ETV Bharat / state

ਸਰਕਾਰੀ ਸਕੂਲ 'ਚ ਵਿਦਿਆਰਥੀਆਂ ਤੋਂ ਕਰਵਾਈ ਮਜ਼ਦੂਰੀ, ਸ਼ਿਕਾਇਤ ਮਿਲਣ 'ਤੇ ਸਿੱਖਿਆ ਮੰਤਰੀ ਬੈਂਸ ਦਾ ਵੱਡਾ ਐਕਸ਼ਨ - CHILD LABOUR IN SCHOOL

ਸਕੂਲ ਆਫ਼ ਐਮੀਨੈਂਸ ਜਵਾਹਰ ਨਗਰ ਵਿਖੇ ਬੱਚਿਆਂ ਤੋਂ ਰੇਤਾਂ ਢੁਆਈ ਕਰਵਾਉਂਦਿਆਂ ਦੀ ਵੀਡੀਓ ਵਾਇਰਲ। ਸਕੂਲ ਪ੍ਰਿੰਸੀਪਲ ਨੇ ਮੰਨੀ ਗ਼ਲਤੀ, ਸਿੱਖਿਆ ਮੰਤਰੀ ਨੇ ਕੀਤਾ ਸਸਪੈਂਡ।

Child labour In School of Eminence Jawahar Nagar Ludhiana
ਸਰਕਾਰੀ ਸਕੂਲ 'ਚ ਵਿਦਿਆਰਥੀਆਂ ਤੋਂ ਕਰਵਾਈ ਮਜ਼ਦੂਰੀ ... (ETV Bharat (ਗ੍ਰਾਫਿਕਸ ਟੀਮ))
author img

By ETV Bharat Punjabi Team

Published : Jan 25, 2025, 7:21 AM IST

ਲੁਧਿਆਣਾ: ਸ਼ਹਿਰ ਦੇ ਜਵਾਹਰ ਨਗਰ ਸਥਿਤ ਸਕੂਲ ਆਫ ਐਮੀਨੈਂਸ ਦੀ ਇੱਕ ਵੀਡੀਓ ਸੋਸ਼ਲ ਮੀਡੀਆ ਉੱਤੇ ਖੂਬ ਵਾਇਰਲ ਹੋਈ ਜਿਸ ਵਿੱਚ ਸਕੂਲੀ ਬੱਚਿਆਂ ਕੋਲੋਂ ਮਜ਼ਦੂਰਾਂ ਵਾਲੇ ਕੰਮ ਲਈ ਜਾ ਰਹੇ ਹਨ। ਵੀਡੀਓ ਵਿੱਚ ਸਾਫ ਦਿਖਾਈ ਦੇ ਰਿਹਾ ਹੈ ਕਿ ਸਕੂਲ ਵਿੱਚ ਕੁਝ ਨਿਰਮਾਣ ਕਾਰਜ ਚੱਲ ਰਹੇ ਹਨ ਅਤੇ ਮਜ਼ਦੂਰ ਲੱਗੇ ਹੋਏ ਹਨ, ਉਸੀ ਥਾਂ ਉੱਤੇ ਬੱਚਿਆਂ ਕੋਲੋਂ ਵੀ ਰੇਤਾਂ ਚੁੱਕਵਾਇਆ ਜਾ ਰਿਹਾ ਹੈ। ਵੀਡੀਓ ਵਾਇਰਲ ਹੋਣ ਤੋਂ ਬਾਅਦ ਸਬੰਧਿਤ ਵਾਰਡ ਨੰਬਰ 72 ਦੇ ਕੌਂਸਲਰ ਕਪਿਲ ਕੁਮਾਰ ਸੋਨੂ ਨੇ ਡੀਸੀ ਲੁਧਿਆਣਾ ਨੂੰ ਸ਼ਿਕਾਇਤ ਦੇ ਕੇ ਸਖ਼ਤ ਕਾਰਵਾਈ ਦੀ ਮੰਗ ਕੀਤੀ। ਇਸ ਤੋਂ ਬਾਅਦ ਪੂਰਾ ਮਾਮਲਾ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਦੇ ਧਿਆਨ ਵਿੱਚ ਆਇਆ, ਤਾਂ ਉਨ੍ਹਾਂ ਨੇ ਅਜਿਹਾ ਕਰਵਾਉਣ ਵਾਲਿਆਂ ਉੱਤੇ ਉਸੇ ਸਮੇਂ ਸਖ਼ਤ ਐਕਸ਼ਨ ਲਿਆ।

