ਤਰਨਤਾਰਨ: ਪੰਜਾਬ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਜਾਰੀ ਜੰਗ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਤਰਨਤਾਰਨ ਪੁਲਿਸ ਨੇ ਪਾਕਿਸਤਾਨ ਤੋਂ ਹਮਾਇਤ ਪ੍ਰਾਪਤ ਨਸ਼ਾ ਤਸਕਰੀ ਕਾਰਟਲ ਦਾ ਪਰਦਾਫਾਸ਼ ਕਰਦਿਆਂ 5 ਕਿਲੋ ਹੈਰੋਇਨ ਸਮੇਤ ਗਿਰੋਹ ਦੇ ਮੁੱਖ ਸਰਗਨਾ ਨੂੰ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ ਐਸ ਪੀ ਅਭਿਮੰਨਿਊ ਰਾਣਾ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਰਸ਼ਪਾਲ ਸਿੰਘ ਵਜੋਂ ਹੋਈ ਹੈ, ਜੋ ਕਿ ਤਰਨਤਾਰਨ ਦੇ ਪਿੰਡ ਭਾਈ ਲੱਧੂ ਦਾ ਰਹਿਣ ਵਾਲਾ ਹੈ। ਹੈਰੋਇਨ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ਨੇ ਉਸ ਦਾ ਮੋਟਰਸਾਈਕਲ ਵੀ ਜ਼ਬਤ ਕਰ ਲਿਆ ਹੈ।
ਐਸ. ਐਸ. ਪੀ ਨੇ ਕਿਹਾ ਕਿ ਉਕਤ ਮੁਲਜ਼ਮ ਪਾਕਿਸਤਾਨ-ਅਧਾਰਿਤ ਤਸਕਰਾਂ ਦੇ ਸਿੱਧੇ ਸੰਪਰਕ ਵਿੱਚ ਸੀ ਅਤੇ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਖੇਪ ਪ੍ਰਾਪਤ ਕਰ ਰਿਹਾ ਸੀ। ਉਨ੍ਹਾਂ ਅੱਗੇ ਕਿਹਾ ਕਿ ਜਾਂਚ ਤੋਂ ਪਤਾ ਲੱਗਾ ਹੈ ਕਿ ਪਾਕਿਸਤਾਨ-ਅਧਾਰਿਤ ਤਸਕਰ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਲਈ ਡਰੋਨ ਦੀ ਵਰਤੋਂ ਕਰ ਰਹੇ ਸਨ। ਉਹਨਾਂ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਅਗਾਮੀ ਦਿਨ੍ਹਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ।
5 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ
ਆਪਰੇਸ਼ਨ ਦੇ ਵੇਰਵੇ ਸਾਂਝੇ ਕਰਦੇ ਹੋਏ, ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਤਰਨਤਾਰਨ ਅਭਿਮਨਿਊ ਰਾਣਾ ਨੇ ਕਿਹਾ ਕਿ ਭਰੋਸੇਯੋਗ ਜਾਣਕਾਰੀ 'ਤੇ ਕਾਰਵਾਈ ਕਰਦਿਆਂ ਐਸਪੀ (ਡੀ) ਅਜੈਰਾਜ ਸਿੰਘ, ਡੀਐਸਪੀ (ਡੀ) ਰਾਜਿੰਦਰ ਮਿਨਹਾਸ ਅਤੇ ਡੀਐਸਪੀ ਸਰਬਜੀਤ ਸਿੰਘ ਬਾਜਵਾ ਦੀ ਨਿਗਰਾਨੀ ਹੇਠ ਸੀਆਈਏ ਸਟਾਫ ਦੇ ਇੰਚਾਰਜ ਇੰਸਪੈਕਟਰ ਅਮਨਦੀਪ ਸਿੰਘ ਦੀ ਅਗਵਾਈ ਵਿੱਚ ਪੁਲਿਸ ਟੀਮ ਨੇ ਆਪ੍ਰੇਸ਼ਨ ਚਲਾਇਆ ਅਤੇ ਪਿੰਡ ਭਾਈ ਲੱਧੂ ਦੇ ਖੇਤਰ ਵਿੱਚੋਂ 5 ਕਿਲੋ ਹੈਰੋਇਨ ਸਮੇਤ ਰਸ਼ਪਾਲ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ।
ਐਸਐਸਪੀ ਨੇ ਕਿਹਾ ਕਿ ਸਪਲਾਇਰਾਂ, ਡੀਲਰਾਂ ਅਤੇ ਖਰੀਦਦਾਰਾਂ ਦੇ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਦੇ ਨਾਲ-ਨਾਲ ਗ੍ਰਿਫ਼ਤਾਰ ਵਿਅਕਤੀ ਦੁਆਰਾ ਹੁਣ ਤੱਕ ਖਰੀਦੇ ਗਏ ਨਸ਼ਿਆਂ ਦੀ ਕੁੱਲ ਮਾਤਰਾ ਦਾ ਪਤਾ ਲਗਾਉਣ ਲਈ ਯਤਨ ਜਾਰੀ ਹਨ। ਇਸ ਸਬੰਧੀ ਥਾਣਾ ਸਦਰ ਪੱਟੀ, ਤਰਨਤਾਰਨ ਵਿਖੇ ਐਨਡੀਪੀਐਸ ਐਕਟ ਦੀ ਧਾਰਾ 21(ਸੀ) ਤਹਿਤ ਐਫਆਈਆਰ ਨੰਬਰ 06 ਮਿਤੀ 15 ਜਨਵਰੀ, 2025 ਨੂੰ ਦਰਜ ਕੀਤੀ ਗਈ ਹੈ।
- 40 ਮੁਕਤਿਆਂ ਦੀ ਯਾਦ ਵਿੱਚ ਮਾਘੀ ਮੇਲੇ ਦੀ ਸਮਾਪਤੀ, ਘੋੜ ਦੌੜ ਵੀ ਖਿੱਚ ਦਾ ਕੇਂਦਰ ਰਹੀ
- ਘਰ ਵਿੱਚ ਦਾਖ਼ਲ ਹੋ ਕੇ ਤੇਜ਼ਧਾਰ ਹਥਿਆਰ ਨਾਲ ਵੱਢਿਆ ਨੌਜਵਾਨ
- ਕਰੋੜਾਂ ਰੁਪਏ ਕਾਓ ਸੈਸ ਇਕੱਠਾ ਕਰਨ ਦੇ ਬਾਵਜੂਦ ਸੜਕਾਂ ’ਤੇ ਰੁਲ ਰਹੇ ਹਨ ਅਵਾਰਾ ਪਸ਼ੂ, ਪ੍ਰਸ਼ਾਸਨ ਤੇ ਸਰਕਾਰ ਦੀਆਂ ਅੱਖਾਂ ਬੰਦ !
- ਖਨੌਰੀ ਬਾਰਡਰ ਉੱਤੇ ਮਰਨ ਵਰਤ ’ਤੇ ਬੈਠਾ 111 ਕਿਸਾਨਾਂ ਦਾ ਜਥਾ, ਕਿਹਾ- ਡੱਲੇਵਾਲ ਤੋਂ ਪਹਿਲਾਂ ਹੋਵੇਗੀ ਸਾਡੀ ਸ਼ਹਾਦਤ