ETV Bharat / state

ਹਾਈਕੋਰਟ ਦੀ ਸਖ਼ਤੀ ! ਸਸਪੈਂਡ ਆਈਜੀ ਉਮਰਾ ਨੰਗਲ 5 ਸਾਲ ਬਾਅਦ ਬਹਾਲ - IG Umranangal Reinstated

Punjab IG Umranangal Reinstated: ਪੰਜਾਬ ਪੁਲਿਸ ਨੇ ਲਗਭਗ ਪੰਜ ਸਾਲਾਂ ਤੋਂ ਮੁਅੱਤਲ ਕੀਤੇ ਆਈਜੀ ਪਰਮਰਾਜ ਉਮਰਾਨੰਗਲ ਨੂੰ ਬਹਾਲ ਕਰ ਦਿੱਤਾ ਹੈ। ਉਨ੍ਹਾਂ ਦੀ ਬਹਾਲੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ 'ਤੇ ਹੋਈ ਹੈ।

IG Umranangal
ਸਸਪੈਂਡ ਆਈਜੀ ਉਮਰਾ ਨੰਗਲ 5 ਸਾਲ ਬਾਅਦ ਬਹਾਲ (Etv Bharat (ਰਿਪੋਰਟ - ਪੱਤਰਕਾਰ, ਚੰਡੀਗੜ੍ਹ))
author img

By ETV Bharat Punjabi Team

Published : Jul 12, 2024, 7:01 AM IST

ਚੰਡੀਗੜ੍ਹ: ਪੰਜਾਬ ਦੇ ਸੀਨੀਅਰ ਆਈਪੀਐਸ ਅਧਿਕਾਰੀ ਪਰਮਰਾਜ ਸਿੰਘ ਉਮਰਾ ਨੰਗਲ ਨੂੰ ਆਖ਼ਰਕਾਰ 5 ਸਾਲ ਬਾਅਦ ਬਹਾਲ ਕਰ ਦਿੱਤਾ ਗਿਆ ਹੈ। ਦੱਸ ਦਈਏ ਕਿ ਕੁਝ ਦਿਨ ਪਹਿਲਾਂ ਹਾਈਕੋਰਟ ਨੇ ਹੁਕਮਾਂ ਦੇ ਬਾਵਜੂਦ ਮੁਅੱਤਲ ਕੀਤੇ ਆਈਜੀ ਪਰਮਰਾਜ ਉਮਰਾਨੰਗਲ ਨੂੰ ਬਹਾਲ ਨਾ ਕਰਨ ‘ਤੇ ਪੰਜਾਬ ਪੁਲਿਸ ਨੂੰ ਫਟਕਾਰ ਲਾਈ ਸੀ। ਇਸ ਦੇ ਨਾਲ ਹੀ ਕਿਹਾ ਸੀ ਕਿ ਉਮਰਾਨੰਗਲ ਨੂੰ 15 ਦਿਨਾਂ ‘ਚ ਬਹਾਲ ਕੀਤਾ ਜਾਵੇ ਨਹੀਂ ਤਾਂ ਇਸ ਮਾਮਲੇ ‘ਚ ਸਖ਼ਤ ਹੁਕਮ ਦਿੱਤੇ ਜਾਣਗੇ।

ਹਾਈ ਕੋਰਟ ਨੇ ਪਹਿਲਾਂ ਹੀ ਇਸ ਮਾਮਲੇ ਵਿੱਚ ਪੰਜਾਬ ਦੇ ਗ੍ਰਹਿ ਸਕੱਤਰ ਨੂੰ ਮਾਣਹਾਨੀ ਦਾ ਨੋਟਿਸ ਜਾਰੀ ਕੀਤਾ ਸੀ। ਦੱਸ ਦਈਏ ਕਿ ਇਸ ਸਾਲ 2 ਫਰਵਰੀ ਨੂੰ ਹਾਈ ਕੋਰਟ ਦੇ ਡਿਵੀਜ਼ਨ ਬੈਂਚ ਨੇ ਉਮਰਾਨੰਗਲ ਨੂੰ ਵੱਡੀ ਰਾਹਤ ਦਿੰਦਿਆਂ ਉਨ੍ਹਾਂ ਦੀ ਮੁਅੱਤਲੀ ਦੇ ਹੁਕਮਾਂ ਨੂੰ ਰੱਦ ਕਰਦਿਆਂ ਉਨ੍ਹਾਂ ਨੂੰ ਨੌਕਰੀ ‘ਤੇ ਬਹਾਲ ਕਰਨ ਦੇ ਹੁਕਮ ਦਿੱਤੇ ਸਨ।