ਕੌਂਸਲਰ ਕਪਿਲ ਕੁਮਾਰ ਸੋਨੂ ਨੇ ਡੀਸੀ ਦਫ਼ਤਰ ਕੀਤੀ ਸ਼ਿਕਾਇਤ (ETV Bharat)

ਪ੍ਰਿੰਸੀਪਲ ਨੇ ਮੰਨੀ ਗ਼ਲਤੀ

ਸਕੂਲ ਦੇ ਪ੍ਰਿੰਸੀਪਲ ਕੁਲਦੀਪ ਸਿੰਘ ਨੇ ਕਿਹਾ ਕਿ ਬੱਚਿਆਂ ਤੋਂ ਕੰਮ ਕਰਵਾਉਣ ਦੀ ਵੀਡੀਓ ਸਾਹਮਣੇ ਆਈ ਹੈ ਜਿਸ ਤੋਂ ਬਾਅਦ ਉਨ੍ਹਾਂ ਵੱਲੋਂ ਜਾਂਚ ਕੀਤੀ ਜਾ ਰਹੀ ਹੈ ਕਿ ਕਿਸ ਅਧਿਆਪਕ ਵੱਲੋਂ ਬੱਚਿਆਂ ਨੂੰ ਕੰਮ ਕਰਨ ਲਈ ਕਿਹਾ ਗਿਆ ਹੈ ਅਤੇ ਉਸ ਦੀ ਪੜਤਾਲ ਕਰਕੇ ਕਾਰਵਾਈ ਕੀਤੀ ਜਾਵੇਗੀ। ਪ੍ਰਿੰਸੀਪਲ ਨੇ ਸਫਾਈ ਦਿੰਦਿਆਂ ਕਿਹਾ ਕਿ ਸਾਡੇ ਸਕੂਲ ਵਿੱਚ ਕਿਸੇ ਤਰ੍ਹਾਂ ਦੀ ਵੀ ਮਜ਼ਦੂਰੀ ਕਿਸੇ ਵੀ ਬੱਚੇ ਤੋਂ ਨਹੀਂ ਕਰਵਾਈ ਜਾਂਦੀ ਜਿਸ ਨੇ ਕਰਵਾਈ ਹੈ, ਉਸ ਖਿਲਾਫ ਕਾਰਵਾਈ ਹੋਵੇਗੀ। ਉਨ੍ਹਾਂ ਕਿਹਾ ਸਕੂਲ ਵਿੱਚ ਜੋ ਕੰਮ ਚੱਲ ਰਿਹਾ ਹੈ, ਉਸ ਲਈ ਠੇਕੇ ਉੱਤੇ ਮਜ਼ਦੂਰ ਲੱਗੇ ਹੋਏ ਹਨ।

ਬੱਚਿਆਂ ਕੋਲੋ ਅਸੀਂ ਬਾਲ ਮਜ਼ਦੂਰੀ ਨਹੀਂ ਕਰਵਾਉਂਦੇ, ਪਰ ਬੱਚਿਆਂ ਨੂੰ ਆਪਣੇ ਆਪ ਉੱਤੇ ਨਿਰਭਰ ਕਰਨਾ ਵੀ ਅਧਿਆਪਿਕ ਦੀ ਜ਼ਿੰਮੇਵਾਰੀ ਹੁੰਦੀ ਹੈ। ਕਈ ਪ੍ਰੋਜੈਕਟ ਜਿਵੇਂ ਬਿਜ਼ਨਸ ਬਲਾਸਟ ਸਬੰਧੀ ਬੱਚਿਆਂ ਤੋਂ ਖੁਦ ਕਰਵਾਉਂਦੇ ਹਾਂ, ਤਾਂ ਜੋ ਆਪਣੇ ਆਪ ਉੱਤੇ ਨਿਰਭਰ ਹੋ ਸਕਣ। ਬਾਕੀ ਬਾਲ ਮਜ਼ਦੂਰੀ ਕਰਵਾਉਣਾ, ਉਹ ਗ਼ਲਤ ਹੈ। ਇਸ ਸਬੰਧੀ ਜਾਂਚ ਹੋਵੇਗੀ ਅਤੇ ਜਿਸ ਨੇ ਵੀ ਕਰਵਾਇਆ ਉਸ ਵਿਰੁਧ ਕਾਰਵਾਈ ਹੋਵੇਗੀ।

