ਹੈਦਰਾਬਾਦ ਡੈਸਕ: ਜੇਕਰ ਤੁਹਾਡੇ ਵੀ ਬੱਚੇ ਸਕੂਲ 'ਚ ਪੜ੍ਹਦੇ ਨੇ ਤਾਂ ਇਹ ਖ਼ਬਰ ਤੁਹਾਡੇ ਲਈ ਬੇਹੱਦ ਜ਼ਰੂਰੀ ਹੈ। ਕਿਉਂਕਿ ਕਿ ਕੱਲ੍ਹ ਤੋਂ ਸਰਦੀ ਦੀਆਂ ਛੁੱਟੀਆਂ ਖ਼ਤਮ ਹੋਣ ਤੋਂ ਬਾਅਦ ਮੁੜ ਸਕੂਲ ਖੁੱਲ੍ਹਣੇ ਸੀ ਪਰ ਇਹ ਕਿਆਸ ਲਗਾਏ ਜਾ ਰਹੇ ਸਨ ਕਿ ਸ਼ਾਇਦ ਠੰਢ ਵੱਧਣ ਕਾਰਨ ਛੁੱਟੀਆਂ 'ਚ ਵਾਧਾ ਹੋ ਸਕਦਾ ਹੈ। ਹੁਣ ਪੰਜਾਬ ਸਰਕਾਰ ਵੱਲੋਂ ਐਲਾਨ ਕਰ ਦਿੱਤਾ ਗਿਆ ਕਿ ਸੀਤ ਲਹਿਰ ਦੇ ਚੱਲਦੇ ਮੁੜ ਸਕੂਲ਼ਾਂ 'ਚ ਛੁੱਟੀਆਂ ਕਰ ਦਿੱਤੀਆਂ ਹਨ।
ਪੰਜਾਬ ਵਿਚ ਸੀਤ ਲਹਿਰ
ਜ਼ਿਕਰਯੋਗ ਹੈ ਕਿ ਪੰਜਾਬ ਦੇ ਸਕੂਲਾਂ ‘ਚ 31 ਦਸੰਬਰ ਤੱਕ ਛੁੱਟੀਆਂ ਦਾ ਐਲਾਨ ਕੀਤਾ ਗਿਆ ਸੀ। ਪਰ ਹੁਣ ਵਧ ਰਹੀ ਠੰਢ ਨੂੰ ਦੇਖਦੇ ਹੋਏ ਛੁੱਟੀਆਂ ਹੋਰ ਵਧ ਸਕਦੀਆਂ ਹਨ। ਪੰਜਾਬ ਵਿਚ ਸੀਤ ਲਹਿਰ ਚੱਲ ਰਹੀ ਹੈ। ਇਸ ਕਾਰਨ ਮਾਪੇ, ਅਧਿਆਪਕ ਤੇ ਵਿਦਿਆਰਥੀ ਪ੍ਰੇਸ਼ਾਨੀ ਵਿਚ ਹਨ ਅਤੇ ਸ਼ਾਇਦ ਇਸੇ ਪ੍ਰੇਸ਼ਾਨੀ ਕਰ ਕੇ ਪੰਜਾਬ ਸਰਕਾਰ ਵੀ ਛੁੱਟੀਆਂ ਬਾਰੇ ਕੋਈ ਵੱਡਾ ਫ਼ੈਸਲਾ ਲੈ ਸਕਦੀ ਹੈ। ਮੌਸਮ ਦੀ ਗੱਲ ਕੀਤੀ ਜਾਵੇ ਤਾਂ ਪੰਜਾਬ ਦੇ ਆਲੇ-ਦੁਆਲੇ ਚੱਕਰਵਾਤੀ ਤੂਫ਼ਾਨ ਦੇ ਚਲਦੇ ਸੂਬੇ ‘ਚ ਧੁੰਦ ਅਤੇ ਸੀਤ ਲਹਿਰ ਨੂੰ ਲੈ ਕੇ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਜਿਸ ਕਾਰਨ ਵਿਜ਼ੀਬਿਲਟੀ ਜ਼ੀਰੋ ਤੱਕ ਪਹੁੰਚ ਸਕਦੀ ਹੈ। ਪਹਾੜਾਂ ‘ਤੇ ਬਰਫ਼ਬਾਰੀ ਜਾਰੀ ਹੈ। ਜਿਸ ਕਾਰਨ ਵੀ ਪੰਜਾਬ ਅਤੇ ਚੰਡੀਗੜ੍ਹ ਵਿਚ ਠੰਢ ਦਾ ਅਸਰ ਦੇਖਣ ਨੂੰ ਮਿਲੇਗਾ। ਇਸ ਦੇ ਨਾਲ ਹੀ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਜਾਵੇਗੀ।
ਪੰਜਾਬ ਸਰਕਾਰ ਦਾ ਫੈਸਲਾ