ਫਿਲਹਾਲ ਡੀਜੀਪੀ ਨੂੰ ਕਰਨਗੇ ਰਿਪੋਰਟ: ਹਾਲਾਂਕਿ ਉਨ੍ਹਾਂ ਨੂੰ ਅਜੇ ਤੱਕ ਪੋਸਟਿੰਗ ਨਹੀਂ ਦਿੱਤੀ ਗਈ ਹੈ। ਫਿਲਹਾਲ ਉਹ ਡੀਜੀਪੀ ਨੂੰ ਹੀ ਰਿਪੋਰਟ ਕਰਨਗੇ। ਕਰੀਬ ਪੰਜ ਮਹੀਨੇ ਪਹਿਲਾਂ ਫਰਵਰੀ ਮਹੀਨੇ ਹਾਈ ਕੋਰਟ ਨੇ ਉਨ੍ਹਾਂ ਦੀ ਬਹਾਲੀ ਦੇ ਹੁਕਮ ਦਿੱਤੇ ਸਨ ਪਰ ਇਸ ਤੋਂ ਬਾਅਦ ਵੀ ਉਨ੍ਹਾਂ ਨੂੰ ਬਹਾਲ ਨਹੀਂ ਕੀਤਾ ਗਿਆ।

ਗ੍ਰਿਫਤਾਰੀ ਤੋਂ ਬਾਅਦ ਹੋਏ ਸੀ ਸਸਪੈਂਡ: ਬਹਿਬਲ ਕਲਾਂ ਅਤੇ ਕੋਟਕਪੂਰਾ ਗੋਲੀਕਾਂਡ ਮਾਮਲੇ ਵਿੱਚ ਬਣੀ ਐਸਆਈਟੀ (SIT) ਨੇ ਸਾਲ 2019 ਵਿੱਚ ਪਰਮਰਾਜ ਉਮਰਾ ਨੰਗਲ ਨੂੰ ਗ੍ਰਿਫਤਾਰ ਕੀਤਾ ਸੀ। ਇਸ ਤੋਂ ਬਾਅਦ ਉਮਰਾ ਨੰਗਲ ਨੂੰ ਸਸਪੈਂਡ ਕੀਤਾ ਗਿਆ। ਪੰਜਾਬ ਦੇ ਗ੍ਰਹਿ ਵਿਭਾਗ ਨੇ ਉਕਤ ਪੁਲਿਸ ਅਧਿਕਾਰੀ ਦੀ ਗ੍ਰਿਫ਼ਤਾਰੀ ਅਤੇ ਉਸ ਤੋਂ ਬਾਅਦ ਅਦਾਲਤ ਵੱਲੋਂ ਉਸ ਨੂੰ ਜੇਲ੍ਹ ਭੇਜਣ ਦੇ ਅਧਿਕਾਰਤ ਨੋਟੀਫਿਕੇਸ਼ਨ ਤੋਂ ਬਾਅਦ ਉਪਰੋਕਤ ਕਾਰਵਾਈ ਕੀਤੀ ਸੀ।

29 ਸਾਲ ਪੁਰਾਣਾ ਮਾਮਲਾ: ਅਕਤੂਬਰ 2023 ਵਿੱਚ ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਕਾਲਾ ਅਫਗਾਨਾ ਦੇ ਰਹਿਣ ਵਾਲੇ ਸੁਖਪਾਲ ਸਿੰਘ ਦੇ 29 ਸਾਲਾ ਝੂਠੇ ਮੁਕਾਬਲੇ ਵਿੱਚ ਪਰਮਰਾਜ ਸਿੰਘ ਉਮਰਾਨੰਗਲ ਅਤੇ ਦੋ ਹੋਰ ਪੁਲਿਸ ਮੁਲਾਜ਼ਮਾਂ ਖ਼ਿਲਾਫ਼ ਵੀ ਕੇਸ ਦਰਜ ਕੀਤਾ ਗਿਆ ਸੀ। ਇਸ ਸਬੰਧੀ ਥਾਣਾ ਭਗਵੰਤਪੁਰਾ, ਜ਼ਿਲ੍ਹਾ ਰੋਪੜ ਵਿੱਚ ਧਾਰਾ 166ਏ, 167, 193, 195, 196, 200, 201, 203, 211, 218, 221, 420, 120ਬੀ ਆਈਪੀਸੀ ਤਹਿਤ ਕੇਸ ਦਰਜ ਕੀਤਾ ਗਿਆ ਹੈ। ਐਸਆਈਟੀ ਵੀ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ। ਇਹ ਕੇਸ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਚੱਲ ਰਿਹਾ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.