- ਕੁਲਦੀਪ ਸਿੰਘ, ਸਕੂਲ ਪ੍ਰਿੰਸੀਪਲ

ਸਕੂਲ ਪ੍ਰਿੰਸੀਪਲ ਨੇ ਮੰਨੀ ਗ਼ਲਤੀ (ETV Bharat)

ਡੀਸੀ ਦਫ਼ਤਰ ਵੀ ਪਹੁੰਚੀ ਸ਼ਿਕਾਇਤ

ਡੀਸੀ ਦਫ਼ਤਰ ਪਹੁੰਚੇ ਕੌਂਸਲਰ ਕਪਿਲ ਕੁਮਾਰ ਸੋਨੂ ਨੇ ਕਿਹਾ ਕਿ, "ਸਕੂਲ ਪ੍ਰਿੰਸੀਪਲ ਕੁਲਦੀਪ ਸਿੰਘ ਵੱਲੋਂ ਹੀ ਬੱਚਿਆਂ ਨੂੰ ਰੇਤਾ ਚੁੱਕਣ ਲਈ ਕਿਹਾ ਗਿਆ ਸੀ। ਉਨ੍ਹਾਂ ਕੋਲ ਲਗਾਤਾਰ ਪ੍ਰਿੰਸੀਪਲ ਦੇ ਖਿਲਾਫ ਸ਼ਿਕਾਇਤਾਂ ਮਿਲ ਰਹੀਆਂ ਹਨ ਜਿਸ ਕਾਰਨ ਅੱਜ ਉਹ ਲੁਧਿਆਣਾ ਡੀਸੀ ਨੂੰ ਸ਼ਿਕਾਇਤ ਦੇਖ ਕੇ ਉੱਚ ਪੱਧਰੀ ਜਾਂਚ ਦੀ ਮੰਗ ਕਰ ਰਹੇ ਹਨ।"

ਉਨ੍ਹਾਂ ਇਹ ਵੀ ਕਿਹਾ ਕਿ ਸਕੂਲ ਵਿੱਚ ਜ਼ਿਆਦਾਤਰ ਲੇਬਰ ਤਬਕੇ ਦੇ ਬੱਚੇ ਪੜ੍ਹਦੇ ਹਨ। ਬੱਚੇ ਗਰੀਬ ਘਰਾਂ ਦੇ ਨਾਲ ਸੰਬੰਧਿਤ ਹਨ। ਪਰ, ਇਸ ਦਾ ਇਹ ਮਤਲਬ ਨਹੀਂ ਹੈ ਕਿ ਉਨ੍ਹਾਂ ਤੋਂ ਮਜ਼ਦੂਰੀ ਦਿਹਾੜੀ ਕਰਵਾਈ ਜਾਵੇ। ਉਨ੍ਹਾਂ ਕਿਹਾ ਕਿ ਸਕੂਲ ਵਿੱਚ ਉਸਾਰੀ ਦਾ ਕੰਮ ਚੱਲ ਰਿਹਾ ਹੈ ਅਤੇ ਇਸ ਦੌਰਾਨ ਉਨ੍ਹਾਂ ਤੋਂ ਇਹ ਕੰਮ ਕਰਵਾਇਆ ਜਾ ਰਿਹਾ ਸੀ।

