ਹੁਸ਼ਿਆਰਪੁਰ: ਬੀਤੇ ਦਿਨੀਂ ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ ਦਾ ਪਰਦਾਫਾਸ਼ ਕੀਤਾ। 102 ਨੌਜਵਾਨਾਂ ਨੂੰ ਸੂਬਾ ਪੁਲਿਸ ਵਿੱਚ ਦਰਜਾ-4 ਕਰਮਚਾਰੀਆਂ ਵਜੋਂ ਭਰਤੀ ਕਰਵਾਉਣ ਦਾ ਝਾਂਸਾ ਦੇ ਕੇ ਕੁੱਲ 26,02,926 ਦੀਆਂ ਰਿਸ਼ਵਤਾਂ ਲੈਣ ਦੇ ਇਲਜ਼ਾਮ ਹੇਠ ਪੰਜਾਬ ਪੁਲਿਸ ਦੇ ਹੇਠਲੇ ਮੁਲਾਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਸੀ। ਪੰਜਾਬ ਵਿਜੀਲੈਂਸ ਬਿਓਰੋ ਨੇ ਜਿਸ ਵਿਅਕਤੀ ਦੀ ਸ਼ਿਕਾਇਤ ਤੇ ਇਸ ਘੁਟਾਲੇ ਦਾ ਪਰਦਾਫਾਸ਼ ਕੀਤਾ ਸੀ ਉਹ ਵਿਅਕਤੀ ਸੁਰਿੰਦਰ ਸਿੰਘ ਪੁੱਤਰ ਕਾਬਲ ਰਾਮ ਪਿੰਡ ਨੰਗਲਾਂ ਤਹਿਸੀਲ ਗੜ੍ਹਸ਼ੰਕਰ ਜਿਲ੍ਹਾ ਹੁਸ਼ਿਆਰਪੁਰ ਨਾਲ ਸਬੰਧਿਤ ਹੈ।
ਪੈਸੇ ਦੇਣ ਤੋਂ ਇਨਕਾਰ: ਆਪਣੇ ਨਾਲ ਹੋਈ ਠੱਗੀ ਬਾਰੇ ਜਾਣਕਾਰੀ ਦਿੰਦੇ ਹੋਏ ਸੁਰਿੰਦਰ ਸਿੰਘ ਨੇ ਦੱਸਿਆ ਕਿ ਉਸਨੂੰ 2021 ਦੇ ਵਿੱਚ ਕਿਸੇ ਰਿਸ਼ਤੇਦਾਰ ਨੇ ਆਪਣੇ ਬੱਚਿਆਂ ਨੂੰ ਪੁਲਿਸ ਵਿੱਚ ਭਰਤੀ ਕਰਵਾਉਣ ਦੇ ਲਈ ਤਰਲੋਚਨਪਾਲ ਦੇ ਨਾਲ ਸੰਪਰਕ ਕਰਵਾਇਆ ਸੀ। ਜਿਸਦੇ ਉਪਰੰਤ ਉਨ੍ਹਾਂ ਨੂੰ 2 ਲੱਖ 75 ਹਜ਼ਾਰ ਰੁਪਏ ਦੀ ਨਗਦੀ ਪੁਲਿਸ ਵਿੱਚ ਦਰਜ-4 ਦੀ ਭਰਤੀ ਲਈ ਦਿੱਤਾ ਸੀ। ਸੁਰਿੰਦਰ ਸਿੰਘ ਨੇ ਦੱਸਿਆ ਕਿ ਲੰਬਾ ਸਮਾਂ ਬੀਤ ਜਾਣ ਤੋਂ ਬਾਵਜੂਦ ਉਨ੍ਹਾਂ ਦੇ ਬੱਚਿਆਂ ਨੂੰ ਨੌਕਰੀ ਨਹੀਂ ਮਿਲੀ ਤਾਂ ਉਨ੍ਹਾਂ ਪੈਸਿਆਂ ਦੀ ਮੰਗ ਕੀਤੀ ਪ੍ਰੰਤੂ ਉਨ੍ਹਾਂ ਨੂੰ ਪੈਸੇ ਦੇਣ ਤੋਂ ਇਨਕਾਰ ਕਰ ਦਿੱਤਾ ਗਿਆ।
