ETV Bharat / state

ਪਟਾਕਿਆਂ ਦੀ ਵਿਕਰੀ ਅਤੇ ਵਰਤੋਂ ਸਬੰਧੀ ਹਦਾਇਤਾਂ ਜਾਰੀ, ਤਿਉਹਾਰਾਂ ਦੇ ਮੱਦੇਨਜ਼ਰ ਦਿੱਤੀਆਂ ਗਈਆਂ ਸਖ਼ਤ ਹਦਾਇਤਾਂ - FIRECRACKERS ISSUED INSTRUCTIONS

ਤਿਉਹਾਰਾਂ ਦੇ ਸੀਜ਼ਨ ਦੌਰਾਨ ਪਟਾਕਿਆਂ ਦੀ ਵਿਕਰੀ ਅਤੇ ਵਰਤੋਂ ਸਬੰਧੀ ਪੰਜਾਬ ਸਰਕਾਰ ਨੇ ਹਦਾਇਤਾਂ ਜਾਰੀ ਕੀਤੀਆਂ ਹਨ। ਸਮਾਂ ਸੀਮਾ ਇਸ ਸਬੰਧੀ ਤੈਅ ਕੀਤੀ ਗਈ ਹੈ।

FIRECRACKERS ISSUED INSTRUCTIONS
ਪਟਾਕਿਆਂ ਦੀ ਵਿਕਰੀ ਅਤੇ ਵਰਤੋਂ ਸਬੰਧੀ ਹਦਾਇਤਾਂ ਜਾਰੀ (ETV BHARAT PUNJAB)
author img

By ETV Bharat Punjabi Team

Published : Oct 15, 2024, 7:24 AM IST

ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਆਗਾਮੀ ਤਿਉਹਾਰਾਂ ਦੇ ਸੀਜ਼ਨ ਦੌਰਾਨ ਦੀਵਾਲੀ, ਗੁਰਪੁਰਬ, ਕ੍ਰਿਸਮਿਸ ਅਤੇ ਨਵੇਂ ਸਾਲ ਮੌਕੇ ਸੂਬੇ ਵਿੱਚ ਪਟਾਕਿਆਂ ਦੀ ਵਿਕਰੀ ਅਤੇ ਵਰਤੋਂ ਸਬੰਧੀ ਵਿਆਪਕ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਸੂਬਾ ਸਰਕਾਰ ਦੇ ਇੱਕ ਸਰਕਾਰੀ ਬੁਲਾਰੇ ਨੇ ਅੱਜ ਦੱਸਿਆ ਕਿ ਇਨ੍ਹਾਂ ਤਿਉਹਾਰਾਂ ਵਿੱਚ ਆਮ ਤੌਰ 'ਤੇ ਪਟਾਕਿਆਂ ਦੀ ਵਰਤੋਂ ਕੀਤੀ ਜਾਂਦੀ ਹੈ, ਜਿਸ ਨਾਲ ਬਜ਼ੁਰਗਾਂ ਸਮੇਤ ਸਾਹ ਦੀ ਬੀਮਾਰੀ ਨਾਲ ਪੀੜਤ ਮਰੀਜ਼ਾਂ ਦੀ ਸਿਹਤ 'ਤੇ ਮਾੜਾ ਪ੍ਰਭਾਵ ਪੈ ਸਕਦਾ ਹੈ।

