ਚੰਡੀਗੜ੍ਹ: ਭਾਰਤੀ ਜਨਤਾ ਪਾਰਟੀ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਪੰਜਾਬ ਦੇ ਸੰਗਰੂਰ ਜ਼ਿਲ੍ਹੇ ਵਿੱਚ ਨਕਲੀ ਜ਼ਹਿਰੀਲੀ ਨਾਜਾਇਜ਼ ਸ਼ਰਾਬ ਨਾਲ ਹੋਈਆਂ 21 ਮੌਤਾਂ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਆਮ ਆਦਮੀ ਪਾਰਟੀ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੂੰ ਫਟਕਾਰ ਲਾਉਂਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ, ਹਰਪਾਲ ਚੀਮਾ ਅਤੇ ਹੋਰ ਆਮ ਆਦਮੀ ਪਾਰਟੀ ਦੇ ਆਗੂਆਂ ਨੂੰ ਪੰਜਾਬੀਆਂ ਦੀ ਜਾਨ-ਮਾਲ ਦੀ ਕੋਈ ਚਿੰਤਾ ਨਹੀਂ ਹੈ। ਆਮ ਆਦਮੀ ਪਾਰਟੀ ਦੇ ਇਹ ਆਗੂ ਭ੍ਰਿਸ਼ਟਾਚਾਰ ਦੇ ਸਰਗਨਾ ਅਰਵਿੰਦ ਕੇਜਰੀਵਾਲ ਦੇ ਸਮਰਥਨ ਵਿੱਚ ਦਿੱਲੀ ਦੀਆਂ ਸੜਕਾਂ 'ਤੇ ਪ੍ਰਦਰਸ਼ਨ ਕਰਨ ਵਿੱਚ ਲੱਗੇ ਹੋਏ ਹਨ। ਜਦੋਂ ਕਿ ਪੰਜਾਬ ਵਿੱਚ ਜ਼ਹਿਰੀਲੀ ਸ਼ਰਾਬ ਨਾਲ ਹੋਣ ਵਾਲੀਆਂ ਮੌਤਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ।
ਸੰਗਰੂਰ 'ਚ ਬੇਹੱਦ ਦੁਖਦਾਈ ਘਟਨਾ: ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਵਿੱਤ ਤੇ ਆਬਕਾਰੀ ਮੰਤਰੀ ਹਰਪਾਲ ਸਿੰਘ ਚੀਮਾ, ਜਿਹਨਾਂ ਦੇ ਹਲਕੇ ਸੰਗਰੂਰ ਜ਼ਿਲ੍ਹੇ ਵਿੱਚ ਨਕਲੀ ਜ਼ਹਿਰੀਲੀ ਨਾਜਾਇਜ਼ ਸ਼ਰਾਬ ਨਾਲ ਹੋਣ ਵਾਲੀਆਂ ਮੌਤਾਂ ਦੀ ਗਿਣਤੀ ਦਿਨੋਂ ਦਿਨ ਵੱਧ ਰਹੀ ਹੈ। ਹੁਣ ਤੱਕ ਜ਼ਹਿਰੀਲੀ ਸ਼ਰਾਬ ਨਾਲ ਮਰਨ ਵਾਲਿਆਂ ਦੀ ਗਿਣਤੀ 21 ਨੂੰ ਪਾਰ ਕਰ ਗਈ ਹੈ। ਉਨ੍ਹਾਂ ਕਿਹਾ ਕਿ ਇਹ ਘਟਨਾ ਬੇਹੱਦ ਦੁਖਦਾਈ ਅਤੇ ਬੇਹਦ ਚਿੰਤਾਜਨਕ ਹੈ। ਇਸ ਦੁੱਖ ਦੀ ਘੜੀ ਵਿੱਚ ਭਾਜਪਾ ਉਨ੍ਹਾਂ ਦੇ ਨਾਲ ਖੜ੍ਹੀ ਹੈ ਅਤੇ ਦੁਖੀ ਪਰਿਵਾਰਾਂ ਨਾਲ ਹਮਦਰਦੀ ਅਤੇ ਸੰਵੇਦਨਾ ਪ੍ਰਗਟ ਕਰਦੀ ਹੈ।
ਮੁੱਖ ਮੰਤਰੀ ਤੇ ਵਿੱਤ ਮੰਤਰੀ ਦੇਣ ਅਸਤੀਫ਼ਾ: ਤਰੁਣ ਚੁੱਘ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਵਿੱਤ ਤੇ ਆਬਕਾਰੀ ਮੰਤਰੀ (ਆਬਕਾਰੀ) ਹਰਪਾਲ ਸਿੰਘ ਚੀਮਾ, ਜਿਨ੍ਹਾਂ ਕੋਲ ਆਬਕਾਰੀ ਵਿਭਾਗ ਵੀ ਹੈ, ਦੋਵਾਂ ਨੂੰ ਨਕਲੀ ਨਕਲੀ ਨਾਜਾਇਜ਼ ਸ਼ਰਾਬ ਕਾਰਨ ਹੋਈਆਂ 21 ਮੌਤਾਂ ਲਈ ਸਿੱਧੇ ਤੌਰ 'ਤੇ ਜ਼ਿੰਮੇਵਾਰ ਠਹਿਰਾਇਆ ਹੈ। ਉਨ੍ਹਾਂ ਨੂੰ ਇਨ੍ਹਾਂ 21 ਸਮੂਹਿਕ ਮੌਤਾਂ ਦੀ ਨੈਤਿਕ ਜ਼ਿੰਮੇਵਾਰੀ ਲੈਂਦੇ ਹੋਏ ਆਪਣੇ ਅਹੁਦਿਆਂ ਤੋਂ ਅਸਤੀਫਾ ਦੇ ਦੇਣਾ ਚਾਹੀਦਾ ਹੈ। ਚੁੱਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਅਤੇ ਉਨ੍ਹਾਂ ਦੀ ਸਰਕਾਰ ਦੇ ਆਗੂਆਂ ਕੋਲ ਦਿੱਲੀ ਜਾਣ ਲਈ ਸਮਾਂ ਹੈ, ਪਰ ਨਾਜਾਇਜ਼ ਜ਼ਹਿਰੀਲੀ ਸ਼ਰਾਬ ਨਾਲ ਮਰਨ ਵਾਲੇ ਲੋਕਾਂ ਦੇ ਪੀੜਤ ਪਰਿਵਾਰਾਂ ਨੂੰ ਮਿਲਣ ਤੇ ਉਹਨਾਂ ਦੀ ਮੱਦਦ ਕਰਨ ਲਈ ਸਮਾਂ ਨਹੀਂ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਜਾਂ ਹਰਪਾਲ ਚੀਮਾ ਨੇ ਅਜੇ ਤੱਕ ਮ੍ਰਿਤਕਾਂ ਦੇ ਪਰਿਵਾਰਾਂ ਲਈ ਕੋਈ ਰਾਹਤ ਦੇਣ ਦਾ ਐਲਾਨ ਨਹੀਂ ਕੀਤਾ, ਜੋ ਕਿ ਬੇਹੱਦ ਮੰਦਭਾਗਾ ਹੈ।
ਸਰਕਾਰ ਦੇ ਦਾਅਵਿਆਂ ਅਤੇ ਵਾਅਦਿਆਂ ਦੀ ਖੁੱਲ੍ਹੀ ਪੋਲ: ਤਰੁਣ ਚੁੱਘ ਨੇ ਕਿਹਾ ਕਿ ਇਹ ਘਟਨਾ ਪੰਜਾਬ ਸਰਕਾਰ ਵੱਲੋਂ ਨਜਾਇਜ਼ ਨਸ਼ਿਆਂ ਵਿਰੁੱਧ ਕੀਤੇ ਜਾ ਰਹੇ ਵੱਡੇ ਵੱਡੇ ਦਾਅਵਿਆਂ ਅਤੇ ਵਾਅਦਿਆਂ ਦੀ ਪੋਲ ਖੋਲ੍ਹਦੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ 21 ਮੌਤਾਂ ਲਈ ਭਗਵੰਤ ਮਾਨ ਦੀ ਪੰਜਾਬ ਸਰਕਾਰ, ਮੁੱਖ ਮੰਤਰੀ ਭਗਵੰਤ ਮਾਨ ਅਤੇ ਆਬਕਾਰੀ ਮੰਤਰੀ ਹਰਪਾਲ ਸਿੰਘ ਚੀਮਾ ਖੁਦ ਸਿੱਧੇ ਤੌਰ ‘ਤੇ ਜ਼ਿੰਮੇਵਾਰ ਹਨ। ਉਨ੍ਹਾਂ ਕਿਹਾ ਕਿ ਇਸ ਘਟਨਾ ਵਿੱਚ ਇਲਾਕੇ ਦੇ ਸਿਵਲ ਤੇ ਪੁਲੀਸ ਅਧਿਕਾਰੀਆਂ ਦੀ ਨਾਜਾਇਜ਼ ਨਸ਼ਾ ਤਸਕਰਾਂ ਨਾਲ ਮਿਲੀਭੁਗਤ ਸਾਫ਼ ਦਿਖਾਈ ਦੇ ਰਹੀ ਹੈ। ਇਸ ਕਾਰਨ ਦੋਸ਼ੀ ਸਰਕਾਰੀ ਮੁਲਾਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।
ਭਗਵੰਤ ਮਾਨ ਸਰਕਾਰ ਹਰ ਫਰੰਟ 'ਤੇ ਫੇਲ੍ਹ: ਤਰੁਣ ਚੁੱਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਹਰਪਾਲ ਸਿੰਘ ਚੀਮਾ ਨੂੰ ਇਸ ਘਟਨਾ ਸਬੰਧੀ ਆਪਣੀ ਨੈਤਿਕ ਜ਼ਿੰਮੇਵਾਰੀ ਸਮਝਦੇ ਹੋਏ ਤੁਰੰਤ ਆਪਣੇ ਅਹੁਦਿਆਂ ਤੋਂ ਅਸਤੀਫਾ ਦੇ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਹਰ ਫਰੰਟ 'ਤੇ ਫੇਲ੍ਹ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚੋਂ ਚਾਰ ਹਫ਼ਤਿਆਂ ਵਿੱਚ ਨਸ਼ਾ ਖ਼ਤਮ ਕਰਨ ਦੇ ਵਾਅਦੇ ਨਾਲ ਸੱਤਾ ਵਿੱਚ ਆਈ ਭਗਵੰਤ ਮਾਨ ਸਰਕਾਰ ਦੇ ਰਾਜ ਵਿੱਚ ਸੂਬੇ ਵਿੱਚ ਨਸ਼ਾ ਤਸਕਰਾਂ ਦਾ ਮਨੋਬਲ ਬੁਲੰਦ ਹੈ। ਹਰ ਰੋਜ਼ ਹਰ ਪਾਸੇ ਨਜਾਇਜ਼ ਨਸ਼ੇ ਦੇ ਕਾਰੋਬਾਰ ਦੀਆਂ ਖਬਰਾਂ ਆ ਰਹੀਆਂ ਹਨ ਅਤੇ ਸਾਡੇ ਲੋਕ ਨਸ਼ੇ ਕਾਰਨ ਮਰ ਰਹੇ ਹਨ ਪਰ ਭਗਵੰਤ ਮਾਨ ਸਰਕਾਰ ਕੁੰਭਕਰਨੀ ਨੀਂਦ ਸੁੱਤੀ ਹੋਈ ਹੈ।
- ਲੋਕ ਸਭਾ ਚੋਣਾਂ ਨੂੰ ਲੈ ਕੇ ਚੋਣ ਕਮਿਸ਼ਨਰ ਸਖ਼ਤ, ਅੰਮ੍ਰਿਤਸਰ 'ਚ ਨਵੇਂ ਡੀਆਈਜੀ ਨੇ ਸੰਭਾਲਿਆ ਅਹੁਦਾ - Lok Sabha elections
- ਸ੍ਰੀ ਮੁਕਤਸਰ ਸਾਹਿਬ ਪੁਲਿਸ ਨੇ ਸੁਲਝਾਇਆ ਪੈਟਰੋਲ ਪੰਪ ਦੀ ਲੁੱਟ ਦਾ ਮਾਮਲਾ, 7 ਨੂੰ ਕੀਤਾ ਕਾਬੂ - patrol pump loot solve
- ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਮੌਕੇ ਸ਼ਰਧਾਂਜਲੀ ਦੇਣ ਪਹੁੰਚੇ ਵੱਖ-ਵੱਖ ਪਾਰਟੀਆਂ ਦੇ ਆਗੂ ਅਤੇ ਆਮ ਲੋਕ - Martyred Warriors