ਹੈਦਰਾਬਾਦ ਡੈਸਕ: ਅੱਜ ਤੋਂ ਮੌਸਮ 'ਚ ਬਦਲਾਅ ਦੇਖਣ ਨੂੰ ਮਿਲ ਸਕਦਾ ਹੈ। ਮੌਸਮ ਵਿਭਾਗ ਮੁਤਾਬਕ ਲੰਬੇ ਸਮੇਂ ਤੋਂ ਸੁਸਤ ਰਹਿਣ ਵਾਲਾ ਮੌਨਸੂਨ ਅੱਜ ਐਕਟਿਵ ਹੋ ਸਕਦਾ ਹੈ। ਜੇਕਰ ਚੰਡੀਗੜ੍ਹ ਦੀ ਗੱਲ ਕਰੀਏ, ਤਾਂ ਉੱਥੇ ਵੀ ਬੀਤੇ ਦਿਨ ਮੀਂਹ ਪਿਆ ਤੇ ਅੱਜ ਵੀ ਤੇਜ਼ ਹਵਾਵਾਂ ਨਾਲ ਮੀਂਹ ਪੈਣ ਦੀ ਸੰਭਾਵਨਾ ਜਾਰੀ ਹੈ। ਸੋਮਵਾਰ ਨੂੰ ਵੀ ਤਾਪਮਾਨ 'ਚ ਮਾਮੂਲੀ ਵਾਧਾ ਦੇਖਿਆ ਗਿਆ। ਸੂਬੇ ਦਾ ਔਸਤ ਤਾਪਮਾਨ ਆਮ ਨਾਲੋਂ 2.1 ਡਿਗਰੀ ਵੱਧ ਦਰਜ (Punjab Weather Update) ਕੀਤਾ ਗਿਆ ਹੈ।
ਇਨ੍ਹਾਂ ਜ਼ਿਲ੍ਹਿਆਂ ਵਿੱਚ ਪਵੇਗਾ ਮੀਂਹ: ਮੌਸਮ ਵਿਭਾਗ ਨੇ ਅੱਜ 26 ਅਗਸਤ ਤੇ ਭਲਕੇ 27 ਅਗਸਤ ਨੂੰ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਅੱਜ ਪਠਾਨਕੋਟ, ਗੁਰਦਾਸਪੁਰ ਅਤੇ ਹੁਸ਼ਿਆਰਪੁਰ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਤੋਂ ਇਲਾਵਾ ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਲੁਧਿਆਣਾ, ਨਵਾਂਸ਼ਹਿਰ, ਰੂਪਨਗਰ, ਮੋਹਾਲੀ, ਪਟਿਆਲਾ, ਫਤਿਹਗੜ੍ਹ ਸਾਹਿਬ, ਸੰਗਰੂਰ, ਮਾਨਸਾ ਅਤੇ ਬਠਿੰਡਾ 'ਚ ਮੀਂਹ ਪੈਣ ਦੀ ਸੰਭਾਵਨਾ ਹੈ।
ਬੀਤੇ ਦਿਨ ਕਿੱਥੇ-ਕਿੰਨਾ ਮੀਂਹ ਦਰਜ ਹੋਇਆ: ਮੌਸਮ ਵਿਭਾਗ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਸੋਮਵਾਰ ਸ਼ਾਮ ਤੱਕ ਅੰਮ੍ਰਿਤਸਰ ਵਿੱਚ 0.7 ਮਿਲੀਮੀਟਰ, ਫ਼ਿਰੋਜ਼ਪੁਰ ਵਿੱਚ 0.5 ਮਿਲੀਮੀਟਰ, ਗੁਰਦਾਸਪੁਰ ਵਿੱਚ 4 ਮਿਲੀਮੀਟਰ ਅਤੇ ਪਠਾਨਕੋਟ ਵਿੱਚ 1 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ। ਜਦਕਿ, ਦੇਰ ਰਾਤ ਪੂਰਬੀ ਮਾਲਵੇ ਵਿੱਚ ਮੀਂਹ ਦੇ ਅਲਰਟ ਤੋਂ ਇਲਾਵਾ ਮਾਨਸਾ, ਸੰਗਰੂਰ, ਬਰਨਾਲਾ, ਬਠਿੰਡਾ, ਲੁਧਿਆਣਾ, ਫ਼ਤਿਹਗੜ੍ਹ ਸਾਹਿਬ, ਰੂਪਨਗਰ, ਮੋਗਾ, ਜਲੰਧਰ, ਨਵਾਂਸ਼ਹਿਰ ਅਤੇ ਹੁਸ਼ਿਆਰਪੁਰ ਲਈ ਫਲੈਸ਼ ਅਲਰਟ ਜਾਰੀ ਕੀਤਾ ਗਿਆ ਹੈ।
ਇਸ ਗ੍ਰਾਫਿਕਸ ਜ਼ਰੀਏ ਜਾਣੋ, ਆਪਣੇ ਸ਼ਹਿਰ ਦਾ ਅੱਜ ਦਾ ਤਾਪਮਾਨ -
