ETV Bharat / state

ਪੰਜਾਬ ਸਰਕਾਰ ਨੇ ਦਿੱਤਾ ਵੱਡਾ ਝਟਕਾ, ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਕੀਤਾ ਵਾਧੇ ਦਾ ਐਲਾਨ - Punjab Petrol Price Hike - PUNJAB PETROL PRICE HIKE

Punjab Petrol Price Hike: ਅੱਜ ਪੰਜਾਬ ਦੀ ਕੈਬਿਨਟ ਮੀਟਿੰਗ ਤੋਂ ਬਾਅਦ ਪੰਜਾਬ ਦੇ ਲੋਕਾਂ ਨੂੰ ਪੈਟਰੋਲ-ਡੀਜ਼ਲ ਦੀਆਂ ਵਧੀਆਂ ਕੀਮਤਾਂ ਦੇ ਐਲਾਨ ਨਾਲ ਵੱਡਾ ਝਟਕਾ ਦਿੱਤਾ ਗਿਆ ਹੈ। ਐਲਾਨ ਪੰਜਾਬ ਦੇ ਖ਼ਜ਼ਾਨਾ ਮੰਤਰੀ ਹਰਪਾਲ ਚੀਮਾ ਨੇ ਕੀਤਾ ਹੈ।

Punjab government has given a big shock to the common people, petrol and diesel have become expensive
ਪੰਜਾਬ ਸਰਕਾਰ ਨੇ ਦਿੱਤਾ ਵੱਡਾ ਝਟਕਾ, ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਕੀਤਾ ਵਾਧੇ ਦਾ ਐਲਾਨ (ਈਟੀਵੀ ਭਾਰਤ)
author img

By ETV Bharat Punjabi Team

Published : Sep 5, 2024, 1:48 PM IST

Updated : Sep 5, 2024, 3:25 PM IST

ਪੰਜਾਬ 'ਚ ਮਹਿੰਗਾ ਹੋਇਆ ਪੈਟਰੋਲ-ਡੀਜ਼ਲ (ਈਟੀਵੀ ਭਾਰਤ)

ਚੰਡੀਗੜ੍ਹ: ਅੱਜ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਵੱਡਾ ਝਟਕਾ ਦਿੱਤਾ ਗਿਆ ਹੈ। ਪੰਜਾਬ ਸਰਕਾਰ ਵੱਲੋਂ ਕੈਬਨਿਟ ਮੀਟਿੰਗ ਤੋਂ ਬਾਅਦ ਐਲਾਨ ਕੀਤੀ ਗਿਆ ਕਿ ਅੱਜ ਤੋਂ ਪੈਟਰੋਲ 'ਤੇ ਟੈਕਸ 'ਚ 61 ਪੈਸੇ ਅਤੇ ਡੀਜ਼ਲ 'ਤੇ 92 ਪੈਸੇ ਦਾ ਵਾਧਾ ਕੀਤਾ ਗਿਆ ਹੈ। ਇਹ ਜਾਣਕਾਰੀ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੈਬਨਿਟ ਮੀਟਿੰਗ ਤੋਂ ਬਾਅਦ ਦਿੱਤੀ। ਪੰਜਾਬ ਦੇ ਵਿੱਤ ਮੰਤਰੀ ਨੇ ਕਿਹਾ ਕਿ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਬਹੁਤ ਸਾਰੀਆਂ ਸਹੂਲਤਾਂ ਦਿੱਤੀਆਂ ਗਈਆਂ ਹਨ। ਜਿਸ ਨਾਲ ਪੰਜਾਬ ਮਹਿੰਗਾਈ ਦੀ ਮਾਰ ਹੇਠ ਹੈ। ਵਿੱਤੀ ਸੰਕਟ ਨਾਲ ਜੂਝ ਰਹੀ ਸੂਬਾ ਸਰਕਾਰ ਨੇ ਪੈਟਰੋਲ, ਡੀਜ਼ਲ ਉੱਤੇ ਵੈਟ ਵਧਾਉਣ ਦਾ ਫੈਸਲਾ ਕੀਤਾ ਹੈ।

ਪੰਜਾਬ ਸਰਕਾਰ ਦਾ ਵਧੇਗਾ ਰਵੈਨਿਊ: ਮੀਡੀਆ ਨੂੰ ਜਾਰੀ ਕੀਤੇ ਬਿਆਨ ਵਿੱਚ ਹਰਪਾਲ ਚੀਮਾ ਨੇ ਕਿਹਾ ਇਸ ਨਾਲ ਸਰਕਾਰ ਨੂੰ ਪੈਟਰੋਲ ਤੋਂ 150 ਕਰੋੜ ਰੁਪਏ ਅਤੇ ਡੀਜ਼ਲ ਤੋਂ 392 ਕਰੋੜ ਰੁਪਏ ਦੀ ਵਾਧੂ ਆਮਦਨ ਹੋਵੇਗੀ। ਮਹਿੰਗਾਈ ਦਾ ਬੋਝ ਲੋਕਾਂ 'ਤੇ ਥੋਪਣ ਦੇ ਸਵਾਲ 'ਤੇ ਚੀਮਾ ਨੇ ਕਿਹਾ ਕਿ ਇਸ ਤੋਂ ਆਉਣ ਵਾਲਾ ਪੈਸਾ ਪੰਜਾਬ ਦੇ ਵਿਕਾਸ 'ਤੇ ਹੀ ਖਰਚ ਕੀਤਾ ਜਾਵੇਗਾ।

ਦੱਸ ਦਈਆਂ ਦੇਸ਼ ਪੱਧਰ ਉੱਤੇ ਜੇ ਗੱਲ ਕੀਤੀ ਜਾਵੇ ਤਾਂ ਤੇਲ ਦੀਆਂ ਕੀਮਤਾਂ 'ਚ ਲਗਾਤਾਰ ਗਿਰਾਵਟ ਨੇ ਈਂਧਨ ਪ੍ਰਚੂਨ ਵਿਕਰੇਤਾਵਾਂ, ਖਾਸ ਤੌਰ 'ਤੇ ਸਰਕਾਰੀ ਮਾਰਕੀਟਿੰਗ ਕੰਪਨੀਆਂ ਦੇ ਮਾਰਜਿਨ ਨੂੰ ਵਧਾ ਦਿੱਤਾ ਹੈ। ਇਨ੍ਹਾਂ ਕੰਪਨੀਆਂ ਦੀ ਘਰੇਲੂ ਬਾਜ਼ਾਰ 'ਚ 90 ਫੀਸਦੀ ਹਿੱਸੇਦਾਰੀ ਹੈ। ਸਰਕਾਰ ਨੇ ਆਮ ਚੋਣਾਂ ਤੋਂ ਪਹਿਲਾਂ 14 ਮਾਰਚ ਨੂੰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ 2 ਰੁਪਏ ਪ੍ਰਤੀ ਲੀਟਰ ਦੀ ਕਟੌਤੀ ਕੀਤੀ ਸੀ। ਮਈ 2022 ਤੋਂ ਬਾਅਦ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਇਹ ਪਹਿਲੀ ਕਟੌਤੀ ਸੀ।

Last Updated : Sep 5, 2024, 3:25 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.