ਚੰਡੀਗੜ੍ਹ: ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਵੱਲੋਂ ਅੱਜ ਪੇਸ਼ ਕੀਤੇ ਗਏ "ਦਿ ਈਸਟ ਵਾਰ ਐਵਾਰਡਜ਼ (ਸੋਧਨਾ) ਬਿਲ, 2024" ਨੂੰ ਪੰਜਾਬ ਵਿਧਾਨ ਸਭਾ ਨੇ ਸਰਬਸੰਮਤੀ ਨਾਲ ਪਾਸ ਕਰ ਦਿੱਤਾ।
ਵਿੱਤੀ ਸਹਾਇਤਾ 'ਚ ਵਾਧਾ: "ਦਿ ਈਸਟ ਵਾਰ ਐਵਾਰਡਜ਼ (ਸੋਧਨਾ) ਬਿਲ, 2024 ਪੇਸ਼ ਕਰਦਿਆਂ ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਸੂਬਾ ਸਰਕਾਰ ਨੇ ‘ਦਿ ਈਸਟ ਪੰਜਾਬ ਵਾਰ ਐਵਾਰਡਜ਼ ਐਕਟ-1948’ ਵਿੱਚ ਸੋਧ ਕਰਨ ਦਾ ਫ਼ੈਸਲਾ ਲਿਆ ਹੈ ਜਿਸ ਤਹਿਤ ਵਿੱਤੀ ਸਹਾਇਤਾ 10,000 ਰੁਪਏ ਸਾਲਾਨਾ ਤੋਂ ਵਧਾ ਕੇ 20,000 ਰੁਪਏ ਸਾਲਾਨਾ ਕੀਤੀ ਜਾਵੇਗੀ।
83 ਲਾਭਪਾਤਰੀ ਇਸ ਨੀਤੀ ਤਹਿਤ ਲੈ ਰਹੇ ਲਾਭ: ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ‘ਦਿ ਈਸਟ ਪੰਜਾਬ ਵਾਰ ਐਵਾਰਡਜ਼ ਐਕਟ-1948’ ਤਹਿਤ ਉਨ੍ਹਾਂ ਮਾਪਿਆਂ ਨੂੰ ਵਿੱਤੀ ਸਹਾਇਤਾ ਵਜੋਂ ਜੰਗੀ ਜਗੀਰ ਪ੍ਰਦਾਨ ਕਰਦੀ ਹੈ, ਜਿਨ੍ਹਾਂ ਦੇ ਇਕਲੌਤੇ ਬੱਚੇ ਜਾਂ ਦੋ ਤੋਂ ਤਿੰਨ ਬੱਚੇ ਦੂਜੇ ਵਿਸ਼ਵ ਯੁੱਧ, ਕੌਮੀ ਐਮਰਜੈਂਸੀ 1962 ਅਤੇ 1971 ਦੌਰਾਨ ਭਾਰਤੀ ਫੌਜ ਵਿੱਚ ਸੇਵਾ ਨਿਭਾਅ ਚੁੱਕੇ ਹਨ। ਮੌਜੂਦਾ ਸਮੇਂ 83 ਲਾਭਪਾਤਰੀ ਇਸ ਨੀਤੀ ਤਹਿਤ ਲਾਭ ਲੈ ਰਹੇ ਹਨ।
ਵਿਸ਼ਵ ਯੁੱਧ ਜਾਂ ਕੌਮੀ ਐਮਰਜੈਂਸੀ ਵਿੱਚ ਸੇਵਾ: ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਐਲਾਨ ਕੀਤਾ ਗਿਆ ਹੈ ਕਿ ਜਿਨ੍ਹਾਂ ਮਾਪਿਆਂ ਦੇ ਇਕਲੌਤੇ ਬੱਚੇ ਜਾਂ ਦੋ ਤੋਂ ਤਿੰਨ ਬੱਚੇ ਜੋ ਦੂਜੇ ਵਿਸ਼ਵ ਯੁੱਧ, ਕੌਮੀ ਐਮਰਜੈਂਸੀ-1962 ਅਤੇ 1971 ਦੌਰਾਨ ਭਾਰਤੀ ਫੌਜ ਵਿੱਚ ਸੇਵਾ ਨਿਭਾਅ ਚੁੱਕੇ ਹਨ। ਉਨ੍ਹਾਂ ਨੂੰ ‘ਦਿ ਈਸਟ ਪੰਜਾਬ ਵਾਰ ਐਵਾਰਡਜ਼ ਐਕਟ-1948’ ਤਹਿਤ ਦਿੱਤੀ ਜਾਣ ਵਾਲੀ ਜੰਗੀ ਜਗੀਰ ਦੀ ਰਾਸ਼ੀ 10,000 ਰੁਪਏ ਸਾਲਾਨਾ ਤੋਂ ਵਧਾ ਕੇ 20,000 ਰੁਪਏ ਸਾਲਾਨਾ ਕੀਤੀ ਜਾਵੇਗੀ। ਇਸ ਬਿਲ 'ਤੇ ਵਿਚਾਰ ਕਰਨ ਤੋਂ ਬਾਅਦ ਇਸ ਬਿਲ ਨੂੰ ਸਰਬਸੰਮਤੀ ਨਾਲ ਪਾਸ ਕਰ ਦਿੱਤਾ ਗਿਆ।
- ਭਗਵੰਤ ਮਾਨ ਸਰਕਾਰ ਦੀ ਪੰਜਾਬੀਆਂ ਨੂੰ ਵੱਡੀ ਸੌਗਾਤ, ਰਜਿਸਟਰੀ ਲਈ NOC ਦੀ ਸ਼ਰਤ ਕੀਤੀ ਖ਼ਤਮ - condition of NOC abolished
- ਮੀਂਹ ਕਾਰਨ ਪਾਣੀ 'ਚ ਡੁੱਬਿਆ ਲੁਧਿਆਣਾ, ਪਾਣੀ ਦੀ ਨਿਕਾਸੀ ਨੂੰ ਲੈ ਕੇ ਲੋਕਾਂ ਨੇ ਪ੍ਰਸਾਸ਼ਨ 'ਤੇ ਕੱਢੀ ਭੜਾਸ, ਦੇਖੋ ਵੀਡੀਓ - Punjab Weather Update
- ਪੰਜਾਬ ਵਿਧਾਨ ਸਭਾ 'ਚ ਲਾਰੈਂਸ ਬਿਸ਼ਨੋਈ ਇੰਟਰਵਿਊ ਮਾਮਲਾ: ਜੰਮ ਕੇ ਵਰ੍ਹੇ ਵਿਰੋਧੀ, ਬੋਲੇ- ਡੀਜੀਪੀ ਬੋਲਿਆ ਝੂਠ, ਅਸਤੀਫਾ ਦੇਵੇ ਮੁੱਖ ਮੰਤਰੀ - Lawrence Bishnoi interview case