- ਚੰਡੀਗੜ੍ਹ ਦਾ ਤਾਪਮਾਨ - ਚੰਡੀਗੜ੍ਹ ਵਿੱਚ ਅਜ ਵੱਧ ਤੋਂ ਵੱਧ ਤਾਪਮਾਨ 33 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 25 ਡਿਗਰੀ ਰਹੇਗਾ। ਖੇਤਰ ਦੇ ਕੁਝ ਹਿੱਸਿਆਂ ਵਿੱਚ ਬੱਦਲਾਂ ਅਤੇ ਧੁੱਪ ਦੇ ਵਿਚਕਾਰ ਹਲਕੇ ਤੋਂ ਦਰਮਿਆਨੀ ਮੀਂਹ ਰਹੇਗਾ।
- ਅੰਮ੍ਰਿਤਸਰ ਦਾ ਤਾਪਮਾਨ - ਅੰਮ੍ਰਿਤਸਰ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 33 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 25 ਡਿਗਰੀ ਰਹੇਗਾ। ਅੱਜ ਦੁਪਹਿਰ ਨੂੰ ਅੰਸ਼ਕ ਤੌਰ 'ਤੇ ਧੁੱਪ ਰਹੇਗੀ ਅਤੇ ਕੁਝ ਥਾਵਾਂ 'ਤੇ ਗਰਜ ਨਾਲ ਮੀਂਹ ਪੈ ਸਕਦਾ ਹੈ।
- ਜਲੰਧਰ ਦਾ ਤਾਪਮਾਨ - ਜਲੰਧਰ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 33 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 25 ਡਿਗਰੀ ਰਹੇਗਾ। ਮੁੱਖ ਤੌਰ 'ਤੇ ਬੱਦਲ; ਅੱਜ ਸਵੇਰੇ ਤੋਂ ਦੁਪਹਿਰ ਤੱਕ ਹਲਕੇ ਤੋਂ ਦਰਮਿਆਨੀ ਮੀਂਹ ਰਹੇਗਾ।
- ਲੁਧਿਆਣਾ ਦਾ ਤਾਪਮਾਨ - ਲੁਧਿਆਣਾ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 32 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 25 ਡਿਗਰੀ ਰਹੇਗਾ। ਜ਼ਿਆਦਾਤਰ ਬੱਦਲਵਾਈ ਅਤੇ ਨਮੀ ਰਹੇਗੀ; ਅੱਜ ਸਵੇਰੇ ਮੀਂਹ ਅਤੇ ਗਰਜ਼-ਤੂਫ਼ਾਨ ਰਹੇਗਾ ਅਤੇ ਅੱਜ ਦੁਪਹਿਰ ਨੂੰ ਥਾਂ-ਥਾਂ 'ਤੇ ਗਰਜ਼-ਨਾਲ ਮੀਂਹ ਦਾ ਅਲਰਟ।
- ਬਠਿੰਡਾ ਦਾ ਤਾਪਮਾਨ - ਬਠਿੰਡਾ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 32 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 25 ਡਿਗਰੀ ਰਹੇਗਾ। ਅੱਜ ਸਵੇਰੇ ਮੀਂਹ ਅਤੇ ਹਨੇਰੀ ਤੋਂ ਬਾਅਦ ਅੱਜ ਬਾਅਦ ਦੁਪਹਿਰ ਕੁਝ ਥਾਵਾਂ 'ਤੇ ਗਰਜ਼-ਤੂਫ਼ਾਨ ਦੀ ਸੰਭਾਵਨਾ ਹੈ |
- ਪਟਿਆਲਾ ਦਾ ਤਾਪਮਾਨ - ਪਟਿਆਲਾ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 33 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 26 ਡਿਗਰੀ ਰਹੇਗਾ। ਅੱਜ ਦੁਪਹਿਰ ਨੂੰ ਥਾਵਾਂ 'ਤੇ ਗਰਜ਼-ਤੂਫ਼ਾਨ ਦੇ ਨਾਲ ਅੰਸ਼ਕ ਧੁੱਪ ਰਹੇਗੀ।