ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨਿਆਂ ਨੂੰ ਯਕੀਨੀ ਬਣਾਉਣ ਸਬੰਧੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ, ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ ਤਾਲਮੇਲ ਨਾਲ ਬਟਾਲਾ ਦੇ ਪਿੰਡ ਭੋਮਾ ਦੇ ਵਸਨੀਕ ਅੰਮ੍ਰਿਤਪਾਲ ਸਿੰਘ, ਜਿਸਦੇ ਖਿਲਾਫ ਕਈ ਘਿਨਾਉਣੇ ਅਪਰਾਧ ਦਰਜ ਹਨ, ਨੂੰ ਆਸਟ੍ਰੇਲੀਆ ਤੋਂ ਸਫਲਤਾਪੂਰਵਕ ਡਿਪੋਰਟ ਕਰਵਾ ਦਿੱਤਾ ਹੈ। ਉਹ ਅੱਜ ਸਵੇਰੇ 7 ਵਜੇ ਨਵੀਂ ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ਵਿਖੇ ਪਹੁੰਚਿਆ ਅਤੇ ਬਟਾਲਾ ਪੁਲਿਸ ਨੇ ਉਸ ਨੂੰ ਹਿਰਾਸਤ ਵਿਚ ਲੈ ਲਿਆ ਹੈ।
ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਆਪਣੇ ਐਕਸ ਹੈਂਡਲ 'ਤੇ ਪਾਈ ਪੋਸਟ ਵਿੱਚ ਦੱਸਿਆ, "ਪੰਜਾਬ ਪੁਲਿਸ ਵੱਲੋਂ ਕੇਂਦਰੀ ਏਜੰਸੀਆਂ ਦੇ ਤਾਲਮੇਲ ਨਾਲ ਕੀਤੇ ਅਣਥੱਕ ਯਤਨਾਂ ਉਪਰੰਤ, ਕਈ ਘਿਨਾਉਣੇ ਅਪਰਾਧਿਕ ਮਾਮਲਿਆਂ ਵਿੱਚ ਦੋਸ਼ੀ ਅੰਮ੍ਰਿਤਪਾਲ ਸਿੰਘ ਵਾਸੀ ਪਿੰਡ ਭੋਮਾ ਥਾਣਾ ਘੁੰਮਣ ਨੂੰ ਆਸਟਰੇਲੀਆ ਸਫਲਤਾਪੂਰਵਕ ਡਿਪੋਰਟ ਕੀਤਾ ਗਿਆ ਹੈ।"
After tireless efforts by @PunjabPoliceInd in coordination with central agencies, Amritpal Singh resident of Village Bhoma, PS Ghuman, has been successfully deported from #Austria to #India to face charges in numerous serious criminal cases.
— DGP Punjab Police (@DGPPunjabPolice) September 13, 2024
Amritpal Singh is a proclaimed… pic.twitter.com/hfLkE0xvv4
