ਚੰਡੀਗੜ੍ਹ: ਕਿਸਾਨ ਅੰਦੋਲਨ ਦੇ ਹੀਰੋ ਵਾਟਰ ਕੈਨਨ ਨਾਮ ਨਾਲ ਮਸ਼ਹੂਰ ਹੋਏ ਨਵਦੀਪ ਜਲਬੇੜਾ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਵੱਡੀ ਰਾਹਤ ਦਿੱਤੀ ਹੈ। ਅਦਾਲਤ ਨੇ ਨੌਜਵਾਨ ਕਿਸਾਨ ਆਗੂ ਨੂੰ ਬਕਾਇਦਾ ਜ਼ਮਾਨਤ ਦੇ ਦਿੱਤੀ ਹੈ। ਦੱਸ ਦੇਈਏ ਕਿ ਕਿਸਾਨ ਅੰਦੋਲਨ-2 ਦੌਰਾਨ ਨਵਦੀਪ ਨੂੰ ਸਾਥੀ ਸਮੇਤ 29 ਮਾਰਚ ਨੂੰ ਮੋਹਾਲੀ ਏਅਰਪੋਰਟ ਤੋਂ ਗ੍ਰਿਫਤਾਰ ਕੀਤਾ ਗਿਆ ਸੀ। ਉਸ ਉਤੇ 307 ਸਮੇਤ ਕਈ ਧਰਾਵਾਂ ਅਧੀਨ ਕੇਸ ਦਰਜ ਸਨ।
ਨਵਦੀਪ ਜਲਬੇੜਾ ਤਕਰੀਬਨ 4 ਮਹੀਨੇ ਜੇਲ੍ਹ ਵਿੱਚ ਬੰਦ ਸੀ, ਜਿਸ ਕਾਰਨ ਕਿਸਾਨਾਂ ਵਿੱਚ ਰੋਸ ਹੈ। ਕਿਸਾਨਾਂ ਵੱਲੋਂ ਕਿਸਾਨ ਅੰਦੋਲਨ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਨਵਦੀਪ ਜਲਬੇੜਾ ਅਤੇ ਹੋਰ ਗ੍ਰਿਫ਼ਤਾਰ ਕਿਸਾਨਾਂ ਦੀ ਰਿਹਾਈ ਦੀ ਵਾਰ-ਵਾਰ ਮੰਗ ਕੀਤੀ ਜਾ ਰਹੀ ਸੀ। ਨਵਦੀਪ ਦੀ ਰਿਹਾਈ ਲਈ ਸੰਯੁਕਤ ਕਿਸਾਨ ਮੋਰਚਾ ਦੇ ਸੱਦੇ 'ਤੇ ਹਰਿਆਣਾ-ਪੰਜਾਬ ਦੀਆਂ ਸਮੂਹ ਕਿਸਾਨ ਜਥੇਬੰਦੀਆਂ ਨੇ ਘੇਰਾਬੰਦੀ ਕਰਨ ਦਾ ਐਲਾਨ ਕੀਤਾ ਸੀ। 17-18 ਜੁਲਾਈ ਨੂੰ ਅੰਬਾਲਾ ਦੇ ਐੱਸਪੀ ਦਫ਼ਤਰ ਅੱਗੇ ਕਿਸਾਨਾਂ ਦਾ ਧਰਨਾ ਮੁਲਤਵੀ ਹੋ ਸਕਦਾ ਹੈ।
- ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਅੰਦਰ ਨਰਕ ਭਰੀ ਜ਼ਿੰਦਗੀ ਜੀਣ ਲਈ ਲੋਕ ਹੋਏ ਮਜ਼ਬੂਰ - People suffering from hell
- ਮਾਨਸਾ ਦੇ ਇਸ ਕਿਸਾਨ ਦੀ ਨਿਵੇਕਲੀ ਪਹਿਲ ਨੇ ਲੁੱਟਿਆ ਸਭ ਦਾ ਦਿਲ, ਹਰ ਕੋਈ ਕਰ ਰਿਹਾ ਵਾਹ-ਵਾਹ - Exclusive initiative the farmer
- ਸੁਖਬੀਰ ਬਾਦਲ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਆਦੇਸ਼ ਮੰਨਿਆ, ਪਹਿਲੇ ਬਿਆਨ 'ਚ ਆਖੀ ਵੱਡੀ ਗੱਲ.... - sukhbir badal appear akal takht
ਦੱਸ ਦਈਏ ਕਿ 29 ਮਾਰਚ ਨੂੰ ਨਵਦੀਪ ਅਤੇ ਉਸ ਦੇ ਸਾਥੀ ਗੁਰਕੀਰਤ ਅਤੇ ਮਨਪ੍ਰੀਤ ਨੂੰ ਹਾਲੀ ਏਅਰਪੋਰਟ ਤੋਂ ਗ੍ਰਿਫਤਾਰ ਕੀਤਾ ਗਿਆ ਸੀ, ਤਿੰਨੇ ਮੁਹਾਲੀ ਹਵਾਈ ਅੱਡੇ ’ਤੇ ਡੋਮੈਸਟਿਕ ਫਲਾਈਟ ਰਾਹੀਂ ਪਹੁੰਚੇ ਸਨ ਜਿਨ੍ਹਾਂ ਦੇ ਆਉਣ ਦੀ ਸੂਚਨਾ ਅੰਬਾਲਾ ਸੀਆਈਏ ਟੀਮ ਨੂੰ ਲੱਗੀ ਤਾਂ ਉਨ੍ਹਾਂ ਨੇ ਤਿੰਨਾਂ ਨੂੰ ਗ੍ਰਿਫਤਾਰ ਕਰ ਲਿਆ ਸੀ।
ਕਿਸਾਨਾਂ ਨੇ ਨਵਦੀਪ ਜਲਬੇੜਾ ਦੀ ਰਿਹਾਈ ਲਈ 17 ਜੁਲਾਈ ਨੂੰ ਅੰਬਾਲਾ ਦੇ ਐਸਪੀ ਨੂੰ ਘੇਰਨ ਦਾ ਐਲਾਨ ਕੀਤਾ ਸੀ। ਇਸ ਦੌਰਾਨ ਹਾਈਕੋਰਟ ਨੇ ਨਵਦੀਪ ਜਲਬੇੜਾ ਦੀ ਜ਼ਮਾਨਤ ਮਨਜ਼ੂਰ ਕਰ ਲਈ ਹੈ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਪੁਲਿਸ ਨੇ ਸ਼ੱਕ ਜ਼ਾਹਰ ਕੀਤਾ ਸੀ ਕਿ ਨਵਦੀਪ ਨੂੰ ਵਿਦੇਸ਼ ਤੋਂ ਫੰਡਿੰਗ ਮਿਲੀ ਹੈ।