ETV Bharat / state

ਪੰਜਾਬ ਸਰਕਾਰ ਵੱਲੋਂ ਵੱਡਾ ਐਲਾਨ, ਸ਼ਹੀਦ ਨੌਜਵਾਨ ਕਿਸਾਨ ਦੇ ਪਰਿਵਾਰ ਮਿਲੇਗੀ 1 ਕਰੋੜ ਰੁਪਏ ਦੀ ਆਰਥਿਕ ਸਹਾਇਤਾ ਤੇ ਸਰਕਾਰੀ ਨੌਕਰੀ - ਮੁੱਖ ਮੰਤਰੀ ਭਗਵੰਤ ਮਾਨ

Farmers Protest 2024: ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡਾ ਐਲਾਨ ਕਰਦੇ ਹੋਏ ਕਿਹਾ ਕਿ ਖਨੌਰੀ ਬਾਰਡਰ ਤੇ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਨੌਜਵਾਨ ਸ਼ੁਭਕਰਨ ਸਿੰਘ ਦੇ ਪਰਿਵਰ ਨੂੰ ਪੰਜਾਬ ਸਰਕਾਰ ਵੱਲੋਂ 1 ਕਰੋੜ ਰੁਪਏ ਦੀ ਆਰਥਿਕ ਸਹਾਇਤਾ ਅਤੇ ਛੋਟੀ ਭੈਣ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇਗੀ।

Punjab government gave the status of martyr to farmer Shubkaran Singh

author img

By ETV Bharat Punjabi Team

Published : Feb 23, 2024, 9:47 AM IST

Updated : Feb 23, 2024, 10:12 AM IST

ਚੰਡੀਗੜ੍ਹ: ਪੰਜਾਬ-ਹਰਿਆਣਾ ਦੀ ਖਨੌਰੀ ਸਰਹੱਦ 'ਤੇ 21 ਸਾਲਾ ਸ਼ੁਭਕਰਨ ਦੀ ਮੌਤ ਦੇ ਵਿਰੋਧ 'ਚ ਕਿਸਾਨਾਂ ਵੱਲੋਂ ਅੱਜ ਭਰ ਵਿੱਚ ਕਾਲਾ ਦਿਵਸ ਮਨਾਇਆ ਜਾ ਰਿਹਾ ਹੈ, ਉਥੇ ਹੀ ਪੰਜਾਬ ਸਰਕਾਰ ਨੇ ਵੀ ਸ਼ਹੀਦ ਕਿਸਾਨ ਦੇ ਪਰਿਵਾਰ ਲਈ ਵੱਡਾ ਐਲਾਨ ਕੀਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਐਕਸ (X) ਉੱਤੇ ਜਾਣਕਾਰੀ ਦਿੰਦੇ ਕਿਹਾ ਕਿ ਖਨੌਰੀ ਬਾਰਡਰ ਤੇ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਨੌਜਵਾਨ ਸ਼ੁਭਕਰਨ ਸਿੰਘ ਦੇ ਪਰਿਵਰ ਨੂੰ ਪੰਜਾਬ ਸਰਕਾਰ ਵੱਲੋਂ 1 ਕਰੋੜ ਰੁਪਏ ਦੀ ਆਰਥਿਕ ਸਹਾਇਤਾ ਅਤੇ ਛੋਟੀ ਭੈਣ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇਗੀ।

ਖਨੌਰੀ ਬਾਰਡਰ ਤੇ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਨੌਜਵਾਨ ਸ਼ੁਭਕਰਨ ਸਿੰਘ ਦੇ ਪਰਿਵਰ ਨੂੰ ਪੰਜਾਬ ਸਰਕਾਰ ਵੱਲੋਂ 1 ਕਰੋੜ ਰੁਪਏ ਦੀ ਆਰਥਿਕ ਸਹਾਇਤਾ ਅਤੇ ਛੋਟੀ ਭੈਣ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇਗੀ। ਦੋਸ਼ੀਆਂ ਵਿਰੁੱਧ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਫਰਜ਼ ਨਿਭਾ ਰਹੇ ਹਾਂ। - ਭਗਵੰਤ ਮਾਨ, ਮੁੱਖ ਮੰਤਰੀ ਪੰਜਾਬ