ਪਬੰਦੀਆਂ ਅਤੇ ਨਿਯਮ ਲਾਗੂ

ਬੁਲਾਰੇ ਨੇ ਭਾਰਤ ਦੀ ਮਾਨਯੋਗ ਸੁਪਰੀਮ ਕੋਰਟ ਅਤੇ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦੇ ਹੁਕਮਾਂ ਦਾ ਹਵਾਲਾ ਦਿੱਤਾ, ਜੋ ਪਟਾਕਿਆਂ ਦੀ ਵਰਤੋਂ ਬਾਰੇ ਸੂਬਾ ਸਰਕਾਰ ਵੱਲੋਂ ਪਾਲਣਾ ਕਰਨਾ ਯਕੀਨੀ ਬਣਾਉਣ ਲਈ ਸਮੇਂ-ਸਮੇਂ 'ਤੇ ਜਾਰੀ ਕੀਤੇ ਜਾਂਦੇ ਹਨ। ਇਨ੍ਹਾਂ ਹੁਕਮਾਂ ਦੇ ਅਨੁਸਾਰ, ਵਾਤਾਵਰਣ (ਸੁਰੱਖਿਆ) ਐਕਟ, 1986 ਦੀ ਧਾਰਾ 5 ਅਧੀਨ ਕੇਂਦਰ ਸਰਕਾਰ ਦੁਆਰਾ ਸੌਂਪੀਆਂ ਗਈਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ, ਪੰਜਾਬ ਸਰਕਾਰ ਸੂਬੇ ਭਰ ਵਿੱਚ ਪਟਾਕਿਆਂ ਦੀ ਵਿਕਰੀ ਅਤੇ ਵਰਤੋਂ ਸਬੰਧੀ ਮਨਾਹੀ, ਪਬੰਦੀਆਂ ਅਤੇ ਨਿਯਮਾਂ ਨੂੰ ਲਾਗੂ ਕਰਦੀ ਹੈ।

ਰਾਜ ਵਿਆਪੀ ਪਬੰਦੀ

ਉਨ੍ਹਾਂ ਕਿਹਾ ਕਿ ਪਟਾਕਿਆਂ ਦੀ ਲੜੀ (ਸੀਰੀਜ਼ ਪਟਾਕੇ) ਦੇ ਨਿਰਮਾਣ, ਭੰਡਾਰਨ, ਵੰਡ, ਵਿਕਰੀ ਅਤੇ ਵਰਤੋਂ 'ਤੇ ਰਾਜ ਵਿਆਪੀ ਪਾਬੰਦੀ ਲਗਾਈ ਗਈ ਹੈ। ਸਿਰਫ਼ "ਹਰੇ ਪਟਾਕੇ" (ਜਿਹਨਾਂ ਵਿੱਚ ਬੇਰੀਅਮ ਸਾਲਟਸ ਜਾਂ ਐਂਟੀਮੋਨੀ, ਲਿਥੀਅਮ, ਪਾਰਾ, ਆਰਸੈਨਿਕ, ਲੀਡ ਜਾਂ ਸਟ੍ਰੋਂਟੀਅਮ ਕ੍ਰੋਮੇਟ ਦੇ ਮਿਸ਼ਰਣਾਂ ਦੀ ਵਰਤੋਂ ਨਹੀਂ ਕੀਤੀ ਜਾਂਦੀ) ਦੀ ਵਿਕਰੀ ਅਤੇ ਵਰਤੋਂ ਲਈ ਆਗਿਆ ਦਿੱਤੀ ਗਈ ਹੈ। ਵਿਕਰੀ ਸਿਰਫ਼ ਮਨਜ਼ੂਰਸ਼ੁਦਾ ਪਟਾਕਿਆਂ ਦਾ ਵਪਾਰ ਕਰਨ ਵਾਲੇ ਲਾਇਸੰਸਸ਼ੁਦਾ ਵਪਾਰੀਆਂ ਤੱਕ ਸੀਮਤ ਹੈ ਅਤੇ ਮਨਜ਼ੂਰਸ਼ੁਦਾ ਡੈਸੀਬਲ ਪੱਧਰ ਤੋਂ ਵੱਧ ਸਮਰੱਥਾ ਵਾਲੇ ਪਟਾਕਿਆਂ ਨੂੰ ਸਟੋਰ ਕਰਨ, ਪ੍ਰਦਰਸ਼ਨ ਕਰਨ ਜਾਂ ਵੇਚਣ ਦੀ ਮਨਾਹੀ ਹੈ।

