ਚੰਡੀਗੜ੍ਹ: ਮੰਡੀਆਂ 'ਚ ਝੋਨੇ ਦੀ ਚੁਕਾਈ ਨਾ ਹੋਣ ਕਾਰਨ ਕਿਸਾਨ ਸੜਕਾਂ 'ਤੇ ਆ ਗਏ ਹਨ। ਇਸ ਨੂੰ ਲੈਕੇ ਕਿਸਾਨਾਂ ਵੱਲੋਂ ਆਪਣੇ ਵਿਰੋਧ ਵਜੋਂ, ਸੰਗਰੂਰ, ਮੋਗਾ, ਫਗਵਾੜਾ ਅਤੇ ਬਟਾਲਾ ਸਮੇਤ ਪੰਜਾਬ ਦੇ ਕਈ ਹਿੱਸਿਆਂ ਵਿੱਚ ਪੱਕਾ ਧਰਨਾ ਦਿੰਦੇ ਹੋਏ "ਚੱਕਾ ਜਾਮ" ਕੀਤਾ ਹੋਇਆ ਹੈ। ਇਸ ਸਬੰਧੀ ਕਿਸਾਨਾਂ ਵੱਲੋਂ ਸਰਕਾਰ ਨੂੰ ਚਿਤਾਵਨੀ ਦਿੰਦੇ ਹੋਏ ਪਹਿਲਾਂ ਵੱਖ-ਵੱਖ ਥਾਵਾਂ 'ਤੇ ਧਰਨੇ ਲਾਏ ਗਏ ਅਤੇ 25 ਅਕਤੂਬਰ ਨੂੰ ਸੂਬਾ ਪੱਧਰੀ ਚੱਕਾ ਜਾਮ ਕੀਤਾ ਗਿਆ ਪਰ ਸਰਕਾਰ ਵੱਲੋਂ ਇੱਕ ਵਾਰ ਫਿਰ ਕਿਸਾਨਾਂ ਨੂੰ ਅਣਗੋਲਿਆਂ ਕੀਤਾ ਗਿਆ। ਜਿਸ ਤੋਂ ਆਹਤ ਹੋਏ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਅਤੇ ਸਾਂਝਾ ਕਿਸਾਨ ਮੋਰਚਾ (ਗੈਰ-ਸਿਆਸੀ) ਨੇ ਪੱਕੇ ਧਰਨੇ ਦਾ ਆਗਾਜ਼ ਕਰ ਦਿੱਤਾ ਹੈ।
Punjab: Farmers continue their protest for second day, demand paddy procurement among others
— ANI Digital (@ani_digital) October 27, 2024
Read @ANI Story | https://t.co/nFXrYP2OCf #Punjab #Farmerprotest pic.twitter.com/XREPdSYJQ3
ਮੁੱਖ ਮੰਤਰੀ ਮਾਨ ਨੇ ਖੇਡੀ ਦੋਗਲੀ ਪਾਲਿਸੀ
ਫਗਵਾੜਾ 'ਚ ਧਰਨੇ ਵਾਲੀ ਥਾਂ 'ਤੇ ਮੌਜੂਦ ਕਿਸਾਨ ਮਜ਼ਦੂਰ ਮੋਰਚਾ ਦੇ ਕੋਆਰਡੀਨੇਟਰ ਸਰਵਣ ਸਿੰਘ ਪੰਧੇਰ ਨੇ ਦੱਸਿਆ ਕਿ ਝੋਨੇ ਦੀ ਖਰੀਦ, ਡੀ.ਏ.ਪੀ.,ਪਰਾਲੀ ਦੇ ਮੁੱਦਿਆਂ ਨੂੰ ਲੈ ਕੇ ਦੋਵਾਂ ਫਰੰਟਾਂ ਵੱਲੋਂ ਅਣਮਿੱਥੇ ਸਮੇਂ ਲਈ ਕੀਤਾ ਜਾ ਰਿਹਾ ਧਰਨਾ ਦੂਜੇ ਦਿਨ 'ਚ ਦਾਖਲ ਹੋ ਗਿਆ ਹੈ, ਜਿਸ 'ਤੇ ਕੱਲ੍ਹ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਲੀ ਜਾ ਕੇ ਕਿਹਾ ਕਿ ਉਨ੍ਹਾਂ ਨੇ ਐਮਐਚਏ ਅਤੇ ਜੇਪੀ ਨੱਡਾ ਨਾਲ ਗੱਲਬਾਤ ਕੀਤੀ ਹੈ। ਉਹਨਾਂ ਕਿਹਾ ਕਿ ਜਦੋਂ ਅਸੀਂ ਇਸ ਸਬੰਧੀ ਜਾਣਕਾਰੀ ਹਾਸਿਲ ਕਰਨ ਦੀ ਕੋਸ਼ਿਸ਼ ਕੀਤੀ ਤਾਂ ਪਤਾ ਲੱਗਾ ਹੈ ਕਿ ਇਸ ਸਬੰਧੀ ਕੋਈ ਕਾਰਵਾਈ ਨਹੀਂ ਹੋਈ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਸਾਨੂੰ ਹੀ ਨਿਸ਼ਾਨਾ ਬਣਾ ਰਹੀ ਹੈ, ਮੁੱਖ ਮੰਤਰੀ ਮਾਨ ਕਹਿੰਦੇ ਹਨ ਕਿ ਸਾਨੂੰ ਸਭ ਪਤਾ ਹੈ ਅਸੀਂ ਤਕਲੀਫ ਸਮਝਦੇ ਹਾਂ, ਜੇਕਰ ਅਜਿਹਾ ਹੈ ਤਾਂ ਫਿਰ ਕਿਸਾਨ ਪਰੇਸ਼ਾਨ ਕਿਉਂ ਹੋ ਰਿਹਾ ਹੈ, ਪੰਧੇਰ ਨੇ ਕਿਹਾ ਕਿ ਵਿਰੋਧੀ ਧਿਰ ਦੇ ਨੇਤਾ ਹੁੰਦੇ ਹੋਏ ਭਗਵੰਤ ਮਾਨ ਨੇ ਜੋ ਕਿਹਾ ਸੀ ਉਹ ਅੱਜ ਮੁਖ ਮੰਤਰੀ ਮਾਨ ਹੋਣ ਤੋਂ ਬਾਅਦ ਸ਼ਬਦ ਝੁਠੇ ਪੈ ਗਏ ਹਨ।
#WATCH | Phagwara, Punjab: Kisan Mazdoor Morcha coordinator Sarwan Singh Pandher says, " the indefinite roadblocks announced by both fronts with the demands of paddy procurement, dap, and stubble issues have entered the second day. yesterday, the cm went to delhi and said that he… https://t.co/EDJg2PqlJh pic.twitter.com/M4XCZV1b15
— ANI (@ANI) October 27, 2024
ਮੁੱਖ ਮੰਤਰੀ ਮਾਨ ਦੀ ਜੇਪੀ ਨੱਢਾ ਨਾਲ ਮੁਲਾਕਾਤ
ਮੁੱਖ ਮੰਤਰੀ ਨੇ ਕੇਂਦਰੀ ਮੰਤਰੀ ਨੱਢਾ ਨਾਲ ਉਨ੍ਹਾਂ ਦੀ ਰਿਹਾਇਸ਼ ‘ਤੇ ਮੁਲਾਕਾਤ ਦੌਰਾਨ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਦੇਸ਼ ਦੇ ਅਨਾਜ ਪੂਲ ਵਿੱਚ ਕਣਕ ਦੀ ਸਪਲਾਈ ‘ਚ ਲਗਭਗ 50 ਫੀਸਦ ਯੋਗਦਾਨ ਦਿੰਦਾ ਹੈ। ਉਨ੍ਹਾਂ ਕਿਹਾ ਕਿ ਡੀ.ਏ.ਪੀ. ਕਣਕ ਦੀ ਕਾਸ਼ਤ ਲਈ ਲੋੜੀਂਦੀ ਮੂਲ ਸਮੱਗਰੀ ਹੈ ਅਤੇ ਇਸ ਸਾਲ ਕਣਕ ਦੀ ਬਿਜਾਈ ਲਈ ਸੂਬੇ ਵਿੱਚ 4.80 ਲੱਖ ਮੀਟ੍ਰਿਕ ਟਨ ਡੀ.ਏ.ਪੀ ਦੀ ਲੋੜ ਹੈ। ਭਗਵੰਤ ਸਿੰਘ ਮਾਨ ਨੇ ਹੁਣ ਤੱਕ ਸੂਬੇ ਨੂੰ 3.30 ਲੱਖ ਮੀਟ੍ਰਿਕ ਟਨ ਡੀ.ਏ.ਪੀ ਖਾਦ ਪ੍ਰਾਪਤ ਹੋਈ ਹੈ ਜੋ ਕਿ ਪੰਜਾਬ ਲਈ ਬਹੁਤ ਘੱਟ ਹੈ।