ਵੱਧ ਰਹੀ ਠੰਢ ਨੂੰ ਧਿਆਨ 'ਚ ਰੱਖਦੇ ਹੋਏ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸੋਸ਼ਲ ਮੀਡੀਆ 'ਤੇ ਲਿਖਿਆ ਕਿ "ਮਾਣਯੋਗ ਮੁੱਖ ਮੰਤਰੀ ਜੀ ਦੇ ਦਿਸ਼ਾ-ਨਿਰਦੇਸ਼ ਅਨੁਸਾਰ, ਠੰਢ ਦੇ ਕਾਰਨ ਪੰਜਾਬ ਦੇ ਸਾਰੇ ਸਰਕਾਰੀ, ਏਡਿਡ , ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ 7 ਜਨਵਰੀ ਤੱਕ ਛੁੱਟੀਆਂ ਕੀਤੀਆਂ ਜਾਂਦੀਆਂ ਹਨ। ਸਾਰੇ ਸਕੂਲ 8 ਜਨਵਰੀ ਨੂੰ ਖੁੱਲ੍ਹਣਗੇ।"
ਸਰਕਾਰ ਦੇ ਇਸ ਫੈਸਲੇ ਨਾਲ ਜਿੱਥੇ ਬੱਚਿਆਂ 'ਚ ਖੁਸ਼ੀ ਦੀ ਲਹਿਰ ਹੈ, ਉੱਥੇ ਹੀ ਮਾਪਿਆਂ ਵੱਲੋਂ ਵੀ ਸੰਤੁਸ਼ਟੀ ਜਤਾਈ ਜਾ ਰਹੀ ਹੈ ਕਿਉਂਕਿ ਮਾਪਿਆਂ ਨੂੰ ਵੀ ਵੱਧ ਹੀ ਸਰਦੀ ਕਾਰਣ ਬੱਚਿਆਂ ਸਕੂਲ ਛੱਡ ਅਤੇ ਲੈ ਕੇ ਆਉਣ ਸਮੇਂ ਕਈ ਤਰ੍ਹਾਂ ਦੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪੈਣਾ ਸੀ ਇਸੇ ਲਈ ਹੁਣ ਸਰਕਾਰ ਦੇ ਫੈਸਲੇ ਤੋਂ ਮਾਪਿਆਂ ਨੇ ਵੀ ਖੁਸ਼ੀ ਜ਼ਾਹਿਰ ਕੀਤੀ ਹੈ।
- "12000 ਪਿੰਡਾਂ 'ਚੋਂ ਟਰਾਲੀਆਂ ਲੈ ਕੇ ਆਓ, ਹਰਿਆਣਾ ਵੀ ਨਾਲ, ਪਹਿਲਾਂ ਵੀ ਝੁਕਾਈਆਂ ਸੀ ਵੱਡੀਆਂ-ਵੱਡੀਆਂ ਸਰਕਾਰਾਂ, ਹੁਣ ਵੀ... "
- ਬੱਚਿਆਂ ਨੂੰ ਨਹੀਂ ਜਾਣਾ ਪਵੇਗਾ ਸਕੂਲ, ਲੱਗੀਆਂ ਮੌਜ਼ਾਂ, ਵੇਖੋ ਪੂਰੇ ਮਹੀਨੇ ਦੀ ਲਿਸਟ... - October holidays
- ਵਿਦਿਆਰਥੀਆਂ ਨੂੰ ਲੱਗੀਆਂ ਮੌਜਾਂ ਹੀ ਮੌਜਾਂ, ਪੰਜਾਬ ਦੇ ਸਾਰੇ ਸਕੂਲਾਂ ਵਿਚ ਹੋਈਆਂ ਛੁੱਟੀਆਂ, ਜਾਣੋ ਕਦੋਂ ਤੋਂ ਸ਼ੁਰੂ ਨੇ ਛੁੱਟੀਆਂ ...
- ਹੁਣ ਸਕੂਲਾਂ 'ਚ ਬੱਚੇ ਰਹਿਣਗੇ ਸੁਰੱਖਿਅਤ, ਮਾਪਿਆਂ ਨੂੰ ਨਹੀਂ ਹੋਵੇਗੀ ਬੱਚਿਆਂ ਦੀ ਟੈਸ਼ਨ, ਜਾਣੋ ਕਿਉਂ?