ਪੰਜਾਬ ਵਿਰੋਧੀ ਹੈ।
- ਹਰਸਿਮਰਤ ਕੌਰ ਬਾਦਲ ਚੌਥੀ ਵਾਰ ਜਿੱਤ ਦਰਜ ਕਰਨ ਵੱਲ, ਸਮਰਥਕਾਂ ਨੇ ਪਿੰਡ ਬਾਦਲ ਪਹੁੰਚ ਦਿੱਤੀ ਵਧਾਈ - Bathinda Lok Sabha seat
- ਪਟਿਆਲਾ ਤੋਂ ਕਾਂਗਰਸੀ ਉਮੀਦਵਾਰ ਡਾ: ਧਰਮਵੀਰ ਗਾਂਧੀ ਨੇ ਮਾਰੀ ਬਾਜ਼ੀ, 14600 ਵੋਟਾਂ ਨਾਲ ਜਿੱਤ ਕੀਤੀ ਹਾਸਿਲ - Dr Dharamvir Gandhi is ahead
- ਫਤਿਹਗੜ੍ਹ ਸਾਹਿਬ ਸੀਟ 'ਤੇ ਕਾਂਗਰਸੀ ਉਮੀਦਵਾਰ ਡਾ: ਅਮਰ ਸਿੰਘ 331324 ਨਾਲ ਜੇਤੂ - Congress candidate Dr Amar Singh won