ਕੇਂਦਰੀ ਮੰਤਰੀ ਜੇ.ਪੀ. ਨੱਢਾ ਜੀ ਨਾਲ ਮੁਲਾਕਾਤ ਤੋਂ ਬਾਅਦ ਮੀਡੀਆ ਦੇ ਸਾਥੀਆਂ ਨਾਲ ਗੱਲਬਾਤ, ਦਿੱਲੀ ਤੋਂ Live
— Bhagwant Mann (@BhagwantMann) October 26, 2024
केंद्रीय मंत्री जे.पी. नड्डा जी से मुलाकात के बाद मीडिया के साथियों से बातचीत, दिल्ली से Live https://t.co/m74k89zTU6
ਸੀਐਮ ਮਾਨ ਨੇ ਕਿਹਾ ਕਿ ਇਹ ਸਮਝਣ ਯੋਗ ਹੈ ਕਿ ਕਿਉਂਕਿ ਡੀਏਪੀ ਦਾ 70 ਪ੍ਰਤੀਸ਼ਤ ਦੂਜੇ ਦੇਸ਼ਾਂ ਤੋਂ ਦਰਾਮਦ ਕੀਤਾ ਜਾਂਦਾ ਹੈ, ਇਸ ਲਈ ਯੂਕਰੇਨ ਦੇ ਸੰਘਰਸ਼ ਅਤੇ ਹੋਰ ਅੰਤਰਰਾਸ਼ਟਰੀ ਕਾਰਨਾਂ ਕਰਕੇ ਡੀਏਪੀ ਦੀ ਘਾਟ ਹੈ। ਹਾਲਾਂਕਿ, ਉਨ੍ਹਾਂ ਨੇ ਇਹ ਵੀ ਕਿਹਾ ਕਿ ਰਾਜ ਵਿੱਚ ਡੀਏਪੀ ਦੀ ਜ਼ਰੂਰਤ ਮੁੱਖ ਤੌਰ 'ਤੇ 15 ਨਵੰਬਰ ਤੱਕ ਹੈ, ਇਸ ਲਈ ਕੇਂਦਰ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਰਾਜ ਨੂੰ ਡੀਏਪੀ ਅਲਾਟ ਕਰਨ ਨੂੰ ਦੂਜੇ ਰਾਜਾਂ ਦੇ ਮੁਕਾਬਲੇ ਪਹਿਲ ਦੇਵੇ ਜਿਨ੍ਹਾਂ ਨੂੰ ਬਾਅਦ ਵਿੱਚ ਇਸਦੀ ਜ਼ਰੂਰਤ ਹੈ।
#WATCH | Moga, Punjab | Morning visuals from the spot as farmers continue their protest at the Moga-Ferozepur Highway against the State Government over various demands, including paddy procurement. pic.twitter.com/X6bVuy9Duf
— ANI (@ANI) October 27, 2024
ਕੇਂਦਰ ਅੱਗੇ ਕੋਈ ਗੱਲ ਨਹੀਂ ਕਰ ਰਿਹਾ