ਮੰਤਰੀ ਦਾ ਐਕਸ਼ਨ, ਕੈਂਪਸ ਮੈਨੇਜਰ ਬਰਖ਼ਾਸਤ ਤੇ ਸਕੂਲ ਪ੍ਰਿੰਸੀਪਲ ਮੁਅੱਤਲ

ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦੇ ਆਦੇਸ਼ਾਂ 'ਤੇ ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਅੱਜ ਲੁਧਿਆਣਾ ਦੇ ਇਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ ਨੂੰ ਮੁਅੱਤਲ ਕਰ ਦਿੱਤਾ ਅਤੇ ਸਕੂਲ ਦੇ ਕੈਂਪਸ ਮੈਨੇਜਰ ਨੂੰ ਬਰਖਾਸਤ ਕਰ ਦਿੱਤਾ ਗਿਆ। ਵਿਭਾਗ ਵੱਲੋਂ ਇਨ੍ਹਾਂ ਖਿਲਾਫ ਇਹ ਸਖ਼ਤ ਕਾਰਵਾਈ ਸਕੂਲ ਵਿਚ ਲੇਟ ਆਉਣ ਵਾਲੇ ਵਿਦਿਆਰਥੀਆਂ ਨੂੰ ਗ਼ੈਰਵਾਜ਼ਬ ਤੇ ਸਰੀਰਕ ਸਜ਼ਾ ਦੇਣ ਕਰਕੇ ਕੀਤੀ ਗਈ ਹੈ।

ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜਵਾਹਰ ਨਗਰ, ਸਕੂਲ ਆਫ਼ ਐਮੀਨੈਂਸ (ਲੜਕੇ), ਲੁਧਿਆਣਾ ਦੇ ਪ੍ਰਿੰਸੀਪਲ ਅਤੇ ਕੈਂਪਸ ਮੈਨੇਜਰ ਨੇ ਸਕੂਲ ਵਿਚ ਦੇਰ ਨਾਲ ਆਉਣ ਵਾਲੇ ਵਿਦਿਆਰਥੀਆਂ ਤੋਂ ਸਜ਼ਾ ਵਜੋਂ ਰੇਤਾ ਅਤੇ ਬੱਜਰੀ ਚੁਕਵਾਈ ਗਈ ਸੀ। ਇਸ ਲਈ ਸਕੂਲ ਦੇ ਪ੍ਰਿੰਸੀਪਲ ਨੂੰ ਤਾਂ ਮੁਅੱਤਲ ਕਰ ਦਿੱਤਾ ਗਿਆ ਹੈ ਅਤੇ ਕੈਂਪਸ ਮੈਨੇਜਰ ਨੂੰ ਬਰਖਾਸਤ ਕਰ ਦਿੱਤਾ ਗਿਆ ਹੈ।

- ਹਰਜੋਤ ਸਿੰਘ ਬੈਂਸ, ਪੰਜਾਬ ਕੈਬਨਿਟ ਮੰਤਰੀ

ਹਰਜੋਤ ਬੈਂਸ ਨੇ ਕਿਹਾ ਕਿ, ‘‘ਇਹ ਘਟਨਾ ਅੱਜ ਮੇਰੇ ਧਿਆਨ ਵਿੱਚ ਆਈ ਸੀ ਅਤੇ ਇਸ ਉੱਤੇ ਤੁਰੰਤ ਸਖ਼ਤ ਕਾਰਵਾਈ ਕੀਤੀ ਗਈ ਹੈ।’’

ਹਰਜੋਤ ਸਿੰਘ ਬੈਂਸ ਨੇ ਸਪੱਸ਼ਟ ਤੌਰ ’ਤੇ ਹਦਾਇਤ ਕੀਤੀ ਕਿ ਕਿਸੇ ਵੀ ਅਧਿਆਪਕ ਵੱਲੋਂ ਅਜਿਹਾ ਕੁਰਖ਼ਤ ਵਤੀਰਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਸਾਰੇ ਵਿਦਿਆਰਥੀਆਂ ਦੀ ਭਲਾਈ ਅਤੇ ਤਰੱਕੀ ਲਈ ਸਿੱਖਿਆ ਨੂੰ ਤਰਜੀਹ ਦੇਣੀ ਚਾਹੀਦੀ ਹੈ ਅਤੇ ਇਸ ਨੂੰ ਢਾਹ ਲਾਉਣ ਵਾਲੀ ਕਿਸੇ ਵੀ ਕਾਰਵਾਈ ਕਰਨ ਵਾਲਿਆਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ।

ETV Bharat Logo

Copyright © 2025 Ushodaya Enterprises Pvt. Ltd., All Rights Reserved.