ਸੀਮਤ ਸਮਾਂ ਸੀਮਾ ਤੈਅ

ਸੂਬਾ ਸਰਕਾਰ ਨੇ ਤਿਉਹਾਰਾਂ ਦੌਰਾਨ ਪਟਾਕਿਆਂ ਦੀ ਵਰਤੋਂ ਲਈ ਸੀਮਤ ਸਮਾਂ ਸੀਮਾ ਤੈਅ ਕੀਤੀ ਹੈ। ਦੀਵਾਲੀ (31 ਅਕਤੂਬਰ, 2024) ਨੂੰ ਰਾਤ 8:00 ਵਜੇ ਤੋਂ ਰਾਤ 10:00 ਵਜੇ ਤੱਕ ਪਟਾਕੇ ਚਲਾਉਣ ਦੀ ਇਜਾਜ਼ਤ ਦਿੱਤੀ ਹੈ। ਗੁਰਪੁਰਬ (ਨਵੰਬਰ 15, 2024) ਨੂੰ ਸਵੇਰੇ 4:00 ਵਜੇ ਤੋਂ ਸਵੇਰੇ 5:00 ਵਜੇ ਅਤੇ ਰਾਤ 9:00 ਤੋਂ ਰਾਤ 10:00 ਵਜੇ ਤੱਕ ਪਟਾਕੇ ਚਲਾਉਣ ਦੀ ਇਜਾਜ਼ਤ ਦਿੱਤੀ ਹੈ। ਇਸੇ ਤਰ੍ਹਾਂ ਕ੍ਰਿਸਮਸ ਦੀ ਸ਼ਾਮ (25-26 ਦਸੰਬਰ, 2024) ਅਤੇ ਨਵੇਂ ਸਾਲ ਤੋਂ ਪਹਿਲੀ ਰਾਤ (31 ਦਸੰਬਰ, 2024 - 1 ਜਨਵਰੀ, 2025) ਨੂੰ 11:55 ਵਜੇ ਤੋਂ 12:30 ਵਜੇ ਤੱਕ ਪਟਾਕੇ ਚਲਾਏ ਜਾ ਸਕਣਗੇ।

ਆਨਲਾਈਨ ਆਰਡਰ ‘ਤੇ ਸਖ਼ਤ ਮਨਾਹੀ

ਬੁਲਾਰੇ ਨੇ ਅੱਗੇ ਕਿਹਾ ਕਿ ਫਲਿੱਪਕਾਰਟ ਅਤੇ ਐਮਾਜ਼ਾਨ ਸਮੇਤ ਈ-ਕਾਮਰਸ ਪਲੇਟਫਾਰਮਾਂ 'ਤੇ ਪੰਜਾਬ ਰਾਜ ਦੇ ਅੰਦਰ ਆਨਲਾਈਨ ਆਰਡਰ ਲੈਣ ਜਾਂ ਵਿਕਰੀ ਕਰਨ ‘ਤੇ ਸਖ਼ਤ ਮਨਾਹੀ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਡਿਪਟੀ ਕਮਿਸ਼ਨਰਾਂ ਨੂੰ ਪਟਾਕਿਆਂ ਦੇ ਹਾਨੀਕਾਰਕ ਪ੍ਰਭਾਵਾਂ ਬਾਰੇ ਜਾਣੂ ਕਰਵਾਉਣ ਲਈ ਵਿਆਪਕ ਜਨ ਜਾਗਰੂਕਤਾ ਮੁਹਿੰਮਾਂ ਚਲਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਇਸ ਤੋਂ ਇਲਾਵਾ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਨੂੰ ਮਨਜ਼ੂਰਸ਼ੁਦਾ ਹਰੇ ਪਟਾਕਿਆਂ ਦੀ ਵਿਕਰੀ ਅਤੇ ਵਰਤੋਂ ਸਿਰਫ਼ ਨਿਰਧਾਰਤ ਸਮੇਂ ਅਤੇ ਪ੍ਰਵਾਨਿਤ ਸਥਾਨਾਂ 'ਤੇ ਕਰਨਾ ਯਕੀਨੀ ਬਣਾਉਣ ਲਈ ਵੀ ਕਿਹਾ ਗਿਆ ਹੈ।

ETV Bharat Logo

Copyright © 2025 Ushodaya Enterprises Pvt. Ltd., All Rights Reserved.