ਕਿਸਾਨ ਆਗੂ ਪੰਧੇਰ ਨੇ ਕਿਹਾ ਕਿ,ਰਵਨੀਤ ਸਿੰਘ ਬਿੱਟੂ ਨੂੰ ਕੇਂਦਰ ਅਤੇ ਵੇਚਣ ਵਾਲਿਆਂ ਨਾਲ ਵੀ ਗੱਲ ਕਰਨੀ ਚਾਹੀਦੀ ਹੈ ਤਾਂ ਕਿ ਉਹ ਸਮਝੌਤਾ ਕਰ ਲੈਣ... ਮੁੱਖ ਮੰਤਰੀ ਚੋਣ ਪ੍ਰਚਾਰ 'ਚ ਰੁੱਝੇ ਰਹਿਣਗੇ। ਜ਼ਿਮਨੀ ਚੋਣਾਂ ਲਈ ਹੁਸ਼ਿਆਰਪੁਰ 'ਚ ਹਨ ਪਰ ਉਨ੍ਹਾਂ ਨੇ ਸਾਨੂੰ ਭਰੋਸਾ ਦਿੱਤਾ ਹੈ ਕਿ ਉਹ ਸਾਡੇ ਨਾਲ ਗੱਲਬਾਤ ਕਰਨਗੇ। ਕਿਸਾਨ ਆਗੂ ਪੰਧੇਰ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਵੀ ਇਸ ਮਾਮਲੇ 'ਚ ਪੈਰ ਪਿਛੇ ਖਿੱਚ ਗਏ ਹਨ ਅਤੇ ਰਵਨੀਤ ਬਿੱਟੂ ਵੀ ਸਾਡੇ ਪੱਖ ਦੀ ਗੱਲ ਜਰੂਰ ਕਰ ਰਹੇ ਹਨ ਪਰ ਕੋਈ ਵਾਜਿਬ ਕਾਰਵਾਈ ਲਈ ਉਹ ਵੀ ਕੇਂਦਰ ਨਾਲ ਗੱਲ ਕਰਦੇ ਹੋਏ ਨਜ਼ਰ ਨਹੀਂ ਆ ਰਹੇ।
ਬਦਲਾ ਲੈ ਰਹੀ ਕੇਂਦਰ ਸਰਕਾਰ
ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਕਿਸਾਨ ਖਨੌਰੀ 'ਤੇ ਧਰਨੇ ਦੇ ਰਹੇ ਹਨ ਇਸ ਲਈ ਕੇਂਦਰ ਸਰਕਾਰ ਕਿਸਾਨਾਂ ਨੂੰ ਜਾਣ ਬੁਝ ਕੇ ਤੰਗ ਕਰ ਰਹੀ ਹੈ।
ਮੁੱਖ ਮੰਤਰੀ ਵੱਲੋਂ ਜੇਪੀ ਨੱਢਾ ਨਾਲ ਮੁਲਾਕਾਤ, 15 ਨਵੰਬਰ ਤੱਕ ਸੂਬੇ ਨੂੰ ਡੀਏਪੀ ਖਾਦ ਦੀ ਮੁਕੰਮਲ ਸਪਲਾਈ ਕਰਨ ਦੀ ਮੰਗ
ਰਵਨੀਤ ਬਿੱਟੂ ਦਾ ਸੂਬਾ ਸਰਕਾਰ 'ਤੇ ਨਿਸ਼ਾਨਾ, ਕੇਜਰੀਵਾਲ ਅਤੇ ਰਾਘਵ ਚੱਢਾ ਨੂੰ ਦੱਸਿਆ ਪੰਜਾਬ ਦਾ ਦੁਸ਼ਮਣ
ਸੜਕਾਂ 'ਤੇ ਕਿਸਾਨ ਅਤੇ ਲੋਕ ਪ੍ਰੇਸ਼ਾਨ, ਝੋਨੇ ਦੇ ਖਰੀਦ ਪ੍ਰਬੰਧਾਂ ਵਿੱਚ ਬੁਰੀ ਤਰ੍ਹਾਂ ਫੇਲ੍ਹ ਹੋਈ ਪੰਜਾਬ ਸਰਕਾਰ !
ਜ਼ਿਕਰਯੋਗ ਹੈ ਕਿ ਕਿਸਾਨਾਂ ਦੀ ਮਹੀਨਿਆਂ ਦੀ ਮਿਹਨਤ ਨਾਲ ਤਿਆਰ ਕੀਤੀ ਗਈ ਫਸਲ ਮੰਡੀਆਂ 'ਚ ਰੁਲ ਰਹੀ ਹੈ। ਜਿਸ ਕਾਰਨ ਕਿਸਾਨ ਆਹਤ ਹਨ। ਕਿਸਾਨਾਂ ਦਾ ਕਹਿਣਾ ਹੈ ਕਿ ਸਾਨੂੰ ਆਮਦ ਹੀ ਨਹੀਂ ਹੋਵੇਗੀ ਤਾਂ ਕਿਸਾਨ ਨਾ ਤਿਉਹਾਰ ਮਨਾ ਸਕਣਗੇ ਅਤੇ ਨਾ ਹੀ ਉਹ ਅਗਲੀ ਬਿਜਾਈ ਲਈ ਜਾ ਸਕਣਗੇ।