ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਅਤੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਦੇ ਮੰਤਰੀ ਡਾ. ਬਲਜੀਤ ਕੌਰ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਮਾਲੇਰਕੋਟਲਾ ਦੇ ਅਨੁਸੂਚਿਤ ਜਾਤੀਆਂ ਦੇ 185 ਲਾਭਪਾਤਰੀਆਂ ਨੂੰ 94.35 ਲੱਖ ਰੁਪਏ ਦੀ ਰਾਸ਼ੀ ਜਾਰੀ ਕਰ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਪਹਿਲਾ ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗ ਨਾਲ ਸਬੰਧਤ 337 ਲਾਭਪਾਤਰੀਆਂ ਨੂੰ 1.71 ਕਰੋੜ ਰੁਪਏ ਜ਼ਾਰੀ ਕੀਤੇ ਗਏ ਹਨ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਮਲੇਰਕੋਟਲਾ ਜਿਲੇ ਦੇ ਅਨੁਸੂਚਿਤ ਜਾਤੀਆਂ ਦੇ ਲੋਕਾਂ ਦੀ ਭਲਾਈ ਲਈ ਸੂਬਾ ਸਰਕਾਰ ਤੇਜ਼ੀ ਨਾਲ ਕੰਮ ਕਰ ਰਹੀ ਹੈ। ਉਹਨਾਂ ਕਿਹਾ ਕਿ ਦਸੰਬਰ 2022 ਦੇ 57, ਜਨਵਰੀ 2023 ਦੇ 26, ਫਰਵਰੀ 2023 ਦੇ 51 ਅਤੇ ਮਾਰਚ 2023 ਦੇ 51, ਕੁੱਲ 185 ਲਾਭਪਾਤਰੀਆਂ ਨੂੰ ਵਿੱਤੀ ਲਾਭ ਦਿੱਤਾ ਗਿਆ ਹੈ।
ਡਾ. ਬਲਜੀਤ ਕੌਰ ਨੇ ਦੱਸਿਆ ਕਿ ਅਸ਼ੀਰਵਾਦ ਸਕੀਮ ਦਾ ਲਾਭ ਲੈਣ ਲਈ ਬਿਨੈਕਾਰ ਪੰਜਾਬ ਰਾਜ ਦਾ ਸਥਾਈ ਨਾਗਰਿਕ ਹੋਵੇ, ਉਸ ਦਾ ਪਰਿਵਾਰ ਗਰੀਬੀ ਰੇਖਾ ਤੋਂ ਹੇਠਾਂ ਦਾ ਹੋਵੇ, ਬਿਨੈਕਾਰ ਅਨੁਸੂਚਿਤ ਜਾਤੀ, ਪੱਛੜੀਆਂ ਸ੍ਰੇਣੀਆਂ ਅਤੇ ਹੋਰ ਆਰਥਿਕ ਤੌਰ 'ਤੇ ਕਮਜ਼ੋਰ ਪਰਿਵਾਰਾਂ ਨਾਲ ਸਬੰਧਤ ਹੋਵੇ ਅਤੇ ਪਰਿਵਾਰ ਦੀ ਸਾਰੇ ਸਾਧਨਾ ਤੋ ਸਲਾਨਾ ਆਮਦਨ 32,790 ਰੁਪਏ ਤੋ ਘੱਟ ਹੋਵੇ, ਅਜਿਹੇ ਪਰਿਵਾਰਾਂ ਦੀਆਂ ਦੋ ਧੀਆਂ ਇਸ ਸਕੀਮ ਦਾ ਲਾਭ ਲੈਣ ਦੇ ਯੋਗ ਹਨ।
- ਹੁਸ਼ਿਆਰਪੁਰ 'ਚ ਮਨਾਇਆ ਗਿਆ ਯੋਗ ਦਿਵਸ, ਸਿਹਤ ਮੰਤਰੀ ਨੇ ਲੋਕਾਂ ਨੂੰ ਕੀਤਾ ਜਾਗਰੁਕ - International Yoga Day
- ਪੰਜਾਬ ਦੀਆਂ ਜਥੇਬੰਦੀਆਂ ਨੇ ਕੇਂਦਰ ਵੱਲੋਂ ਤੈਅ ਕੀਤੇ ਭਾਅ ਨੂੰ ਨਕਾਰਿਆ, ਕਿਹਾ - ਖਰੀਦ ਦੇ ਗਾਰੰਟੀ ਕਾਨੂੰਨ ਤੋਂ ਬਿਨਾਂ ਐਮਐਸਪੀ ਕਿਸੇ ਕੰਮ ਦੀ ਨਹੀਂ - Farmers Reaction On MSP
- ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਲਈ ਪਾਕਿਸਤਾਨ ਰਵਾਨਾ ਹੋਇਆ 317 ਸ਼ਰਧਾਲੂਆਂ ਦਾ ਜੱਥਾ - Maharaja Ranjit Singh
ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ 'ਤੇ ਕਮਜ਼ੋਰ ਵਰਗ ਦੇ ਲੋਕਾਂ ਦੀ ਭਲਾਈ ਲਈ ਲਗਾਤਾਰ ਕਾਰਜ਼ਸ਼ੀਲ ਹੈ। ਉਨ੍ਹਾਂ ਦੱਸਿਆ ਕਿ ਵਿੱਤੀ ਸਹਾਇਤਾ ਦੀ ਅਦਾਇਗੀ ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਕੀਤੀ ਜਾਂਦੀ ਹੈ। ਉਨ੍ਹਾ ਕਿਹਾ ਕਿ ਪੰਜਾਬ ਸਰਕਾਰ ਹਰ ਵਰਗ ਦੇ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਅਤੇ ਉਨ੍ਹਾ ਨੂੰ ਆਰਥਿਕ ਤੌਰ ਤੇ ਹੋਰ ਮਜ਼ਬੂਤ ਕਰਨ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ।