ਚੰਡੀਗੜ੍ਹ/ਜਲੰਧਰ : ਕਾਊਂਟਰ ਇੰਟੈਲੀਜੈਂਸ (ਸੀ.ਆਈ.) ਜਲੰਧਰ ਵੱਲੋਂ ਖੁਫੀਆ ਇਤਲਾਹ ’ਤੇ ਕਾਰਵਾਈ ਕਰਦਿਆਂ ਨੇ ਇਕ ਅੰਤਰ-ਰਾਜੀ ਹਥਿਆਰ ਤਸਕਰੀ ਰੈਕੇਟ ਦਾ ਪਰਦਾਫਾਸ਼ ਕਰ ਕੇ ਦੋ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਹੈ। ਗ੍ਰਿਫਤਾਰ ਕੀਤੇ ਇਨ੍ਹਾਂ ਦੋਸ਼ੀਆਂ ਦੇ ਕਬਜੇ ਚੋਂ 6 ਪਿਸਤੌਲ ਜਿੰਨ੍ਹਾਂ ਵਿੱਚ ਪੰਜ .32 ਬੋਰ ਦੇ ਪਿਸਤੌਲ ਅਤੇ ਇੱਕ .30 ਬੋਰ ਪਿਸਤੌਲ ਸਮੇਤ- ਸੱਤ ਕਾਰਤੂਸ ਬਰਾਮਦ ਕੀਤੇ ਹਨ। ਇਹ ਜਾਣਕਾਰੀ ਅੱਜ ਇੱਥੇ ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।
-
Acting swiftly in an intelligence-based operation, Counter Intelligence, Jalandhar busts an inter-state weapon smuggling racket with arrest of 2 smugglers along with 6 illegal pistols & 7 magazines
— DGP Punjab Police (@DGPPunjabPolice) May 9, 2024
Preliminary investigations reveal that the racket was working in a well-oiled… pic.twitter.com/55lbNOFQ5I
ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਰੈਕੇਟ ਧੜੱਲੇ ਨਾਲ ਕੰਮ ਕਰ ਰਿਹਾ ਸੀ ਅਤੇ ਪਿਛਲੇ ਛੇ ਮਹੀਨਿਆਂ ਵਿੱਚ ਮੱਧ ਪ੍ਰਦੇਸ਼ ਦੇ ਉਜੈਨ ਤੋਂ ਹਥਿਆਰਾਂ ਦੀਆਂ ਚਾਰ ਵੱਡੀਆਂ ਖੇਪਾਂ ਪ੍ਰਾਪਤ ਕਰ ਚੁੱਕਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਮਾਡਿਊਲ ਮੈਂਬਰ ਅਮਰੀਕਾ ਅਧਾਰਤ ਅਪਰਾਧਿਕ ਇਕਾਈ ਦੇ ਸੰਪਰਕ ਵਿੱਚ ਸਨ ਅਤੇ ਉਸਦੇ ਹੀ ਨਿਰਦੇਸ਼ਾਂ ’ਤੇ ਹਥਿਆਰਾਂ ਦੀ ਖੇਪ ਪ੍ਰਾਪਤ ਕਰਦੇ ਸਨ। ਉਹਨਾਂ ਦੱਸਿਆ ਕਿ ਫੜੇ ਗਏ ਵਿਅਕਤੀਆਂ ਦੀ ਪਛਾਣ ਹਰਪ੍ਰੀਤ ਸਿੰਘ ਉਰਫ ਹੈਪੀ ਮੱਟੂ ਵਾਸੀ ਰੱਈਆ ਅਤੇ ਰਾਹੁਲ ਮਸੀਹ ਵਾਸੀ ਪਿੰਡ ਚਵਿੰਡਾ ਦੇਵੀ, ਅੰਮ੍ਰਿਤਸਰ ਵਜੋਂ ਹੋਈ ਹੈ।
ਉਨ੍ਹਾਂ ਕਿਹਾ ਕਿ ਪੁਲਿਸ ਟੀਮਾਂ ਨੇ ਇਸ ਮਾਡਿਊਲ ਦੇ ਦੋ ਹੋਰ ਅਹਿਮ ਮੈਂਬਰਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਗੈਂਗਸਟਰਾਂ ਨੂੰ ਹਥਿਆਰ ਸਪਲਾਈ ਕਰਨ ਲਈ ਨਾਮਜ਼ਦ ਕੀਤਾ ਹੈ। ਡੀਜੀਪੀ ਨੇ ਕਿਹਾ ਕਿ ਪੁਲਿਸ ਟੀਮਾਂ ਉਨ੍ਹਾਂ ਨੂੰ ਕਾਬੂ ਕਰਨ ਲਈ ਛਾਪੇਮਾਰੀ ਕਰ ਰਹੀਆਂ ਹਨ, ਜਦਕਿ ਇਸ ਸਬੰਧੀ ਅਗਲੀਆਂ ਪਿਛਲੀਆਂ ਕੜੀਆਂ ਸਥਾਪਤ ਕਰਨ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ।
- ਘੱਟ ਵੋਟ ਪੋਲਿੰਗ 'ਤੇ ਰਾਜਨੀਤਿਕ ਪਾਰਟੀਆਂ ਤੇ ਚੋਣ ਕਮਿਸ਼ਨ ਲਈ ਬਣਿਆ ਚਿੰਤਾ ਦਾ ਵਿਸ਼ਾ, ਪਿਛਲੇ ਅੰਕੜੇ ਤੇ ਘੱਟ ਵੋਟਾਂ ਬਾਰੇ ਕੀ ਕਹਿੰਦੇ ਨੇ ਸਿਆਸੀ ਆਗੂ, ਸੁਣੋ ਜਰਾ... - low vote polling matter of concern
- ਸੁਖਬੀਰ ਬਾਦਲ ਪੰਜਾਬ ਤੇ ਸਾਢੇ ਤਿੰਨ ਲੱਖ ਕਰੋੜ ਦਾ ਛੱਡ ਗਿਆ ਸੀ ਕਰਜ਼ਾ ਪੰਜਾਬ ਸਰਕਾਰ ਭਰ ਰਹੀ ਹੈ ਵਿਆਜ: ਗੁਰਮੀਤ ਖੁੱਡੀਆਂ - AAP candidate Gurmeet Singh Khudian
- ਲੁਧਿਆਣਾ 'ਚ 5 ਉਮੀਦਵਾਰ ਆਜ਼ਾਦ ਚੋਣ ਮੈਦਾਨ 'ਚ, ਕੋਈ ਲਗਾਉਂਦਾ ਹੈ ਬਰਗਰ ਦੀ ਰੇਹੜੀ ਅਤੇ ਕੋਈ ਕਰਦਾ ਫੀਲਟਰ ਠੀਕ.. - 5 independent candidates
ਆਪਰੇਸ਼ਨ ਸਬੰਧੀ ਹੋਰ ਵੇਰਵੇ ਸਾਂਝੇ ਕਰਦਿਆਂ ਏਆਈਜੀ ਸੀ.ਆਈ. ਜਲੰਧਰ ਨਵਜੋਤ ਸਿੰਘ ਮਾਹਲ ਨੇ ਦੱਸਿਆ ਕਿ ਖੁਫੀਆ ਸੂਚਨਾਵਾਂ ’ਤੇ ਤੇਜ਼ੀ ਨਾਲ ਕਾਰਵਾਈ ਕਰਦੇ ਹੋਏ ਸੀ.ਆਈ. ਜਲੰਧਰ ਦੀਆਂ ਪੁਲਿਸ ਟੀਮਾਂ ਨੇ ਵਿੱਤੀ ਇੰਟੈਲੀਜੈਂਸ ਯੂਨਿਟ (ਐਫ.ਆਈ.ਯੂ.) ਐਸਏਐਸ ਨਗਰ ਦੇ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਰੇਲਵੇ ਸਟੇਸ਼ਨ ਜਲੰਧਰ ਛਾਉਣੀ ਨੇੜੇ ਇੱਕ ਵਿਸ਼ੇਸ਼ ਨਾਕਾ ਲਗਾਇਆ ਅਤੇ ਉਕਤ ਦੋਸ਼ੀਆ ਨੂੰ ਕਾਬੂ ਕੀਤਾ।
ਇਸ ਸਬੰਧੀ ਐਫਆਈਆਰ ਨੰ:27 ਮਿਤੀ 07.05.2024 ਨੂੰ ਅਸਲਾ ਐਕਟ ਦੀਆਂ ਧਾਰਾਵਾਂ 25 ਅਤੇ 25 (8) ਅਧੀਨ ਪੁਲਿਸ ਸਟੇਸ਼ਨ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਅੰਮ੍ਰਿਤਸਰ ਵਿਖੇ ਦਰਜ ਕੀਤਾ ਗਿਆ ਹੈ।