ਮੁਲਜ਼ਮਾਂ ਵਿਰੁੱਧ ਸਖ਼ਤ ਕਰਵਾਈ: ਸੁਰਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਇਸਦੀ ਸ਼ਿਕਾਇਤ ਥਾਣਾ ਗੜ੍ਹਸ਼ੰਕਰ ਨੂੰ ਦਿੱਤੀ ਗਈ। ਪ੍ਰੰਤੂ ਮੁਲਜ਼ਮਾਂ ਵਿਰੁੱਧ ਕਾਰਵਾਈ ਨਾਂ ਹੋਣ ਦੀ ਵਜ੍ਹਾ ਤੇ ਉਨ੍ਹਾਂ ਇਸਦੀ ਸ਼ਿਕਾਇਤ ਪੰਜਾਬ ਵਿਜੀਲੈਂਸ ਬਿਓਰੋ ਨੂੰ ਕੀਤੀ ਗਈ। ਜਿਸ 'ਤੇ ਉਨ੍ਹਾਂ ਕਾਰਵਾਈ ਕਰਦੇ ਹੋਏ 2 ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ। ਸੁਰਿੰਦਰ ਸਿੰਘ ਨੇ ਮੁਲਜ਼ਮਾਂ ਵਿਰੁੱਧ ਸਖ਼ਤ ਕਰਵਾਈ ਅਤੇ ਮੁਆਵਜ਼ੇ ਦੀ ਮੰਗ ਕੀਤੀ ਹੈ।
ਉੱਧਰ ਇਸ ਮਾਮਲੇ ਵਾਰੇ ਪਿੰਡ ਦੇ ਸਰਪੰਚ ਅਤੇ ਮਾਰਕੀਟ ਕਮੇਟੀ ਦੇ ਚੇਅਰਮੈਨ ਮੋਹਣ ਸਿੰਘ ਥਿਆੜਾ ਨੇ ਦੱਸਿਆ ਕਿ ਪੀੜਿਤ ਵਿਅਕਤੀ ਇੱਕ ਗਰੀਬ ਪਰਿਵਾਰ ਨਾਲ ਸਬੰਧਿਤ ਹੈ ਅਤੇ ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਨ੍ਹਾਂ ਨੂੰ ਮੁਆਵਜਾਂ ਦਵਾਇਆ ਜਾਵੇ।
- ਗੁਰੂ ਨਗਰੀ 'ਚ ਗਰਮੀ ਦਾ ਪ੍ਰਕੋਪ ਜਾਰੀ ਪਰ ਸ਼ਰਧਾ 'ਤੇ ਨਹੀਂ ਦਿਸਿਆ ਹੀਟਵੇਵ ਦਾ ਅਸਰ, ਮੱਥਾ ਟੇਕਣ ਲਈ ਸੰਗਤਾਂ ਪੱਬਾ ਭਾਰ - Punjab weather Update
- ਕੁਵੈਤ 'ਚ ਬਿਲਡਿੰਗ ਨੂੰ ਲੱਗੀ ਅੱਗ ਦਾ ਮਾਮਲਾ, ਮਰਨ ਵਾਲਿਆਂ 'ਚ ਹੁਸ਼ਿਆਰਪੁਰ ਦੇ 63 ਸਾਲਾਂ ਹਿੰਮਤ ਰਾਏ ਦੀ ਹੋਈ ਮੌਤ - Death of Punjabi in Kuwait
- ਜੰਮੂ ਕਸ਼ਮੀਰ ਵਿੱਚ ਹੋਏ ਅੱਤਵਾਦੀ ਹਮਲੇ ਨੂੰ ਲੈ ਕੇ ਮਾਲ ਅਫ਼ਸਰ ਨੂੰ ਦਿੱਤਾ ਮੰਗ ਪੱਤਰ - terrorist attack in Jammu