ਮੁਲਜ਼ਮ ਕਈ ਘਿਨਾਉਣੇ ਅਪਰਾਧਾਂ ਵਿੱਚ ਸ਼ਾਮਿਲ
ਜ਼ਿਕਰਯੋਗ ਹੈ ਕਿ ਦੋਸ਼ੀ ਅੰਮ੍ਰਿਤਪਾਲ ਸਿੰਘ ਭਗੌੜਾ ਹੈ ਜੋ ਆਸਟਰੀਆ ਵਿੱਚ ਗੈਰ-ਕਾਨੂੰਨੀ ਢੰਗ ਨਾਲ ਰਹਿ ਰਿਹਾ ਸੀ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਡਿਪੋਰਟ ਕੀਤਾ ਗਿਆ ਮੁਲਜ਼ਮ ਕਤਲ, ਇਰਾਦਾ ਕਤਲ, ਨਸ਼ੀਲੇ ਪਦਾਰਥਾਂ ਸਬੰਧੀ ਅਪਰਾਧ ਅਤੇ ਅਸਲਾ ਐਕਟ ਸਬੰਧੀ ਮਾਮਲਿਆਂ ਸਮੇਤ ਕਈ ਘਿਨਾਉਣੇ ਅਪਰਾਧਾਂ ਵਿੱਚ ਸ਼ਾਮਲ ਹੈ। ਉਸ ਨੂੰ ਡਿਪੋਰਟ ਕਰਨਾ ਪੀੜਤਾਂ ਲਈ ਨਿਆਂ ਦਿਵਾਉਣ ਵੱਲ ਅਹਿਮ ਕਦਮ ਹੈ।
ਡੀਜੀਪੀ ਨੇ ਨਿਆਂ ਨੂੰ ਯਕੀਨੀ ਬਣਾਉਣ ਲਈ ਭਗੌੜੇ ਅੰਮ੍ਰਿਤਪਾਲ ਸਿੰਘ ਨੂੰ ਭਾਰਤ ਵਾਪਸ ਲਿਆਉਣ ਲਈ ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਬਟਾਲਾ ਸੁਹੇਲ ਕਾਸਿਮ ਮੀਰ ਦੀ ਅਗਵਾਈ ਵਾਲੀ ਬਟਾਲਾ ਪੁਲਿਸ ਦੀ ਸਮੁੱਚੀ ਟੀਮ ਅਤੇ ਪੰਜਾਬ ਪੁਲਿਸ ਦੇ ਅੰਦਰੂਨੀ ਸੁਰੱਖਿਆ ਵਿੰਗ ਦੇ ਅਣਥੱਕ ਯਤਨਾਂ ਦੀ ਸ਼ਲਾਘਾ ਕੀਤੀ।
ਮੁਲਜ਼ਮ 2022 ਵਿੱਚ ਦੁਬਈ ਅਤੇ ਸਰਬੀਆ ਦੇ ਰਸਤੇ ਆਸਟਰੀਆ ਭੱਜ ਗਿਆ ਸੀ
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਐਸਐਸਪੀ ਬਟਾਲਾ ਸੁਹੇਲ ਕਾਸਿਮ ਮੀਰ ਨੇ ਦੱਸਿਆ ਕਿ ਮੁਲਜ਼ਮ ਅੰਮ੍ਰਿਤਪਾਲ ਸਿੰਘ, ਜਿਸ ਨੂੰ ਕਈ ਕੇਸਾਂ ਵਿੱਚ ਭਗੌੜਾ ਐਲਾਨਿਆ ਗਿਆ ਸੀ, 2022 ਵਿੱਚ ਦੁਬਈ ਅਤੇ ਸਰਬੀਆ ਦੇ ਰਸਤੇ ਆਸਟਰੀਆ ਭੱਜ ਗਿਆ ਸੀ, ਅਤੇ ਉਦੋਂ ਤੋਂ ਗ੍ਰਿਫਤਾਰੀ ਤੋਂ ਬਚ ਰਿਹਾ ਸੀ। ਉਨ੍ਹਾਂ ਅੱਗੇ ਕਿਹਾ ਕਿ ਉਸ ਨੇ ਉੱਥੇ ਸਿਆਸੀ ਸ਼ਰਨ ਲੈਣ ਲਈ ਵੀ ਅਰਜ਼ੀ ਦਿੱਤੀ ਸੀ। ਐਸਐਸਪੀ ਨੇ ਕਿਹਾ ਕਿ ਅੰਤਰਰਾਸ਼ਟਰੀ ਅਥਾਰਟੀਆਂ ਦੇ ਲਗਾਤਾਰ ਯਤਨਾਂ ਅਤੇ ਸਹਿਯੋਗ ਉਪਰੰਤ, ਪੰਜਾਬ ਪੁਲਿਸ ਨੇ ਨਿਆਂ ਯਕੀਨੀ ਬਣਾਉਣ ਲਈ ਉਸਨੂੰ ਭਾਰਤ ਵਾਪਸ ਲਿਆਂਦਾ ਹੈ।