ਬਠਿੰਡਾ: ਪੰਜਾਬ ਵਿੱਚ ਇਨੀ ਦਿਨ੍ਹੀਂ ਨਸ਼ਿਆਂ ਦੇ ਕਾਰੋਬਾਰ ਨੂੰ ਲੈ ਕੇ ਪੰਜਾਬ ਸਰਕਾਰ ਵਿਰੋਧੀਆਂ ਦੇ ਨਿਸ਼ਾਨੇ 'ਤੇ ਹੈ। ਇਸੇ ਦੇ ਚੱਲਦਿਆਂ ਪੰਜਾਬ ਸਰਕਾਰ ਵੱਲੋਂ ਨਸ਼ੇ ਖਿਲਾਫ ਵੱਡੀ ਪੱਧਰ 'ਤੇ ਮੁਹਿੰਮ ਚਲਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਨੂੰ ਹਦਾਇਤਾਂ ਦਿੱਤੀਆਂ ਗਈਆਂ ਹਨ। ਇਸੇ ਲੜੀ ਤਹਿਤ ਅੱਜ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਅਤੇ ਐਸਐਸਪੀ ਬਠਿੰਡਾ ਅਮਨੀਤ ਕੌਂਡਲ ਵੱਲੋਂ ਸਰਕਾਰੀ ਛੁੱਟੀ ਹੋਣ ਦੇ ਬਾਵਜੂਦ ਨਸ਼ਾ ਛੁਡਾਊ ਕੇਂਦਰ ਅਤੇ ਓਟ ਸੈਂਟਰ ਦਾਨ ਨਿਰੀਖਣ ਕੀਤਾ ਗਿਆ ਅਤੇ ਨਸ਼ਾ ਛੁਡਾਊ ਕੇਂਦਰ ਵਿੱਚ ਦਾਖਲ ਨੌਜਵਾਨਾਂ ਨੂੰ ਆ ਰਹੀਆਂ ਸਮੱਸਿਆਵਾਂ ਸਬੰਧੀ ਗੱਲਬਾਤ ਕੀਤੀ ਗਈ।
ਨਸ਼ਾ ਛੱਡਣ ਵਾਲੇ ਨੌਜਵਾਨਾਂ ਨਾਲ ਗੱਲਬਾਤ
ਡਿਪਟੀ ਕਮਿਸ਼ਨਰ ਬਠਿੰਡਾ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਨੂੰ ਲੈ ਕੇ ਸਖ਼ਤ ਕਦਮ ਚੁੱਕੇ ਜਾ ਰਹੇ ਹਨ। ਇਸੇ ਲੜੀ ਤਹਿਤ ਉਨ੍ਹਾਂ ਵੱਲੋਂ ਅੱਜ ਨਸ਼ਾ ਛੁੜਾਉ ਕੇਂਦਰ ਅਤੇ ਓਟ ਸੈਂਟਰ ਦਾ ਦੌਰਾ ਕੀਤਾ ਗਿਆ ਹੈ। ਉਨ੍ਹਾਂ ਸਿਹਤ ਵਿਭਾਗ ਵੱਲੋਂ ਚਲਾਏ ਜਾ ਰਹੇ ਨਸ਼ਾ ਛੁੜਾਊ ਕੇਂਦਰ ਅਤੇ ਓਟ ਸੈਂਟਰ ਦੇ ਪ੍ਰਬੰਧਾਂ 'ਤੇ ਸੰਤੁਸ਼ਟੀ ਜਤਾਉਂਦੇ ਹੋਏ ਕਿਹਾ ਕਿ ਮਾਨਸਿਕ ਰੋਗਾਂ ਦੇ ਮਾਹਰ ਡਾਕਟਰ ਵੱਲੋਂ ਨਸ਼ਾ ਛੱਡਣ ਵਾਲੇ ਨੌਜਵਾਨਾਂ ਦਾ ਇਲਾਜ ਕੀਤਾ ਜਾ ਰਿਹਾ ਹੈ ਅਤੇ ਕੁਝ ਮੰਗਾਂ ਉਨ੍ਹਾਂ ਅੱਗੇ ਰੱਖੀਆਂ ਗਈਆਂ ਹਨ ਤਾਂ ਜੋ ਨੌਜਵਾਨਾਂ ਦਾ ਇਲਾਜ ਹੋਰ ਬਿਹਤਰ ਢੰਗ ਨਾਲ ਕੀਤਾ ਜਾ ਸਕੇ। ਇਸ ਦੇ ਨਾਲ ਹੀ ਨਸ਼ਾ ਛੱਡਣ ਵਾਲੇ ਨੌਜਵਾਨਾਂ ਨਾਲ ਵੀ ਗੱਲਬਾਤ ਕੀਤੀ ਗਈ ਹੈ ਤਾਂ ਜੋ ਉਨ੍ਹਾਂ ਨੂੰ ਆ ਰਹੀਆਂ ਸਮੱਸਿਆਵਾਂ ਦਾ ਹੱਲ ਕੀਤਾ ਜਾ ਸਕੇ। ਪ੍ਰਸ਼ਾਸਨ ਵੱਲੋਂ ਇਨ੍ਹਾਂ ਮੰਗਾਂ ਨੂੰ ਪੂਰਾ ਕਰਨ ਲਈ ਕਦਮ ਚੁੱਕੇ ਜਾ ਰਹੇ ਹਨ।
ਇਸ ਮੌਕੇ ਐਸਐਸਪੀ ਬਠਿੰਡਾ ਅਮਨੀਤ ਕੋਂਡਲ ਨੇ ਕਿਹਾ ਕਿ ਉਨ੍ਹਾਂ ਵੱਲੋਂ ਨਸ਼ਾ ਛੁਡਾਊ ਕੇਂਦਰ ਵਿੱਚ ਦਾਖਲ ਨੌਜਵਾਨਾਂ ਨਾਲ ਗੱਲਬਾਤ ਕੀਤੀ ਗਈ ਹੈ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸਬੰਧੀ ਵੀ ਵਿਚਾਰ ਚਰਚਾ ਕੀਤੀ ਗਈ ਹੈ। ਉਨ੍ਹਾਂ ਨੇ ਕਿਹਾ ਕਿ ਬਠਿੰਡਾ ਦੇ ਨਸ਼ਾ ਛੁਡਾਊ ਕੇਂਦਰ ਵਿੱਚ ਪੰਜਾਬ ਤੋਂ ਇਲਾਵਾ ਹਰਿਆਣਾ ਅਤੇ ਰਾਜਸਥਾਨ ਨਾਲ ਸੰਬੰਧਿਤ ਨੌਜਵਾਨ ਵੀ ਨਸ਼ਾ ਛੱਡਣ ਲਈ ਇਲਾਜ ਕਰਵਾ ਰਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਨੌਜਵਾਨਾਂ ਦੀਆਂ ਸਮੱਸਿਆਵਾਂ ਦਾ ਜਲਦ ਹੱਲ ਕੀਤਾ ਜਾਵੇਗਾ।
ਨਸ਼ਾ ਤਸਕਰਾਂ ਨੂੰ ਕਿਸੇ ਕੀਮਤ 'ਤੇ ਬਖਸ਼ਿਆ ਨਹੀਂ ਜਾਵੇਗਾ
ਉੱਥੇ ਹੀ ਫ਼ਤਹਿਗੜ੍ਹ ਸਾਹਿਬ ਪੁਲਿਸ ਵੱਲੋਂ ਨਸ਼ਾ ਅਤੇ ਨਸ਼ਾ ਤਸਕਰਾਂ ਖਿਲਾਫ ਵਿੱਡੀ ਮੁਹਿੰਮ ਦੇ ਤਹਿਤ ਥਾਣਾ ਮੰਡੀ ਗੋਬਿੰਦਗੜ੍ਹ ਪੁਲਿਸ ਵੱਲੋਂ ਸ਼ਹਿਰ ਵਿੱਚ ਨਸ਼ਾ ਵੇਚਣ ਲਈ ਚਰਚਾ ਵਿਚ ਰਹਿਣ ਵਾਲੇ ਅਤੇ ਨਸ਼ੇ ਦਾ ਗੜ੍ਹ ਮੰਨੀ ਜਾਂਦੀ ਢਾਹਾ ਬਸਤੀ ਵਿੱਚ ਵੱਡੀ ਕਾਰਵਾਈ ਕਰਦੇ ਹੋਏ ਬਸਤੀ ਨੂੰ ਸੀਲ ਕੀਤਾ ਗਿਆ ਅਤੇ ਪੁਲਿਸ ਵੱਲੋਂ ਸਰਚ ਅਭਿਆਨ ਚੱਲਿਆ ਗਿਆ। ਇਸ ਮੌਕੇ ਐਸਐਚਓ ਅਰਸ਼ਦੀਪ ਸ਼ਰਮਾ ਨੇ ਕਿਹਾ ਕਿ ਕਿਸੇ ਵੀ ਨਸ਼ਾ ਤਸਕਰਾਂ ਨੂੰ ਕਿਸੇ ਕੀਮਤ 'ਤੇ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਇਸ ਇਲਾਕਿਆਂ ਦੀਆਂ ਲਮੇਂ ਸਮੇਂ ਤੋਂ ਸਾਨੂੰ ਸ਼ਿਕਾਇਤਾਂ ਮਿਲ ਰਹੀਆਂ ਸੀ ਕਿ ਇਸ ਜਗ੍ਹਾ 'ਤੇ ਵੱਡੇ ਪੱਧਰ 'ਤੇ ਨਸ਼ੇ ਦਾ ਵਪਾਰ ਹੁੰਦਾ ਹੈ। ਜਿਸ 'ਤੇ ਕਾਰਵਾਈ ਅੱਜ ਇਸ ਇਲਾਕੇ ਨੂੰ ਇਕ ਸਾਈਡ ਤੋਂ ਸੀਲ ਕੀਤਾ ਗਿਆ ਹੈ ਤਾਂ ਕਿ ਨਾ ਕੋਈ ਨਸ਼ਾ ਤਸਕਰਾਂ ਇੱਥੇ ਆ ਸਕੇ ਅਤੇ ਨਾ ਹੀ ਕੋਈ ਇਸ ਬਸਤੀ ਵਿਚੋਂ ਨਸ਼ਾ ਲੈ ਕੇ ਜਾ ਸਕੇ। ਇਸ ਤਰੀਕੇ ਨਾਲ ਨਸ਼ੇ ਨੂੰ ਠੱਲ ਪਾਉਣ ਦੀ ਇਕ ਕੋਸ਼ਿਸ਼ ਜਿਹੜੀ ਹੈ ਕੀਤੀ ਜਾ ਰਹੀ ਹੈ।
- 20 ਲੱਖ ਕਰਜ਼ਾ ਲੈ ਕੇ ਕੈਨੇਡਾ ਗਏ ਪੰਜਾਬੀ ਨੌਜਵਾਨ ਦੀ ਜਾਗੀ ਕਿਸਮਤ, ਪੰਜਾਬ ਪੁਲਿਸ ਵਿੱਚ ਮਿਲੀ ਨੌਕਰੀ, ਖੁਸ਼ੀ-ਖੁਸ਼ੀ ਆਇਆ ਪੰਜਾਬ
- ਸ਼ਿਵ-ਪਾਰਵਤੀ ਦਾ ਸਾਢੇ 5 ਹਜ਼ਾਰ ਸਾਲ ਪੁਰਾਣਾ ਮੰਦਿਰ, ਜਾਣੋ ਕੀ ਹੈ ਇਸ ਦਾ ਇਤਿਹਾਸ, ਜਿੱਥੇ ਲੱਖਾਂ ਲੋਕ ਹੁੰਦੇ ਹਨ ਨਤਮਸਤਕ
- "ਗੋਗੀ ਦੀ ਪਤਨੀ ਨੂੰ ਐਡਜਸਟ ਕਰਕੇ ਪਾਰਟੀ ਦੀ ਸੀਟ ਜਿੱਤਣੀ ਹੈ", ਸੁਣੋ, ਉਮੀਦਵਾਰ ਦੇ ਐਲਾਨ ਤੋਂ ਬਾਅਦ ਆਪ ਵਿਧਾਇਕ ਕੀ ਬੋਲੇ