ਅਜੇ ਤਕ ਨਹੀਂ ਹੋਇਆ ਪੋਸਟਮਾਰਟਮ: ਦਿੱਲੀ ਚਲੋ ਅੰਦੋਲਨ ਦੌਰਾਨ ਖਨੌਰੀ ਸਰਹੱਦ 'ਤੇ ਸ਼ਹੀਦ ਹੋਏ ਸ਼ੁਭਕਰਨ ਸਿੰਘ ਦਾ ਪੋਸਟਮਾਰਟਮ ਦੋ ਦਿਨ ਬੀਤ ਜਾਣ 'ਤੇ ਵੀ ਨਹੀਂ ਹੋਇਆ ਹੈ। ਕਿਸਾਨ ਆਗੂਆਂ ਦੀ ਬੀਤੀ ਸ਼ਾਮ ਪ੍ਰਸ਼ਾਸਨ ਨਾਲ ਗੱਲਬਾਤ ਵੀ ਹੋਈ। ਪ੍ਰਸ਼ਾਸਨ ਨੇ ਵੀ ਕਿਸਾਨ ਆਗੂਆਂ ਦੀ ਗੱਲ ਮੰਨ ਲਈ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਉਹ ਸ਼ੁਭਕਰਨ ਦੇ ਪਰਿਵਾਰ ਨੂੰ 1 ਕਰੋੜ ਰੁਪਏ ਅਤੇ ਉਸ ਦੀ ਭੈਣ ਨੂੰ ਨੌਕਰੀ ਦੇਣਗੇ।

ਮੁੱਖ ਮੰਤਰੀ ਦੇ ਐਲਾਨ ਤੋਂ ਬਾਅਦ ਸਹਿਮਤੀ ਦੀ ਉਮੀਦ: ਸੀਐਮ ਭਗਵੰਤ ਮਾਨ ਦੇ ਐਲਾਨ ਤੋਂ ਬਾਅਦ ਹੁਣ ਉਮੀਦ ਕੀਤੀ ਜਾ ਰਹੀ ਹੈ ਕਿ ਕਿਸਾਨ ਆਗੂ ਅਤੇ ਪਰਿਵਾਰ ਅੱਜ ਸ਼ੁਭਕਰਨ ਦਾ ਪੋਸਟਮਾਰਟਮ ਅਤੇ ਅੰਤਿਮ ਸੰਸਕਾਰ ਕਰਵਾਉਣ ਲਈ ਰਾਜ਼ੀ ਹੋ ਜਾਣਗੇ।

ਸਿਰ 'ਤੇ ਗੋਲੀ ਲੱਗਣ ਕਾਰਨ ਸ਼ੁਭਕਰਨ ਦੀ ਹੋਈ ਸੀ ਮੌਤ: ਦੱਸ ਦਈਏ ਕਿ 21 ਸਾਲਾ ਸ਼ੁਭਕਰਨ ਬਠਿੰਡਾ ਦੇ ਰਾਮਪੁਰਾ ਇਲਾਕੇ ਦੇ ਪਿੰਡ ਬੱਲੋ ਦਾ ਰਹਿਣ ਵਾਲਾ ਸੀ। ਉਸ ਦੇ ਸਿਰ ਦੇ ਪਿਛਲੇ ਪਾਸੇ ਗੋਲੀ ਲੱਗਣ ਕਾਰਨ ਉਸ ਦੀ ਮੌਤ ਹੋਈ ਸੀ, ਜਿਸ ਕਿ ਅੰਦੋਲਨ ਕਰ ਰਹੇ ਕਿਸਾਨਾਂ ਨਾਲ ਖਨੌਰੀ ਸਰਹੱਦ 'ਤੇ ਮੌਜੂਦ ਸੀ। ਜਦੋਂ ਕਿਸਾਨਾਂ ਨੇ ਇੱਥੇ ਸਰਹੱਦ ਪਾਰ ਕਰਨ ਦੀ ਕੋਸ਼ਿਸ਼ ਕੀਤੀ ਤਾਂ ਹਰਿਆਣਾ ਪੁਲਿਸ ਨੇ ਉਨ੍ਹਾਂ 'ਤੇ ਅੱਥਰੂ ਗੈਸ ਦੇ ਬੰਬ ਅਤੇ ਰਬੜ ਦੀਆਂ ਗੋਲੀਆਂ ਦਾਗੀਆਂ। ਹਫੜਾ-ਦਫੜੀ ਦੇ ਮਾਹੌਲ 'ਚ ਸ਼ੁਭਕਰਨ ਸਿਰ ਦੇ ਪਿਛਲੇ ਹਿੱਸੇ 'ਤੇ ਗੋਲੀ ਵੱਜਣ ਨਾਲ ਅਚਾਨਕ ਡਿੱਗ ਗਿਆ ਅਤੇ ਉਸ ਦੀ ਮੌਤ ਹੋ ਗਈ।

Last Updated : Feb 23, 2024, 10:12 AM IST
ETV Bharat Logo

Copyright © 2025 Ushodaya Enterprises Pvt. Ltd., All Rights Reserved.